10/09/2023
*ਧਨਾਸਰੀ ਮਹਲਾ ੫* ॥
*ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ* *॥੧॥ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ* *॥ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ* *॥ ਰਹਾਉ ॥ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ* *॥ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ* *॥੨॥੧੫॥੪੬॥*