ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਜੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ

  • Home
  • India
  • Bathinda
  • ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਜੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ

ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਜੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਜੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ

ਪ੍ਰੈੱਸ ਨੋਟਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਹਰ ਪਿੰਡ ਹਰ ਨਗਰ 'ਚ ਕਰਵਾਏ ਜਾਣ ਸ੍ਰੀ ਅਖੰਡ ਪਾਠ ਸਾਹਿਬ ਜਥੇਦਾਰ ਗਿਆਨੀ ਟੇਕ ਸਿੰਘ ਜੀ...
26/08/2026

ਪ੍ਰੈੱਸ ਨੋਟ

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਹਰ ਪਿੰਡ ਹਰ ਨਗਰ 'ਚ ਕਰਵਾਏ ਜਾਣ ਸ੍ਰੀ ਅਖੰਡ ਪਾਠ ਸਾਹਿਬ

ਜਥੇਦਾਰ ਗਿਆਨੀ ਟੇਕ ਸਿੰਘ ਜੀ ਨੇ ਸੰਗਤ ਨੂੰ ਵੱਡੀ ਗਿਣਤੀ 'ਚ ਤਖਤ ਸ੍ਰੀ ਦਮਦਮਾ ਸਾਹਿਬ ਪੁੱਜਣ ਦਾ ਦਿੱਤਾ ਸੱਦਾ

ਤਲਵੰਡੀ ਸਾਬੋ
ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸਮੂਹ ਬੰਦੀ ਸਿੰਘਾਂ ਦੀ ਜਲਦ ਰਿਹਾਈ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਮਿਤੀ 27 ਅਗਸਤ 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਭੋਗ ਮਿਤੀ 29 ਅਗਸਤ 2026 ਨੂੰ ਪਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਗੁਰੂ-ਨਾਮ ਲੇਵਾ ਸੰਗਤ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਾਜ਼ਰੀਆਂ ਭਰਨ ਦਾ ਖੁੱਲ੍ਹਾ ਸੱਦਾ ਦਿੱਤਾ ਹੈ।

ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਸੰਗਤ ਨੂੰ ਇੱਕ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਵਾਸਤੇ ਕੇਵਲ ਤਖ਼ਤ ਸਾਹਿਬ ਵਿਖੇ ਹੀ ਨਹੀਂ, ਬਲਕਿ ਹਰ ਪਿੰਡ ਅਤੇ ਹਰ ਨਗਰ ਦੇ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਸਮੂਹਿਕ ਅਰਦਾਸ ਬੇਨਤੀ ਕੀਤੀ ਜਾਵੇ।

ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸਿੰਘ ਸਾਹਿਬ ਨੇ ਆਖਿਆ, "ਸਿੱਖ ਦੀ ਅਰਦਾਸ ਵਿੱਚ ਅਥਾਹ ਸ਼ਕਤੀ ਹੈ। ਜਦੋਂ ਸਿੱਖ ਪੂਰੇ ਮਨ, ਸ਼ਰਧਾ ਅਤੇ ਨਿਮਰਤਾ ਨਾਲ ਇੱਕ-ਮਿੱਕ ਹੋ ਕੇ ਸਤਿਗੁਰੂ ਦੇ ਚਰਨਾਂ ਵਿੱਚ ਕੋਈ ਅਰਦਾਸ ਬੇਨਤੀ ਕਰਦਾ ਹੈ, ਤਾਂ ਅਕਾਲ ਪੁਰਖ ਉਸ ਨੂੰ ਜ਼ਰੂਰ ਪ੍ਰਵਾਨ ਕਰਦੇ ਹਨ।"

ਉਨ੍ਹਾਂ ਨੇ ਸਮੂਹ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ ਅਤੇ ਨਗਰ ਨਿਵਾਸੀਆਂ ਨੂੰ ਇਕਜੁੱਟ ਹੋ ਕੇ ਇਸ ਪੰਥਕ ਕਾਰਜ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਅਰਦਾਸ ਸਮਾਗਮਾਂ ਦਾ ਆਯੋਜਨ ਕਰਨ ਦਾ ਸੱਦਾ ਦਿੱਤਾ।

23/08/2026

LIVE | ਮੀਰੀ-ਪੀਰੀ ਖਾਲਸਾ ਮਾਰਚ ਦੇ ਦੁਸਰੇ ਪੜਾਅ ਦੀ ਆਰੰਭਤਾ: Takhat Sri Damdma Sahib , Talwandi Sabo

ਸਮੂਹ ਸੰਗਤ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਇਸ ਖਾਲਸਾ ਮਾਰਚ ਵਿੱਚ ਸ਼ਮੂਲੀਅਤ ਕਰਕੇ ਅਤੇ ਵੱਖ-ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਕਰਕੇ ਗੁਰੂ ਸਾਹਿਬ ਜੀ ਦੀਆਂ ਬਖ਼ਸ਼ਿਸ਼ਾਂ ਤੇ ਖ਼ੁਸ਼ੀਆਂ ਪ੍ਰਾਪਤ ਕਰੋ ਜੀ।
ਅੱਜ ਮਿਤੀ 23/08/2026 ਨੂੰ ਖਾਲਸਾ ਮਾਰਚ Takht Sri Damdama Sahib ਤੋਂ ਰਵਾਨਾ ਹੋਇਆ ਅਤੇ ਰਾਤ ਦਾ ਪੜਾਅ ਗੁਰਦੁਆਰਾ ਪਾਤਸ਼ਾਹੀ ਨੌਵੀਂ ਭਿੱਖੀ ਵਿਖੇ ਹੋਵੇਗਾ.

"

ਕੈਨੇਡਾ ਦੇ ਐਡਮਿੰਟਨ 'ਚ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਈ ਦੁਖਦਾਈ ਘਟਨਾ 'ਤੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਵੱਲੋਂ ਡੂੰਘੀ ਚਿੰਤਾ ਪ੍ਰਗਟ...
22/08/2026

ਕੈਨੇਡਾ ਦੇ ਐਡਮਿੰਟਨ 'ਚ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਈ ਦੁਖਦਾਈ ਘਟਨਾ 'ਤੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਵੱਲੋਂ ਡੂੰਘੀ ਚਿੰਤਾ ਪ੍ਰਗਟ
ਸਿੱਖ ਸੰਸਥਾਵਾਂ ਨੂੰ ਇਕਜੁੱਟਤਾ ਅਤੇ ਗੁਰੂ ਘਰਾਂ ਦੀ ਸੁਰੱਖਿਆ ਲਈ ਚੌਕਸ ਰਹਿਣ ਦਾ ਆਦੇਸ਼

ਤਲਵੰਡੀ ਸਾਬੋ :
ਕੈਨੇਡਾ ਦੇ ਅਲਬਰਟਾ ਸੂਬੇ ਅਧੀਨ ਆਉਂਦੇ ਐਡਮਿੰਟਨ ਸ਼ਹਿਰ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਅੰਦਰ ਅਣਪਛਾਤੇ ਵਿਅਕਤੀ ਵੱਲੋਂ ਦਾਖਲ ਹੋ ਕੇ ਸੇਵਾਦਾਰਾਂ 'ਤੇ ਕੀਤੇ ਗਏ ਕਾਇਰਾਨਾ ਹਮਲੇ ਅਤੇ ਮਰਿਆਦਾ ਭੰਗ ਕਰਨ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਨੇ ਡੂੰਘੀ ਚਿੰਤਾ ਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਸਿੰਘ ਸਾਹਿਬ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਸ਼ਦੀਦ ਨਿੰਦਾ ਕੀਤੀ।
ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਪ੍ਰਾਪਤ ਵੇਰਵਿਆਂ ਦਾ ਹਵਾਲਾ ਦਿੰਦਿਆਂ ਸਿੰਘ ਸਾਹਿਬ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਤਾਬਿਆ ਵੱਲ ਵਧਣ ਦੀ ਕੁਚੇਸ਼ਟਾ ਕੀਤੀ ਸੀ, ਪ੍ਰੰਤੂ ਮੌਕੇ 'ਤੇ ਮੌਜੂਦ ਮੁਸਤੈਦ ਸੰਗਤ ਅਤੇ ਸੇਵਾਦਾਰਾਂ ਨੇ ਅਦੁੱਤੀ ਦਲੇਰੀ ਦਿਖਾਉਂਦਿਆਂ ਉਸ ਨੂੰ ਸਮੇਂ ਸਿਰ ਦਬੋਚ ਲਿਆ, ਜੋ ਕਿ ਗੁਰੂ ਪਾਤਸ਼ਾਹ ਦੀ ਅਪਾਰ ਬਖਸ਼ਿਸ਼ ਅਤੇ ਰਾਹਤ ਦੀ ਗੱਲ ਹੈ। ਸਿੰਘ ਸਾਹਿਬ ਨੇ ਹਮਲੇ ਦੌਰਾਨ ਜ਼ਖ਼ਮੀ ਹੋਏ ਦੋਵੇਂ ਸੇਵਾਦਾਰ ਸਿੰਘਾਂ ਦੀ ਤੁਰੰਤ ਸਿਹਤਯਾਬੀ, ਅਰੋਗਤਾ ਅਤੇ ਚੜ੍ਹਦੀ ਕਲਾ ਲਈ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕੀਤੀ।

ਜਥੇਦਾਰ ਗਿਆਨੀ ਟੇਕ ਸਿੰਘ ਜੀ ਨੇ ਆਖਿਆ ਕਿ ਭਾਵੇਂ ਐਡਮਿੰਟਨ ਪੁਲਿਸ ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਪਰ ਕੈਨੇਡਾ ਦੀਆਂ ਸਿਰਮੌਰ ਸਿੱਖ ਸੰਸਥਾਵਾਂ ਦੀ ਇਹ ਅਹਿਮ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮਾਮਲੇ ਦੀ ਤਹਿ ਤੱਕ ਜਾਣ। ਇਸ ਗੱਲ ਦੀ ਤਫ਼ਤੀਸ਼ ਬੇਹੱਦ ਜ਼ਰੂਰੀ ਹੈ ਕਿ ਇਸ ਘਟਨਾ ਪਿੱਛੇ ਕਿਸੇ ਸਿੱਖ-ਵਿਰੋਧੀ ਅਨਸਰ, ਗਰੋਹ ਜਾਂ ਸੰਸਥਾ ਦੀ ਕੋਈ ਗੂੜ੍ਹ ਸਾਜ਼ਿਸ਼ ਤਾਂ ਨਹੀਂ ਸੀ। ਇਸ ਦੇ ਨਾਲ ਹੀ ਬੀਤੇ ਦਿਨੀਂ ਕੈਲਗਰੀ ਦੇ ਗੁਰਦੁਆਰਾ ਸਾਹਿਬਾਨ ਨੂੰ ਮਿਲੀਆਂ ਸੰਗੀਨ ਧਮਕੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕੈਲਗਰੀ ਪੁਲਿਸ ਨੂੰ ਪੱਖਪਾਤ ਤੋਂ ਰਹਿਤ ਹੋ ਕੇ ਨਿਰਪੱਖ ਤੇ ਗੰਭੀਰ ਜਾਂਚ ਕਰਨ ਦੀ ਤਾਕੀਦ ਕੀਤੀ।

ਸਿੰਘ ਸਾਹਿਬ ਨੇ ਸਪੱਸ਼ਟ ਕੀਤਾ ਕਿ ਗੁਰਮਤਿ ਸਿਧਾਂਤਾਂ ਅਨੁਸਾਰ ਗੁਰੂ ਘਰ ਦੇ ਦਰਵਾਜ਼ੇ 'ਸਰਬੱਤ ਦੇ ਭਲੇ' ਦੇ ਸੁਨੇਹੇ ਨਾਲ ਸਮੁੱਚੀ ਲੋਕਾਈ ਲਈ ਸਦਾ ਖੁੱਲ੍ਹੇ ਹਨ। ਪ੍ਰੰਤੂ, ਮੌਜੂਦਾ ਸੰਵੇਦਨਸ਼ੀਲ ਸਮੇਂ ਵਿੱਚ ਪਾਵਨ ਅਸਥਾਨਾਂ ਦੀ ਮਰਿਆਦਾ ਅਤੇ ਸੰਗਤ ਦੀ ਸੁਰੱਖਿਆ ਲਈ ਪੁਖਤਾ ਇੰਤਜ਼ਾਮ ਕਰਨਾ ਪ੍ਰਬੰਧਕਾਂ ਦਾ ਮੁੱਢਲਾ ਧਰਮ ਹੈ। ਉਨ੍ਹਾਂ ਕੈਨੇਡਾ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਸੁਰੱਖਿਆ ਪ੍ਰੋਟੋਕੋਲ ਦੀ ਮੁੜ ਸਮੀਖਿਆ ਕਰਨ ਅਤੇ 24 ਘੰਟੇ ਪਹਿਰੇਦਾਰੀ ਦਾ ਨਿਰੰਤਰ ਪ੍ਰਬੰਧ ਯਕੀਨੀ ਬਣਾਉਣ।

07/08/2026
04/08/2026

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਤੀ 24 ਜੁਲਾਈ 2026 ਨੂੰ ਆਰੰਭ ਹੋਇਆ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਮਿਤੀ 04 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸੰਪੂਰਨ ਹੋਵੇਗਾ। ਇਹ ਖਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ, ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਸ੍ਰੀ ਗੋਇੰਦਵਾਲ ਸਾਹਿਬ, ਧਰਮਕੋਟ (ਮੋਗਾ), ਤਖ਼ਤੂਪੁਰਾ (ਮੋਗਾ), ਬਜ਼ੀਦਪੁਰ, ਫ਼ਰੀਦਕੋਟ, ਜੈਤੋ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਆਦਿ ਪ੍ਰਮੁੱਖ ਪੜਾਵਾਂ ਤੋਂ ਗੁਜ਼ਰੇਗਾ। ਸਮੂਹ ਸੰਗਤ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਇਸ ਖਾਲਸਾ ਮਾਰਚ ਵਿੱਚ ਸ਼ਮੂਲੀਅਤ ਕਰਕੇ ਅਤੇ ਵੱਖ-ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਕਰਕੇ ਗੁਰੂ ਸਾਹਿਬ ਜੀ ਦੀਆਂ ਬਖ਼ਸ਼ਿਸ਼ਾਂ ਤੇ ਖ਼ੁਸ਼ੀਆਂ ਪ੍ਰਾਪਤ ਕਰੋ ਜੀ।
ਅੱਜ ਮਿਤੀ 04/08/2026 ਨੂੰ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾ: ਦਸਵੀਂ, ਹਾਜੀ ਰਤਨ, ਬਠਿੰਡਾ ਤੋਂ ਰਵਾਨਾ ਹੋਇਆ ਅਤੇ ਰਾਤ ਦਾ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਵੇਗਾ.

Live Miri-Piri Khalsa March Sri Akal Takht Sahib to Takht Sri Damdama Sahib | Today (04/08/2026), Khalsa March departed from Gurdwara Sahib Patshahi 10, Haaji Ratan, Bathinda for its tonight's destination Takht Sri Damdama Sahib, Talwandi Sabo, Bathinda.

"

03/08/2026

ਮੀਰੀ-ਪੀਰੀ ਖਾਲਸਾ ਮਾਰਚ ਦਾ ਗੁਰਦੁਆਰਾ ਥੇਹੜੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਹੋਣ ਸਮੇਂ ਸਿੱਧਾ ਪ੍ਰਸਾਰਣ

ਮੀਰੀ-ਪੀਰੀ ਖਾਲਸਾ ਮਾਰਚ ਅੱਜ ਮਿਤੀ 03 ਅਗਸਤ 2026 ਨੂੰ ਗੁ: ਸਾਹਿਬ ਪਾ: ਦਸਵੀਂ ਥੇਹੜੀ (ਸ੍ਰੀ ਮੁਕਤਸਰ ਸਾਹਿਬ) ਤੋਂ ਆਰੰਭ ਹੋਇਆ ਹੈ ਜੋ ਥਰਾਜਵਾਲਾ, ਲਾਲਬਾਈ, ਚੰਨੂੰ, ਲੰਬੀ, ਖਿਉਵਾਲੀ, ਬਾਦਲ (ਦੁਪਹਿਰ ਦਾ ਲੰਗਰ), ਕਾਲਝਰਾਣੀ, ਚੱਕ ਅਤਰ ਸਿੰਘ ਵਾਲਾ, ਨੰਦਗੜ੍ਹ, ਘੁੱਦਾ, ਬਾਹੋਯਾਤਰੀ, ਤਿਉਣਾ, ਮੁਲਤਾਨੀਆਂ, ਕਿਸ਼ਾਨ ਚੌਂਕ, ਮੁਲਤਾਨੀਆਂ ਪੁਲ, ਸਬਜੀ ਮੰਡੀ ਆਦਿ ਪੜਾਵਾਂ ਤੋਂ ਗੁਜ਼ਰਦਿਆਂ ਰਾਤ ਦਾ ਪੜਾਅ ਗੁ: ਸਾਹਿਬ ਪਾ: ਦਸਵੀਂ, ਹਾਜੀਰਤਨ ਸਾਹਿਬ ਬਠਿੰਡਾ ਵਿਖੇ ਕਰੇਗਾ।
ਸਮੂਹ ਸੰਗਤ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਇਸ ਖਾਲਸਾ ਮਾਰਚ ਵਿੱਚ ਸ਼ਮੂਲੀਅਤ ਕਰਕੇ ਅਤੇ ਵੱਖ-ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਕਰਕੇ ਗੁਰੂ ਸਾਹਿਬ ਜੀ ਦੀਆਂ ਬਖ਼ਸ਼ਿਸ਼ਾਂ ਤੇ ਖ਼ੁਸ਼ੀਆਂ ਪ੍ਰਾਪਤ ਕਰੋ ਜੀ।

Live Miri-Piri Khalsa March Sri Akal Takht Sahib to Takht Sri Damdama Sahib | Today (03/08/2026), Khalsa March departed from for its tonight's destination Gurdwara Sahib Patshahi 10, Haaji Ratan, Bathinda.

"

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ 'ਮੀਰੀ-ਪੀਰੀ ਖਾਲਸਾ ਮਾਰਚ' 4 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗਾ ਸੰਪੂਰਨਜਥੇਦਾਰ ਬਾਬਾ...
02/08/2026

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ 'ਮੀਰੀ-ਪੀਰੀ ਖਾਲਸਾ ਮਾਰਚ' 4 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗਾ ਸੰਪੂਰਨ
ਜਥੇਦਾਰ ਬਾਬਾ ਟੇਕ ਸਿੰਘ ਜੀ ਵੱਲੋਂ ਸੰਗਤ ਨੂੰ ਨਗਰ ਕੀਰਤਨ ਵਿੱਚ ਵੱਧ-ਚੜ੍ਹ ਕੇ ਹਾਜ਼ਰੀਆਂ ਭਰਨ ਦਾ ਖੁੱਲ੍ਹਾ ਸੱਦਾ
ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਸਿੱਖੀ ਦੇ ਲੜ ਲਾਉਣਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਮਰਪਣ ਦਾ ਸੁਨੇਹਾ ਦੇਣਾ ਮਾਰਚ ਦਾ ਮੁੱਖ ਮਕਸਦ
4 ਅਗਸਤ ਨੂੰ ਸਵੇਰੇ 9:00 ਵਜੇ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਤੋਂ ਤੈਅ ਰੂਟ ਅਨੁਸਾਰ ਰਵਾਨਾ ਹੋਵੇਗਾ ਮਾਰਚ
ਸਮਾਪਤੀ ਮੌਕੇ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਪੁਰਾਤਨ ਰਵਾਇਤਾਂ ਅਨੁਸਾਰ ਦਰਸਾਉਣਗੀਆਂ ਖਾਲਸਾਈ ਸ਼ਾਨੋ-ਸ਼ੌਕਤ
ਤਲਵੰਡੀ ਸਾਬੋ : ਮੀਰੀ-ਪੀਰੀ ਦਿਹਾੜੇ ਦੇ ਸ਼ੁਭ ਅਵਸਰ 'ਤੇ 24 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਆਰੰਭ ਹੋਇਆ ਆਲੌਕਿਕ 'ਮੀਰੀ-ਪੀਰੀ ਖਾਲਸਾ ਮਾਰਚ' (ਨਗਰ ਕੀਰਤਨ) ਵੱਖ-ਵੱਖ ਪੜਾਵਾਂ ਅਤੇ ਇਲਾਕਿਆਂ ਤੋਂ ਹੁੰਦਾ ਹੋਇਆ 4 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਹੁੰਚ ਕੇ ਪੂਰਨ ਜਾਹੋ-ਜਲਾਲ ਨਾਲ ਸੰਪੂਰਨ ਹੋਵੇਗਾ। ਇਸ ਮਾਰਚ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਵੱਲੋਂ ਸੰਗਤ ਨੂੰ ਅਪੀਲ ਕੀਤੀ ਗਈ।
ਇਸ ਮਾਰਚ ਦਾ ਮੁੱਖ ਮਕਸਦ ਸਿੱਖ ਪੰਥ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਦਾ ਸੁਨੇਹਾ, ਸਿੱਖੀ ਦਾ ਹੋਕਾ ਦਿੰਦਿਆਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਿੱਧੇ ਰਾਹੇ ਪਾਉਣਾ, ਪਤਿਤਪੁਣੇ ਤੋਂ ਮੋੜ ਕੇ ਗੁਰੂ ਲੜ ਲਾਉਣਾ ਅਤੇ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਕਰਕੇ ਗੁਰਸਿੱਖੀ ਦੇ ਮਾਰਗ 'ਤੇ ਤੋਰਨਾ ਇਸ ਯਾਤਰਾ ਦਾ ਪਰਮ ਉਦੇਸ਼ ਹੈ। ਮਾਰਚ ਦੀ ਸ਼ੁਰੂਆਤ 4 ਅਗਸਤ 2026 ਨੂੰ ਸਵੇਰੇ 09:00 ਵਜੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਹਾਜੀਰਤਨ ਸਾਹਿਬ (ਬਠਿੰਡਾ) ਤੋਂ ਅਰਦਾਸ ਉਪਰੰਤ ਹੋਵੇਗੀ। ਇਸ ਤੋਂ ਬਾਅਦ ਇਹ ਖਾਲਸਾ ਮਾਰਚ ਬਠਿੰਡਾ ਸ਼ਹਿਰ ਤੇ ਆਸ-ਪਾਸ, ਬਾਲਮੀਕ ਚੌਂਕ, ਭਾਰੂ ਰੋਡ, 100 ਫੁੱਟੀ ਰੋਡ , ਗੁਰਦੁਆਰਾ ਗੁਰੂ ਅਰਜਨ ਦੇਵ ਜੀ (ਬਰਨਾਲਾ ਰੋਡ), ਭੁੱਚੋ ਖੁਰਦ , ਚੱਕ ਫਤਿਹ ਸਿੰਘ ਵਾਲਾ , ਚੱਕ ਰਾਮ ਸਿੰਘ ਵਾਲਾ , ਧੰਨ ਸਿੰਘ ਖਾਨਾ , ਕੋਟ ਫ਼ੱਤਾ , ਮਾਈਸਰ ਖਾਨਾ , ਜਾਤਰੀ , ਜੋਧਪੁਰ ਪਾਖਰ , ਬੁਰਜ ਸੇਮਾ, ਬਘੇਰ ਚੜ੍ਹਤ ਸਿੰਘ , ਨੱਤ, ਹੁੰਦਾ ਹੋਇਆ ਸ਼ਾਮ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ, ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਦੇਸ਼-ਵਿਦੇਸ਼ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ, ਪੰਥਕ ਸ਼ਖ਼ਸੀਅਤਾਂ ਅਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਤ ਰੂਟਾਂ ਅਤੇ ਤਖ਼ਤ ਸਾਹਿਬ ਵਿਖੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਨਗਰ ਕੀਰਤਨ ਦਾ ਸਵਾਗਤ ਕਰਨ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕਰਨ। ਸਿੰਘ ਸਾਹਿਬ ਨੇ ਕਿਹਾ ਕਿ ਮੀਰੀ-ਪੀਰੀ ਦਾ ਸੰਕਲਪ ਖਾਲਸਾ ਪੰਥ ਦੀ ਆਨ-ਬਾਨ ਤੇ ਸ਼ਾਨ ਦਾ ਪ੍ਰਤੀਕ ਹੈ ਅਤੇ ਇਹ ਮਾਰਚ ਪੰਥਕ ਏਕਤਾ ਤੇ ਚੜ੍ਹਦੀ ਕਲਾ ਦਾ ਸੁਨੇਹਾ ਦਿੰਦਾ ਹੈ।
ਇਸ ਮੌਕੇ ਸਿੰਘ ਸਾਹਿਬ ਨੇ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਅਤੇ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਵਿਸ਼ੇਸ਼ ਤੌਰ 'ਤੇ ਇਸ ਮਾਰਚ 'ਚ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਵੱਲੋਂ ਵੀ ਸੰਗਤ ਨਾਲ ਪੰਥਕ ਵਿਚਾਰਾਂ ਕੀਤੀਆਂ ਜਾਣਗੀਆਂ।
ਸਿੰਘ ਸਾਹਿਬ ਨੇ ਦੱਸਿਆ ਕਿ ਨਗਰ ਕੀਰਤਨ ਦੀ ਸਮਾਪਤੀ ਦੇ ਇਤਿਹਾਸਕ ਮੌਕੇ 'ਤੇ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਦਲ-ਪੰਥ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਭਰਨਗੇ। ਪੁਰਾਤਨ ਰਵਾਇਤਾਂ ਅਨੁਸਾਰ ਨਿਹੰਗ ਸਿੰਘ ਫੌਜਾਂ ਸ਼ਸਤਰਪ੍ਰਦਰਸ਼ਨ, ਗਤਕਾ ਕਲਾ ਅਤੇ ਅਸ਼ਵ ਸਵਾਰੀ (ਘੋੜਦੌੜ) ਰਾਹੀਂ ਖਾਲਸੇ ਦੀ ਪੁਰਾਤਨ ਸ਼ਾਨੋ-ਸ਼ੌਕਤ ਅਤੇ ਯੁੱਧ ਕਲਾ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕਰਨਗੀਆਂ।

02/08/2026

Live Miri-Piri Khalsa March Sri Akal Takht Sahib to Takht Sri Damdama Sahib | Today (02/08/2026), Khalsa March departed from Gurdwara Sri Darbar Sahib, Sri Muktsar Sahib for its tonight's destination .

01/08/2026

"ਮੀਰੀ-ਪੀਰੀ ਖਾਲਸਾ ਮਾਰਚ ਦਾ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ, ਜੈਤੋ ਤੋਂ ਰਵਾਨਾ ਹੋਣ ਸਮੇਂ ਸਿੱਧਾ ਪ੍ਰਸਾਰਣ
ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਤੀ 24 ਜੁਲਾਈ 2026 ਨੂੰ ਆਰੰਭ ਹੋਇਆ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਮਿਤੀ 04 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸੰਪੂਰਨ ਹੋਵੇਗਾ। ਇਹ ਖਾਲਸਾ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ, ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਸ੍ਰੀ ਗੋਇੰਦਵਾਲ ਸਾਹਿਬ, ਧਰਮਕੋਟ (ਮੋਗਾ), ਤਖ਼ਤੂਪੁਰਾ (ਮੋਗਾ), ਬਜ਼ੀਦਪੁਰ, ਫ਼ਰੀਦਕੋਟ, ਜੈਤੋ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਆਦਿ ਪ੍ਰਮੁੱਖ ਪੜਾਵਾਂ ਤੋਂ ਗੁਜ਼ਰੇਗਾ। ਸਮੂਹ ਸੰਗਤ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਇਸ ਖਾਲਸਾ ਮਾਰਚ ਵਿੱਚ ਸ਼ਮੂਲੀਅਤ ਕਰਕੇ ਅਤੇ ਵੱਖ-ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਕਰਕੇ ਗੁਰੂ ਸਾਹਿਬ ਜੀ ਦੀਆਂ ਬਖ਼ਸ਼ਿਸ਼ਾਂ ਤੇ ਖ਼ੁਸ਼ੀਆਂ ਪ੍ਰਾਪਤ ਕਰੋ ਜੀ।
ਅੱਜ ਮਿਤੀ 01/08/2026 ਨੂੰ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ, ਜੈਤੋ ਤੋਂ ਰਵਾਨਾ ਹੋਇਆ ਅਤੇ ਰਾਤ ਦਾ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ.
Live Miri-Piri Khalsa March Sri Akal Takht Sahib to Takht Sri Damdama Sahib | Today (01/08/2026), Khalsa March departed from Gurdwara Sri Gangsar Sahib, Jaito for its tonight's destination Gurdwara Sri Darbar Sahib, Sri Muktsar Sahib.
"

31/07/2026

ਮੀਰੀ-ਪੀਰੀ ਖਾਲਸਾ ਮਾਰਚ ਦਾ ਗੁ: ਖਾਲਸਾ ਦੀਵਾਨ ਫਰੀਦਕੋਟ ਤੋਂ ਰਵਾਨਾ ਹੋਣ ਸਮੇਂ ਦਾ ਸਿੱਧਾ ਪ੍ਰਸਾਰਣ
Live Miri-Piri Khalsa March Sri Akal Takht Sahib to Takht Sri Damdama Sahib | Today (31/07/2026), Khalsa March departed from Gurdwara Khalsa Diwan Faridkot for its tonight's destination Gurdwara Sri Gangsar Sahib, Jaito.
"
ਸਮੂਹ ਸੰਗਤ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਇਸ ਖਾਲਸਾ ਮਾਰਚ ਵਿੱਚ ਸ਼ਮੂਲੀਅਤ ਕਰਕੇ ਅਤੇ ਵੱਖ-ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਕਰਕੇ ਗੁਰੂ ਸਾਹਿਬ ਜੀ ਦੀਆਂ ਬਖ਼ਸ਼ਿਸ਼ਾਂ ਤੇ ਖ਼ੁਸ਼ੀਆਂ ਪ੍ਰਾਪਤ ਕਰੋ ਜੀ।

Address

ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ
Bathinda
151302

Website

Alerts

Be the first to know and let us send you an email when ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਜੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ posts news and promotions. Your email address will not be used for any other purpose, and you can unsubscribe at any time.

Shortcuts

Share