Sat Kartar

Sat Kartar Sat kartar
Speak the True Name of the Creator Lord.

ਰਾਗੁ ਮਾਰੂ - ਗੁਰੂ ਤੇਗ਼ ਬਹਾਦਰ ਜੀਅੰਗ 1008 (ਸ੍ਰੀ ਗੁਰੂ ਗ੍ਰੰਥ ਸਾਹਿਬ ਜੀ)---ਮਾਰੂ ਮਹਲਾ ੯ ॥Maaroo, Ninth Mehl:ਅਬ ਮੈ ਕਹਾ ਕਰਉ ਰੀ ਮਾਈ ...
28/04/2025

ਰਾਗੁ ਮਾਰੂ - ਗੁਰੂ ਤੇਗ਼ ਬਹਾਦਰ ਜੀ
ਅੰਗ 1008 (ਸ੍ਰੀ ਗੁਰੂ ਗ੍ਰੰਥ ਸਾਹਿਬ ਜੀ)
---
ਮਾਰੂ ਮਹਲਾ ੯ ॥

Maaroo, Ninth Mehl:

ਅਬ ਮੈ ਕਹਾ ਕਰਉ ਰੀ ਮਾਈ ॥

ਹੇ ਮਾਂ! (ਵੇਲਾ ਵਿਹਾ ਜਾਣ ਤੇ) ਹੁਣ ਮੈਂ ਕੀਹ ਕਰ ਸਕਦਾ ਹਾਂ? (ਭਾਵ, ਵੇਲਾ ਵਿਹਾ ਜਾਣ ਤੇ ਮਨੁੱਖ ਕੁਝ ਭੀ ਨਹੀਂ ਕਰ ਸਕਦਾ)।

What should I do now, O mother?

ਸਗਲ ਜਨਮੁ ਬਿਖਿਅਨ ਸਿਉ ਖੋਇਆ ਸਿਮਰਿਓ ਨਾਹਿ ਕਨੑਾਈ ॥੧॥ ਰਹਾਉ ॥

ਜਿਸ ਮਨੁੱਖ ਨੇ ਸਾਰੀ ਜ਼ਿੰਦਗੀ ਵਿਸ਼ੇ-ਵਿਕਾਰਾਂ ਵਿਚ ਗਵਾ ਲਈ, ਤੇ, ਪਰਮਾਤਮਾ ਦਾ ਸਿਮਰਨ ਕਦੇ ਭੀ ਨਾਹ ਕੀਤਾ (ਉਹ ਸਮਾ ਖੁੰਝ ਜਾਣ ਤੇ ਫਿਰ ਕੁਝ ਨਹੀਂ ਕਰ ਸਕਦਾ) ॥੧॥ ਰਹਾਉ ॥

I have wasted my whole life in sin and corruption; I never remembered the Lord. ||1||Pause||

ਕਾਲ ਫਾਸ ਜਬ ਗਰ ਮਹਿ ਮੇਲੀ ਤਿਹ ਸੁਧਿ ਸਭ ਬਿਸਰਾਈ ॥

ਹੇ ਮਾਂ! ਜਦੋਂ ਜਮਰਾਜ (ਮਨੁੱਖ ਦੇ) ਗਲ ਵਿਚ ਮੌਤ ਦੀ ਫਾਹੀ ਪਾ ਦੇਂਦਾ ਹੈ, ਤਦੋਂ ਉਹ ਉਸ ਦੀ ਸਾਰੀ ਸੁਧ-ਬੁਧ ਭੁਲਾ ਦੇਂਦਾ ਹੈ।

When Death places the noose around my neck, then I lose all my senses.

ਰਾਮ ਨਾਮ ਬਿਨੁ ਯਾ ਸੰਕਟ ਮਹਿ ਕੋ ਅਬ ਹੋਤ ਸਹਾਈ ॥੧॥

ਉਸ ਬਿਪਤਾ ਵਿਚ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਮਦਦਗਾਰ ਨਹੀਂ ਬਣ ਸਕਦਾ (ਜਮਾਂ ਦੀ ਫਾਹੀ ਤੋਂ, ਆਤਮਕ ਮੌਤ ਤੋਂ ਸਹਿਮ ਤੋਂ ਸਿਰਫ਼ ਹਰਿ-ਨਾਮ ਹੀ ਬਚਾਂਦਾ ਹੈ) ॥੧॥

Now, in this disaster, other than the Name of the Lord, who will be my help and support? ||1||

ਜੋ ਸੰਪਤਿ ਅਪਨੀ ਕਰਿ ਮਾਨੀ ਛਿਨ ਮਹਿ ਭਈ ਪਰਾਈ ॥

ਹੇ ਮਾਂ! ਜਿਹੜੇ ਧਨ-ਪਦਾਰਥ ਨੂੰ ਮਨੁੱਖ ਸਦਾ ਆਪਣਾ ਸਮਝੀ ਰੱਖਦਾ ਹੈ (ਜਦੋਂ ਮੌਤ ਆਉਂਦੀ ਹੈ, ਉਹ ਧਨ-ਪਦਾਰਥ) ਇਕ ਖਿਨ ਵਿਚ ਬਿਗਾਨਾ ਹੋ ਜਾਂਦਾ ਹੈ।

That wealth, which he believes to be his own, in an instant, belongs to another.

ਕਹੁ ਨਾਨਕ ਯਹ ਸੋਚ ਰਹੀ ਮਨਿ ਹਰਿ ਜਸੁ ਕਬਹੂ ਨ ਗਾਈ ॥੨॥੨॥

ਨਾਨਕ ਆਖਦਾ ਹੈ- ਉਸ ਵੇਲੇ ਮਨੁੱਖ ਦੇ ਮਨ ਵਿਚ ਇਹ ਪਛੁਤਾਵਾ ਰਹਿ ਜਾਂਦਾ ਹੈ ਕਿ ਪਰਮਾਤਮਾ ਦੀ ਸਿਫ਼ਤ-ਸਾਲਾਹ ਕਦੇ ਭੀ ਨਾਹ ਕੀਤੀ ॥੨॥੨॥

Says Nanak, this still really bothers my mind - I never sang the Praises of the Lord. ||2||2||

ਰਾਗੁ ਧਨਾਸਰੀ - ਗੁਰੂ ਅਰਜਨ ਦੇਵ ਜੀਅੰਗ 673 (ਸ੍ਰੀ ਗੁਰੂ ਗ੍ਰੰਥ ਸਾਹਿਬ ਜੀ)---ਧਨਾਸਰੀ ਮਹਲਾ ੫ ॥Dhanaasaree, Fifth Mehl:ਪਾਨੀ ਪਖਾ ਪੀਸਉ ...
25/04/2025

ਰਾਗੁ ਧਨਾਸਰੀ - ਗੁਰੂ ਅਰਜਨ ਦੇਵ ਜੀ
ਅੰਗ 673 (ਸ੍ਰੀ ਗੁਰੂ ਗ੍ਰੰਥ ਸਾਹਿਬ ਜੀ)
---
ਧਨਾਸਰੀ ਮਹਲਾ ੫ ॥

Dhanaasaree, Fifth Mehl:

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ।

I carry the water, wave the fan, and grind the corn for the Saints; I sing the Glorious Praises of the Lord of the Universe.

ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥

With each and every breath, my mind remembers the Naam, the Name of the Lord; in this way, it finds the treasure of peace. ||1||

ਤੁਮੑ ਕਰਹੁ ਦਇਆ ਮੇਰੇ ਸਾਈ ॥

ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ।

Have pity on me, O my Lord and Master.

ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥

ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥

Bless me with such understanding, O my Lord and Master, that I may forever and ever meditate on You. ||1||Pause||

ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ,

By Your Grace, emotional attachment and egotism are eradicated, and doubt is dispelled.

ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥

ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥

The Lord, the embodiment of bliss, is pervading and permeating in all; wherever I go, there I see Him. ||2||

ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥

ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ।

You are kind and compassionate, the treasure of mercy, the Purifier of sinners, Lord of the world.

ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥

ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥

I obtain millions of joys, comforts and kingdoms, if You inspire me to chant Your Name with my mouth, even for an instant. ||3||

ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥

ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ।

That alone is perfect chanting, meditation, penance and devotional worship service, which is pleasing to God's Mind.

ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਹੇ ਨਾਨਕ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥

Chanting the Naam, all thirst and desire is satisfied; Nanak is satisfied and fulfilled. ||4||10||

ਰਾਗੁ ਗਉੜੀ - ਗੁਰੂ ਅਰਜਨ ਦੇਵ ਜੀਅੰਗ 181 (ਸ੍ਰੀ ਗੁਰੂ ਗ੍ਰੰਥ ਸਾਹਿਬ ਜੀ)---ਗਉੜੀ ਗੁਆਰੇਰੀ ਮਹਲਾ ੫ ॥Gauree Gwaarayree, Fifth Mehl:ਤੂੰ ...
19/04/2025

ਰਾਗੁ ਗਉੜੀ - ਗੁਰੂ ਅਰਜਨ ਦੇਵ ਜੀ
ਅੰਗ 181 (ਸ੍ਰੀ ਗੁਰੂ ਗ੍ਰੰਥ ਸਾਹਿਬ ਜੀ)
---
ਗਉੜੀ ਗੁਆਰੇਰੀ ਮਹਲਾ ੫ ॥

Gauree Gwaarayree, Fifth Mehl:

ਤੂੰ ਮੇਰਾ ਸਖਾ ਤੂੰਹੀ ਮੇਰਾ ਮੀਤੁ ॥

(ਹੇ ਪ੍ਰਭੂ!) ਤੂੰ ਹੀ ਮੇਰਾ ਸਾਥੀ ਹੈਂ, ਤੂੰ ਹੀ ਮੇਰਾ ਮਿੱਤਰ ਹੈਂ।

You are my Companion; You are my Best Friend.

ਤੂੰ ਮੇਰਾ ਪ੍ਰੀਤਮੁ ਤੁਮ ਸੰਗਿ ਹੀਤੁ ॥

ਤੂੰ ਹੀ ਮੇਰਾ ਪ੍ਰੀਤਮ ਹੈਂ, ਮੇਰਾ ਤੇਰੇ ਨਾਲ ਹੀ ਪਿਆਰ ਹੈ।

You are my Beloved; I am in love with You.

ਤੂੰ ਮੇਰੀ ਪਤਿ ਤੂਹੈ ਮੇਰਾ ਗਹਣਾ ॥

(ਹੇ ਪ੍ਰਭੂ!) ਤੂੰ ਹੀ ਮੇਰੀ ਇੱਜ਼ਤ ਹੈਂ, ਤੂੰ ਹੀ ਮੇਰਾ ਗਹਿਣਾ ਹੈਂ।

You are my honor; You are my decoration.

ਤੁਝ ਬਿਨੁ ਨਿਮਖੁ ਨ ਜਾਈ ਰਹਣਾ ॥੧॥

ਤੈਥੋਂ ਬਿਨਾ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦਾ ॥੧॥

Without You, I cannot survive, even for an instant. ||1||

ਤੂੰ ਮੇਰੇ ਲਾਲਨ ਤੂੰ ਮੇਰੇ ਪ੍ਰਾਨ ॥

(ਹੇ ਪ੍ਰਭੂ!) ਤੂੰ ਮੇਰਾ ਸੋਹਣਾ ਲਾਲ ਹੈਂ, ਤੂੰ ਮੇਰੀ ਜਿੰਦ (ਦਾ ਸਹਾਰਾ) ਹੈਂ।

You are my Intimate Beloved, You are my breath of life.

ਤੂੰ ਮੇਰੇ ਸਾਹਿਬ ਤੂੰ ਮੇਰੇ ਖਾਨ ॥੧॥ ਰਹਾਉ ॥

ਤੂੰ ਮੇਰਾ ਸਾਹਿਬ ਹੈਂ, ਤੂੰ ਮੇਰਾ ਖ਼ਾਨ ਹੈਂ ॥੧॥ ਰਹਾਉ ॥

You are my Lord and Master; You are my Leader. ||1||Pause||

ਜਿਉ ਤੁਮ ਰਾਖਹੁ ਤਿਵ ਹੀ ਰਹਨਾ ॥

(ਹੇ ਪ੍ਰਭੂ!) ਜਿਵੇਂ ਤੂੰ ਮੈਨੂੰ ਰੱਖਦਾ ਹੈਂ ਤਿਵੇਂ ਹੀ ਮੈਂ ਰਹਿੰਦਾ ਹਾਂ।

As You keep me, so do I survive.

ਜੋ ਤੁਮ ਕਹਹੁ ਸੋਈ ਮੋਹਿ ਕਰਨਾ ॥

ਮੈਂ ਉਹੀ ਕਰਦਾ ਹਾਂ ਜੋ ਤੂੰ ਮੈਨੂੰ ਹੁਕਮ ਕਰਦਾ ਹੈਂ।

Whatever You say, that is what I do.

ਜਹ ਪੇਖਉ ਤਹਾ ਤੁਮ ਬਸਨਾ ॥

ਮੈਂ ਜਿਧਰ ਵੇਖਦਾ ਹਾਂ ਉਧਰ ਹੀ ਮੈਨੂੰ ਤੂੰ ਹੀ ਵੱਸਦਾ ਦਿੱਸਦਾ ਹੈਂ।

Wherever I look, there I see You dwelling.

ਨਿਰਭਉ ਨਾਮੁ ਜਪਉ ਤੇਰਾ ਰਸਨਾ ॥੨॥

ਮੈਂ ਆਪਣੀ ਜੀਭ ਨਾਲ ਤੇਰਾ ਨਾਮ ਜਪਦਾ ਰਹਿੰਦਾ ਹਾਂ ਜੇਹੜਾ ਦੁਨੀਆ ਦੇ ਡਰਾਂ ਤੋਂ ਬਚਾ ਕੇ ਰੱਖਣ ਵਾਲਾ ਹੈ ॥੨॥

O my Fearless Lord, with my tongue, I chant Your Name. ||2||

ਤੂੰ ਮੇਰੀ ਨਵ ਨਿਧਿ ਤੂੰ ਭੰਡਾਰੁ ॥

(ਹੇ ਪ੍ਰਭੂ!) ਤੂੰ ਹੀ ਮੇਰੇ ਵਾਸਤੇ ਦੁਨੀਆ ਦੇ ਨੌ ਖ਼ਜ਼ਾਨੇ ਹੈਂ, ਤੂੰ ਹੀ ਮੇਰਾ ਖ਼ਜ਼ਾਨਾ ਹੈਂ।

You are my nine treasures, You are my storehouse.

ਰੰਗ ਰਸਾ ਤੂੰ ਮਨਹਿ ਅਧਾਰੁ ॥

ਤੂੰ ਹੀ ਮੇਰੇ ਵਾਸਤੇ ਦੁਨੀਆ ਦੇ ਰੰਗ ਅਤੇ ਰਸ ਹੈਂ ਤੂੰ ਹੀ ਮੇਰੇ ਮਨ ਦਾ ਸਹਾਰਾ ਹੈਂ।

I am imbued with Your Love; You are the Support of my mind.

ਤੂੰ ਮੇਰੀ ਸੋਭਾ ਤੁਮ ਸੰਗਿ ਰਚੀਆ ॥

ਹੇ ਪ੍ਰਭੂ! ਤੂੰ ਹੀ ਮੇਰੇ ਵਾਸਤੇ ਸੋਭਾ-ਵਡਿਆਈ ਹੈਂ, ਮੇਰੀ ਸੁਰਤ ਤੇਰੇ (ਚਰਨਾਂ) ਵਿਚ ਹੀ ਜੁੜੀ ਹੋਈ ਹੈ।

You are my Glory; I am blended with You.

ਤੂੰ ਮੇਰੀ ਓਟ ਤੂੰ ਹੈ ਮੇਰਾ ਤਕੀਆ ॥੩॥

ਤੂੰ ਹੀ ਮੇਰੀ ਓਟ ਹੈਂ ਤੂੰ ਹੀ ਮੇਰਾ ਆਸਰਾ ਹੈਂ ॥੩॥

You are my Shelter; You are my Anchoring Support. ||3||

ਮਨ ਤਨ ਅੰਤਰਿ ਤੁਹੀ ਧਿਆਇਆ ॥

(ਹੇ ਪ੍ਰਭੂ!) ਮੈਂ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਤੈਨੂੰ ਹੀ ਸਿਮਰਦਾ ਰਹਿੰਦਾ ਹਾਂ।

Deep within my mind and body, I meditate on You.

ਮਰਮੁ ਤੁਮਾਰਾ ਗੁਰ ਤੇ ਪਾਇਆ ॥

ਤੇਰਾ ਭੇਦ ਮੈਂ ਗੁਰੂ ਪਾਸੋਂ ਲੱਭਾ ਹੈ।

I have obtained Your secret from the Guru.

ਸਤਿਗੁਰ ਤੇ ਦ੍ਰਿੜਿਆ ਇਕੁ ਏਕੈ ॥

ਜਿਸ ਮਨੁੱਖ ਨੇ ਗੁਰੂ ਪਾਸੋਂ ਇਕ ਪਰਮਾਤਮਾ ਦਾ ਨਾਮ ਹੀ ਹਿਰਦੇ ਵਿਚ ਪੱਕਾ ਕਰਨ ਲਈ ਪ੍ਰਾਪਤ ਕੀਤਾ ਹੈ,

Through the True Guru, the One and only Lord was implanted within me;

ਨਾਨਕ ਦਾਸ ਹਰਿ ਹਰਿ ਹਰਿ ਟੇਕੈ ॥੪॥੧੮॥੮੭॥

ਹੇ ਨਾਨਕ! ਉਸ ਸੇਵਕ ਨੂੰ ਸਦਾ ਹਰਿ-ਨਾਮ ਦਾ ਹੀ ਸਹਾਰਾ ਹੋ ਜਾਂਦਾ ਹੈ ॥੪॥੧੮॥੮੭॥

servant Nanak has taken to the Support of the Lord, Har, Har, Har. ||4||18||87||

ਸ਼ਬਦ ਵਿਚਾਰ - ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥---ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀRaag Dhanaasaree, The...
21/03/2025

ਸ਼ਬਦ ਵਿਚਾਰ - ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥
---
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
Raag Dhanaasaree, The Word Of Devotee Kabeer Jee:

ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:

ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥
ਹੇ ਪ੍ਰਭੂ! (ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ ।੧।
Beings like Sanak, Sanand, Shiva and Shaysh-naaga - none of them know Your mystery, Lord. ||1||

ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥
ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ ।੧।ਰਹਾਉ।
In the Society of the Saints, the Lord dwells within the heart. ||1||Pause||

ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥
(ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ ।੨।
Beings like Hanumaan, Garura, Indra the King of the gods and the rulers of humans - none of them know Your Glories, Lord. ||2||

ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥
ਚਾਰ ਵੇਦ, (ਅਠਾਰਾਂ) ਸਿਮ੍ਰਿਤੀਆਂ, (ਅਠਾਰਾਂ) ਪੁਰਾਣ—(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆ; ਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ ।੩।
The four Vedas, the Simritees and the Puraanas, Vishnu the Lord of Lakshmi and Lakshmi herself - none of them know the Lord. ||3||

ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥
ਕਬੀਰ ਆਖਦਾ ਹੈ—(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ ।੪।੧।
Says Kabeer, one who falls at the Lord's feet, and remains in His Sanctuary, does not wander around lost. ||4||1||

ਸ਼ਬਦ ਵਿਚਾਰ - ਹੈ ਕੋਈ ਐਸਾ ਹਉਮੈ ਤੋਰੈ ॥---ਗਉੜੀ ਮਹਲਾ ੫ ॥Gauree, Fifth Mehla:ਹੈ ਕੋਈ ਐਸਾ ਹਉਮੈ ਤੋਰੈ ॥(ਹੇ ਭਾਈ!) ਕਿਤੇ ਕੋਈ ਅਜੇਹਾ ਮਨ...
19/03/2025

ਸ਼ਬਦ ਵਿਚਾਰ - ਹੈ ਕੋਈ ਐਸਾ ਹਉਮੈ ਤੋਰੈ ॥
---
ਗਉੜੀ ਮਹਲਾ ੫ ॥
Gauree, Fifth Mehla:

ਹੈ ਕੋਈ ਐਸਾ ਹਉਮੈ ਤੋਰੈ ॥
(ਹੇ ਭਾਈ!) ਕਿਤੇ ਕੋਈ ਅਜੇਹਾ ਮਨੁੱਖ ਭੀ ਮਿਲ ਜਾਇਗਾ
Is there anyone, who can shatter his ego,

ਇਸੁ ਮੀਠੀ ਤੇ ਇਹੁ ਮਨੁ ਹੋਰੈ ॥੧॥ ਰਹਾਉ ॥
ਜੋ (ਮੇਰੇ) ਇਸ ਮਨ ਨੂੰ ਇਸ ਮਿੱਠੀ (ਲੱਗਣ ਵਾਲੀ ਮਾਇਆ ਦੇ ਮੋਹ) ਤੋਂ ਰੋਕ ਸਕੇ? ।੧।ਰਹਾਉ।
and turn his mind away from this sweet Maya? ||1||Pause||

ਅਗਿਆਨੀ ਮਾਨੁਖੁ ਭਇਆ ਜੋ ਨਾਹੀ ਸੋ ਲੋਰੈ ॥
(ਹੇ ਭਾਈ! ਇਸ ਮਿੱਠੀ ਦੇ ਅਸਰ ਹੇਠ) ਮਨੁੱਖ ਆਪਣੀ ਅਕਲ ਗਵਾ ਬੈਠਾ ਹੈ (ਕਿਉਂਕਿ) ਜੇਹੜੀ (ਸਦਾ ਨਾਲ ਨਿਭਣ ਵਾਲੀ) ਨਹੀਂ ਹੈ ਉਸੇ ਨੂੰ ਭਾਲਦਾ ਫਿਰਦਾ ਹੈ ।
Humanity is in spiritual ignorance; people see things that do not exist.

ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭੋਰੈ ॥੧॥
(ਮਨੁੱਖ ਦੇ ਮਨ ਵਿਚ ਮਾਇਆ ਦੇ ਮੋਹ ਦੀ) ਕਾਲੀ ਹਨੇਰੀ ਰਾਤ ਪਈ ਹੋਈ ਹੈ । (ਹੇ ਭਾਈ!) ਉਹ ਕੇਹੜਾ ਤਰੀਕਾ ਹੋ ਸਕਦਾ ਹੈ ਜਿਸ ਨਾਲ (ਇਸ ਦੇ ਅੰਦਰ ਗਿਆਨ ਦਾ) ਦਿਨ ਚੜ੍ਹ ਪਏ? ।੧।
The night is dark and gloomy; how will the morning dawn? ||1||

ਭ੍ਰਮਤੋ ਭ੍ਰਮਤੋ ਹਾਰਿਆ ਅਨਿਕ ਬਿਧੀ ਕਰਿ ਟੋਰੈ ॥
ਹੇ ਨਾਨਕ! ਆਖ—(ਮਿੱਠੀ ਮਾਇਆ ਦੇ ਮੋਹ ਤੋਂ ਮਨ ਨੂੰ ਰੋਕ ਸਕਣ ਵਾਲੇ ਦੀ) ਅਨੇਕਾਂ ਤਰੀਕਿਆਂ ਨਾਲ ਭਾਲ ਕਰਦਾ ਕਰਦਾ ਤੇ ਭਟਕਦਾ ਭਟਕਦਾ ਮੈਂ ਥੱਕ ਗਿਆ
Wandering, wandering all around, I have grown weary; trying all sorts of things, I have been searching.

ਕਹੁ ਨਾਨਕ ਕਿਰਪਾ ਭਈ ਸਾਧਸੰਗਤਿ ਨਿਧਿ ਮੋਰੈ ॥੨॥੧੨॥੧੫੦॥
(ਤਦੋਂ ਪ੍ਰਭੂ ਦੀ ਮੇਰੇ ਉਤੇ) ਮਿਹਰ ਹੋਈ (ਹੁਣ) ਸਾਧ ਸੰਗਤਿ ਹੀ ਮੇਰੇ ਵਾਸਤੇ (ਉਹਨਾਂ ਸਾਰੇ ਗੁਣਾਂ ਦਾ) ਖ਼ਜ਼ਾਨਾ ਹੈ (ਜਿਨ੍ਹਾਂ ਦੀ ਬਰਕਤਿ ਨਾਲ ਮਿੱਠੀ ਮਾਇਆ ਦੇ ਮੋਹ ਤੋਂ ਮਨ ਰੁਕ ਸਕਦਾ ਹੈ) ।੨।੧੨।੧੫੦।
Says Nanak, He has shown mercy to me; I have found the treasure of the Saadh Sangat, the Company of the Holy. ||2||12||150||

ਰਾਗੁ ਮਾਰੂ - ਗੁਰੂ ਰਾਮਦਾਸ ਜੀਅੰਗ 1069 (ਸ੍ਰੀ ਗੁਰੂ ਗ੍ਰੰਥ ਸਾਹਿਬ ਜੀ)---ਮਾਰੂ ਸੋਲਹੇ ਮਹਲਾ ੪ ॥ਰਾਗ ਮਾਰੂ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ...
16/03/2025

ਰਾਗੁ ਮਾਰੂ - ਗੁਰੂ ਰਾਮਦਾਸ ਜੀ
ਅੰਗ 1069 (ਸ੍ਰੀ ਗੁਰੂ ਗ੍ਰੰਥ ਸਾਹਿਬ ਜੀ)
---
ਮਾਰੂ ਸੋਲਹੇ ਮਹਲਾ ੪ ॥

ਰਾਗ ਮਾਰੂ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਸੋਹਲੇ' (੧੬ ਬੰਦਾਂ ਵਾਲੀ ਬਾਣੀ)।

Maaroo, Solahas, Fourth Mehl:

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

One Universal Creator God. By The Grace Of The True Guru:

ਸਚਾ ਆਪਿ ਸਵਾਰਣਹਾਰਾ ॥

ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆ ਵੱਸਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ।

The Lord Lord Himself is the One who exalts and embellishes.

ਅਵਰ ਨ ਸੂਝਸਿ ਬੀਜੀ ਕਾਰਾ ॥

ਉਸ ਨੂੰ (ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ ਕੋਈ ਦੂਜੀ ਕਾਰ ਨਹੀਂ ਸੁੱਝਦੀ।

Do not consider any other work.

ਗੁਰਮੁਖਿ ਸਚੁ ਵਸੈ ਘਟ ਅੰਤਰਿ ਸਹਜੇ ਸਚਿ ਸਮਾਈ ਹੇ ॥੧॥

ਪਰ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪ ਹੀ ਉਸ ਦਾ ਜੀਵਨ ਸੋਹਣਾ ਬਣਾਣ ਦੀ ਸਮਰਥਾ ਰੱਖਦਾ ਹੈ ॥੧॥

The True Lord abides deep within the heart of the Gurmukh, who intuitively merges in the True Lord. ||1||

ਸਭਨਾ ਸਚੁ ਵਸੈ ਮਨ ਮਾਹੀ ॥

(ਉਂਞ ਤਾਂ) ਸਦਾ-ਥਿਰ ਪ੍ਰਭੂ ਸਭ ਜੀਵਾਂ ਦੇ ਮਨ ਵਿਚ ਵੱਸਦਾ ਹੈ,

The True Lord dwells within the minds of all.

ਗੁਰ ਪਰਸਾਦੀ ਸਹਜਿ ਸਮਾਹੀ ॥

ਪਰ ਗੁਰੂ ਦੀ ਕਿਰਪਾ ਦੀ ਰਾਹੀਂ ਹੀ (ਜੀਵ) ਆਤਮਕ ਅਡੋਲਤਾ ਵਿਚ (ਟਿਕ ਕੇ ਪ੍ਰਭੂ ਵਿਚ) ਲੀਨ ਹੁੰਦੇ ਹਨ।

By Guru's Grace, they are intuitively absorbed in Him.

ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ਗੁਰ ਚਰਣੀ ਚਿਤੁ ਲਾਈ ਹੇ ॥੨॥

ਗੁਰੂ ਨੂੰ ਹਰ ਵੇਲੇ ਯਾਦ ਕਰਦਿਆਂ ਮਨੁੱਖ ਆਤਮਕ ਆਨੰਦ ਮਾਣਦਾ ਹੈ, ਗੁਰੂ ਦੇ ਚਰਨਾਂ ਵਿਚ ਚਿੱਤ ਜੋੜੀ ਰੱਖਦਾ ਹੈ ॥੨॥

Calling out, "Guru, Guru", I have found eternal peace; my consciousness is focused on the Guru's feet. ||2||

ਸਤਿਗੁਰੁ ਹੈ ਗਿਆਨੁ ਸਤਿਗੁਰੁ ਹੈ ਪੂਜਾ ॥

ਗੁਰੂ ਆਤਮਕ ਜੀਵਨ ਦੀ ਸੂਝ (ਦੇਣ ਵਾਲਾ) ਹੈ, ਗੁਰੂ (ਪਰਮਾਤਮਾ ਦੀ) ਭਗਤੀ (ਸਿਖਾਣ ਵਾਲਾ) ਹੈ।

The True Guru is spiritual wisdom; the True Guru is worship and adoration.

ਸਤਿਗੁਰੁ ਸੇਵੀ ਅਵਰੁ ਨ ਦੂਜਾ ॥

ਮੈਂ ਤਾਂ ਗੁਰੂ ਦੀ ਹੀ ਸਰਨ ਪੈਂਦਾ ਹਾਂ, ਕੋਈ ਹੋਰ ਦੂਜਾ (ਮੈਂ ਆਪਣੇ ਮਨ ਵਿਚ) ਨਹੀਂ (ਲਿਆਉਂਦਾ)।

I serve the True Guru, and no other.

ਸਤਿਗੁਰ ਤੇ ਨਾਮੁ ਰਤਨ ਧਨੁ ਪਾਇਆ ਸਤਿਗੁਰ ਕੀ ਸੇਵਾ ਭਾਈ ਹੇ ॥੩॥

ਮੈਂ ਗੁਰੂ ਪਾਸੋਂ ਸ੍ਰੇਸ਼ਟ ਨਾਮ-ਧਨ ਲੱਭਾ ਹੈ, ਮੈਨੂੰ ਗੁਰੂ ਦੀ (ਦੱਸੀ) ਸੇਵਾ ਹੀ ਪਿਆਰੀ ਲੱਗਦੀ ਹੈ ॥੩॥

From the True Guru, I have obtained the wealth, the jewel of the Naam. Service to the True Guru is pleasing to me. ||3||

ਬਿਨੁ ਸਤਿਗੁਰ ਜੋ ਦੂਜੈ ਲਾਗੇ ॥

ਜਿਹੜੇ ਮਨੁੱਖ ਗੁਰੂ ਨੂੰ ਛੱਡ ਕੇ ਹੋਰ ਪਾਸੇ ਲੱਗਦੇ ਹਨ,

Without the True Guru, those who are attached to duality

ਆਵਹਿ ਜਾਹਿ ਭ੍ਰਮਿ ਮਰਹਿ ਅਭਾਗੇ ॥

ਉਹ ਮੰਦ-ਭਾਗੀ ਮਨੁੱਖ ਭਟਕਣਾ ਵਿਚ ਪੈ ਕੇ ਆਤਮਕ ਮੌਤ ਸਹੇੜਦੇ ਹਨ, ਉਹ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ।

come and go, and wander in reincarnation; these unfortunate ones die.

ਨਾਨਕ ਤਿਨ ਕੀ ਫਿਰਿ ਗਤਿ ਹੋਵੈ ਜਿ ਗੁਰਮੁਖਿ ਰਹਹਿ ਸਰਣਾਈ ਹੇ ॥੪॥

ਹੇ ਨਾਨਕ! ਉਹਨਾਂ ਮਨੁੱਖਾਂ ਦੀ ਹੀ ਫਿਰ ਉੱਚੀ ਆਤਮਕ ਅਵਸਥਾ ਬਣਦੀ ਹੈ ਜਿਹੜੇ ਗੁਰੂ ਦੀ ਸਰਨ ਪੈਂਦੇ ਹਨ ॥੪॥

O Nanak, even after they are emancipated, those who become Gurmukh remain in the Guru's Sanctuary. ||4||

ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥

ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦੀ ਪ੍ਰਭੂ ਨਾਲ ਪ੍ਰੀਤ ਪੱਕੀ ਹੁੰਦੀ ਹੈ।

The love of the Gurmukh is forever true.

ਸਤਿਗੁਰ ਤੇ ਮਾਗਉ ਨਾਮੁ ਅਜਾਚੀ ॥

(ਉਹ ਹਰ ਵੇਲੇ ਇਉਂ ਅਰਦਾਸ ਕਰਦਾ ਰਹਿੰਦਾ ਹੈ-) ਮੈਂ ਗੁਰੂ ਪਾਸੋਂ (ਤੇਰਾ) ਅਮੋਲਕ ਨਾਮ ਮੰਗਦਾ ਹਾਂ।

I beg for the invaluable Naam, the Name of the Lord, from the Guru.

ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਰਖਿ ਲੇਵਹੁ ਗੁਰ ਸਰਣਾਈ ਹੇ ॥੫॥

ਹੇ ਹਰੀ! ਦਇਆਵਾਨ ਹੋ, ਕਿਰਪਾ ਕਰ। ਮੈਨੂੰ ਸਦਾ ਗੁਰੂ ਦੀ ਸਰਨ ਵਿਚ ਰੱਖ ॥੫॥

O Dear Lord, please be kind, and grant Your Grace; please keep me in the Guru's Sanctuary. ||5||

ਅੰਮ੍ਰਿਤ ਰਸੁ ਸਤਿਗੁਰੂ ਚੁਆਇਆ ॥

ਗੁਰੂ (ਜਿਸ ਮਨੁੱਖ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੈਦਾ ਕਰਦਾ ਹੈ,

The True Guru trickles the Ambrosial Nectar into my mouth.

ਦਸਵੈ ਦੁਆਰਿ ਪ੍ਰਗਟੁ ਹੋਇ ਆਇਆ ॥

(ਪਰਮਾਤਮਾ) ਉਸ ਦੇ ਸੋਚ-ਮੰਡਲ ਵਿਚ ਪਰਗਟ ਹੋ ਜਾਂਦਾ ਹੈ।

My Tenth Gate has been opened and revealed.

ਤਹ ਅਨਹਦ ਸਬਦ ਵਜਹਿ ਧੁਨਿ ਬਾਣੀ ਸਹਜੇ ਸਹਜਿ ਸਮਾਈ ਹੇ ॥੬॥

ਉਸ ਅਵਸਥਾ ਵਿਚ ਉਸ ਮਨੁੱਖ ਦੇ ਅੰਦਰ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ (ਇਉਂ) ਆਤਮਕ ਆਨੰਦ ਪੈਦਾ ਹੁੰਦਾ ਹੈ (ਜਿਵੇਂ, ਮਾਨੋ, ਉਥੇ) ਪੰਜ ਕਿਸਮਾਂ ਦੇ ਸਾਜ਼ ਵੱਜ ਰਹੇ ਹਨ। ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ॥੬॥

The unstruck sound current of the Shabad vibrates and resounds there, with the melody of the Guru's Bani; one is easily, intuitively absorbed in the Lord. ||6||

ਜਿਨ ਕਉ ਕਰਤੈ ਧੁਰਿ ਲਿਖਿ ਪਾਈ ॥

ਪਰ, (ਆਤਮਕ ਆਨੰਦ ਦੀ ਇਹ ਦਾਤ ਉਹਨਾਂ ਨੂੰ ਮਿਲਦੀ ਹੈ) ਜਿਨ੍ਹਾਂ ਦੇ ਭਾਗਾਂ ਵਿਚ ਕਰਤਾਰ ਨੇ ਧੁਰ ਦਰਗਾਹੋਂ ਲਿਖ ਕੇ ਰੱਖ ਦਿੱਤੀ ਹੈ।

Those who are so pre-ordained by the Creator,

ਅਨਦਿਨੁ ਗੁਰੁ ਗੁਰੁ ਕਰਤ ਵਿਹਾਈ ॥

ਉਹਨਾਂ ਦੀ ਉਮਰ ਸਦਾ ਗੁਰੂ ਨੂੰ ਯਾਦ ਕਰਦਿਆਂ ਬੀਤਦੀ ਹੈ।

pass their nights and days calling on the Guru.

ਬਿਨੁ ਸਤਿਗੁਰ ਕੋ ਸੀਝੈ ਨਾਹੀ ਗੁਰ ਚਰਣੀ ਚਿਤੁ ਲਾਈ ਹੇ ॥੭॥

ਗੁਰੂ ਦੀ ਸਰਨ ਪੈਣ ਤੋਂ ਬਿਨਾ ਕੋਈ ਮਨੁੱਖ (ਜ਼ਿੰਦਗੀ ਵਿਚ) ਕਾਮਯਾਬ ਨਹੀਂ ਹੁੰਦਾ। ਤੂੰ ਸਦਾ ਗੁਰੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖ ॥੭॥

Without the True Guru, no one understands; focus your consciousness on the Guru's Feet. ||7||

ਜਿਸੁ ਭਾਵੈ ਤਿਸੁ ਆਪੇ ਦੇਇ ॥

ਜਿਹੜਾ ਜੀਵ ਉਸ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ ਉਸ ਨੂੰ ਉਹ ਆਪ ਹੀ (ਨਾਮ ਦੀ ਦਾਤਿ) ਦੇਂਦਾ ਹੈ।

The Lord Himself blesses those with whom He is pleased.

ਗੁਰਮੁਖਿ ਨਾਮੁ ਪਦਾਰਥੁ ਲੇਇ ॥

ਉਹ ਮਨੁੱਖ ਗੁਰੂ ਦੀ ਰਾਹੀਂ ਇਹ ਕੀਮਤੀ ਨਾਮ ਹਾਸਲ ਕਰਦਾ ਹੈ।

The Gurmukh receives the wealth of the Naam.

ਆਪੇ ਕ੍ਰਿਪਾ ਕਰੇ ਨਾਮੁ ਦੇਵੈ ਨਾਨਕ ਨਾਮਿ ਸਮਾਈ ਹੇ ॥੮॥

ਹੇ ਨਾਨਕ! ਜਿਸ ਉਤੇ ਉਹ ਪ੍ਰਭੂ ਕਿਰਪਾ ਕਰਦਾ ਹੈ ਉਸ ਨੂੰ ਆਪਣਾ ਨਾਮ ਦੇਂਦਾ ਹੈ। ਉਹ ਮਨੁੱਖ ਨਾਮ ਵਿਚ ਲੀਨ ਰਹਿੰਦਾ ਹੈ ॥੮॥

When the Lord grants His Grace, He bestows the Naam; Nanak is immersed and absorbed in the Naam. ||8||

ਗਿਆਨ ਰਤਨੁ ਮਨਿ ਪਰਗਟੁ ਭਇਆ ॥

ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੀ ਸ੍ਰੇਸ਼ਟ ਸੂਝ ਉੱਘੜ ਪਈ,

The jewel of spiritual wisdom is revealed within the mind.

ਨਾਮੁ ਪਦਾਰਥੁ ਸਹਜੇ ਲਇਆ ॥

ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦਾ ਕੀਮਤੀ ਨਾਮ ਲੱਭ ਲਿਆ।

The wealth of the Naam is easily, intuitively received.

ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥੯॥

ਪਰ ਇਹ ਵਡਿਆਈ ਗੁਰੂ ਪਾਸੋਂ (ਹੀ) ਮਿਲਦੀ ਹੈ। ਮੈਂ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ ॥੯॥

This glorious greatness is obtained from the Guru; I am forever a sacrifice to the True Guru. ||9||

ਪ੍ਰਗਟਿਆ ਸੂਰੁ ਨਿਸਿ ਮਿਟਿਆ ਅੰਧਿਆਰਾ ॥

(ਜਿਵੇਂ ਜਦੋਂ) ਸੂਰਜ ਚੜ੍ਹਦਾ ਹੈ (ਤਦੋਂ) ਰਾਤ ਦਾ ਹਨੇਰਾ ਮਿਟ ਜਾਂਦਾ ਹੈ,

With the rising of the sun, the darkness of the night is dispelled.

ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥

(ਇਸੇ ਤਰ੍ਹਾਂ) ਗੁਰੂ ਦੇ ਬੇਅੰਤ ਕੀਮਤੀ ਗਿਆਨ-ਰਤਨ ਨਾਲ ਅਗਿਆਨ-ਹਨੇਰਾ ਦੂਰ ਹੋ ਜਾਂਦਾ ਹੈ।

Spiritual ignorance is eradicated, by the priceless jewel of the Guru.

ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ ਸੁਖੁ ਪਾਈ ਹੇ ॥੧੦॥

ਗੁਰੂ ਦਾ (ਦਿੱਤਾ ਹੋਇਆ) 'ਗਿਆਨ ਰਤਨ' ਬਹੁਤ ਹੀ ਕੀਮਤੀ ਹੈ। ਪਰਮਾਤਮਾ ਦੀ ਮਿਹਰ ਨਾਲ ਜਿਸ ਨੂੰ ਇਹ ਮਿਲਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ ॥੧੦॥

The True Guru is the fantastically valuable jewel of spiritual wisdom; blessed by God's Mercy, peace is found. ||10||

ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥

ਗੁਰੂ ਦੀ ਰਾਹੀਂ ਜਿਸ ਨੂੰ ਹਰਿ-ਨਾਮ ਪ੍ਰਾਪਤ ਹੁੰਦਾ ਹੈ, ਉਸ ਦੀ ਸੋਭਾ ਖਿੱਲਰ ਜਾਂਦੀ ਹੈ,

The Gurmukh obtains the Naam, and his good reputation increases.

ਚਹੁ ਜੁਗਿ ਨਿਰਮਲੁ ਹਛਾ ਲੋਇ ॥

ਉਹ ਸਦਾ ਲਈ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ, ਉਹ ਸਾਰੇ ਜਗਤ ਵਿਚ ਹੱਛਾ ਮੰਨਿਆ ਜਾਂਦਾ ਹੈ।

In all four ages he is considered to be pure and good.

ਨਾਮੇ ਨਾਮਿ ਰਤੇ ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥੧੧॥

ਹਰ ਵੇਲੇ ਹਰਿ-ਨਾਮ ਵਿਚ ਰੰਗੇ ਰਹਿਣ ਕਰਕੇ ਉਹ ਸੁਖ ਮਾਣਦਾ ਹੈ, ਉਹ ਹਰਿ-ਨਾਮ ਵਿਚ ਹਰ ਵੇਲੇ ਸੁਰਤ ਜੋੜੀ ਰੱਖਦਾ ਹੈ ॥੧੧॥

Imbued with the Naam, the Name of the Lord, he finds peace. He remains lovingly focused on the Naam. ||11||

ਗੁਰਮੁਖਿ ਨਾਮੁ ਪਰਾਪਤਿ ਹੋਵੈ ॥

ਜਿਸ ਮਨੁੱਖ ਨੂੰ ਗੁਰੂ ਦੀ ਰਾਹੀਂ ਹਰਿ-ਨਾਮ ਹਾਸਲ ਹੁੰਦਾ ਹੈ,

The Gurmukh receives the Naam.

ਸਹਜੇ ਜਾਗੈ ਸਹਜੇ ਸੋਵੈ ॥

ਉਹ ਜਾਗਦਾ ਸੁੱਤਾ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ (ਆਤਮਕ ਅਡੋਲਤਾ ਵਿਚ ਜਾਗਦਾ ਹੈ ਆਤਮਕ ਅਡੋਲਤਾ ਵਿਚ ਸੌਂਦਾ ਹੈ)।

In intuitive peace he wakes, and in intuitive peace he sleeps.

ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥੧੨॥

ਹੇ ਨਾਨਕ! ਗੁਰੂ ਦੀ ਰਾਹੀਂ ਨਾਮ ਵਿਚ ਲੀਨ ਹੋ ਕੇ ਉਹ ਮਨੁੱਖ (ਪਰਮਾਤਮਾ ਵਿਚ) ਲੀਨ ਰਹਿੰਦਾ ਹੈ, ਉਹ ਹਰ ਵੇਲੇ ਹਰਿ-ਨਾਮ ਹੀ ਸਿਮਰਦਾ ਹੈ ॥੧੨॥

The Gurmukh is immersed and absorbed in the Naam; Nanak meditates on the Naam. ||12||

ਭਗਤਾ ਮੁਖਿ ਅੰਮ੍ਰਿਤ ਹੈ ਬਾਣੀ ॥

ਭਗਤਾਂ ਦੇ ਮੂੰਹ ਵਿਚ (ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਟਿਕੀ ਰਹਿੰਦੀ ਹੈ।

The Ambrosial Nectar of the Guru's Bani is in the mouth of the devotees.

ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦਾ ਨਾਮ (ਆਪ) ਉਚਾਰ ਕੇ (ਹੋਰਨਾਂ ਨੂੰ ਭੀ) ਸੁਣਾਂਦਾ ਹੈ।

The Gurmukhs chant and repeat the Lord's Name.

ਹਰਿ ਹਰਿ ਕਰਤ ਸਦਾ ਮਨੁ ਬਿਗਸੈ ਹਰਿ ਚਰਣੀ ਮਨੁ ਲਾਈ ਹੇ ॥੧੩॥

ਪਰਮਾਤਮਾ ਦਾ ਨਾਮ ਸਿਮਰਦਿਆਂ ਉਸ ਦਾ ਮਨ ਸਦਾ ਖਿੜਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਆਪਣਾ ਮਨ ਜੋੜੀ ਰੱਖਦਾ ਹੈ ॥੧੩॥

Chanting the Name of the Lord, Har, Har, their minds forever blossom forth; they focus their minds on the Lord's Feet. ||13||

ਹਮ ਮੂਰਖ ਅਗਿਆਨ ਗਿਆਨੁ ਕਿਛੁ ਨਾਹੀ ॥

ਹੇ ਪ੍ਰਭੂ! ਅਸੀਂ ਜੀਵ ਮੂਰਖ ਹਾਂ, ਅੰਞਾਣ ਹਾਂ, ਸਾਨੂੰ ਆਤਮਕ ਜੀਵਨ ਦੀ ਕੁਝ ਭੀ ਸੂਝ ਨਹੀਂ ਹੈ।

I am foolish and ignorant; I have no wisdom at all.

ਸਤਿਗੁਰ ਤੇ ਸਮਝ ਪੜੀ ਮਨ ਮਾਹੀ ॥

ਗੁਰੂ ਪਾਸੋਂ (ਇਹ) ਸਮਝ ਮਨ ਵਿਚ ਪੈਂਦੀ ਹੈ।

From the True Guru, I have obtained understanding in my mind.

ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਸਤਿਗੁਰ ਕੀ ਸੇਵਾ ਲਾਈ ਹੇ ॥੧੪॥

ਹੇ ਪ੍ਰਭੂ! ਦਇਆਵਾਨ ਹੋ, ਮਿਹਰ ਕਰ, (ਸਾਨੂੰ) ਗੁਰੂ ਦੀ ਸੇਵਾ ਵਿਚ ਲਾਈ ਰੱਖ ॥੧੪॥

O Dear Lord, please be kind to me, and grant Your Grace; let me be committed to serving the True Guru. ||14||

ਜਿਨਿ ਸਤਿਗੁਰੁ ਜਾਤਾ ਤਿਨਿ ਏਕੁ ਪਛਾਤਾ ॥

ਜਿਸ ਮਨੁੱਖ ਨੇ ਗੁਰੂ ਨਾਲ ਸਾਂਝ ਪਾ ਲਈ, ਉਸ ਨੇ ਇਕ ਪਰਮਾਤਮਾ ਨੂੰ (ਇਉਂ) ਪਛਾਣ ਲਿਆ,

Those who know the True Guru realize the One Lord.

ਸਰਬੇ ਰਵਿ ਰਹਿਆ ਸੁਖਦਾਤਾ ॥

ਕਿ ਉਹ ਸੁਖਦਾਤਾ ਪ੍ਰਭੂ ਸਭਨਾਂ ਵਿਚ ਵੱਸ ਰਿਹਾ ਹੈ।

The Giver of peace is all-pervading, permeating everywhere.

ਆਤਮੁ ਚੀਨਿ ਪਰਮ ਪਦੁ ਪਾਇਆ ਸੇਵਾ ਸੁਰਤਿ ਸਮਾਈ ਹੇ ॥੧੫॥

ਉਸ ਮਨੁੱਖ ਨੇ ਆਪਣੇ ਜੀਵਨ ਨੂੰ ਪੜਤਾਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਿਆ। ਉਸ ਦੀ ਸੁਰਤ ਪਰਮਾਤਮਾ ਦੀ ਸੇਵਾ-ਭਗਤੀ ਵਿਚ ਟਿਕੀ ਰਹਿੰਦੀ ਹੈ ॥੧੫॥

Understanding my own soul, I have obtained the Supreme Status; my awareness is immersed in selfless service. ||15||

ਜਿਨ ਕਉ ਆਦਿ ਮਿਲੀ ਵਡਿਆਈ ॥

ਜਿਨ੍ਹਾਂ ਨੂੰ ਧੁਰ ਦਰਗਾਹ ਤੋਂ ਇੱਜ਼ਤ ਮਿਲਦੀ ਹੈ,

Those who are blessed with glorious greatness by the Primal Lord God

ਸਤਿਗੁਰੁ ਮਨਿ ਵਸਿਆ ਲਿਵ ਲਾਈ ॥

ਉਹਨਾਂ ਦੇ ਮਨ ਵਿਚ ਗੁਰੂ ਵੱਸਿਆ ਰਹਿੰਦਾ ਹੈ।

are lovingly focused on the True Guru, who dwells within their minds.

ਆਪਿ ਮਿਲਿਆ ਜਗਜੀਵਨੁ ਦਾਤਾ ਨਾਨਕ ਅੰਕਿ ਸਮਾਈ ਹੇ ॥੧੬॥੧॥

ਉਹ ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਦੇ ਹਨ। ਹੇ ਨਾਨਕ! ਉਹਨਾਂ ਨੂੰ ਜਗਤ ਦਾ ਸਹਾਰਾ ਦਾਤਾਰ ਆਪ ਆ ਮਿਲਦਾ ਹੈ, ਉਹ ਪ੍ਰਭੂ ਦੀ ਗੋਦ ਵਿਚ (ਪ੍ਰਭੂ-ਚਰਨਾਂ ਵਿਚ) ਸਮਾਏ ਰਹਿੰਦੇ ਹਨ ॥੧੬॥੧॥

The Giver of life to the world Himself meets them; O Nanak, they are absorbed in His Being. ||16||1||

ਸੋਰਠਿ ਮਹਲਾ ੧ ॥Sorat'h, First Mehla:ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾ...
15/03/2025

ਸੋਰਠਿ ਮਹਲਾ ੧ ॥
Sorat'h, First Mehla:

ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥
ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ ।
You, God, are the Giver of gifts, the Lord of perfect understanding; I am a mere beggar at Your Door.

ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥
ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ।੧।
What should I beg for? Nothing remains permanent; O Lord, please, bless me with Your Beloved Name. ||1||

ਘਟਿ ਘਟਿ ਰਵਿ ਰਹਿਆ ਬਨਵਾਰੀ ॥
ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ ।
In each and every heart, the Lord, the Lord of the forest, is permeating and pervading.

ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥
ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ । (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ ।ਰਹਾਉ।
In the water, on the land, and in the sky, He is pervading but hidden; through the Word of the Guru's Shabad, He is revealed. ||Pause||

ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥
(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ ।
In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy.

ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥
ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ।੨।
He is the unborn Lord God; He is, and shall ever be. Deep within your heart, behold Him, the Destroyer of ego. ||2||

ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥
ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ ।
This wretched world is caught in birth and death; in the love of duality, it has forgotten devotional worship of the Lord.

ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥
ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ ।੩।
Meeting the True Guru, the Guru's Teachings are obtained; the faithless cynic loses the game of life. ||3||

ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥
ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ ।
Breaking my bonds, the True Guru has set me free, and I shall not be cast into the womb of reincarnation again.

ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥
ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ ।੪।੮।
O Nanak, the jewel of spiritual wisdom shines forth, and the Lord, the Formless Lord, dwells within my mind. ||4||8||

SRI GURU GRANTH SAHIB JI - 598
RAAG SORATH GURU NANAK DEV JI

ਅੰਮ੍ਰਿਤਵੇਲੇ ਦਾ ਹੁਕਮਨਾਮਾ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ, ਅੰਮ੍ਰਿਤਸਰ, ੦੧ ਚੇਤ, ਨਾਨਕਸ਼ਾਹੀ ਸੰਮਤ ੫੫੭ [14 ਮਾਰਚ 2025, ਸ਼ੁੱਕਰ...
14/03/2025

ਅੰਮ੍ਰਿਤਵੇਲੇ ਦਾ ਹੁਕਮਨਾਮਾ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ, ਅੰਮ੍ਰਿਤਸਰ, ੦੧ ਚੇਤ, ਨਾਨਕਸ਼ਾਹੀ ਸੰਮਤ ੫੫੭ [14 ਮਾਰਚ 2025, ਸ਼ੁੱਕਰਵਾਰ]
---
ਆਡੀਓ ਲਿੰਕ - https://hs.sgpc.net/uploadhukamnama/hukamnama.mp3
---
ਅੰਗ (ANG) - ੬੪੧ (641)

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥

ਅਰਥ : ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ॥੧॥ ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ॥ ਰਹਾਉ ॥ ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥ ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ)। ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ॥੩॥ ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ॥੪॥ ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ॥੫॥ ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੬॥ ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ॥੭॥ ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਨਾਨਕ ਜੀ ਆਖਦੇ ਹਨ - ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ॥੮॥ ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ ॥੧॥੩॥

सोरठि महला ५ घरु २ असटपदीआ
ੴ सतिगुर प्रसादि ॥
पाठु पड़िओ अरु बेदु बीचारिओ निवलि भुअंगम साधे ॥ पंच जना सिउ संगु न छुटकिओ अधिक अह्मबुधि बाधे ॥१॥ पिआरे इन बिधि मिलणु न जाई मै कीए करम अनेका ॥ हारि परिओ सुआमी कै दुआरै दीजै बुधि बिबेका ॥ रहाउ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥२॥ मन कामना तीरथ जाइ बसिओ सिरि करवत धराए ॥ मन की मैलु न उतरै इह बिधि जे लख जतन कराए ॥३॥ कनिक कामिनी हैवर गैवर बहु बिधि दानु दातारा ॥ अंन बसत्र भूमि बहु अरपे नह मिलीऐ हरि दुआरा ॥४॥ पूजा अरचा बंदन डंडउत खटु करमा रतु रहता ॥ हउ हउ करत बंधन महि परिआ नह मिलीऐ इह जुगता ॥५॥ जोग सिध आसण चउरासीह ए भी करि करि रहिआ ॥ वडी आरजा फिरि फिरि जनमै हरि सिउ संगु न गहिआ ॥६॥ राज लीला राजन की रचना करिआ हुकमु अफारा ॥ सेज सोहनी चंदनु चोआ नरक घोर का दुआरा ॥७॥ हरि कीरति साधसंगति है सिरि करमन कै करमा ॥ कहु नानक तिसु भइओ परापति जिसु पुरब लिखे का लहना ॥८॥ तेरो सेवकु इह रंगि माता ॥ भइओ क्रिपालु दीन दुख भंजनु हरि हरि कीरतनि इहु मनु राता ॥ रहाउ दूजा ॥१॥३॥

अर्थ : राग सोरठि, घर २ में गुरू अर्जन देव जी की आठ-बंदों वाली बाणी।
अकाल पुरख एक है और सतिगुरू की कृपा द्वारा मिलता है।
हे भाई! कोई मनुष्य वेद (आदि धर्म-पुस्तक को) पढ़ता है और विचारता है। कोई मनुष्य निवली कर्म करता है, कोई कुंडलनी नाडी रस्ते प्राण चाड़ता है। (परन्तु इन साधनों से कामादिक) पांचों से साथ ख़त्म नहीं हो सकता। (बल्कि) ओर अहंकार में (मनुष्य) बंध जाता है ॥१॥ हे भाई! मेरे देखते हुए लोग अनेकों ही (निश्चित धार्मिक) कर्म करते हैं, परन्तु इन तरीकों से परमात्मा के चरणों में जुड़ा नहीं जा सकता। हे भाई! मैं तो इन कर्मो का सहारा छोड़ कर मालक-प्रभू के दर पर आ गिरा हूँ (और बेनती करता रहता हूँ-हे प्रभू! मुझे भलाई और बुराई की) परख करने वाली अकल दो ॥ रहाउ ॥ हे भाई! कोई मनुष्य चुपी साधे बैठा है, कोई कर-पाती बन गया है (बर्तनों के स्थान पर अपने हाथ ही वरतता है), कोई जंगल में नंगा घूमता है। कोई मनुष्य सभी तीर्थों का चक्र लगा रहा है, कोई सारी धरती का भ्रमण कर रहा है, (परन्तु इस तरह भी) मन की अस्थिर हालत ख़त्म नहीं होती ॥२॥ हे भाई! कोई मनुष्य अपनी मनो-कामना अनुसार तीर्थों पर जा वसा है, (मुक्ति के चाहवान अपने) सिर पर (श़िव जी वाला) आरा रखाता है (और, अपने आप को चिरा लेता है)। परन्तु अगर कोई मनुष्य (इस तरह के) लाखों प्रयास करे, इस तरह भी मन की (विकारों की) मैल नहीं लहती ॥३॥ हे भाई! कोई मनुष्य सोना, स्त्री, अच्छे घोड़े, अच्छे हाथी (और इस तरह के) कई प्रकारों के दान करने वाला है। कोई मनुष्य अन्न दान करता है, कपड़ा दान करता है, जमीन दान करता है। (इस तरह भी) परमात्मा के द्वार पर पहुंच नहीं सकता ॥४॥ हे भाई! कोई मनुष्य देव-पूजा में, देवतों को नमस्कार डंडउत करने में, छ: कर्मों को करने में मस्त रहता है। परन्तु वह भी (इन बनाए हुए धार्मिक कर्मों को करने कर के अपने आप को धर्मी जान कर) अहंकार से करते करते (माया के मोह के) बंधनों में फंसा रहता है। इस प्रकार भी परमात्मा को नहीं मिल सकता ॥५॥ जोग-मत में सिद्धों के प्रसिद्ध चौरासी आसण हैं। यह आसण कर कर के भी मनुष्य थक जाता है। उम्र तो लंबी कर लेता है, पर इस तरह परमात्मा से मिलाप नहीं बनता, बार बार जन्मों के चक्र में पड़ा रहता है ॥६॥ हे भाई! कई ऐसे हैं जो राज-हकूमत के रंग-तमाशे मानते हैं, राजों वाले ठाठ-बाठ बनाते हैं, लोगों पर हुक्म चलाते हैं, कोई उनका हुक्म मोड़ नहीं सकता। सुंदर स्त्री की सेज मानते हैं, (अपने शरीर पर) चंदन और अतर वरतते हैं। पर यह सब कुछ तो भयानक नर्क की तरफ ले जान वाला है ॥७॥ हे भाई! साध संगत में बैठ कर परमात्मा की सिफ़त-सलाह करनी-यह काम ओर सभी कामों से उत्तम है। परन्तु नानक जी कहते हैं - यह अवसर उस मनुष्य को ही मिलता है जिस के माथे पर पूर्वले किए कार्यों के संस्कारों अनुसार लेख लिखा होता है ॥८॥ हे भाई! तेरा सेवक तेरी सिफ़त-सालाह के रंग में मस्त रहता है। दीनों के दुख दूर करने वाला परमात्मा जिस मनुष्य पर दयावान होता है, उस का यह मन परमात्मा की सिफ़त-सलाह के रंग में रंगा रहता है। रहाउ दूसरा ॥१॥३॥

Sorath Mahalaa 5 Ghar 2 Asattpadeeaa
Ik Oankaar Satgur Parsaad ||
Paath Parreo Ar Bed Beechaareo Nival Bhuangam Saadhhe || Panch Janaa Siu Sang N Shhuttkeo Adhhik Ahanbudhh Baadhhe ||1|| Piaare In Bidhh Milan N Jaaee Mai Kee_ey Karam Anekaa || Haar Pareo Suaamee Kai Duaarai Deejai Budhh Bibekaa || Rahaau || Mon Bhaeo Karpaatee Raheo Nagan Fireo Ban Maahee || Tatt Teerathh Sabh Dhhartee Bharmeo Dubidhhaa Shhuttkai Naahee ||2|| Man Kaamnaa Teerathh Jaae Baseo Sir Karvat Dhharaae || Man Kee Mail N Outrai Eh Bidhh Je Lakh Jatan Karaae ||3|| Kanik Kaamenee Haivar Gaivar Bahu Bidhh Daan Daataaraa || Ann Baster Bhoom Bahu Arpe Neh Mileeai Har Duaaraa ||4|| Poojaa Archaa Bandan Ddanddaut Khatt Karmaa Rat Rehtaa || Hau Hau Karat Bandhhan Meh Pareaa Neh Mileeai Eh Jugtaa ||5|| Jog Sidhh Aasan Chauraaseeh Ey Bhee Kar Kar Raheaa || Vaddee Aarjaa Fir Fir Janmai Har Siu Sang N Gaheaa ||6|| Raaj Leelaa Raajan Kee Rachnaa Kareaa Hukam Afaaraa || Sej Sohnee Chandan Choaa Narak Ghor Kaa Duaaraa ||7|| Har Keerat Saadhhsangat Hai Sir Karman Kai Karmaa || Kahu Naanak Tis Bhaeo Paraapat Jis Purab Likhe Kaa Lehnaa ||8|| Tero Sevak Eh Rang Maataa || Bhaeo Kirpaal Deen Dukh Bhanjan Har Har Keertan Ehu Man Raataa || Rahaau Doojaa ||1||3||

Meaning: Sorath Mahalaa 5 Ghar 2 Asattpadeeaa
One Universal Creator God. By The Grace Of The True Guru:
They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. ||1|| O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. ||2|| His mind's desires may lead him to go and dwell at sacred places of pilgrimage, and offer his head to be sawn off; But this will not cause the filth of his mind to depart, even though he may make thousands of efforts. ||3|| He may give gifts of all sorts - gold, women, horses and elephants. He may make offerings of corn, clothes and land in abundance, but this will not lead him to the Lord's Door. ||4|| He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. ||5|| He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. ||6|| He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. ||7|| Singing the Kirtan of the Lord's Praises in the Saadh Sangat, the Company of the Holy, is the highest of all actions. Says Nanak Ji, he alone obtains it, who is pre-destined to receive it. ||8|| Your Daas is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause ||1||3|

Address

Transport Nagar
Agra
282006

Alerts

Be the first to know and let us send you an email when Sat Kartar posts news and promotions. Your email address will not be used for any other purpose, and you can unsubscribe at any time.

Share