ਕੁਦਰਤਿ ਕੇ ਸਭ ਬੰਦੇ

ਕੁਦਰਤਿ ਕੇ ਸਭ ਬੰਦੇ ਮੇਰਾ ਸਕੂਨ ਤੈਨੂੰ ਸਭ ਨੂੰ ਹੱਸਦਾ ਦੇਖਣਾ ਏ ਤ?

24/06/2020

ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ।
ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ? ਇਸ 'ਤੇ ਬੰਦਾ ਸਿੰਘ ਨੇ ਇਕ ਦਮ ਕਿਹਾ, ਜਿਹੋ ਜਹੀ ਬਾਦਸ਼ਾਹ ਅਪਣੀ ਮੌਤ ਚਾਹਵੇਂਗਾ।

21/06/2020

Happy Father’s Day ☺️ ਮੇਰੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ

19/06/2020

ਜਥੇਦਾਰ ਸਾਬ ਨੇ ਕਮਾਲ ਕਰਤੀ

10/06/2020

ਆ ਵਾ ਜਿੰਦਗੀ ....

https://youtu.be/yAfEHbmqvx4ਭਾਈ ਸਾਹਿਬ ਭਾਈ ਗੁਰਦਾਸ ਜੀ ਦੀ ਵਾਰਾ ਦੀ ਕਥਾ ਮਿੱਤੀ 9/06/2020
09/06/2020

https://youtu.be/yAfEHbmqvx4
ਭਾਈ ਸਾਹਿਬ ਭਾਈ ਗੁਰਦਾਸ ਜੀ ਦੀ ਵਾਰਾ ਦੀ ਕਥਾ ਮਿੱਤੀ 9/06/2020

with CameraFi Live

31/05/2020

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਪੰਜਾਬ

Address

Harimander Sahib Road
Amritsar

Website

Alerts

Be the first to know and let us send you an email when ਕੁਦਰਤਿ ਕੇ ਸਭ ਬੰਦੇ posts news and promotions. Your email address will not be used for any other purpose, and you can unsubscribe at any time.

Share