ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ

  • Home
  • India
  • Amritsar
  • ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ

ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ This is the only page of Dharam Parchar Committee Amritsar.

The sole purpose of this page is to promote the daily activities of Dharam Parchar Committee SGPC Amritsar

18/08/2026
ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਗੁਰਮਤਿ ਦੇ ਪ੍ਰਚਾਰ/ਪ੍ਰਸਾਰ ਲਈ ਮਿਤੀ 16 ਅਗਸਤ 2026 ਨੂੰ ...
18/08/2026

ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਗੁਰਮਤਿ ਦੇ ਪ੍ਰਚਾਰ/ਪ੍ਰਸਾਰ ਲਈ ਮਿਤੀ 16 ਅਗਸਤ 2026 ਨੂੰ ਗੁਰਦੁਆਰਾ ਸਾਹਿਬ ਕਰਤਾਰ ਨਗਰ, ਸ੍ਰੀ ਅੰਮ੍ਰਿਤਸਰ ਵਿਖੇ ਚੱਲ ਰਹੇ ਗੁਰਮਤਿ ਸਿਖਲਾਈ ਕੈਂਪ ਦੀ ਸੰਪੂਰਨਤਾ ਹੋਈ। ਸੰਪੂਰਨਤਾ ਸਮਾਗਮ ਦੌਰਾਨ ਕੈਂਪ ਵਿੱਚ ਭਾਗ ਲੈਣ ਵਾਲੇ ਸਮੂਹ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਹ ਕੈਂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਗਾਇਆ ਗਿਆ। ਇਸ ਸਮਾਗਮ ਮੌਕੇ ਪ੍ਰਚਾਰਕ ਭਾਈ ਤਰਸੇਮ ਸਿੰਘ, ਪ੍ਰਚਾਰਕ-ਕਮ-ਨਿਗਰਾਨ ਭਾਈ ਬਲਵੰਤ ਸਿੰਘ ਏਨੋਕੋਟ, ਪ੍ਰਧਾਨ ਸ. ਬਲਵੰਤ ਸਿੰਘ, ਭਾਈ ਜਸਬੀਰ ਸਿੰਘ, ਗ੍ਰੰਥੀ ਸਿੰਘ ਭਾਈ ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਬੱਚੇ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਅੰਦਰ ਚੱਲ ਰਹੀ ਧਰਮ ਪ੍ਰਚਾਰ ਲਹਿਰ ...
17/08/2026

ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਅੰਦਰ ਚੱਲ ਰਹੀ ਧਰਮ ਪ੍ਰਚਾਰ ਲਹਿਰ ਤਹਿਤ 15 ਅਗਸਤ 2026, ਦਿਨ ਸ਼ਨੀਵਾਰ ਨੂੰ ਨਗਰ ਫਤਿਹਗੜ੍ਹ ਚੂੜੀਆਂ ਦੇ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ 21 ਪ੍ਰਾਣੀ ਖੰਡੇ-ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ (ਮੁਫ਼ਤ) ਦਿੱਤੇ ਗਏ। ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਮੈਂਬਰ ਬੀਬੀ ਜੋਗਿੰਦਰ ਕੌਰ ਧਰਮਕੋਟ ਰੰਧਾਵਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਪੂਰਨ ਹੋਇਆ। ਇਸ ਮੌਕੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ (ਤੇਜਾ ਕਲਾਂ) ਦੇ ਮੈਨੇਜਰ ਸ. ਜਗਦੀਪ ਸਿੰਘ, ਮੁੱਖ ਗ੍ਰੰਥੀ ਭਾਈ ਲਵਪ੍ਰੀਤ ਸਿੰਘ, ਪ੍ਰਚਾਰਕ ਭਾਈ ਹਰਪਾਲ ਸਿੰਘ ਭੋਲੇਕੇ, ਭਾਈ ਹਿੰਮਤਬੀਰ ਸਿੰਘ, ਕਵੀਸ਼ਰ ਭਾਈ ਸੁੱਚਾ ਸਿੰਘ ਡੇਰਾ ਪਠਾਣਾਂ, ਭਾਈ ਗੁਲਾਬ ਸਿੰਘ, ਭਾਈ ਜਗਰੂਪ ਸਿੰਘ, ਸ. ਕਸ਼ਮੀਰ ਸਿੰਘ, ਸ. ਮੋਹਨ ਸਿੰਘ ਅਤੇ ਭਾਈ ਸੇਵਾ ਸਿੰਘ ਸਮੇਤ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।

13/08/2026
ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਹੇਠ ਚੱਲ ਰਹੇ 'ਸਿੱਖ ਮਿਸ਼ਨ ਉੱਤਰਾਖੰਡ, ਕਾਸ਼ੀਪੁਰ' ਵੱਲ...
13/08/2026

ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਹੇਠ ਚੱਲ ਰਹੇ 'ਸਿੱਖ ਮਿਸ਼ਨ ਉੱਤਰਾਖੰਡ, ਕਾਸ਼ੀਪੁਰ' ਵੱਲੋਂ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ (ਜ਼ਿਲ੍ਹਾ ਊਧਮ ਸਿੰਘ ਨਗਰ, ਉੱਤਰਾਖੰਡ) ਵਿਖੇ 12 ਅਗਸਤ 2026 ਨੂੰ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਦੌਰਾਨ 14 ਅਭਿਲਾਖੀਆਂ ਨੇ ਖੰਡੇ-ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣਨ ਦਾ ਸੁਭਾਗ ਪ੍ਰਾਪਤ ਕੀਤਾ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਭੇਟਾ ਰਹਿਤ ਪ੍ਰਦਾਨ ਕੀਤੇ ਗਏ। ਇਹ ਸਮਾਗਮ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿੱਖ ਮਿਸ਼ਨ ਉੱਤਰਾਖੰਡ, ਕਾਸ਼ੀਪੁਰ ਦੇ ਇੰਚਾਰਜ ਭਾਈ ਸੁਖਵਿੰਦਰ ਸਿੰਘ ਤੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਦੇ ਪ੍ਰਬੰਧਕਾਂ ਦੇ ਉਪਰਾਲੇ ਸਦਕਾ ਕਰਵਾਏ ਗਏ।

ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਵਿੱਚ ਮਿਤੀ 18.07.2026 ਤੋਂ "ਚਲਦ...
13/08/2026

ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਵਿੱਚ ਮਿਤੀ 18.07.2026 ਤੋਂ "ਚਲਦਾ ਵਹੀਰ ਗੁਰਮਤਿ ਪ੍ਰਚਾਰ" ਲਹਿਰ ਚਲਾਈ ਗਈ ਸੀ। ਜਿਸ ਵਿੱਚ ਵੱਖ-ਵੱਖ ਪਿੰਡਾਂ ਵਿੱਚ ਗੁਰਮਤਿ ਸਮਾਗਮ ਕੀਤੇ ਗਏ, ਜਿੱਥੇ ਸੰਗਤਾਂ ਨੂੰ ਗੁਰੂ ਇਤਿਹਾਸ ਤੇ ਗੁਰਬਾਣੀ ਨਾਲ ਜੋੜਿਆ ਗਿਆ, ਉੱਥੇ ਹੀ ਅੰਮ੍ਰਿਤ ਛਕਣ ਦੀ ਪ੍ਰੇਰਨਾ ਕੀਤੀ ਗਈ। ਇਸ ਤਹਿਤ ਮਿਤੀ 12.08.2026 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ 63 ਅਭਿਲਾਖੀਆਂ ਨੇ ਖੰਡੇ-ਬਾਟੇ ਦੀ ਪਾਹੁਲ ਛਕੀ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ-ਰਹਿਤ ਦਿੱਤੇ ਗਏ। "ਚਲਦਾ ਵਹੀਰ ਗੁਰਮਤਿ ਪ੍ਰਚਾਰ" ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਹਲਕਾ ਮੈਂਬਰ ਬੀਬੀ ਗੁਰਪ੍ਰੀਤ ਕੌਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਗਈ।
ਇਸ ਸਮਾਗਮ ਦੌਰਾਨ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਬੀਬੀ ਗੁਰਪ੍ਰੀਤ ਕੌਰ ਅਤੇ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਲੋਂ ਪੰਜ ਪਿਆਰੇ ਸਾਹਿਬਾਨ ਜੀ ਦਾ ਧੰਨਵਾਦ ਕਰਦਿਆਂ ਸਨਮਾਨ ਕੀਤਾ ਗਿਆ। ਇਸ ਮੌਕੇ ਮੁੱਖ ਗ੍ਰੰਥੀ ਭਾਈ ਹਰਜਿੰਦਰ ਸਿੰਘ, ਭਾਈ ਕਰਨਜੀਤ ਸਿੰਘ, ਪ੍ਰਚਾਰਕ ਕਮ ਨਿਗਰਾਨ ਭਾਈ ਹਰਵਿੰਦਰ ਸਿੰਘ, ਪ੍ਰਚਾਰਕ ਭਾਈ ਦਵਿੰਦਰ ਸਿੰਘ ਭਰੋਆਣਾ, ਭਾਈ ਜਗਦੇਵ ਸਿੰਘ ਗੋਇੰਦਵਾਲ, ਭਾਈ ਪਰਮਜੀਤ ਸਿੰਘ, ਕਵੀਸ਼ਰ ਜਸਵੀਰ ਸਿੰਘ ਝੰਡੇਰ ਸਮੇਤ ਇਲਾਕੇ ਦੀ ਸੰਗਤ ਹਾਜ਼ਰ ਸੀ।

ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਹੇਠ ਚੱਲ ਰਹੇ ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਵੱਲੋਂ ...
11/08/2026

ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਹੇਠ ਚੱਲ ਰਹੇ ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਪਾ. ੧੦ਵੀਂ) ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਵਿੱਚ 15 ਅਭਿਲਾਖੀਆ ਨੇ ਖੰਡੇ ਬਾਟੇ ਦੀ ਪਾਹੁਲ ਛਕੀ। ਇਸ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਦੇ ਦਿਸ਼ਾ ਨਿਰਦੇਸ਼ ਹੇਠ ਸ੍ਰੀ ਸਹਿਜ ਪਾਠ ਸੰਸਥਾ ਦੇ ਭਾਈ ਬਲਵਿੰਦਰ ਸਿੰਘ ਦੇ ਵਿਸ਼ੇਸ਼ ਸਹਿਯੋਗ ਸਦਕਾ ਕਰਵਾਇਆ ਗਿਆ। ਇਨ੍ਹਾਂ ਸਮਾਗਮਾਂ ਦੌਰਾਨ ਪ੍ਰਚਾਰਕ ਭਾਈ ਪਰਮਜੀਤ ਸਿੰਘ ਜੀ, ਮੈਨੇਜਰ ਸ. ਜਗੀਰ ਸਿੰਘ ਅਤੇ ਸ. ਗੁਰਮੀਤ ਸਿੰਘ ਨੇ ਵਿਸ਼ੇਸ਼ ਸਹਿਯੋਗ ਕੀਤਾ।

ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਅਤੇ ਸਿੱਖੀ ਸਿਧਾਂ...
08/08/2026

ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਅਤੇ ਸਿੱਖੀ ਸਿਧਾਂਤਾਂ ਤੋਂ ਜਾਣੂ ਕਰਵਾਉਣ ਲਈ ਸਮੇਂ-ਸਮੇਂ 'ਤੇ ਅਨੇਕਾਂ ਮਹੱਤਵਪੂਰਨ ਉਪਰਾਲੇ ਕੀਤੇ ਜਾਂਦੇ ਹਨ। ਇਨ੍ਹਾਂ ਹੀ ਯਤਨਾਂ ਦੀ ਲੜੀ ਤਹਿਤ ਬੀਤੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਪ੍ਰਚਾਰ ਵਹੀਰ ਲਹਿਰ’ ਹੇਠ ਵੱਖ-ਵੱਖ ਅਸਥਾਨਾਂ 'ਤੇ ਕੁੱਲ 786 ਗੁਰਮਤਿ ਸਿਖਲਾਈ ਕੈਂਪ ਲਗਾਏ ਗਏ।
ਇਨ੍ਹਾਂ ਕੈਂਪਾਂ ਵਿੱਚ 31,705 ਸਿਖਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਕੈਂਪਾਂ ਦੌਰਾਨ ਬੱਚਿਆਂ ਨੂੰ ਗੁਰਬਾਣੀ ਸੰਥਿਆ, ਗੁਰ-ਇਤਿਹਾਸ, ਸਿੱਖ ਰਹਿਤ ਮਰਯਾਦਾ, ਨਿਤਨੇਮ, ਗੁਰਸਿੱਖੀ ਦੀ ਜੀਵਨ-ਜਾਚ ਅਤੇ ਗੁਰਮਤਿ ਦੇ ਮੁੱਢਲੇ ਸਿਧਾਂਤਾਂ ਦੀ ਸਿੱਖਿਆ ਦਿੱਤੀ ਗਈ। ਇਸ ਦੇ ਨਾਲ ਹੀ ਬੱਚਿਆਂ ਅੰਦਰ ਧਾਰਮਿਕ ਸੰਸਕਾਰ, ਸੇਵਾ-ਭਾਵਨਾ ਅਤੇ ਗੁਰੂ-ਘਰ ਨਾਲ ਪ੍ਰੇਮ ਮਜ਼ਬੂਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਗਏ।
ਇਹ ਗੁਰਮਤਿ ਸਿਖਲਾਈ ਕੈਂਪ ਸਿਰਫ਼ ਪੰਜਾਬ ਤੱਕ ਹੀ ਸੀਮਤ ਨਹੀਂ ਰਹੇ, ਸਗੋਂ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਸਥਾਪਿਤ ਸਿੱਖ ਮਿਸ਼ਨਾਂ ਰਾਹੀਂ 180 ਤੋਂ ਵੱਧ ਪਿੰਡਾਂ ਵਿੱਚ ਆਯੋਜਿਤ ਕੀਤੇ ਗਏ, ਜਿਸ ਵਿੱਚ 9,029 ਸਿਖਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਕੈਂਪਾਂ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀਆਂ ਅਤੇ ਕਵੀਸ਼ਰਾਂ ਵੱਲੋਂ ਵਿਸ਼ੇਸ਼ ਸੇਵਾਵਾਂ ਨਿਭਾਈਆਂ ਗਈਆਂ। ਕੈਂਪਾਂ ਦੀ ਸਮਾਪਤੀ ਮੌਕੇ ਕਰਵਾਏ ਗਏ ਸਮਾਗਮਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਮੈਡਲ, ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ।

ਮਿਤੀ 7 ਅਗਸਤ 2026 ਨੂੰ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਮੋਰਚਾ ਗੁਰੂ ਕੇ ਬਾਗ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ...
07/08/2026

ਮਿਤੀ 7 ਅਗਸਤ 2026 ਨੂੰ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਮੋਰਚਾ ਗੁਰੂ ਕੇ ਬਾਗ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵੱਖ-ਵੱਖ ਸਕੂਲਾਂ ਨੇ ਭਾਗ ਲਿਆ ਆਏ ਹੋਏ ਬੱਚਿਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਵਿੱਚ 18 ਪਾ੍ਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ ਇਸ ਮੌਕੇ ਵਿਸ਼ੇਸ਼ ਯੋਗਦਾਨ ਮੈਂਬਰ ਸ੍ ਸਰਦਾਰ ਜੋਧ ਸਿੰਘ ਸਮਰਾ ਜੀ, ਬੀਬੀ ਸਵਰਨ ਕੌਰ ਤੇੜਾ ਜੀ ,ਮੈਨੇਜਰ ਸ੍ ਜਗਜੀਤ ਸਿੰਘ ਵਰਨਾਲੀ ,ਅਤੇ ਭਾਈ ਗੁਰਵਿੰਦਰ ਸਿੰਘ ਭੰਗਵਾਂ ਪ੍ਰਚਾਰਕ, ਭਾਈ ਰਵਿੰਦਰ ਸਿੰਘ, ਭਾਈ ਰਣਜੋਧ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਰੁਪਿੰਦਰ ਸਿੰਘ ਮਧੂਛਾਂਗਾ ਭਾਈ ਮਨਪ੍ਰੀਤ ਸਿੰਘ ਘੁਕੇਵਾਲੀ ਆਦਿ ਹਾਜ਼ਰ ਸਨ ਆਦਿ ਹਾਜਰ ਸਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਹਰਜਿੰਦਰ ਸਿੰਘ ਜੀ ਧਾਮੀ ਦੇ ਦਿਸ਼ਾ ਨਿਰਦੇਸ਼ ਅਤੇ ਸਕੱਤਰ ਧਰਮ ਪ੍ਰਚਾਰ ਕਮੇਟੀ ਸ. ਗੁਰਿੰਦਰ ਸ...
02/08/2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਹਰਜਿੰਦਰ ਸਿੰਘ ਜੀ ਧਾਮੀ ਦੇ ਦਿਸ਼ਾ ਨਿਰਦੇਸ਼ ਅਤੇ ਸਕੱਤਰ ਧਰਮ ਪ੍ਰਚਾਰ ਕਮੇਟੀ ਸ. ਗੁਰਿੰਦਰ ਸਿੰਘ ਮਥਰੇਵਾਲ ਦੀ ਰਹਿਨੁਮਾਈ ਹੇਠ ਸਿੱਖੀ ਦੇ ਪ੍ਰਚਾਰ ਪਸਾਰ ਲਈ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋ ਫ਼ਤਹਿ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਹਰੜ ਕਲਾਂ ਵਿੱਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ ਪੰਜ ਪਿਆਰੇ ਸਾਹਿਬਾਨ ਵਲੋਂ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕੀਤਾ ਗਿਆ। ਇਸ ਮੌਕੇ 32 ਅੰਮ੍ਰਿਤ ਅਭਿਲਾਖੀਆਂ ਨੇ ਪਹੁੰਚ ਕੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਅਭਿਲਾਖੀਆ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਨੇ ਭੇਟਾ ਰਹਿਤ ਕਕਾਰ ਦਿੱਤੇ। ਪਿੰਡ ਦੇ ਪ੍ਰਬੰਧਕਾਂ ਨੇ ਅੰਮ੍ਰਿਤ ਸੰਚਾਰ ਦੀ ਸਫਲਤਾ ਲਈ ਭਰਭੂਰ ਸਹਿਯੋਗ ਦਿੱਤਾ। ਇਸ ਮੌਕੇ 'ਤੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ, ਬਾਬਾ ਗੁਰਵਿੰਦਰ ਸਿੰਘ ਰਾਜਾ ਅਤੇ ਹੋਰ ਸੰਗਤਾਂ ਹਾਜਰ ਸਨ।

Address

Building Dharam Parchar Committee, Teja Singh Samundri Hall
Amritsar
143006

Opening Hours

Monday 10am - 4:30pm
Tuesday 10am - 4:30pm
Wednesday 10am - 4:30pm
Thursday 10am - 4:30pm
Friday 10am - 4:30pm
Saturday 10am - 4:30pm

Telephone

+911832553957

Alerts

Be the first to know and let us send you an email when ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ posts news and promotions. Your email address will not be used for any other purpose, and you can unsubscribe at any time.

Contact The Place Of Worship

Send a message to ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ:

Shortcuts

Share