hukamnama_sahib_daily

hukamnama_sahib_daily You can get daily hukamnama sahib posts and religious posts in this page. Instagram- Hukamnama_sahib_daily Instagram- hukamnama_sahib_daily

26 august 2026hukamnama_sahib_daily
26/08/2026

26 august 2026
hukamnama_sahib_daily

ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ਆਦਿ ਗੁਰੂ ਜੁਗੋ-ਜੁਗ...
26/08/2026

ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੧੦ ਭਾਦੋਂ (ਸੰਮਤ ੫੫੮ ਨਾਨਕਸ਼ਾਹੀ) ਅੰਗ ੭੦੩

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 10th Bhadon (Samvat 558 Nanakshahi) 26-August-2026 Ang 703

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

ਅਰਥ :- ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ ਹੇ ਭਾਈ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਨਾਨਕ! (ਆਖ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥

जैतसरी महला ९ ॥ हरि जू राखि लेहु पति मेरी ॥ जम को त्रास भइओ उर अंतरि सरनि गही किरपा निधि तेरी ॥१॥ रहाउ ॥ महा पतित मुगध लोभी फुनि करत पाप अब हारा ॥ भै मरबे को बिसरत नाहिन तिह चिंता तनु जारा ॥१॥ कीए उपाव मुकति के कारनि दह दिसि कउ उठि धाइआ ॥ घट ही भीतरि बसै निरंजनु ता को मरमु न पाइआ ॥२॥ नाहिन गुनु नाहिन कछु जपु तपु कउनु करमु अब कीजै ॥ नानक हारि परिओ सरनागति अभै दानु प्रभ दीजै ॥३॥२॥

अर्थ :- हे प्रभु जी! मेरी लाज रख लो । मेरे हृदय में मौत का डर बस रहा है, (इस से बचने के लिए) हे कृपा के खजाने प्रभु! मैने तेरा सहारा लिया है ॥१॥ रहाउ ॥ हे प्रभु! मैं बड़ा विकारी हूँ, मुर्ख हूँ, लालची भी हूँ, पाप करता करता अब मैं थक गया हूँ। मुझे मरने का डर (किसी समय) भूलता नहीं, इस (मरने) की चिंता ने मेरा सरीर जला दिया है ॥१॥ (मौत के इस डर से) खलासी हासिल करने के लिए मैने अनेकों यतन किये हैं, दस तरफ उठ उठ कर भागा हूँ। (माया के मोह से) निर्लेप परमात्मा हृदय में ही बस्ता है, उस का भेद मैं नहीं समझ सका ॥२॥ (परमातमा की सरन से बिना ओर) कोई गुण नहीं कोई जप तप नहीं (जो मुत्य के सहम से बचा ले, फिर) अब कौनसा काम किया जाए ? नानक जी! (कहो-) हे प्रभू! (ओर साधनों से) हार कर मैं तेरी सरन आ गया हूँ, तूँ मुझे मुत्य के डर से निरभयता का दान दें ॥३॥२॥

Meaning :- Jaitasaree mahalaa 9 || Har joo raakh lehu pat meree || Jam ko traas bheio ur antar saran gahee kirapaa nidh teree ||1||rahaau || Mahaa patit mugadh lobhee fun karat paap ab haaraa ||Bhai marabe ko bisarat naahin tih chintaa tan jaaraa ||1|| Kee upaav mukat ke kaaran dah dis kau utth dhaaeaa |ghatt hee bheetar basai niranjan taa ko maram na paaeaa ||2|| Naahin gun naahin kachh j*p tap kaun karam ab keejai |naanak haar pario saranaagat abhai daan prabh deejai ||3||2||

ਗੁਰੂ ਰੁਪ ਸਾਧ ਸੰਗਤ ਜੀਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ

ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ
(ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

WaheGuru Ji Ka Khalsa
WaheGuru Ji Ki Fateh Ji
ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥
hukamnama_sahib_daily

Sandhya vele da Hukamnama Sri Darbar Sahib, Sri Amritsar, Ang 619, 25-Aug.-2026ਸੋਰਠਿ ਮਹਲਾ ੫ ॥  ਹਮਰੀ ਗਣਤ ਨ ਗਣੀਆ ਕਾਈ ਅਪਣਾ ...
25/08/2026

Sandhya vele da Hukamnama Sri Darbar Sahib, Sri Amritsar, Ang 619, 25-Aug.-2026

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

सोरठि महला ५ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥

Sorat'h, Fifth Mehl: He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ||1|| The True Lord and Master is forever merciful and forgiving. My Perfect Guru has bound me to Him, and now, I am in absolute ecstasy. ||Pause|| The One who fashioned the body and placed the soul within, who gives you clothing and nourishment - He Himself preserves the honor of His slaves. Nanak is forever a sacrifice to Him. ||2||16||44||

ਹਮਰੀ = ਅਸਾਂ ਜੀਵਾਂ ਦੀ। ਗਣਤ = ਕੀਤੇ ਕਰਮਾਂ ਦਾ ਹਿਸਾਬ। ਨ ਗਣੀਆ = ਨਹੀਂ ਗਿਣਦਾ। ਕਾਈ ਗਣਤ = ਕੋਈ ਭੀ ਲੇਖਾ। ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਪਛਾਣਿ = ਪਛਾਣੈ, ਚੇਤੇ ਰੱਖਦਾ ਹੈ। ਦੇਇ = ਦੇ ਕੇ। ਰਾਖੇ = (ਕੁਕਰਮਾਂ ਤੋਂ) ਬਚਾਈ ਰੱਖਦਾ ਹੈ। ਮਾਣਿ = ਮਾਣੈ, ਮਾਣਦਾ ਹੈ ॥੧॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਸਦ = ਸਦਾ। ਬੰਧੁ = ਰੋਕ, ਬੰਨ੍ਹ (ਕੁਕਰਮਾਂ ਦੇ ਰਾਹ ਵਿਚ) ਰੁਕਾਵਟ। ਸਤਿਗੁਰਿ = ਗੁਰੂ ਨੇ। ਕਲਿਆਣ = (ਆਤਮਕ) ਸੁਖ ॥ ਜੀਉ = ਜਿੰਦ। ਪਾਇ = ਪਾ ਕੇ। ਪਿੰਡੁ = ਸਰੀਰ। ਜਿਨ = ਜਿਸ (ਪ੍ਰਭੂ) ਨੇ। ਸਜਾਇਆ = ਪੈਦਾ ਕੀਤਾ। ਪੈਜ = ਇੱਜ਼ਤ। ਸਦ = ਸਦਾ

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

हे भाई! परमात्मा हम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सारे आत्मिक आनंद पैदा हो गए॥रहाउ॥ हे भाई! जिस परमात्मा ने जान डालकर (हमारा) सरीर पैदा किया है, जो (हर समय) हमे खुराक और पोशाक दे रहा है, वह परमात्मा (संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सदके जाता हूँ॥२॥१६॥४४॥

( Waheguru Ji Ka Khalsa, Waheguru Ji Ki Fateh.)
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
hukamnama_sahib_daily

25 August 2026hukamnama_sahib_daily
25/08/2026

25 August 2026
hukamnama_sahib_daily

ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ਆਦਿ ਗੁਰੂ ਜੁਗੋ-ਜੁਗ...
25/08/2026

ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੦੯ ਭਾਦੋਂ (ਸੰਮਤ ੫੫੮ ਨਾਨਕਸ਼ਾਹੀ) ਅੰਗ ੬੧੮

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 09th Bhadon (Samvat 558 Nanakshahi) 25-August-2026 Ang 618

ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥

ਪਦਅਰਥ :- ਗਤਿ—ਆਤਮਕ ਅਵਸਥਾ। ਪਾਹਿ—ਪਾਸ। ਨਿਬੇਰੋ—ਨਿਬੇੜਾ, ਫ਼ੈਸਲਾ। ਸਾਹਿਬ—ਹੇ ਮਾਲਕ! ਖਤੇ—ਪਾਪ। ਕਰਿ ਫੇਰੋ—ਕਰਦਾ ਫਿਰਦਾ ਹਾਂ ॥੧॥ ਠਾਕੁਰੁ—ਪਾਲਣਹਾਰ। ਨੇਰੋ—ਨੇੜੇ, ਅੰਗ-ਸੰਗ। ਮੋਹਿ—ਮੈਨੂੰ। ਚੇਰੋ—ਚੇਰਾ, ਦਾਸ ॥੧॥ ਰਹਾਉ ॥ ਸੁਆਮੀ—ਹੇ ਮਾਲਕ! ਗੁਨੀ—ਗੁਣਾਂ ਦਾ ਮਾਲਕ। ਗਹੇਰੋ—ਡੂੰਘਾ। ਸਿਲਕ—ਫਾਹੀ। ਦਾਸਰੋ—ਨਿੱਕਾ ਜਿਹਾ ਦਾਸ। ਤਉ—ਤਦੋਂ। ਨਿਹੋਰੋ—ਮੁਥਾਜੀ ॥੨॥

ਅਰਥ :- ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ ॥੧॥ ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ ॥੧॥ ਰਹਾਉ ॥ ਹੇ ਬੇਸ਼ੁਮਾਰ ਪ੍ਰਭੂ! ਹੇ ਬੇਅੰਤ! ਹੇ ਮੇਰੇ ਮਾਲਕ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ, ਤੂੰ ਡੂੰਘਾ ਹੈਂ। ਹੇ ਨਾਨਕ! (ਆਖ—ਹੇ ਪ੍ਰਭੂ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸ ਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ ॥੨॥੭॥੩੫॥

सोरठि महला ५ ॥ अंतर की गति तुम ही जानी तुझ ही पाहि निबेरो ॥ बखसि लैहु साहिब प्रभ अपने लाख खते करि फेरो ॥१॥ प्रभ जी तू मेरो ठाकुरु नेरो ॥ हरि चरण सरण मोहि चेरो ॥१॥ रहाउ ॥ बेसुमार बेअंत सुआमी ऊचो गुनी गहेरो ॥ काटि सिलक कीनो अपुनो दासरो तउ नानक कहा निहोरो ॥२॥७॥३५॥

पदअर्थ :- गति-आत्मिक अवस्था। पाहि-पास। निबेरो-निबेड़ा, फैसला। साहिब-हे स्वामी ! खते-पाप। करि फेरो-करता घूमता हूँ ॥१॥ ठाकुरु-पालनहार। नेरो-करीब, अंग-संग। मोहि-मुझे। चेरो-चेरा, दास ॥१॥ रहाउ ॥ स्वामी-हे स्वामी ! गुनी-गुणों का स्वामी। गहेरो-गहरा। सिलक-फांसी। दासरो-छोटा सादास। तउ-तब। निहोरो-मोहताजी ॥२॥

अर्थ :- हे मेरे अपने स्वामी भगवान ! मेरे दिल की हालत तूं ही जानता हैं, तेरी शरण आने से ही (मेरी अंदर वाली मंदी हालत का) खातमा हो सकता है। मैं लाखों पाप करता घूमता हूँ। हे मेरे स्वामी ! मुझे बख्श ले ॥१॥ हे भगवान जी ! तूं मेरा पालणहारा स्वामी हैं, मेरे अंग-संग बसता हैं। हे हरि ! मुझे अपने चरणों की शरण में रख, मुझे अपना दास बनाए रख ॥१॥ रहाउ ॥ हे बेशुमार भगवान ! हे बयंत ! हे मेरे स्वामी ! तूं ऊँची आत्मिक अवस्था वाला हैं, तूं सारे गुणों का स्वामी हैं, तूं गहरा हैं। हे नानक ! (बोल-हे भगवान ! जब तूं किसी मनुख की विकारों की) फांसी काट के उस को अपना दास बना लेता हैं, तब उस को किसी की मोहताजी नहीं रहती ॥२॥७॥३५॥

Meaning :- Sorat'h, Fifth Mehl: Only You know the state of my innermost self; You alone can judge me. Please forgive me, O Lord God Master; I have committed thousands of sins and mistakes. ||1|| O my Dear Lord God Master, You are always near me. O Lord, please bless Your disciple with the shelter of Your feet. ||1||Pause|| Infinite and endless is my Lord and Master; He is lofty, virtuous and profoundly deep. Cutting away the noose of death, the Lord has made Nanak His slave, and now, what does he owe to anyone else? ||2||7||35||

ਗੁਰੂ ਰੁਪ ਸਾਧ ਸੰਗਤ ਜੀਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ

ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ
(ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
hukamnama_sahib_daily
WaheGuru Ji Ka Khalsa
WaheGuru Ji Ki Fateh Ji
ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥

🙏🌹🌷 🌻 ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।🌻🌻🌻🌻🌻🌻ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।🌹🌹🌹🌹🌹🌹...
24/08/2026

🙏🌹🌷 🌻 ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।
🌻🌻🌻🌻🌻🌻
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।
🌹🌹🌹🌹🌹🌹
ਸੰਧਿਆ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੩੨)
🌷🌷🌷🌷🌷🌷
Sandhya Hukamnama Sahib Sachkhand Sachkhand Sri Darbar Sahib Sri Amritsar,(Ang:632)
*24-August2026*🌻🌷🌹🙏

ਸੋਰਠਿ ਮਹਲਾ ੯॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥ ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥

सोरठि महला ९ ॥ मन रे प्रभ की सरनि बिचारो ॥ जिह सिमरत गनका सी उधरी ता को जसु उर धारो ॥१॥ रहाउ ॥ अटल भइओ ध्रूअ जा कै सिमरनि अरु निरभै पदु पाइआ ॥ दुख हरता इह बिधि को सुआमी तै काहे बिसराइआ ॥१॥ जब ही सरनि गही किरपा निधि गज गराह ते छूटा ॥ महमा नाम कहा लउ बरनउ राम कहत बंधन तिह तूटा ॥२॥ अजामलु पापी जगु जाने निमख माहि निसतारा ॥ नानक कहत चेत चिंतामनि तै भी उतरहि पारा ॥३॥४॥

अर्थ: हे मन! परमात्मा की शरण आ कर उस के नाम का ध्यान धरा करो। जिस परमात्मा का सिमरन करते हुए गनका (विकारों में डूबने) से बच गई थी तूँ भी, (हे भाई!) उस की सिफ़त-सलाह अपने हृदय में वसाई रख ॥१॥ रहाउ ॥ हे भाई! जिस परमात्मा के सिमरन के द्वारा ध्रूअ सदा के लिए अटल हो गया है और उस ने निर्भयता का आतमिक दर्जा हासिल कर लिया था, तूँ ने उस परमात्मा को क्यों भुलाया हुआ है, वह तो इस तरह के दुखों का नाश करने वाला है ॥१॥ हे भाई! जिस समय ही (गज ने) कृपा के समुँद्र परमात्मा का आसरा लिया वह गज (हाथी) तेंदुए की फाही से निकल गया था। मैं कहाँ तक परमात्मा के नाम की वडियाई बताऊं ? परमात्मा का नाम सिमर कर उस (हाथी) के बंधन टूट गए थे ॥२॥ हे भाई! सारा जगत जानता है कि अजामल विकारी था (परमात्मा के नाम का सिमरन कर के) आँखों के झमकन जितने समय मे ही उसका पार-उतारा हो गया था। नानक जी कहते हैं – (हे भाई! तूँ) सभी इच्छों को पूर्ण करने वालेे परमात्मा का नाम सिमरिया कर। तूँ भी (संसार-समुँद्र को) पार कर जाएंगा ॥३॥४॥

Sorath Mahalaa 9 || Man Re Prabh Kee Saran Bichaaro || Jeh Simrat Gankaa See Udhharee Taa Ko Jas Ur Dhhaaro ||1|| Rahaau || Attal Bhaeo Dhhrooa Jaa Kai Simran Ar Nirbhai Pad Paaeaa || Dukh Hartaa Eh Bidhh Ko Suaamee Tai Kaahe Bisraaeaa ||1|| Jab Hee Saran Gahee Kirpaa Nidhh Gaj Garaah Te Shhoottaa || Mehmaa Naam Kahaa Lau Barnau Raam Kehat Bandhhan Teh Toottaa ||2|| Ajaamal Paapee Jag Jaane Nimakh Maahe Nistaaraa || Naanak Kehat Chet Chintaaman Tai Bhee Utreh Paaraa ||3||4||

Meaning: O mind, contemplate the Sanctuary of God. Meditating on Him in remembrance, Ganika the pr******te was saved; enshrine His Praises within your heart. ||1|| Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way – why have you forgotten Him ? ||1|| As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam ? Whoever chants the Lord’s Name, his bonds are broken. ||2|| Ajaamal, known throughout the world as a sinner, was redeemed in an instant. Says Nanak Ji, remember the Chintaamani, the jewel which fulfills all desires, and you too shall be carried across and saved. ||3||4||
hukamnama_sahib_daily
ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ 🙏

24 August 2026hukamnama_sahib_daily
23/08/2026

24 August 2026
hukamnama_sahib_daily

🙏🌹🌷 🌻 ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।🌻🌻🌻🌻🌻🌻ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।🌹🌹🌹🌹🌹🌹...
23/08/2026

🙏🌹🌷 🌻 ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ।।
🌻🌻🌻🌻🌻🌻
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ।। ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ।।
🌹🌹🌹🌹🌹🌹
ਅੰਮ੍ਰਿਤ ਵੇਲਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ,(ਅੰਗ:੬੩੨)
🌷🌷🌷🌷🌷🌷
Amritvela Hukamnama Sahib Sachkhand Sachkhand Sri Darbar Sahib Sri Amritsar,(Ang:632)
*24-August2026 At;05:00AM.*🌻🌷🌹🙏

ਸੋਰਠਿ ਮਹਲਾ ੯॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥ ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥

सोरठि महला ९ ॥ मन रे प्रभ की सरनि बिचारो ॥ जिह सिमरत गनका सी उधरी ता को जसु उर धारो ॥१॥ रहाउ ॥ अटल भइओ ध्रूअ जा कै सिमरनि अरु निरभै पदु पाइआ ॥ दुख हरता इह बिधि को सुआमी तै काहे बिसराइआ ॥१॥ जब ही सरनि गही किरपा निधि गज गराह ते छूटा ॥ महमा नाम कहा लउ बरनउ राम कहत बंधन तिह तूटा ॥२॥ अजामलु पापी जगु जाने निमख माहि निसतारा ॥ नानक कहत चेत चिंतामनि तै भी उतरहि पारा ॥३॥४॥

अर्थ: हे मन! परमात्मा की शरण आ कर उस के नाम का ध्यान धरा करो। जिस परमात्मा का सिमरन करते हुए गनका (विकारों में डूबने) से बच गई थी तूँ भी, (हे भाई!) उस की सिफ़त-सलाह अपने हृदय में वसाई रख ॥१॥ रहाउ ॥ हे भाई! जिस परमात्मा के सिमरन के द्वारा ध्रूअ सदा के लिए अटल हो गया है और उस ने निर्भयता का आतमिक दर्जा हासिल कर लिया था, तूँ ने उस परमात्मा को क्यों भुलाया हुआ है, वह तो इस तरह के दुखों का नाश करने वाला है ॥१॥ हे भाई! जिस समय ही (गज ने) कृपा के समुँद्र परमात्मा का आसरा लिया वह गज (हाथी) तेंदुए की फाही से निकल गया था। मैं कहाँ तक परमात्मा के नाम की वडियाई बताऊं ? परमात्मा का नाम सिमर कर उस (हाथी) के बंधन टूट गए थे ॥२॥ हे भाई! सारा जगत जानता है कि अजामल विकारी था (परमात्मा के नाम का सिमरन कर के) आँखों के झमकन जितने समय मे ही उसका पार-उतारा हो गया था। नानक जी कहते हैं – (हे भाई! तूँ) सभी इच्छों को पूर्ण करने वालेे परमात्मा का नाम सिमरिया कर। तूँ भी (संसार-समुँद्र को) पार कर जाएंगा ॥३॥४॥

Sorath Mahalaa 9 || Man Re Prabh Kee Saran Bichaaro || Jeh Simrat Gankaa See Udhharee Taa Ko Jas Ur Dhhaaro ||1|| Rahaau || Attal Bhaeo Dhhrooa Jaa Kai Simran Ar Nirbhai Pad Paaeaa || Dukh Hartaa Eh Bidhh Ko Suaamee Tai Kaahe Bisraaeaa ||1|| Jab Hee Saran Gahee Kirpaa Nidhh Gaj Garaah Te Shhoottaa || Mehmaa Naam Kahaa Lau Barnau Raam Kehat Bandhhan Teh Toottaa ||2|| Ajaamal Paapee Jag Jaane Nimakh Maahe Nistaaraa || Naanak Kehat Chet Chintaaman Tai Bhee Utreh Paaraa ||3||4||

Meaning: O mind, contemplate the Sanctuary of God. Meditating on Him in remembrance, Ganika the pr******te was saved; enshrine His Praises within your heart. ||1|| Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way – why have you forgotten Him ? ||1|| As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam ? Whoever chants the Lord’s Name, his bonds are broken. ||2|| Ajaamal, known throughout the world as a sinner, was redeemed in an instant. Says Nanak Ji, remember the Chintaamani, the jewel which fulfills all desires, and you too shall be carried across and saved. ||3||4||

ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਿਹ ਜੀ 🙏 hukamnama_sahib_daily

ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ਆਦਿ ਗੁਰੂ ਜੁਗੋ-ਜੁਗ...
23/08/2026

ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਸੰਧਿਆ ਵੇਲੇ ਦਾ ਮੁੱਖਵਾਕ: ੦੭ ਭਾਦੋਂ (ਸੰਮਤ ੫੫੮ ਨਾਨਕਸ਼ਾਹੀ) ਅੰਗ ੬੧੩

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak: 07th Bhadon (Samvat 558 Nanakshahi) 23-August-2026 Ang 613

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

ਅਰਥ :- (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ॥੧॥ ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ॥ ਰਹਾਉ ॥ ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ॥੨॥ ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ॥੩॥ ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ ਜੀ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ॥੪॥੫॥੧੬॥

सोरठि महला ५ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥ बिदिआ महि बिदुअंसी रचिआ नैन देखि सुखु पावहि ॥ जैसे रसना सादि लुभानी तिउ हरि जन हरि गुण गावहि ॥३॥ जैसी भूख तैसी का पूरकु सगल घटा का सुआमी ॥ नानक पिआस लगी दरसन की प्रभु मिलिआ अंतरजामी ॥४॥५॥१६॥

अर्थ :- (हे भाई!) जैसे राज के कामों में राजा मगन रहता है, जैसे मान बढ़ाने वाले कामों में आदर-मान का भूखा मनुख मस्त रहता है, जैसे लालची मनुख लालच बढ़ाने वाले कर्मों में फँसा रहता है, उसी प्रकार जीवन के सूझ वाला मनुख प्रेम-रंग में मस्त रहता है ॥१॥ परमात्मा के भागर को यही कर्म अच्छा लगता है। (भक्त परमात्मा को) अंग-संग देख कर, और, गुरु की सेवा करके परमात्मा की सिफत सलाह में प्रसन रहता है ॥ रहाउ ॥ हे भाई! नशे करने का प्रेमी मनुख नशों के साथ जुड़ा रहता है, जमीं के मालिकों को जमीन प्यारी लगती हैं, बच्चा दूध के साथ ही पचरता रहता है। इसी प्रकार संत जन परमात्मा के साथ प्यार करते हैं ॥२॥ हे भाई! विद्वान मनुष्य विद्या (पढ़ने पढ़ाने) मे ख़ुश रहता है, आँखें (पदार्थ) देख देख के सुख मानती हैं। हे भाई! जिस तरह जीभ (स्वादिष्ट पदार्थों के) स्वाद (चख्खन) में ख़ुश रहती है, वैसे ही प्रभू के भगत प्रभू की सिफ़त-सलाह के गीत गाते हैं ॥३॥ हे भाई! सभी शरीरों का मालिक प्रभू जिस तरह किसे जीव की लालसा हो वैसी ही पूरी करने वाला है। हे नानक जी! (जिस मनुष्य को) परमातमा के दर्शन की प्यास लगती है, उस मनुष्य को दिल की जानने वाला परमातमा (आप) आ मिलता है ॥४॥५॥१६॥

Meaning :- Sorat'h, Fifth Mehl: As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. ||1|| This is what befits the Lord's servant. Beholding the Lord near at hand, he serves the True Guru, and he is satisfied through the Kirtan of the Lord's Praises. ||Pause|| The addict is addicted to his drug, and the landlord is in love with his land. As the baby is attached to his milk, so the Saint is in love with God. ||2|| The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. ||3|| As is the hunger, so is the fulfiller; He is the Lord and Master of all hearts. Nanak Ji thirsts for the Blessed Vision of the Lord's Darshan; he has met God, the Inner-knower, the Searcher of hearts. ||4||5||16||

ਗੁਰੂ ਰੁਪ ਸਾਧ ਸੰਗਤ ਜੀਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ

ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ
(ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
hukamnama_sahib_daily
WaheGuru Ji Ka Khalsa
WaheGuru Ji Ki Fateh Ji
ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥

SANDHYA VELE DA HUKAMNAMA SRI DARBAR SAHIB, SRI AMRITSAR, ANG-656, 22-August-2026ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧   ...
22/08/2026

SANDHYA VELE DA HUKAMNAMA SRI DARBAR SAHIB, SRI AMRITSAR, ANG-656, 22-August-2026

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

रागु सोरठि बाणी भगत कबीर जी की घरु १ ੴ सतिगुर प्रसादि ॥ संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥

Raag Sorat'h, The Word Of Devotee Kabeer Jee, First House: One Universal Creator God. By The Grace Of The True Guru: O Saints, my windy mind has now become peaceful and still. It seems that I have learned something of the science of Yoga. ||Pause|| The Guru has shown me the hole, through which the deer carefully enters. I have now closed off the doors, and the unstruck celestial sound current resounds. ||1|| The pitcher of my heart-lotus is filled with water; I have spilled out the water, and set it upright. Says Kabeer, the Lord's humble servant, this I know. Now that I know this, my mind is pleased and appeased. ||2||10||

ਅਰਥ : ਸੰਤਹੁ = ਹੇ ਸੰਤ ਜਨੋ! ਮਨ ਪਵਨੈ = ਮਨ ਪਵਨ ਨੂੰ, ਪਉਣ ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ। ਜੋਗੁ ਪਰਾਪਤਿ = ਪਰਾਪਤਿ ਜੋਗੁ, ਹਾਸਲ ਕਰਨ ਜੋਗਾ। ਕਿਛੁ = ਕੁਝ ਥੋੜਾ ਬਹੁਤ। ਜੋਗੁ ਪਰਾਪਤਿ ਗਨਿਆ = ਇਹ ਮਨ ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ ਸਕਦਾ ਹੈ। ਗੁਰਿ = ਗੁਰੂ ਨੇ। ਮੋਰੀ = ਕਮਜ਼ੋਰੀ। ਜਿਤੁ = ਜਿਸ ਕਮਜ਼ੋਰੀ ਦੀ ਰਾਹੀਂ। ਮਿਰਗ = ਕਾਮਾਦਿਕ ਪਸ਼ੂ। ਚੋਰੀ = ਚੁਪ-ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ। ਮੂੰਦਿ ਲੀਏ = ਬੰਦ ਕਰ ਦਿੱਤੇ ਹਨ। ਦਰਵਾਜੇ = ਸਰੀਰਕ ਇੰਦ੍ਰੇ, ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ। ਅਨਹਦ = ਇੱਕ-ਰਸ। ਬਾਜੀਅਲੇ = ਵੱਜਣ ਲੱਗ ਪਏ ਹਨ ॥੧॥ ਕੁੰਭ = ਹਿਰਦਾ-ਰੂਪ ਘੜਾ। ਜਲਿ = ਵਿਕਾਰ-ਰੂਪ ਪਾਣੀ ਨਾਲ। ਮੇਟਿਆ = ਡੋਲ੍ਹ ਦਿੱਤਾ ਹੈ। ਊਭਾ = ਉੱਚਾ, ਸਿੱਧਾ। ਜਾਨਿਆ = ਜਾਣ ਲਿਆ ਹੈ, ਪ੍ਰਭੂ ਨਾਲ ਜਾਣ-ਪਛਾਣ ਕਰ ਲਈ ਹੈ। ਮਾਨਿਆ = ਪਤੀਜ ਗਿਆ ਹੈ ॥੨॥੧੦॥

ਪਦ ਅਰਥ : ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! (ਹੁਣ) ਆਖ ਕਿ ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

राग सोरठि , घर १ में भगत कबीर जी की बाणी। अकाल पुरख एक है और सतगुरु की कृपा द्वारा मिलता है। हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभु का मिलाप) हासिल करने योग्य थोडा बहुत समझा जा सकता है॥रहाउ॥ (क्योंकि) सतिगुरु ने (मुझे मेरी वह) कमजोरी दिखा दिया है, जिस कारण (कामादिक) पशु अडोल ही (मुझे) आ दबाते थे। (सो, मैं गुरु की कृपा से सरीर के) दरवाजे (ज्ञान इन्द्रियां, पर निंदा, पर तन, पर धन आदिक ) बंद कर लिए हैं, और (मेरे अंदर प्रभु की सिफत-सलाह के) बाजे एक-रस बजने लग गए हैं॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरु की बरकत से मैंने वह) पानी गिरा दिया है, और (हृदय को) ऊँचा कर दिया है। हे दास कबीर! (अब) कह कि मैंने (प्रभु के साथ) जान-पहचान कर ली है, और जब से यह साँझ पड़ी है, (मेरा मन (उस प्रभु में है) मस्त हो गया है॥२॥१०॥

hukamnama_sahib_daily

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Address

Chandigarh

Alerts

Be the first to know and let us send you an email when hukamnama_sahib_daily posts news and promotions. Your email address will not be used for any other purpose, and you can unsubscribe at any time.

Contact The Place Of Worship

Send a message to hukamnama_sahib_daily:

Shortcuts

Share