Satnam Waheguru

Satnam Waheguru ਹਰਿ ਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾ ਹਰਿ ਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾਰਿ
(3448)

ਅੱਜ ਦਾ ਮੁਖਵਾਕ:ਧਨਾਸਰੀ ਮਹਲਾ ੫ ॥ਮੇਰਾ ਲਾਗੋ ਰਾਮ ਸਿਉ ਹੇਤੁ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ॥੧॥ ਰਹਾਉ ॥ ਹਾਥ ਦੇਇ ਰਾਖਿ...
24/11/2024

ਅੱਜ ਦਾ ਮੁਖਵਾਕ:
ਧਨਾਸਰੀ ਮਹਲਾ ੫ ॥
ਮੇਰਾ ਲਾਗੋ ਰਾਮ ਸਿਉ ਹੇਤੁ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ॥੨॥੧੭॥
{ਅੰਗ 675}
I have fallen in love with the Lord. My True Guru is always my help and support; He has torn down the banner of pain. Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. The True Lord and Master has become my Saviour; hugging me close in His embrace, He has saved me.Nanak has become fearless, and he enjoys eternal peace, singing the Glorious Praises of the Lord.

ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Do not forget to follow us

Waheguru ji daya karo, aap hi kirpa karke apne charna naal jorh lavo ji 🙏Do not forget to follow us                     ...
09/04/2024

Waheguru ji daya karo, aap hi kirpa karke apne charna naal jorh lavo ji 🙏

Do not forget to follow us

ਅੱਜ ਦਾ ਮੁੱਖਵਾਕ:ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰ...
01/10/2023

ਅੱਜ ਦਾ ਮੁੱਖਵਾਕ:
ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥ {ਅੰਗ 612-613}

Those whose minds are attached to the lotus feet of the Lord those humble beings are satisfied and fulfilled. But those, within whose hearts the priceless virtue does not abide those men remain thirsty and unsatisfied. Worshipping the Lord in adoration, one becomes happy, and free of disease. But one who forgets my Dear Lord know him to be afflicted with tens of thousands of illnesses. Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings.

ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ।ਰਹਾਉ। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨।

ਅੱਜ ਦਾ ਮੁਖਵਾਕਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ...
16/02/2023

ਅੱਜ ਦਾ ਮੁਖਵਾਕ
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥
{ਅੰਗ 601}
Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru's Shabad, my mind is enlightened. Dear Lord, You Yourself bestow understanding. Dear Lord, I am forever a sacrifice to You; I am dedicated and devoted to Your Name.

ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।

हे प्यारे प्रभु जी! (कृपा करो) जितना समय मेरे सरीर में प्राण हैं, मैं सदा तुम्हारी सिफत-सलाह करता रहूँ। हे मालिक-प्रभु! जब तूँ मुझे एक पल-भर एक-क्षण बिसरता है, मुझे लगता हैं पचास बरस बीत गए हैं। हे भाई! हम सदा से मुर्ख अनजान चले आ रहे थे, गुरु के शब्द की बरकत से (हमारे अंदर आत्मिक जीवन का) प्रकाश हुआ है।१। हे प्रभु जी! तू सवयं ही (अपना नाम जपने की मुझे समझ बक्श। हे प्रभु! में तुम से सदा सदके जाऊं, मैं तेरे नाम से कुर्बान जाऊं।रहाउ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਅੱਜ ਦਾ ਮੁਖਵਾਕ : ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚ...
29/08/2022

ਅੱਜ ਦਾ ਮੁਖਵਾਕ :
ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥
{ਅੰਗ 654}

☬ English Translation:- ☬
When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. Why, O Siblings of Destiny, do you strut around, all puffed up with pride? Have you forgotten those days, when you were hanging, face down, for ten months? Like the bee which collects honey, the fool eagerly gathers and collects wealth. At the time of death, they shout, "Take him away, take him away! Why leave a ghost lying around?"

☬ ਪੰਜਾਬੀ ਵਿਆਖਿਆ :- ☬
(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ? ॥੧॥ ਰਹਾਉ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Pic by

ਅੱਜ ਦਾ ਮੁਖਵਾਕ : ਜੈਤਸਰੀ ਮਹਲਾ ੯ ॥ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ...
28/08/2022

ਅੱਜ ਦਾ ਮੁਖਵਾਕ :
ਜੈਤਸਰੀ ਮਹਲਾ ੯ ॥
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥
{ਅੰਗ 703}

☬ English Translation ☬ :
O Dear Lord, please, save my honor!  The fear of death has entered my heart; I cling to the Protection of Your Sanctuary, O Lord, ocean of mercy. ||1||Pause||  I am a great sinner, foolish and greedy; but now, at last, I have grown weary of committing sins.  I cannot forget the fear of dying; this anxiety is consuming my body. I have been trying to liberate myself, running around in the ten directions.  The pure, immaculate Lord abides deep within my heart, but I do not understand the secret of His mystery.

☬ ਪੰਜਾਬੀ ਵਿਆਖਿਆ ☬ :
ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥

ਅੱਜ ਦਾ ਮੁਖਵਾਕ : ਬੈਰਾੜੀ ਮਹਲਾ ੪ ॥ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛ...
05/05/2022

ਅੱਜ ਦਾ ਮੁਖਵਾਕ :
ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ {ਅੰਗ 719}
☬ English Translation ☬ :

The Lord's humble servant sings the Glorious Praises of the Lord's Name. Even if someone slanders the Lord's humble servant, he does not give up his own goodness. Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. ||1|| The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts.

☬ ਪੰਜਾਬੀ ਵਿਆਖਿਆ ☬ :
ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
P.C. Unknown

ਅੱਜ ਦਾ ਮੁਖਵਾਕ : ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ...
15/02/2022

ਅੱਜ ਦਾ ਮੁਖਵਾਕ :
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ {ਅੰਗ 727}

☬ English Translation:- ☬
The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. O human being, search your own heart every day, and do not wander around in confusion. This world is just a magic-show; no one will be holding your hand. The True Creator Lord is diffused into His creation; He is not just the dark-skinned Krishna of legends.

☬ ਪੰਜਾਬੀ ਵਿਚ ਵਿਆਖਿਆ :- ☬

ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Address

ਸ੍ਰੀ ਹਰਿਮੰਦਰ ਸਾਹਿਬ
Amritsar
143006

Alerts

Be the first to know and let us send you an email when Satnam Waheguru posts news and promotions. Your email address will not be used for any other purpose, and you can unsubscribe at any time.

Share