Gurbani Live

Gurbani Live ☬🌺☬ਧੰਨ-ਧੰਨ ਰਾਮਦਾਸ ਗੁਰ ਜਿਨਿ ਸਿਰਿਆ ਤਿਨੈ ਸਵਾਰਿਆ ਗੁਰਬਾਣੀ ਨਾਲ ਜੁੜਨ ਲਈ ਪੇਜ ਫੋਲੋ ਕਰ ਲਓ ਜੀ ...
(2)

🙏🌻🌹🪻ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।🌻🌻🌻🌻🌻🌻ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।🌹🌹🌹🌹🌹🌹ਸੰ...
26/08/2026

🙏🌻🌹🪻ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।
🌻🌻🌻🌻🌻🌻
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।
🌹🌹🌹🌹🌹🌹
ਸੰਧਿਆ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੭੦੨)*੧੦ ਭਾਦੋਂ,ਸੰਮਤ ੫੫੮ ਨਾਨਕਸ਼ਾਹੀ*
🪻🪻🪻🪻🪻🪻
Sandhiya and Hukamnama Sahib Sachkhand Sri Darbar Sahib Sri Amritsar,(Ang:702)
*26-August-2026 At;07:55PM.*🪻🌹🌻🙏

ਜੈਤਸਰੀ ਮਹਲਾ ੯
ੴ ਸਤਿਗੁਰ ਪ੍ਰਸਾਦਿ॥
ਭੂਲਿਓ ਮਨੁ ਮਾਇਆ ਉਰਝਾਇਓ ॥ ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥ ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥ ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ ॥੧॥ ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥ ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥੨॥੧॥

ਪਦਅਰਥ: ਭੂਲਿਓ = (ਸਹੀ ਜੀਵਨ = ਰਸਤਾ) ਭੁੱਲ ਚੁਕਾ ਹੈ। ਉਰਝਾਇਓ = ਫਸ ਰਿਹਾ ਹੈ। ਲਾਲਚ = ਲਾਲਚ ਵਿਚ। ਲਗਿ = ਲੱਗ ਕੇ। ਆਪੁ = ਆਪਣੇ ਆਪ ਨੂੰ। ਬੰਧਾਇਓ = ਬਨ੍ਹਾ ਰਿਹਾ ਹੈ, ਫਸਾ ਰਿਹਾ ਹੈ।੧।ਰਹਾਉ।
ਬਿਖੈ ਰਸ = ਵਿਸ਼ਿਆਂ ਦੇ ਸੁਆਦ ਵਿਚ। ਜਸੁ = ਸਿਫ਼ਤਿ-ਸਾਲਾਹ। ਕੋ = ਦਾ। ਸੰਗਿ = ਨਾਲ। ਬਨੁ = ਜੰਗਲ। ਧਾਇਓ = ਦੌੜਦਾ ਹੈ।੧।
ਭੀਤਰਿ = ਅੰਦਰ। ਤਾ ਕੋ = ਉਸ ਦਾ। ਗਿਆਨੁ = ਸਮਝ। ਬਿਰਥਾ = ਵਿਅਰਥ।੨।
ਅਰਥ: ਹੇ ਭਾਈ! ਸਹੀ ਜੀਵਨ-ਰਾਹ) ਭੁੱਲਿਆ ਹੋਇਆ ਮਨ ਮਾਇਆ (ਦੇ ਮੋਹ ਵਿਚ) ਫਸਿਆ ਰਹਿੰਦਾ ਹੈ, (ਫਿਰ, ਇਹ) ਲਾਲਚ ਵਿਚ ਫਸ ਕੇ ਜੇਹੜਾ ਜੇਹੜਾ ਕੰਮ ਕਰਦਾ ਹੈ, ਉਹਨਾਂ ਦੀ ਰਾਹੀਂ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ ਹੋਰ) ਫਸਾ ਲੈਂਦਾ ਹੈ।੧।ਰਹਾਉ।
(ਹੇ ਭਾਈ! ਸਹੀ ਜੀਵਨ-ਰਾਹ ਤੋਂ ਖੁੰਝੇ ਹੋਏ ਮਨੁੱਖ ਨੂੰ) ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ, ਵਿਸ਼ਿਆਂ ਦੇ ਸੁਆਦ ਵਿਚ ਮਸਤ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਭੁਲਾਈ ਰੱਖਦਾ ਹੈ। ਪਰਮਾਤਮਾ (ਤਾਂ ਇਸ ਦੇ) ਅੰਗ-ਸੰਗ (ਵੱਸਦਾ ਹੈ) ਉਸ ਨਾਲ ਡੂੰਘੀ ਸਾਂਝ ਨਹੀਂ ਪਾਂਦਾ, ਜੰਗਲ ਭਾਲਣ ਵਾਸਤੇ ਦੌੜ ਪੈਂਦਾ ਹੈ।੧।
ਹੇ ਭਾਈ! ਰਤਨ (ਵਰਗਾ ਕੀਮਤੀ) ਹਰਿ-ਨਾਮ ਹਿਰਦੇ ਦੇ ਅੰਦਰ ਹੀ ਵੱਸਦਾ ਹੈ (ਪਰ ਭੁੱਲਾ ਹੋਇਆ ਮਨੁੱਖ) ਉਸ ਨਾਲ ਸਾਂਝ ਨਹੀਂ ਬਣਾਂਦਾ। ਹੇ ਦਾਸ ਨਾਨਕ! ਆਖ-) ਪਰਮਾਤਮਾ ਦੇ ਭਜਨ ਤੋਂ ਬਿਨਾ ਮਨੁੱਖ ਆਪਣਾ ਜੀਵਨ ਵਿਅਰਥ ਗਵਾ ਦੇਂਦਾ ਹੈ।੨।੧।

जैतसरी महला ९ ੴ सतिगुर प्रसादि ॥ भूलिओ मनु माइआ उरझाइओ ॥ जो जो करम कीओ लालच लगि तिह तिह आपु बंधाइओ ॥१॥ रहाउ ॥ समझ न परी बिखै रस रचिओ जसु हरि को बिसराइओ ॥ संगि सुआमी सो जानिओ नाहिन बनु खोजन कउ धाइओ ॥१॥ रतनु रामु घट ही के भीतरि ता को गिआनु न पाइओ ॥ जन नानक भगवंत भजन बिनु बिरथा जनमु गवाइओ ॥२॥१॥ {

पद्अर्थ: भूलिओ = (सही जीवन रास्ता) भूला हुआ। उरझाइओ = उलझा हुआ है। लालच = लालच में। लगि = लग के। आपु = अपने आप को। बंधाइओ = बंधा रहा है, फसा रहा है।1। रहाउ।
बिखै रस = विषियों के स्वादों में। जसु = सिफत सालाह। को = का। संगि = साथ। बनु = जंगल। धाइओ = दौड़ता है।1।
भीतरि = अंदर। ता को = उसका। गिआनु = समझ। बिरथा = व्यर्थ।2।
अर्थ: हे भाई! (सही जीवन-राह) भूला हुआ मन माया (के मोह में) फंसा रहता है। (फिर, ये) लालच में फस के जो-जो काम करता है, उनसे अपने आप को (माया के मोह में और) फसा लेता है।1। रहाउ।
(हे भाई! सही जीवन से राह से टूटे हुए मनुष्य को) आत्मि्क जीवन की समझ नहीं होती। विषियों के स्वाद में मस्त रहता है, परमात्मा की सिफत सालाह भुलाए रहता है। परमात्मा (तो इसके) अंग-संग (बसता है) उसके साथ गहरी सांझ नहीं डालता, जंगल में ढूँढने के लिए दौड़ पड़ता है।1।
हे भाई! रत्न (जैसा कीमती) हरी-नाम हृदय के अंदर ही बसता है (पर भूला हुआ मनुष्य) उससे सांझ नहीं बनाता। हे दास नानक! (कह–) परमात्मा के भजन के बिना मनुष्य अपना जीवन व्यर्थ गवा लेता है।2।1।

Jaitsree, Ninth Mehl: One Universal Creator God.

One Universal Creator God. By The Grace Of The True Guru:

My mind is deluded, entangled in Maya.

Whatever I do, while engaged in greed, only serves to bind me down. ||1||Pause||

I have no understanding at all; I am engrossed in the pleasures of corruption, and I have forgotten the Praises of the Lord.

The Lord and Master is with me, but I do not know Him. Instead, I run into the forest, looking for Him. ||1||The Jewel of the Lord is deep within my heart, but I do not have any knowledge of Him.

O servant Nanak! Without vibrating, meditating on the Lord God, human life is uselessly wasted and lost. ||2||1||

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ 🙏 #

🙏🌻🌹🌷ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।🌻🌻🌻🌻🌻🌻ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।🌹🌹🌹🌹🌹🌹ਅੰ...
26/08/2026

🙏🌻🌹🌷ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।
🌻🌻🌻🌻🌻🌻
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।
🌹🌹🌹🌹🌹🌹
ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੭੦੩)*੧੦ ਭਾਦੋਂ,ਸੰਮਤ ੫੫੮ ਨਾਨਕਸ਼ਾਹੀ*
🌷🌷🌷🌹🌹🌹
Amritvela Hukamnama Sahib Sachkhand Sri Darbar Sahib Sri Amritsar,(Ang:703)
*26-August-2026 At;05:00AM.*🌷🌹🌻🙏

ਜੈਤਸਰੀ ਮਹਲਾ ੯॥
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਿਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

ਜੈਤਸਰੀ ਮਹਲਾ ੯॥
ਹੇ ਪ੍ਰਭੂ ਜੀ ! ਮੇਰੀ ਇੱਜ਼ਤ ਰੱਖ ਲਵੋ । ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ ! ਮੈਂ ਤੇਰਾ ਆਸਰਾ ਲਿਆ ਹੈ ।੧। ਰਹਾਉ। ਹੇ ਪ੍ਰਭੂ ! ਮੈ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮਰਾ ਸਰੀਰ ਸਾੜ ਦਿੱਤਾ ਹੈ ।੧। ਹੇ ਭਾਈ ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ । (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝੀਆ ।੨। ਹੇ ਨਾਨਕ ! (ਆਖ--ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ।੩।੨।

In Hindi :

जैतसरी महला ९ ॥
हरि जू राखि लेहु पति मेरी ॥ जम को त्रास भइओ उर अंतरि सरनि गही किरपा निधि तेरी ॥१॥ रहाउ ॥ महा पतित मुगध लोभी फुनि करत पाप अब हारा ॥ भै मरबे को बिसरत नाहिन तिह चिंता तनु जारा ॥१॥ कीए उपाव मुकति के कारनि दह दिसि कउ उठि धाइआ ॥ घट ही भीतरि बसै निरंजनु ता को मरमु न पाइआ ॥२॥ नाहिन गुनु नाहिन कछु जपु तपु कउनु करमु अब कीजै ॥ नानक हारि परिओ सरनागति अभै दानु प्रभ दीजै ॥३॥२॥

Jaitsree, Ninth Mehl:
O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. ||1||Pause|| I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. ||1|| I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. ||2|| I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. ||3||2||

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ 🙏 #

🙏🌻🌹🪻 ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸ ਨਾਲਿ।।🌻🌻🌻🌻🌻🌻ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।🌹🌹🌹🌹🌹🌹 ਸ...
25/08/2026

🙏🌻🌹🪻 ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸ ਨਾਲਿ।।
🌻🌻🌻🌻🌻🌻
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।
🌹🌹🌹🌹🌹🌹
ਸੰਧਿਆ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੧੯-੬੨੦)*੦੯ ਭਾਦੋਂ,ਸੰਮਤ ੫੫੮ ਨਾਨਕਸ਼ਾਹੀ*
🪻🪻🪻🪻🪻🪻
Sandhiya Vela Hukannama Sahib Sachkhand Sri Darbar Sahib Sri Amritsar,(Ang:619-620)
*25-August-2026 At:07:55PM.*🪻🌹🌻🙏

ਸੋਰਠਿ ਮਹਲਾ ੫॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਪਦਅਰਥ: ਹਮਰੀ = ਅਸਾਂ ਜੀਵਾਂ ਦੀ। ਗਣਤ = ਕੀਤੇ ਕਰਮਾਂ ਦਾ ਹਿਸਾਬ। ਨ ਗਣੀਆ = ਨਹੀਂ ਗਿਣਦਾ। ਕਾਈ ਗਣਤ = ਕੋਈ ਭੀ ਲੇਖਾ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਪਛਾਣਿ = ਪਛਾਣੈ, ਚੇਤੇ ਰੱਖਦਾ ਹੈ। ਦੇਇ = ਦੇ ਕੇ। ਰਾਖੇ = (ਕੁਕਰਮਾਂ ਤੋਂ) ਬਚਾਈ ਰੱਖਦਾ ਹੈ। ਮਾਣਿ = ਮਾਣੈ, ਮਾਣਦਾ ਹੈ।੧।

ਸਾਚਾ = ਸਦਾ ਕਾਇਮ ਰਹਿਣ ਵਾਲਾ। ਸਦ = ਸਦਾ। ਬੰਧੁ = ਰੋਕ, ਬੰਨ੍ਹ (ਕੁਕਰਮਾਂ ਦੇ ਰਾਹ ਵਿਚ) ਰੁਕਾਵਟ। ਸਤਿਗੁਰਿ = ਗੁਰੂ ਨੇ। ਕਲਿਆਣ = (ਆਤਮਕ) ਸੁਖ।ਰਹਾਉ।

ਜੀਉ = ਜਿੰਦ। ਪਾਇ = ਪਾ ਕੇ। ਪਿੰਡੁ = ਸਰੀਰ। ਜਿਨ = ਜਿਸ (ਪ੍ਰਭੂ) ਨੇ। ਸਜਾਇਆ = ਪੈਦਾ ਕੀਤਾ। ਪੈਜ = ਇੱਜ਼ਤ। ਸਦ = ਸਦਾ।੨।

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।ਰਹਾਉ।

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ।੧।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ।੨।੧੬।੪੪।

सोरठि महला ५ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥

पद्अर्थ: हमरी = हम जीवों की। गणत = किए कर्मों का हिसाब-किताब। न गणीआ = नहीं गिनता। काई गणत = कोई भी लेखा। बिरदु = प्राकृतिक (प्यार वाला) स्वभाव। पछाणि = पहचानता है, याद रखता है। देइ = दे के। राखे = (कुकर्मों से) बचाए रखता है। माणि = माणता है, भोगता है।1।

साचा = सदा कायम रहने वाला। सद = सदा। बंधु = रोक, बंधन, (कुकर्मों के राह में) रुकावट। सतिगुरि = गुरू ने। कलिआण = (आत्मिक) सुख। रहाउ।

जीउ = जिंद। पाइ = पा के। पिंडु = शरीर। जिन = जिस (प्रभू) ने। सजाइआ = पैदा किया। पैज = इज्जत। सद = सदा।2।

अर्थ: हे भाई! सदा कायम रहने वाला मालिक प्रभू सदा दयावान रहता है, (कुकर्मों की ओर जा रहे लोगों को बचा के वह गुरू से मिलाता है। जिसे पूरा गुरू मिल गया, उसके विकारों के रास्ते में) मेरे पूरे गुरू ने रुकावट खड़ी कर दी (और, इस तरह उसके अंदर) सारे आत्मिक आनंद पैदा हो गए। रहाउ।

हे भाई! परमात्मा हम जीवों के किए बुरे कर्मों का कोई ख्याल नहीं करता। वह अपने मूल (प्यार भरे) स्वभाव (बिरद) को याद रखता है (वह बल्कि, हमें गुरू से मिलवा के, हमें) अपने बना के (अपना) हाथ दे के (हमें विकारों से) बचाता है। (जिस भाग्यशाली को गुरू मिल जाता है, वह) सदा ही आत्मिक आनंद लेता है।1।

हे भाई! जिस परमात्मा ने प्राण डाल के (हमारा) शरीर पैदा किया है, जो (हर वक्त) हमें खुराक और पोशाक दे रहा है, वह परमात्मा (संसार समुंद्र की विकार-लहरों से) अपने सेवक की इज्जत (गुरू को मिला के) बचाता है। हे नानक! (कह– मैं उस परमात्मा से) सदा सदके जाता हूँ।2।16।44।

Sorat'h, Fifth Mehl:

He did not take my accounts into account; such is His forgiving nature.

He gave me His hand, and saved me and made me His own; forever and ever, I enjoy His Love. ||1||

The True Lord and Master is forever merciful and forgiving.

My Perfect Guru has bound me to Him, and now, I am in absolute ecstasy. ||Pause||

The One who fashioned the body and placed the soul within, who gives you clothing and nourishment -

He Himself preserves the honor of His slaves. Nanak is forever a sacrifice to Him. ||2||16||44||

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ 🙏 #

🙏🏵️🌻🌹ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।🌻🌻🌻🌻🌻🌻ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।🌹🌹🌹🌹🌹🌹ਅ...
25/08/2026

🙏🏵️🌻🌹ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।
🌻🌻🌻🌻🌻🌻
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।
🌹🌹🌹🌹🌹🌹
ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੧੮)*੦੯ ਭਾਦੋਂ,ਸੰਮਤ ੫੫੮ ਨਾਨਕਸ਼ਾਹੀ*
🌷🌷🌷🌷🌷🌷
Amritvela Hukamnama Sahib Sri Darbar Sahib Sri Amritsar,(Ang:618)
*25-August-2026 At;05:00AM.*🌹🌻🏵️🙏

ਸੋਰਠਿ ਮਹਲਾ ੫॥
ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

सोरठि महला ५ ॥ अंतर की गति तुम ही जानी तुझ ही पाहि निबेरो ॥ बखसि लैहु साहिब प्रभ अपने लाख खते करि फेरो ॥१॥ प्रभ जी तू मेरो ठाकुरु नेरो ॥ हरि चरण सरण मोहि चेरो ॥१॥ रहाउ ॥ बेसुमार बेअंत सुआमी ऊचो गुनी गहेरो ॥ काटि सिलक कीनो अपुनो दासरो तउ नानक कहा निहोरो ॥२॥७॥३५॥

Sorat’h, Fifth Mehl: Only You know the state of my innermost self; You alone can judge me. Please forgive me, O Lord God Master; I have committed thousands of sins and mistakes. ||1|| O my Dear Lord God Master, You are always near me. O Lord, please bless Your disciple with the shelter of Your feet. ||1||Pause|| Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? ||2||7||35||

ਪਦਅਰਥ:- ਗਤਿ—ਆਤਮਕ ਅਵਸਥਾ। ਪਾਹਿ—ਪਾਸ। ਨਿਬੇਰੋ—ਨਿਬੇੜਾ, ਫ਼ੈਸਲਾ। ਸਾਹਿਬ—ਹੇ ਮਾਲਕ! ਖਤੇ—ਪਾਪ। ਕਰਿ ਫੇਰੋ—ਕਰਦਾ ਫਿਰਦਾ ਹਾਂ।1। ਠਾਕੁਰੁ—ਪਾਲਣਹਾਰ। ਨੇਰੋ—ਨੇੜੇ, ਅੰਗ-ਸੰਗ। ਮੋਹਿ—ਮੈਨੂੰ। ਚੇਰੋ—ਚੇਰਾ, ਦਾਸ।1। ਰਹਾਉ। ਸੁਆਮੀ—ਹੇ ਮਾਲਕ! ਗੁਨੀ—ਗੁਣਾਂ ਦਾ ਮਾਲਕ। ਗਹੇਰੋ—ਡੂੰਘਾ। ਸਿਲਕ—ਫਾਹੀ। ਦਾਸਰੋ—ਨਿੱਕਾ ਜਿਹਾ ਦਾਸ। ਤਉ—ਤਦੋਂ। ਨਿਹੋਰੋ—ਮੁਥਾਜੀ।2।

ਅਰਥ:- ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।1। ਰਹਾਉ। ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।1। ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ—ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ।2।7। 35।

अर्थ :-हे भगवान जी ! तूं मेरा पालणहारा स्वामी हैं, मेरे अंग-संग बसता हैं। हे हरि ! मुझे अपने चरणों की शरण में रख, मुझे अपना दास बनाए रख।1।रहाउ। हे मेरे अपने स्वामी भगवान ! मेरे दिल की हालत तूं ही जानता हैं, तेरी शरण आने से ही (मेरी अंदर वाली मंदी हालत का) खातमा हो सकता है। मैं लाखों पाप करता घूमता हूँ। हे मेरे स्वामी ! मुझे बख्श ले।1। हे बेशुमार भगवान ! हे बयंत ! हे मेरे स्वामी ! तूं ऊँची आत्मिक अवस्था वाला हैं, तूं सारे गुणों का स्वामी हैं, तूं गहरा हैं। हे नानक ! (बोल-हे भगवान ! जब तूं किसी मनुख की विकारों की) फांसी काट के उस को अपना दास बना लेता हैं, तब उस को किसी की मोहताजी नहीं रहती।2।7।35।

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ🙏 #

🙏🌹🌷 🌻 ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।🌻🌻🌻🌻🌻🌻ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।🌹🌹🌹🌹🌹🌹...
24/08/2026

🙏🌹🌷 🌻 ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।
🌻🌻🌻🌻🌻🌻
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।
🌹🌹🌹🌹🌹🌹
ਸੰਧਿਆ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੩੨)*੦੮ ਭਾਦੋਂ,ਸੰਮਤ ੫੫੮ ਨਾਨਕਸ਼ਾਹੀ*
🌷🌷🌷🌷🌷🌷
Sandhiya Vela 😂Hukamnama Sahib Sachkhand Sachkhand Sri Darbar Sahib Sri Amritsar,(Ang:632)
*24-August-2026 At;07:55PM.*🌻🌷🌹🙏

ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪।

English Translation:
SORAT’H, NINTH MEHL:
O mind, contemplate the Sanctuary of God. Meditating on Him in remembrance, Ganika the pr******te was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ 🙏

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ
24/08/2026

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ

🙏🌹🌷 🌻 ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।🌻🌻🌻🌻🌻🌻ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।🌹🌹🌹🌹🌹🌹...
24/08/2026

🙏🌹🌷 🌻 ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।
🌻🌻🌻🌻🌻🌻
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।
🌹🌹🌹🌹🌹🌹
ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੩੨)*੦੮ ਭਾਦੋਂ,ਸੰਮਤ ੫੫੮ ਨਾਨਕਸ਼ਾਹੀ*
🌷🌷🌷🌷🌷🌷
Amritvela Hukamnama Sahib Sachkhand Sachkhand Sri Darbar Sahib Sri Amritsar,(Ang:632)
*24-August-2026 At;05:00AM.*🌻🌷🌹🙏

ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪।

English Translation:
SORAT’H, NINTH MEHL:
O mind, contemplate the Sanctuary of God. Meditating on Him in remembrance, Ganika the pr******te was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ 🙏 #

Address

Amritsar
143001

Alerts

Be the first to know and let us send you an email when Gurbani Live posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Gurbani Live:

Shortcuts

Share

Category