ਪੰਥ ਸੇਵਕ

ਪੰਥ ਸੇਵਕ ਗੁਰੂ ਖਾਲਸਾ ਪੰਥ ਦੀ ਸੇਵਾ ਵਿਦ ਤਤਪਰ ਜੁਝਾਰੂ ਸਖਸਸ਼ੀਅਤਾਂ ਦਾ ਬੁਲਾਰਾ!

ਤਖਤਾਂ ਦੀ ਸੇਵਾ-ਸੰਭਾਲ ਦਾ ਪੰਥਕ ਜੁਗਤ ਅਨੁਸਾਰੀ ਨਿਜ਼ਾਮ ਸਮੇਂ ਦੀ ਸਭ ਤੋਂ ਵੱਡੀ ਲੋੜ: ਪੰਚ ਪ੍ਰਧਾਨੀ ਜਥਾਤਖਤ ਹਜ਼ੂਰ ਸਾਹਿਬ ’ਤੇ ਸਰਕਾਰੀ ਦਖਲ ਵਧ...
25/06/2026

ਤਖਤਾਂ ਦੀ ਸੇਵਾ-ਸੰਭਾਲ ਦਾ ਪੰਥਕ ਜੁਗਤ ਅਨੁਸਾਰੀ ਨਿਜ਼ਾਮ ਸਮੇਂ ਦੀ ਸਭ ਤੋਂ ਵੱਡੀ ਲੋੜ: ਪੰਚ ਪ੍ਰਧਾਨੀ ਜਥਾ

ਤਖਤ ਹਜ਼ੂਰ ਸਾਹਿਬ ’ਤੇ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਵੋਟ-ਸਿਆਸਤ ਦੇ ਵਿਵਾਦਾਂ ਚ ਅਕਾਲ ਤਖਤ ਦੀ ਸਾਖ ਨੂੰ ਢਾਹ ਲਾਉਣ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ

ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ ਅਕਾਲ ਤਖਤ ਸਾਹਿਬ ਦੀ ਸਾਖ ਨੂੰ ਲੱਗ ਰਹੀ ਢਾਹ ਉੱਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਅੱਜ ਜਾਰੀ ਸਾਂਝੇ ਬਿਆਨ ਵਿੱਚ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ ਅਤੇ ਭਾਈ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਖਾਲਸਾ ਪੰਥ ਦੇ ਅਕਾਲੀ ਪਾਤਿਸ਼ਾਹੀ ਦਾਅਵੇ ਦੇ ਪ੍ਰਗਟਾਵੇ ਦਾ ਸਰਵਉੱਚ ਅਸਥਾਨ ਹੈ ਅਤੇ ਇਸ ਨੂੰ ਵੋਟ-ਸਿਆਸਤ ਦੇ ਟਕਰਾਵਾਂ ਦਾ ਮੰਚ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਹਾਲੀਆ ਸਮੇਂ ਵਿੱਚ ਅਜਿਹੇ ਮਸਲੇ ਅਕਾਲ ਤਖਤ ਸਾਹਿਬ ਤੋਂ ਵਿਚਾਰੇ ਅਤੇ ਐਲਾਨੇ ਜਾ ਰਹੇ ਹਨ, ਜਿਨ੍ਹਾਂ ਨੂੰ ਸਿਧਾਂਤਕ ਤੌਰ 'ਤੇ ਉੱਥੇ ਨਹੀਂ ਲਿਆਂਦਾ ਜਾਣਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਫੈਸਲਿਆਂ, ਕਥਿਤ ਸਤਿਕਾਰ ਸੋਧ ਕਾਨੂੰਨ 2026 ਨੂੰ ਰੱਦ ਕਰਵਾਉਣ ਦੀ ਥਾਂ ਇਸ ਵਿਚ ਕੁਝ ਸੋਧਾਂ ਕਰਵਾਉਣ ਦੀ ਨੁਕਸਦਾਰ ਪਹੁੰਚ ਅਤੇ ਭਗਵੰਤ ਮਾਨ ਦੀ ਵਿਵਾਦਤ ਵੀਡੀਓ ਨਾਲ ਜੁੜੇ ਮਾਮਲੇ ਵਿੱਚ ਪੰਥਕ ਸਰੋਕਾਰਾਂ ਦੀ ਥਾਂ ਵੋਟ-ਸਿਆਸਤ ਹਾਵੀ ਨਜ਼ਰ ਆ ਰਹੀ ਹੈ। ਇਸ ਕਾਰਨ ਵੱਖ-ਵੱਖ ਸਿਆਸੀ ਧਿਰਾਂ ਆਪਣੇ-ਆਪਣੇ ਮੁਫਾਦਾਂ ਲਈ ਅਕਾਲ ਤਖਤ ਸਾਹਿਬ ਦੀ ਵਰਤੋਂ ਕਰ ਰਹੀਆਂ ਹਨ, ਜਿਸ ਨਾਲ ਇਸ ਦੀ ਸਰਵਉੱਚਤਾ ਅਤੇ ਸਾਖ ਨੂੰ ਠੇਸ ਪਹੁੰਚ ਰਹੀ ਹੈ।

ਆਪ ਸਰਕਾਰ ਵੱਲੋਂ ਵੀਡੀਓ ਵਿਵਾਦ ਵਿਚੋਂ ਭਗਵੰਤ ਮਾਨ ਨੂੰ ਬਚਾਉਣ ਵਾਸਤੇ ਅਣਅਧਿਕਾਰਤ ਲੈਬ ਵਿਚੋਂ ਫਰਜ਼ੀ ਰਿਪੋਰਟ ਤਿਆਰ ਕਰਵਾਉਣਾ ਦਰਸਾਉਂਦਾ ਹੈ ਕਿ ਸਰਕਾਰ ਸੱਚਾਈ ਨੂੰ ਦਬਾਉਣ ਦੇ ਯਤਨਾਂ ਵਿਚ ਹੈ। ਦੂਜੇ ਪਾਸੇ ਬਾਦਲ ਦਲ, ਕਾਂਗਰਸ ਤੇ ਭਾਜਪਾ ਜਿਹੜੇ ਕ੍ਰਮਵਾਰ ਅਕਾਲ ਤਖਤ ਦੇ ਸਿਧਾਂਤ ਨੂੰ ਢਾਹ ਲਾਉਣ ਤੇ ਇਸ ਉੱਤੇ ਫੌਜੀ ਹਮਲਾ ਕਰਨ ਤੇ ਕਰਵਾਉਣ ਦੇ ਦੋਸ਼ੀ ਹਨ, ਉਹ ਹੁਣ ਖੁਦ ਨੂੰ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਦੱਸ ਰਹੇ ਹਨ। ਸੱਚਾਈ ਇਹ ਹੈ ਕਿ ਇਹਨਾ ਪਾਰਟੀਆਂ ਨੇ ਕਦੇ ਵੀ ਅਕਾਲ ਤਖਤ ਸਾਹਿਬ ਦੇ ਸਿਧਾਂਤਾਂ ਨੂੰ ਢਾਹ ਲਾਉਣ ਤੇ ਤਖਤ ਸਾਹਿਬ ਉੱਤੇ ਹਮਲਾ ਕਰਵਾਉਣ ਦੀ ਮਾਫੀ ਨਹੀਂ ਮੰਗੀ।

ਪੰਥ ਸੇਵਕਾਂ ਨੇ ਕਿਹਾ ਕਿ ਮੌਜੂਦਾ ਸਮੇਂ ਤਖਤ ਸਾਹਿਬਾਨ ਦਾ ਪ੍ਰਬੰਧ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਅਨੁਸਾਰੀ ਨਿਰਪੱਖ, ਨਿਸ਼ਕਾਮ ਅਤੇ ਸੁਤੰਤਰ ਨਹੀਂ ਰਿਹਾ। ਇਸ ਉੱਤੇ ਸਰਕਾਰਾਂ ਅਤੇ ਵੋਟ-ਸਿਆਸਤ ਦਾ ਦਖਲ ਵਧਦਾ ਗਿਆ ਹੈ। ਉਨ੍ਹਾਂ ਖਾਸ ਤੌਰ 'ਤੇ ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਉੱਤੇ ਸਰਕਾਰੀ ਗਲਬਾ ਵਧਾਉਣ ਲਈ ਨਵਾਂ ਕਾਨੂੰਨ ਲਿਆਉਣ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਦਾ ਸਮੁੱਚੇ ਸਿੱਖ ਜਗਤ ਵੱਲੋਂ ਡਟਵਾਂ ਵਿਰੋਧ ਹੋਣਾ ਚਾਹੀਦਾ ਹੈ।

ਬਿਆਨ ਵਿੱਚ ਕਿਹਾ ਗਿਆ ਕਿ ਮੌਜੂਦਾ ਹਾਲਾਤਾਂ ਵਿੱਚ ਸੰਸਾਰ ਭਰ ਦੀਆਂ ਸਿੱਖ ਸੰਗਤਾਂ ਦੀ ਸ਼ਮੂਲੀਅਤ ਨਾਲ ਤਖਤ ਸਾਹਿਬਾਨ ਦੀ ਸੇਵਾ-ਸੰਭਾਲ ਲਈ ਪੰਥਕ ਜੁਗਤ ਅਨੁਸਾਰੀ ਨਿਜ਼ਾਮ ਸਿਰਜਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸੇ ਉਦੇਸ਼ ਨਾਲ ਪੰਚ ਪ੍ਰਧਾਨੀ ਜਥਾ ਸਰਬੱਤ ਖਾਲਸਾ ਅਤੇ ਗੁਰਮਤੇ ਦੇ ਵਿਧੀ-ਵਿਧਾਨ ਬਾਰੇ ਸਾਂਝਾ ਪੰਥਕ ਦਸਤਾਵੇਜ਼ ਤਿਆਰ ਕਰ ਰਿਹਾ ਹੈ, ਜਿਸ ਨੂੰ ਜਲਦ ਹੀ ਪੰਥਕ ਵਿਚਾਰ-ਵਟਾਂਦਰੇ ਲਈ ਪੇਸ਼ ਕੀਤਾ ਜਾਵੇਗਾ।

੧੧ ਹਾੜ ੫੫੮ (ਨਾਨਕਸ਼ਾਹੀ) | 25 ਜੂਨ 2026 ਈ.

ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ (੬-ਜੂਨ-੨੦੨੬ ਈ.)
06/06/2026

ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ (੬-ਜੂਨ-੨੦੨੬ ਈ.)

ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫਤਿਹ॥ ਪੰਚ ਪ੍ਰਧਾਨੀ ਜਥੇ ਵੱਲੋਂ ਜੂਨ ੮੪ ਘੱਲੂਘਾਰੇ ਦੀ ੪੨ਵੀਂ ਯਾਦ ਮੌਕੇ ਸਰਗਰਮ ਨੌਜਵਾਨਾਂ ਦੇ ਜਥਿ...
01/06/2026

ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫਤਿਹ॥

ਪੰਚ ਪ੍ਰਧਾਨੀ ਜਥੇ ਵੱਲੋਂ ਜੂਨ ੮੪ ਘੱਲੂਘਾਰੇ ਦੀ ੪੨ਵੀਂ ਯਾਦ ਮੌਕੇ ਸਰਗਰਮ ਨੌਜਵਾਨਾਂ ਦੇ ਜਥਿਆਂ ਦੇ ਵਿਚਾਰ ਜਾਨਣ ਦਾ ਫੁਰਨਾ ਹੈ।

ਇਹ ਵਿਚਾਰ ਚਰਚਾ ਐਕਸ/ਟਵਿਟਰ ਦੇ ਅਰਸ਼ੀ ਮਾਧਿਅਮ ਰਾਹੀਂ 1 ਜੂਨ ਤੋਂ 2 ਜੂਨ 2026 ਨੂੰ ਹੋਵੇਗੀ।

ਵਿਚਾਰ-ਚਰਚਾ ਦਾ ਦਾਇਰਾ ਘੱਲੂਘਾਰਾ ਜੂਨ 1984, ਖਾਲਸਾ ਜੀਓ ਦਾ ਧਰਮ ਯੁੱਧ (84 ਤੋਂ ਬਾਅਦ ਦੇ ਅਤੇ ਹੁਣ ਦੇ ਪ੍ਰਸੰਗ ਵਿੱਚ) ਹੋਵੇਗਾ

*੧ ਜੂਨ ਦੀ ਵਿਚਾਰ-ਚਰਚਾ ਦੀ ਤੰਦ*
ਸਮਾਂਃ ਸਵੇਰੇ ੭ ਵਜੇ ਤੋਂ ੯ ਵਜੇ ਤੱਕ (ਪੰਜਾਬ ਦੇ ਸਮੇਂ ਅਨੁਸਾਰ)

https://twitter.com/i/spaces/1pKkOOrmYbAKj

ਆਪ ਜੀ ਨੇ ਗੱਲਬਾਤ ਵਿਚ ਜੁੜਨ ਦੀ ਕ੍ਰਿਪਾਲਤਾ ਕਰਨੀ ਜੀ। 🙏🏽

Panth Sewak’s Space · Where live audio conversations happen

ਸਤਿਕਾਰ ਸੋਧ ਕਾਨੂੰਨ ੨੦੨੬ ਸਮੇਤ ਸਾਲ ੨੦੦੮ ਵਾਲਾ ਮੂਲ ਕਾਨੂੰਨ ਵੀ ਰੱਦ ਹੋਣਾ ਚਾਹੀਦਾ ਹੈ; ਧਾਰਮਿਕ ਮਰਯਾਦਾ ਨਾਲ ਜੁੜੇ ਮਸਲਿਆਂ ਦਾ ਹੱਲ ਖਾਲਸਾ ਪ...
22/05/2026

ਸਤਿਕਾਰ ਸੋਧ ਕਾਨੂੰਨ ੨੦੨੬ ਸਮੇਤ ਸਾਲ ੨੦੦੮ ਵਾਲਾ ਮੂਲ ਕਾਨੂੰਨ ਵੀ ਰੱਦ ਹੋਣਾ ਚਾਹੀਦਾ ਹੈ; ਧਾਰਮਿਕ ਮਰਯਾਦਾ ਨਾਲ ਜੁੜੇ ਮਸਲਿਆਂ ਦਾ ਹੱਲ ਖਾਲਸਾ ਪੰਥ ਦੇ ਗੁਰਮਤੇ ਰਾਹੀਂ ਕੀਤਾ ਜਾਵੇ: ਪੰਚ ਪ੍ਰਧਾਨੀ ਜਥਾ

***ਨਿਖਿਲ ਗੁਪਤਾ ਦੇ ਇਕਬਾਲੀਆ ਨਾਲ ‘ਰਾਅ’ ਦੀ ਵੱਡੀ ਸਾਜਿਸ਼ ਬੇਪਰਦ ਹੋਈ: ਪੰਚ ਪ੍ਰਧਾਨੀ ਜਥਾ***ਵਿਦੇਸ਼ਾਂ ਦੀ ਤਰਜ਼ 'ਤੇ ਪੰਜਾਬ 'ਚ ਵੀ ਸਿੱਖਾਂ ਅ...
25/02/2026

***ਨਿਖਿਲ ਗੁਪਤਾ ਦੇ ਇਕਬਾਲੀਆ ਨਾਲ ‘ਰਾਅ’ ਦੀ ਵੱਡੀ ਸਾਜਿਸ਼ ਬੇਪਰਦ ਹੋਈ: ਪੰਚ ਪ੍ਰਧਾਨੀ ਜਥਾ

***ਵਿਦੇਸ਼ਾਂ ਦੀ ਤਰਜ਼ 'ਤੇ ਪੰਜਾਬ 'ਚ ਵੀ ਸਿੱਖਾਂ ਅਤੇ ਕਿਸਾਨ ਆਗੂਆਂ ਨੂੰ ਨਿਸ਼ਾਨਾ ਬਣਾ ਸਕਦੀਆਂ ਹਨ ਏਜੰਸੀਆਂ

ਅੰਮ੍ਰਿਤਸਰ: ਪੰਚ ਪ੍ਰਧਾਨੀ ਜਥੇ ਵੱਲੋਂ ਅੱਜ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਅਮਰੀਕਾ ਵਿੱਚ ਗੁਰਪਤਵੰਤ ਸਿੰਘ ਪੰਨੂ ਨੂੰ ਭਾੜੇ ਦੇ ਕਾਤਲਾਂ ਰਾਹੀਂ ਮਰਵਾਉਣ ਦੀ ਸਾਜ਼ਿਸ਼ ਵਿੱਚ ਭਾਰਤੀ ਏਜੰਸੀਆਂ ਦੇ ਗੁਰਗੇ ਨਿਖਿਲ ਗੁਪਤਾ ਵੱਲੋਂ ਨਿਊਯਾਰਕ ਅਦਾਲਤ ਵਿੱਚ ਕੀਤੇ ਇਕਬਾਲ ਨੇ ਭਾਰਤੀ ਖੁਫੀਆ ਏਜੰਸੀ 'ਰਾਅ' ਅਤੇ ਅਧਿਕਾਰੀ ਵਿਕਾਸ ਯਾਦਵ ਦੀ ਭੂਮਿਕਾ ਨੰਗੀ ਕਰ ਦਿੱਤੀ ਹੈ।
ਇਹ ਬਿਆਨ ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਹਰਦੀਪ ਸਿੰਘ ਮਹਿਰਾਜ ਅਤੇ ਭਾਈ ਭੁਪਿੰਦਰ ਸਿੰਘ ਭਲਵਾਨ ਸਮੇਤ ਸਿੱਖ ਸੰਘਰਸ਼ ਨਾਲ ਜੁੜੀਆਂ 11 ਸ਼ਖਸੀਅਤਾਂ ਦੀ ਸ਼ਮੂਲੀਅਤ ਵਾਲੇ ਪੰਚ ਪ੍ਰਧਾਨੀ ਜਥੇ ਦੇ ਬੁਲਾਰੇ ਪਰਮਜੀਤ ਸਿੰਘ ਗਾਜ਼ੀ ਨੇ ਜਾਰੀ ਕੀਤਾ ਹੈ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਆਗੂਆਂ ਨੇ ਕਿਹਾ ਕਿ ਇਸ ਨਾਲ ਮੋਦੀ ਸਰਕਾਰ ਦੀ ਸਿੱਖਾਂ ਵਿਰੁੱਧ ਅੰਤਰਰਾਸ਼ਟਰੀ ਦਮਨ (ਟ੍ਰਾਂਸਨੈਸ਼ਨਲ ਰਿਪਰੈਸ਼ਨ) ਦੀ ਨੀਤੀ ਦਾ ਪਰਦਾਫਾਸ਼ ਹੋਇਆ ਹੈ। ਉਹਨਾਂ ਅਮਰੀਕਾ ਵੱਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਉੱਥੋਂ ਦੀ ਸਰਕਾਰ, ਲੋਕਾਂ ਅਤੇ ਮੀਡੀਆ ਰਾਹੀਂ ਅਸਲ ਸਾਜ਼ਿਸ਼ਕਾਰਾਂ ਦੀ ਕਾਨੂੰਨੀ ਜਵਾਬਦੇਹੀ ਯਕੀਨੀ ਬਣਾਉਣ ਅਤੇ ਇਸ ਮਸਲੇ ਨੂੰ ਅਮਰੀਕਾ-ਭਾਰਤ ਵਪਾਰਕ ਸਮਝੌਤਿਆਂ ਹੇਠ ਦੱਬਣ ਨਾ ਦੇਣ।
ਆਗੂਆਂ ਨੇ ਪੰਜਾਬ ਦੇ ਹਾਲਾਤਾਂ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਾਲੇ ਦਮਨ ਚੱਕਰ ਦੀ ਤਰਜ਼ 'ਤੇ ਪੰਜਾਬ ਵਿੱਚ ਵੀ ਫਿਰੌਤੀਆਂ, ਕਤਲਾਂ ਅਤੇ ਹਿੰਸਕ ਵਾਰਦਾਤਾਂ ਰਾਹੀਂ ਅਸਥਿਰਤਾ ਤੇ ਅਫਰਾ-ਤਫਰੀ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ, ਜਿਸ ਪਿੱਛੇ ਭਾਰਤੀ ਏਜੰਸੀਆਂ ਅਤੇ ਗ੍ਰਹਿ ਮੰਤਰਾਲੇ ਦਾ ਸਿੱਧਾ ਹੱਥ ਹੈ। ਏਜੰਸੀਆਂ ਨੇ ਪਹਿਲਾਂ ਸਿੱਖਾਂ ਦੇ ਪੁਰਾਣੇ ਮਸਲੇ ਉਭਾਰ ਕੇ ਆਪਸੀ ਟਕਰਾਅ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਸੁਹਿਰਦ ਸਿੱਖ ਧਿਰਾਂ ਦੇ ਸੰਜਮ ਨੇ ਇਹ ਚਾਲ ਨਾਕਾਮ ਕਰ ਦਿੱਤੀ ਲੇਕਿਨ ਅਜੇ ਵੀ ਕੁਝ ਲੋਕ ਆਪਣੀਆਂ ਇੰਟਰਵਿਊਆਂ ਰਾਹੀਂ ਵਾਰ-ਵਾਰ ਇਹ ਮਸਲੇ ਉਭਾਰ ਕੇ ਸਿੱਖਾਂ ਲਈ ਘਾਤਕ ਸਰਕਾਰੀ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕਰ ਰਹੇ ਹਨ।
ਬਿਆਨ ਵਿਚ ਅੱਗੇ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਗੈਂਗਵਾਦ ਦੀ ਆੜ ਹੇਠ ਸਿੱਖ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਕੋਸ਼ਿਸ਼ਾਂ ਹੋਈਆਂ, ਪਰ ਗੈਂਗਸਟਰਾਂ ਨੇ ਵੀ ਸਿੱਧੇ ਤੌਰ 'ਤੇ ਸਰਕਾਰ ਦੇ ਹੱਥਠੋਕੇ ਬਣਨ ਤੋਂ ਇਨਕਾਰ ਕਰ ਦਿੱਤਾ। ਹੁਣ ਭਾਰਤ ਸਰਕਾਰ ਵਿਦੇਸ਼ਾਂ ਵਾਂਗ ਪੰਜਾਬ ਵਿੱਚ ਵੀ ਸੰਘਰਸ਼ੀ ਸਿੱਖ ਸ਼ਖਸੀਅਤਾਂ, ਕਿਸਾਨ ਆਗੂਆਂ ਅਤੇ ਪੰਜਾਬ ਹਿਤੈਸ਼ੀਆਂ ਨੂੰ ਪੰਜਾਬ ਤੋਂ ਬਾਹਰਲੇ ਭਾੜੇ ਦੇ ਕਾਤਲਾਂ ਰਾਹੀਂ ਖਤਮ ਕਰਵਾਉਣ ਦੀ ਸਾਜ਼ਿਸ਼ ਰਚ ਸਕਦੀ ਹੈ।
ਆਗੂਆਂ ਨੇ ਯਾਦ ਕਰਵਾਇਆ ਕਿ ਜਨਵਰੀ 2025 ਵਿੱਚ ਸੰਯੁਕਤ ਰਾਸ਼ਟਰ ਮਨੁੱਖੀ ਹੱਕ ਕੌਂਸਲ ਦੇ ਅਧਿਕਾਰੀਆਂ ਨੇ ਵੀ ਸਿੱਖ ਕਾਰਕੁੰਨਾਂ 'ਤੇ ਹੋ ਰਹੇ ਹਮਲਿਆਂ ਕਾਰਨ ਪੰਜਾਬ ਵਿੱਚ ਪੈਦਾ ਹੋ ਰਹੇ 'ਖਤਰਨਾਕ ਹਾਲਾਤਾਂ' 'ਤੇ ਚਿੰਤਾ ਜਤਾਈ ਸੀ।
ਉਹਨਾ ਸਪੱਸ਼ਟ ਕੀਤਾ ਕਿ ਇਹ ਬਿਆਨ ਕਿਸੇ ਡਰ ਕਾਰਨ ਜਾਂ ਸੁਰੱਖਿਆ ਮੰਗਣ ਲਈ ਜਾਰੀ ਨਹੀਂ ਕੀਤਾ ਗਿਆ, ਬਲਕਿ ਇਹ ਦੁਨੀਆ ਸਾਹਮਣੇ ਭਾਰਤ ਦੀ ਜਮਹੂਰੀਅਤ ਦੇ ਪਰਦੇ ਹੇਠ ਚੱਲ ਰਹੀ 'ਦਹਿਸ਼ਤਵਾਦੀ ਜ਼ਬਰ' ਦੀ ਨੀਤੀ ਨੂੰ ਬਿਆਨ ਕਰਨ ਦਾ ਇੱਕ ਫਰਜ਼ ਹੈ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਬਦਲ ਰਹੇ ਭੂ-ਰਾਜਨੀਤਕ ਹਾਲਾਤਾਂ ਵਿੱਚ ਪੰਜਾਬ ਦੀ ਅਹਿਮੀਅਤ ਬਹੁਤ ਵੱਧ ਗਈ ਹੈ। ਇਸੇ ਲਈ ਸਰਕਾਰ ਸਿੱਖਾਂ ਨੂੰ ਬਦਨਾਮ ਅਤੇ ਕਮਜ਼ੋਰ ਕਰਨਾ ਚਾਹੁੰਦੀ ਹੈ। ਆਗੂਆਂ ਨੇ ਸਮੁੱਚੇ ਸਿੱਖ ਜਗਤ ਅਤੇ ਖਾਲਸਾ ਪੰਥ ਨੂੰ ਅਪੀਲ ਕੀਤੀ ਕਿ ਵਖਰੇਵਿਆਂ ਨੂੰ ਜਨਤਕ ਤੌਰ 'ਤੇ ਉਛਾਲਣ ਦੀ ਬਜਾਏ ਆਪਸੀ ਸੰਵਾਦ ਰਾਹੀਂ ਹੱਲ ਕੀਤਾ ਜਾਵੇ। ਉਹਨਾਂ ਦੁਹਰਾਇਆ ਕਿ ਸਿੱਖਾਂ ਲਈ ਸਾਂਝੀ ਅਗਵਾਈ ਅਤੇ ਮੰਚ ਉਸਾਰਨ ਲਈ ਯਤਨ ਜਾਰੀ ਹਨ ਅਤੇ ਉਹ 26 ਜਨਵਰੀ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਸਬੰਧੀ ਕੀਤੇ ਗਏ ਐਲਾਨਾਂ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ।
ਜਾਰੀ ਕਰਤਾ:
ਪਰਮਜੀਤ ਸਿੰਘ ਗਾਜ਼ੀ
ਬੁਲਾਰਾ, ਪੰਚ ਪ੍ਰਧਾਨੀ ਜਥਾ

Address

ਸ੍ਰੀ ਅੰਮ੍ਰਿਤਸਰ
Anandpur Sahib

Website

Alerts

Be the first to know and let us send you an email when ਪੰਥ ਸੇਵਕ posts news and promotions. Your email address will not be used for any other purpose, and you can unsubscribe at any time.

Shortcuts

Share