Dhan Dhan Baba Didar Singh Ji

Dhan Dhan Baba Didar Singh Ji ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸ਼ਹੀਦ

https://goo.gl/maps/o3Qvockb2XB2

15/09/2024
*ਗੁਰਦੁਆਰਾ ਧੰਨਧੰਨਬਾਬਾ ਦੀਦਾਰਸਿੰਘਜੀ ਸਹੀਦਤੋਂ ਅੱਜ ਦਾ ਹੁਕਮਨਾਮਾ ਸਾਹਿਬਜੀ *ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪ...
06/09/2024

*ਗੁਰਦੁਆਰਾ ਧੰਨਧੰਨਬਾਬਾ ਦੀਦਾਰਸਿੰਘਜੀ ਸਹੀਦਤੋਂ ਅੱਜ ਦਾ ਹੁਕਮਨਾਮਾ ਸਾਹਿਬਜੀ *ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ।।* ਅਰਥ: ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ (ਆਪਣੇ) ਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ) । ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ।੧।ਰਹਾਉ।

ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਤਾਂ ਬੋਲਣਾ ਹੀ ਨਹੀਂ ਜਾਣਦਾ, ਮੌਤ ਦਾ ਸਹਿਮ ਭੀ ਉਸ ਦੇ ਚਿੱਤ ਵਿਚ ਨਹੀਂ ਪੈਦਾ ਹੁੰਦਾ।੧।

ਹੇ ਮੇਰੇ ਮਾਲਕ! ਜੇਹੜੇ ਮਨੁੱਖ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਜਾਂਦਾ ਹੈ, ਉਹਨਾਂ ਨੂੰ ਗੁਰੂ ਦਾ (ਦਿੱਤਾ ਹੋਇਆ ਇਹ) ਭਰੋਸਾ (ਚੇਤੇ ਰਹਿੰਦਾ ਹੈ ਕਿ ਉਹਨਾਂ ਉਤੇ ਹੋਈ) ਤੇਰੀ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ।੨।

ਹੇ ਪ੍ਰਭੂ! ਤੇਰੇ ਸੰਤ ਤੇਰਾ) ਨਾਮ ਸਿਮਰਦੇ ਰਹਿੰਦੇ ਹਨ, ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਅੱਠੇ ਪਹਰ ਤੇਰਾ ਆਰਾਧਨ ਕਰਦੇ ਹਨ। ਤੇਰੀ ਸਰਨ ਵਿਚ ਆ ਕੇ, ਤੇਰੇ ਆਸਰੇ ਰਹਿ ਕੇ ਉਹ (ਕਾਮਾਦਿਕ) ਪੰਜੇ ਵੈਰੀਆਂ ਨੂੰ ਫੜ ਕੇ ਵੱਸ ਵਿਚ ਕਰ ਲੈਂਦੇ ਹਨ।੩। ਹੇ ਮੇਰੇ ਮਾਲਕ-ਪ੍ਰਭੂ! ਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾ, ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿਚ ਸੁਰਤਿ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰਮ ਦੀ ਭੀ ਮੈਨੂੰ ਸੂਝ ਨਹੀਂ ਸੀ। ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ) ।੪।੧੦।੫੭।

*ਗੁਰਦੁਆਰਾ ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸਹੀਦ ਤੋਂ ਅੱਜ 12 ਅਗਸਤ ੨੮ ਸਾਵਣ ਦਾ ਹੁਕਮਨਾਮਾ ਸਾਹਿਬ ਜੀ**ਜੈਤਸਰੀ ਮਹਲਾ੪ ਘਰੁ ੧ ਚਉਪਦੇ ੴ ਸਤਿਗੁ...
12/08/2024

*ਗੁਰਦੁਆਰਾ ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸਹੀਦ ਤੋਂ ਅੱਜ 12 ਅਗਸਤ ੨੮ ਸਾਵਣ ਦਾ ਹੁਕਮਨਾਮਾ ਸਾਹਿਬ ਜੀ*
*ਜੈਤਸਰੀ ਮਹਲਾ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥*
*ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ {ਅੰਗ 696}*
ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

*ਗੁਰਦੁਆਰਾ ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸਹੀਦ ਤੋਂ ਅੱਜ 4 ਅਗਸਤ ੨੦ ਸਾਵਣ ਦਾ ਹੁਕਮਨਾਮਾ ਸਾਹਿਬ ਜੀ*             *ਰਾਮਕਲੀ ਮਹਲਾ ੪ ॥ ਸਤਗੁ...
04/08/2024

*ਗੁਰਦੁਆਰਾ ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸਹੀਦ ਤੋਂ ਅੱਜ 4 ਅਗਸਤ ੨੦ ਸਾਵਣ ਦਾ ਹੁਕਮਨਾਮਾ ਸਾਹਿਬ ਜੀ* *ਰਾਮਕਲੀ ਮਹਲਾ ੪ ॥ ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥ ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥ ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥ ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥ ਧਨੁ ਧਨੁ ਵਡ ਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥ ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥ ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥ ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥ ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥੪॥੫॥* ਅਰਥ: ਹੇ (ਮੇਰੇ) ਰਾਮ! ਹੇ ਹਰੀ! ਮੇਰੇ ਮਨ ਵਿਚ ਤੇਰਾ ਨਾਮ ਪਿਆਰਾ ਲੱਗਦਾ ਹੈ। ਹੇ ਭਾਈ! ਪਰਮਾਤਮਾ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ। ਪਰਮਾਤਮਾ ਹੀ ਮੇਰੀ ਮਾਂ ਹੈ, ਪਰਮਾਤਮਾ ਹੀ ਮੇਰਾ ਪਿਉ ਹੈ, ਪਰਮਾਤਮਾ ਹੀ ਮੇਰਾ ਸਾਥੀ ਹੈ।੧।ਰਹਾਉ।
ਹੇ ਹਰੀ! ਹੇ ਮੇਰੇ ਪ੍ਰੀਤਮ! ਹੇ ਮੇਰੀ ਜਿੰਦ ਦੇ ਪਾਤਿਸ਼ਾਹ! ਮੇਹਰ ਕਰ, ਮੈਨੂੰ ਗੁਰੂ ਮਿਲਾ। ਹੇ ਭਾਈ! ਜਿਸ ਗੁਰੂ ਨੇ (ਸਦਾ) ਪਰਮਾਤਮਾ ਦੇ ਮਿਲਾਪ ਦਾ ਰਸਤਾ ਵਿਖਾਇਆ ਹੈ, ਮੈਂ ਉਸ ਦਾ ਦਾਸ ਬਣ ਕੇ ਉਸ ਦੇ ਚਰਨਾਂ ਉੱਤੇ ਡਿੱਗਾ ਰਹਾਂ।੧।
ਹੇ ਮੇਰੀ ਮਾਂ! ਪ੍ਰੀਤਮ (ਗੁਰੂ ਦੇ ਮਿਲਾਪ) ਤੋਂ ਬਿਨਾ ਮੇਰੀ ਜਿੰਦ ਇਕ ਖਿਨ ਵਾਸਤੇ ਭੀ ਨਹੀਂ ਰਹਿ ਸਕਦੀ, ਗੁਰੂ ਦਾ ਦਰਸ਼ਨ ਕਰਨ ਤੋਂ ਬਿਨਾ ਮੇਰੀ (ਆਤਮਕ) ਮੌਤ ਹੁੰਦੀ ਹੈ। ਉਹ ਮਨੁੱਖ ਧੰਨ ਹਨ ਧੰਨ ਹਨ, ਵੱਡੇ ਭਾਗਾਂ ਵਾਲੇ ਹਨ, ਜੇਹੜੇ ਗੁਰੂ ਦੀ ਸਰਨ ਆ ਪੈਂਦੇ ਹਨ। ਗੁਰੂ ਨੂੰ ਮਿਲ ਕੇ ਉਹਨਾਂ ਨੇ ਪਰਮਾਤਮਾ ਦਾ ਦਰਸ਼ਨ ਕਰ ਲਿਆ ਹੈ।੨।
(ਹੇ ਮੇਰੀ ਮਾਂ! ਪ੍ਰਭੂ ਦੇ ਨਾਮ ਦੇ ਜਾਪ ਤੋਂ ਬਿਨਾ) ਮੈਨੂੰ ਕੋਈ ਭੀ ਹੋਰ ਕੰਮ ਨਹੀਂ ਸੁੱਝਦਾ (ਚੰਗਾ ਨਹੀਂ ਲੱਗਦਾ) । ਜਿਵੇਂ ਗੁਰੂ ਜਪਣ ਲਈ ਪ੍ਰੇਰਦਾ ਹੈ, ਮੈਂ ਆਪਣੇ ਮਨ ਵਿਚ ਪ੍ਰਭੂ ਦਾ ਨਾਮ ਦਾ ਜਾਪ ਹੀ ਜਪਦਾ ਹਾਂ। ਹੇ ਭਾਈ! ਜੇਹੜੇ ਮਨੁੱਖ ਨਾਮ ਤੋਂ ਵਾਂਜੇ ਰਹਿੰਦੇ ਹਨ, ਉਹ ਬੇਸ਼ਰਮਾਂ ਵਾਂਗ (ਦੁਨੀਆ ਵਿਚ) ਤੁਰੇ ਫਿਰਦੇ ਹਨ, ਉਹ ਅਨੇਕਾਂ ਵਾਰੀ ਬੇ-ਇੱਜ਼ਤੀ ਕਰਾ ਕੇ ਖ਼ੁਆਰ ਹੁੰਦੇ ਹਨ।੩।
ਹੇ ਜਗਤ ਦੇ ਜੀਵਨ-ਪ੍ਰਭੂ! ਹੇ ਮੇਰੇ ਮਾਲਕ-ਪ੍ਰਭੂ! ਮੇਰੇ ਹਿਰਦੇ ਵਿਚ ਆਪਣਾ ਨਾਮ ਵਸਾਈ ਰੱਖ, ਤੇ, ਮੈਨੂੰ ਆਤਮਕ ਜੀਵਨ ਬਖ਼ਸ਼ੀ ਰੱਖ। ਹੇ ਨਾਨਕ! ਇਹ ਨਾਮ ਦੀ ਦਾਤਿ ਦੇਣ-ਜੋਗਾ) ਗੁਰੂ ਪੂਰਾ ਹੀ ਹੈ ਗੁਰੂ ਪੂਰਾ ਹੀ ਹੈ। ਗੁਰੂ ਨੂੰ ਮਿਲ ਕੇ ਹੀ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ।੪।੫।

*ਗੁਰਦੁਆਰਾ ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸਹੀਦ ਤੋਂ ਅੱਜ 8 ਜੁਲਾਈ ੨੫ ਹਾੜ ਦਾ ਹੁਕਮਨਾਮਾ ਸਾਹਿਬ ਜੀ**ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    ੴ ਸ...
08/07/2024

*ਗੁਰਦੁਆਰਾ ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸਹੀਦ ਤੋਂ ਅੱਜ 8 ਜੁਲਾਈ ੨੫ ਹਾੜ ਦਾ ਹੁਕਮਨਾਮਾ ਸਾਹਿਬ ਜੀ*
*ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥*
ਅਰਥ: ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।

ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫। ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।

ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।੬।

ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭।ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮।

ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।

30/06/2024

*ਗੁਰਦੁਆਰਾ ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸਹੀਦ ਤੋਂ ਅੱਜ 30 ਜੂਨ ੧੭ ਹਾੜ ਦਾ ਹੁਕਮਨਾਮਾ ਸਾਹਿਬ ਜੀ* *ਬਿਲਾਵਲੁ ਮਹਲਾ ੫ ॥ ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥ ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥੧॥ ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥ ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥੧॥ ਰਹਾਉ ॥ ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥ ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥੨॥ ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥ ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥੩॥ ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥ ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥੪॥੮॥੩੮॥* ਅਰਥ: ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਂ ਆਪਣੀ ਅੱਖੀਂ ਹੀ (ਜਗਤ ਦੇ ਪਦਾਰਥਾਂ ਦੀ) ਇਹੋ ਜਿਹੀ ਹਾਲਤ ਵੇਖ ਲਈ ਹੈ (ਕਿ ਦੁਨੀਆ ਦੀਆਂ) ਪਾਤਸ਼ਾਹੀਆਂ, ਜ਼ਮੀਨਾਂ (ਦੀ ਮਾਲਕੀ) , ਧਨ ਅਤੇ ਜੁਆਨੀ (ਆਦਿਕ ਸਾਰੇ ਹੀ) ਪਰਮਾਤਮਾ ਦੇ ਨਾਮ ਤੋਂ ਬਿਨਾ ਵਿਅਰਥ ਹਨ।੧।ਰਹਾਉ।
(ਪ੍ਰਭੂ ਦੇ ਨਾਮ ਤੋਂ ਖੁੰਝ ਕੇ ਮਨੁੱਖ) ਅਹੰਕਾਰ ਦੀ ਅਕਲ ਦੇ ਆਸਰੇ ਦੂਜਿਆਂ ਨੂੰ ਵੰਗਾਰਨ ਦੇ ਖਰ੍ਹਵੇ ਬੋਲ ਬੋਲਦਾ ਹੈ, ਸਦਾ ਲਾਲਚ ਅਤੇ ਜੀਭ ਦੇ ਸੁਆਦ ਵਿਚ (ਫਸਿਆ ਰਹਿੰਦਾ ਹੈ) ; ਘਰ (ਦੇ ਮੋਹ) ਵਿਚ, ਠੱਗੀ-ਫ਼ਰੇਬ ਵਿਚ ਫਸ ਕੇ, ਨਾਸਵੰਤ ਮਾਇਆ (ਦੇ ਮੋਹ) ਵਿਚ ਵਿੱਝਾ ਰਹਿੰਦਾ ਹੈ।੧।
(ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਮਹਾ ਵਿਕਾਰੀ ਮਨੁੱਖ (ਸਰੀਰ ਦਾ ਮਾਣ ਕਰਦਾ ਹੈ, ਪਰ ਇਸ) ਸਰੀਰ ਦੇ ਨਾਲ ਛੁਹ ਕੇ ਸੋਹਣੇ ਸੋਹਣੇ ਪਦਾਰਥ, ਧੂਪ ਆਦਿਕ ਸੁਗੰਧੀਆਂ, ਕੱਪੜੇ, ਚੰਗੇ ਚੰਗੇ ਖਾਣੇ (ਇਹ ਸਾਰੇ ਹੀ) ਦੁਰਗੰਧੀ ਦੇਣ ਵਾਲੇ ਬਣ ਜਾਂਦੇ ਹਨ।੨।
ਹੇ ਭਾਈ! ਅਨੇਕਾਂ ਜੂਨਾਂ ਵਿਚ ਭਟਕਦਾ ਭਟਕਦਾ ਜੀਵ ਮਨੁੱਖ ਬਣਦਾ ਹੈ, ਇਹ ਸਰੀਰ ਭੀ ਇਕ ਖਿਨ ਵਿਚ ਨਾਸ ਹੋ ਜਾਣ ਵਾਲਾ ਹੈ (ਇਸ ਦਾ ਮਾਣ ਭੀ ਕਾਹਦਾ? ਇਸ ਸਰੀਰ ਵਿਚ ਭੀ ਪਰਮਾਤਮਾ ਦੇ ਨਾਮ ਤੋਂ ਖੁੰਝਿਆ ਰਹਿੰਦਾ ਹੈ। ਇਸ ਮੌਕੇ ਤੋਂ ਖੁੰਝਿਆ ਹੋਇਆ ਜੀਵ (ਫਿਰ) ਅਨੇਕਾਂ ਜੂਨਾਂ ਵਿਚ ਜਾ ਭਟਕਦਾ ਹੈ।੩।
ਹੇ ਨਾਨਕ! ਪਰਮਾਤਮਾ ਦੀ ਕਿਰਪਾ ਨਾਲ ਜੇਹੜੇ ਮਨੁੱਖ ਗੁਰੂ ਨੂੰ ਮਿਲ ਪਏ, ਉਹਨਾਂ ਨੇ ਅਚਰਜ-ਰੂਪ ਹਰੀ ਦਾ ਨਾਮ ਜਪਿਆ, ਉਹਨਾਂ ਦੇ ਹਿਰਦੇ ਵਿਚ ਆਤਮਕ ਅਡੋਲਤਾ ਦੇ ਸੁਖ ਆਨੰਦ ਦੇ ਵਾਜੇ ਸਦਾ ਵੱਜਣ ਲੱਗ ਪਏ।੪।੮।੩੮।

*ਗੁਰਦੁਆਰਾ ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸਹੀਦ ਤੋਂ ਅੱਜ 29 ਜੂਨ ੧੬ ਹਾੜ ਦਾ ਹੁਕਮਨਾਮਾ ਸਾਹਿਬ ਜੀ**ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ...
29/06/2024

*ਗੁਰਦੁਆਰਾ ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸਹੀਦ ਤੋਂ ਅੱਜ 29 ਜੂਨ ੧੬ ਹਾੜ ਦਾ ਹੁਕਮਨਾਮਾ ਸਾਹਿਬ ਜੀ*
*ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥*
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।

24/06/2024

*ਗੁਰਦੁਆਰਾ ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸਹੀਦ ਤੋਂ ਅੱਜ 24 ਜੂਨ ੧੧ ਹਾੜ ਦਾ ਹੁਕਮਨਾਮਾ ਸਾਹਿਬ ਜੀ*
*ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥ {ਅੰਗ ੬੩੫>੬੩੬}*
ਅਰਥ: (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ) । ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) ।੧।ਰਹਾਉ।

ਹੇ ਭਾਈ! ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ) , ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ।੧।

ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ।੨।

ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।੩।

ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ।੪।

ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ।੫।

ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ) । (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ।੬।

ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈ, ਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ।੭।

ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ।੮।੨।

*ਗੁਰਦੁਆਰਾ ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸਹੀਦ ਤੋਂ ਅੱਜ 23 ਜੂਨ ੧੦ ਹਾੜ ਦਾ ਹੁਕਮਨਾਮਾ ਸਾਹਿਬ ਜੀ**ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜ...
23/06/2024

*ਗੁਰਦੁਆਰਾ ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸਹੀਦ ਤੋਂ ਅੱਜ 23 ਜੂਨ ੧੦ ਹਾੜ ਦਾ ਹੁਕਮਨਾਮਾ ਸਾਹਿਬ ਜੀ*
*ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥*
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।

ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।

ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

*ਗੁਰਦੁਆਰਾ ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸਹੀਦ ਤੋਂ ਅੱਜ 22 ਜੂਨ ੯ ਹਾੜ ਦਾ ਹੁਕਮਨਾਮਾ ਸਾਹਿਬ ਜੀ* *ਵਡਹੰਸੁ ਮਹਲਾ ੩ ॥ ਰਤਨ ਪਦਾਰਥ ਵਣਜੀਅਹਿ ...
22/06/2024

*ਗੁਰਦੁਆਰਾ ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸਹੀਦ ਤੋਂ ਅੱਜ 22 ਜੂਨ ੯ ਹਾੜ ਦਾ ਹੁਕਮਨਾਮਾ ਸਾਹਿਬ ਜੀ* *ਵਡਹੰਸੁ ਮਹਲਾ ੩ ॥ ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥* ਅਰਥ: ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਹਿਰਦੇ-ਸ਼ਹਰ ਵਿਚ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਕੀਮਤੀ ਰਤਨਾਂ ਦਾ ਵਪਾਰ ਹੁੰਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ।
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਉਹ ਜਗਤ ਵਿਚ (ਜਨਮ ਲੈ ਕੇ) ਪ੍ਰਭੂ ਦੀ ਭਗਤੀ ਦਾ ਲਾਭ ਖੱਟਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਮਾਇਆ ਦੇ ਮੋਹ ਵਿਚ ਫਸਣ ਵਾਲੇ ਨੇ (ਲੋਕ ਪਰਲੋਕ ਵਿਚ ਆਪਣੀ) ਇੱਜ਼ਤ ਗਵਾ ਲਈ।
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਇਸ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਵੱਖਰ ਵਿਹਾਝਦਾ ਹੈ, ਨਾਮ ਦਾ ਹੀ ਲਾਭ ਖੱਟਦਾ ਹੈ। ਭਾਈ! ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖ਼ਸ਼ਦਾ ਹੈ ਤਾਂ (ਮਨੁੱਖ ਦੇ ਹਿਰਦੇ-ਸ਼ਹਰ ਵਿਚ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਕੀਮਤੀ ਰਤਨਾਂ ਦਾ ਵਪਾਰ ਹੋਣ ਲੱਗ ਪੈਂਦਾ ਹੈ।੧।ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ, (ਇਸ ਤਰ੍ਹਾਂ) ਝੂਠ ਬੋਲ ਬੋਲ ਕੇ (ਆਤਮਕ ਮੌਤ ਲਿਆਉਣ
ਵਾਲੀ ਮੋਹ ਦੀ) ਜ਼ਹਿਰ ਖਾਧੀ ਜਾਂਦੀ ਹੈ, (ਜਿਸ ਕਰਕੇ ਮਨੁੱਖ ਦੇ ਅੰਦਰ) ਅਨੇਕਾਂ ਵਿਕਾਰ ਵਧਦੇ ਜਾਂਦੇ ਹਨ। ਅਨੇਕਾਂ ਵਿਕਾਰ ਵਧਦੇ ਜਾਂਦੇ ਹਨ, ਇਹ ਜਗਤ ਭੀ (ਨਿਰਾ) ਸਹਿਮ (ਦਾ ਘਰ ਹੀ ਪ੍ਰਤੀਤ ਹੁੰਦਾ) ਹੈ, ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਗਵਾ ਲੈਂਦਾ ਹੈ।
ਜਿਸ ਮਨੁੱਖ ਨੂੰ ਸਦਾ ਮਾਇਆ ਦਾ ਮੋਹ ਪਿਆਰਾ ਲੱਗਦਾ ਹੈ ਉਸ ਦਾ ਜਨਮ ਮਰਨ ਦਾ ਗੇੜ ਕਦੇ ਨਹੀਂ ਮੁੱਕਦਾ। ਹੇ ਭਾਈ! ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ, (ਨਿਰੀ ਮਾਇਆ ਦੀ ਖ਼ਾਤਰ ਦੌੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ ਹੈ।੨।
ਹੇ ਭਾਈ! ਭੈੜੇ ਅਤੇ ਚੰਗੇ ਸਾਰੇ (ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰਬਾਰ ਵਿਚ ਪਰਖੇ ਜਾਂਦੇ ਹਨ। ਭੈੜੇ ਬੰਦੇ ਤਾਂ ਦਰਗਾਹ ਵਿਚ ਰੱਦੇ ਜਾਂਦੇ ਹਨ, ਉਹ ਉਥੇ ਖਲੋ ਕੇ ਪੁਕਾਰ ਕਰਦੇ ਹਨ। ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ ਦੇ ਪਿੱਛੇ ਤੁਰ ਕੇ ਆਪਣਾ ਮਨੁੱਖਾ ਜਨਮ ਗਵਾ ਲਿਆ, ਉਹ ਮੂਰਖ ਗਵਾਰ (ਪ੍ਰਭੂ ਦੀ ਦਰਗਾਹ ਵਿਚ ਰੱਦੇ ਜਾਣ ਤੇ) ਖਲੋਤੇ ਪੁਕਾਰ ਕਰਦੇ ਹਨ (ਹਾੜੇ-ਤਰਲੇ ਕਰਦੇ ਹਨ) । (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) ਜਿਸ ਜ਼ਹਿਰ-ਮਾਇਆ ਨੇ ਜਗਤ ਨੂੰ ਕੁਰਾਹੇ ਪਾ ਰੱਖਿਆ ਹੈ (ਉਸ ਵਿਚ ਫਸ ਕੇ ਉਹਨਾਂ ਨੂੰ) ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਚੰਗਾ ਨਹੀਂ ਸੀ ਲੱਗਾ। (ਸੰਤ ਜਨ ਅਜੇਹੇ ਮਨੁੱਖਾਂ ਨੂੰ ਉਪਦੇਸ਼ ਤਾਂ ਕਰਦੇ ਹਨ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਸੰਤ ਜਨਾਂ ਨਾਲ ਹੀ ਵੈਰ ਕਰ ਕੇ ਦੁੱਖ ਵਿਹਾਝਦਾ ਰਹਿੰਦਾ ਹੈ।
ਹੇ ਭਾਈ! ਭੈੜੇ ਅਤੇ ਚੰਗੇ (ਸਾਰੇ ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਪਰਖੇ ਜਾਂਦੇ ਹਨ।੩।
(ਹੇ ਭਾਈ! ਜੀਵਾਂ ਨੂੰ 'ਖੋਟੇ ਖਰੇ' ਪਰਮਾਤਮਾ) ਆਪ ਹੀ ਬਣਾਂਦਾ ਹੈ। (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ। ਜਿਸ ਕੰਮ ਵਿਚ (ਜੀਵਾਂ ਨੂੰ ਲਾਣ ਦੀ ਪ੍ਰਭੂ ਦੀ) ਮਰਜ਼ੀ ਹੁੰਦੀ ਹੈ ਉਸ ਕੰਮ ਵਿਚ ਲਾ ਦੇਂਦਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ (ਤਿਵੇਂ ਕਰਾਂਦਾ ਹੈ) । ਜਿਵੇਂ ਉਸ ਪ੍ਰਭੂ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵਾਂ ਪਾਸੋਂ ਕੰਮ) ਕਰਾਂਦਾ ਹੈ (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਕਮਜ਼ੋਰ ਹੈ। ਜਗਤ ਦਾ ਸਹਾਰਾ ਦਾਤਾਰ ਜੋ ਜੀਵਾਂ ਦੇ ਕੀਤੇ ਕਰਮ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ (ਤੇ ਜੀਵਾਂ ਨੂੰ ਸਹੀ ਜੀਵਨ-ਰਾਹ ਦੱਸਦਾ ਹੈ) ।
ਹੇ ਨਾਨਕ! ਆਖ-ਹੇ ਭਾਈ!) ਗੁਰੂ ਦੀ ਕਿਰਪਾ ਨਾਲ ਹੀ ਆਪਾ-ਭਾਵ ਦੂਰ ਕੀਤਾ ਜਾ ਸਕਦਾ ਹੈ (ਜਿਸ ਨੇ ਆਪਾ-ਭਾਵ ਦੂਰ ਕਰ ਲਿਆ, ਉਸ ਨੇ) ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਵਿਚ) ਇੱਜ਼ਤ ਪ੍ਰਾਪਤ ਕਰ ਲਈ ਹੈ। (ਹੇ ਭਾਈ! ਜੀਵਾਂ ਨੂੰ ਖੋਟੇ ਖਰੇ ਪਰਮਾਤਮਾ) ਆਪ ਹੀ ਬਣਾਂਦਾ ਹੈ (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ। (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ।੪।੪।

*ਗੁਰਦੁਆਰਾ ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸਹੀਦ ਤੋਂ ਅੱਜ 21 ਜੂਨ ੮ ਹਾੜ ਦਾ ਹੁਕਮਨਾਮਾ ਸਾਹਿਬ ਜੀ*   *ਸੂਹੀ ਮਹਲਾ ੪ ਘਰੁ ੫    ੴ ਸਤਿਗੁਰ ਪ੍...
21/06/2024

*ਗੁਰਦੁਆਰਾ ਧੰਨ ਧੰਨ ਬਾਬਾ ਦੀਦਾਰ ਸਿੰਘ ਜੀ ਸਹੀਦ ਤੋਂ ਅੱਜ 21 ਜੂਨ ੮ ਹਾੜ ਦਾ ਹੁਕਮਨਾਮਾ ਸਾਹਿਬ ਜੀ* *ਸੂਹੀ ਮਹਲਾ ੪ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥ ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥ ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥ ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥੧॥ ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥ ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥ ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥ ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥ਮਨੁ ਦਹ ਦਿਸਿ ਚਲਿ ਚਲਿ ਭਰਮਿਆ ਮਨਮੁਖੁ ਭਰਮਿ ਭੁਲਾਇਆ ॥ ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ ॥ ਅਨਤਾ ਧਨੁ ਧਰਿ ਦਬਿਆ ਫਿਰਿ ਬਿਖੁ ਭਾਲਣ ਗਇਆ ॥ ਜਨ ਨਾਨਕ ਨਾਮੁ ਸਲਾਹਿ ਤੂ ਬਿਨੁ ਨਾਵੈ ਪਚਿ ਪਚਿ ਮੁਇਆ ॥੩॥ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥ ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥ ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥ ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥* ਅਰਥ: ਹੇ ਸੰਤ ਜਨੋ! ਮੈਨੂੰ ਪਿਆਰਾ ਗੁਰੂ ਮਿਲ ਪਿਆ ਹੈ (ਉਸ ਦੀ ਮਿਹਰ ਨਾਲ) ਮੇਰੀ (ਮਾਇਆ ਦੀ) ਤ੍ਰਿਸ਼ਨਾ ਮਿਟ ਗਈ ਹੈ। (ਗੁਰੂ) ਮੈਨੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨਾਲ ਮਿਲਾ ਰਿਹਾ ਹੈ, ਮੈਂ ਆਪਣਾ ਮਨ ਆਪਣਾ ਤਨ ਗੁਰੂ ਦੇ ਅੱਗੇ ਭੇਟ ਧਰਦਾ ਹਾਂ।
ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਮਹਾ ਪੁਰਖ ਹੈ, ਗੁਰੂ ਨੂੰ ਸ਼ਾਬਾਸ਼। ਗੁਰੂ ਮੈਨੂੰ ਪਰਮਾਤਮਾ ਦੀ ਦੱਸ ਪਾ ਰਿਹਾ ਹੈ। ਹੇ ਦਾਸ ਨਾਨਕ! ਜਿਨ੍ਹਾਂ ਨੂੰ ਪਰਮਾਤਮਾ ਵੱਡੇ ਭਾਗਾਂ ਨਾਲ ਮਿਲ ਪੈਂਦਾ ਹੈ, (ਉਹ ਮਨੁੱਖ ਪਰਮਾਤਮਾ ਦੇ) ਨਾਮ ਵਿਚ ਜੁੜ ਕੇ ਆਤਮਕ ਆਨੰਦ ਨਾਲ ਭਰਪੂਰ ਹੋ ਜਾਂਦੇ ਹਨ।੧।
ਹੇ ਸੰਤ ਜਨੋ! ਜਦੋਂ ਦਾ) ਪਿਆਰਾ ਗੁਰੂ ਸੱਜਣ ਮੈਨੂੰ ਮਿਲਿਆ ਹੈ, ਮੈਂ (ਉਸ ਪਾਸੋਂ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਪੁੱਛਦੀ ਰਹਿੰਦੀ ਹਾਂ, (ਅਤੇ ਪ੍ਰਭੂ-ਪਤੀ ਨੂੰ ਭੀ ਆਖਦੀ ਰਹਿੰਦੀ ਹਾਂ-) ਹੇ ਪ੍ਰਭੂ ਪਤੀ! ਗੁਰੂ ਦੇ ਸ਼ਬਦ ਦੀ ਰਾਹੀਂ ਮੈਨੂੰ ਚਿਰਾਂ ਦੀ ਵਿੱਛੁੜੀ ਹੋਈ ਨੂੰ ਆ ਮਿਲ, ਮੇਰੇ (ਹਿਰਦੇ-) ਘਰ ਵਿਚ ਆ ਵੱਸ। ਹੇ ਪ੍ਰਭੂ! ਜਿਵੇਂ ਪਾਣੀ ਤੋਂ ਬਿਨਾ ਮੱਛੀ (ਤੜਪ) ਮਰਦੀ ਹੈ, (ਤਿਵੇਂ) ਤੈਥੋਂ ਬਿਨਾ ਮੈਂ ਬਹੁਤ ਉਦਾਸ ਰਹਿੰਦੀ ਹਾਂ।
ਹੇ ਦਾਸ ਨਾਨਕ! ਜਿਹੜੇ ਮਨੁੱਖਾਂ ਨੇ ਵੱਡੇ ਭਾਗਾਂ ਨਾਲ ਪਰਮਾਤਮਾ ਦਾ ਸਿਮਰਨ ਕੀਤਾ, ਉਹ ਪਰਮਾਤਮਾ ਦੇ ਨਾਮ ਵਿਚ (ਹੀ) ਲੀਨ ਹੋ ਗਏ।੨।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, (ਉਸ ਦਾ) ਮਨ ਦਸੀਂ ਪਾਸੀਂ ਦੌੜ ਦੌੜ ਕੇ ਭਟਕਦਾ ਰਹਿੰਦਾ ਹੈ। (ਆਪਣੇ ਮਨ ਦਾ ਮੁਰੀਦ ਮਨੁੱਖ ਆਪਣੇ) ਮਨ ਵਿਚ ਸਦਾ (ਮਾਇਆ ਦੀਆਂ) ਆਸਾਂ ਚਿਤਾਰਦਾ ਰਹਿੰਦਾ ਹੈ, (ਉਸ ਦੇ) ਮਨ ਨੂੰ (ਮਾਇਆ ਦੀ) ਤ੍ਰਿਸ਼ਨਾ (ਮਾਇਆ ਦੀ) ਭੁੱਖ ਚੰਬੜੀ ਰਹਿੰਦੀ ਹੈ। ਬੇਅੰਤ ਧਨ ਧਰਤੀ ਵਿਚ ਦੱਬ ਰੱਖਦਾ ਹੈ, ਫਿਰ ਭੀ ਆਤਮਕ ਮੌਤ ਲਿਆਉਣ ਵਾਲੀ ਹੋਰ ਮਾਇਆ-ਜ਼ਹਿਰ ਦੀ ਭਾਲ ਕਰਦਾ ਫਿਰਦਾ ਹੈ।
ਹੇ ਦਾਸ ਨਾਨਕ! ਆਖ-ਹੇ ਭਾਈ!) ਤੂੰ ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ। ਨਾਮ ਤੋਂ ਖੁੰਝ ਕੇ ਮਨੁੱਖ (ਤ੍ਰਿਸ਼ਨਾ ਦੀ ਅੱਗ ਵਿਚ) ਸੜ ਸੜ ਕੇ ਆਤਮਕ ਮੌਤ ਹੀ ਸਹੇੜੀ ਰੱਖਦਾ ਹੈ।੩। ਹੇ ਭਾਈ! ਪਿਆਰੇ ਸੋਹਣੇ ਗੁਰੂ ਨੂੰ ਮਿਲ ਕੇ ਮੇਰਾ ਮਨ ਪ੍ਰੇਮ ਦੇ ਤੀਰਾਂ ਨਾਲ ਵਿੱਝ ਗਿਆ ਹੈ, ਆਸਾ ਚਿੰਤਾ ਵਾਲੀ ਸੂਝ-ਬੂਝ ਮੇਰੇ ਹਿਰਦੇ ਵਿਚੋਂ ਭੁੱਲ ਗਈ ਹੈ, ਮੈਂ ਆਪਣੇ ਮਨ ਦੀ ਆਸਾ ਤੇ ਚਿੰਤਾ ਵਿਸਾਰ ਚੁਕਾ ਹਾਂ। (ਹੁਣ) ਮੇਰੇ ਅੰਦਰ ਪ੍ਰੇਮ ਦੀ ਚੋਭ ਟਿਕੀ ਰਹਿੰਦੀ ਹੈ, ਗੁਰੂ ਦਾ ਦਰਸ਼ਨ ਕਰ ਕੇ ਮੇਰਾ ਮਨ ਧੀਰਜ ਵਾਲਾ ਹੋ ਗਿਆ ਹੈ।
ਹੇ ਦਾਸ ਨਾਨਕ! ਹੁਣ ਇਉਂ ਅਰਦਾਸ ਕਰਿਆ ਕਰ-) ਹੇ ਪ੍ਰਭੂ! ਮੇਰੇ ਚੰਗੇ ਭਾਗਾਂ ਨੂੰ ਮੈਨੂੰ ਆ ਮਿਲ-ਮੈਂ ਤੈਥੋਂ ਹਰ ਵੇਲੇ ਸਦਕੇ ਕੁਰਬਾਨ ਜਾਂਦਾ ਹਾਂ।੪।੧।੫।

Address

Vpo Mehma Pandori
Amritsar
143001.HTTPS://GOO.GL/MAPS/O3QVOCKB2XB2

Telephone

919915470015

Website

Alerts

Be the first to know and let us send you an email when Dhan Dhan Baba Didar Singh Ji posts news and promotions. Your email address will not be used for any other purpose, and you can unsubscribe at any time.

Share

Category