Dashmesh Darbar

Dashmesh Darbar Dashmesh Darbar sec 49C chandigarh
baba Jagtar singh
ਦਸ਼ਮੇਸ਼ ਦਰਬਾਰ ਸੈਕਟਰ ੪੬ ਚੰਡੀਗੜ੍ਹ

ਵੱਡੀ ਸਰਕਾਰ ਰਣਜੀਤ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ ਜੀ!ਸ਼ੇਰੇ ਪੰਜਾਬ ਸਰਕਾਰ ਰਣਜੀਤ ਸਿੰਘ ਦੀ ਸਖ਼ਸ਼ੀਅਤ  ਬਾਰੇ ਕੁਝ ਲੇਖਕਾਂ ਦੇ ਵੀਚਾਰ1." ਰਣਜ...
13/11/2025

ਵੱਡੀ ਸਰਕਾਰ ਰਣਜੀਤ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ ਜੀ!

ਸ਼ੇਰੇ ਪੰਜਾਬ ਸਰਕਾਰ ਰਣਜੀਤ ਸਿੰਘ ਦੀ ਸਖ਼ਸ਼ੀਅਤ ਬਾਰੇ ਕੁਝ ਲੇਖਕਾਂ ਦੇ ਵੀਚਾਰ

1." ਰਣਜੀਤ ਸਿੰਘ ਨੂੰ ਮੁਹੰਮਦ ਅਲੀ, ਅਤੇ ਨਪੋਲੀਅਨ ਨਾਲ ਤੁਲਨਾ ਦਿਤੀ ਗਈ ਹੈ ।ਮਿਸਟਰ ਜੈਕਮੌਂਟ ਨੇ ਤਾਂ ਉਸਨੂੰ ਨਿੱਕੇ ਪੱਧਰ ਤੇ ਬੋਨਾਪਾਰਟ ਆਖਿਆ ਹੈ ।ਓਸ ਵਿਚ ਕੁਝ ਗੱਲਾਂ ਇਹੋ ਜਿਹੀਆਂ ਹਨ ਜਿਹੜੀਆਂ ਇਨ੍ਹਾਂ ਦੋਹਾਂ ਨੇਤਾਵਾਂ ਨਾਲ ਮੇਲ ਖਾਂਦੀਆਂ ਹਨ ।ਪਰ ਉਸ ਦੇ ਸੁਭਾਅ ਅਤੇ ਆਚਰਣ ਨੂੰ ਵੇਖਿਆ ਪਤਾ ਲਗਦਾ ਹੈ ਕਿ ਉਹ ਸ਼ਾਇਦ ਇਨ੍ਹਾਂ ਦੋਹਾਂ ਤੋਂ ਉਤੇ ਸੀ ।ਅਤੇ ਇਨ੍ਹਾਂ ਦੋਹਾਂ ਤੋਂ ਵੱਧ ਪ੍ਰਭਾਵਸ਼ਾਲੀ ਸੀ ।"(ਟੀ.ਐਚ. ਬੌਰਟਨ)

2." ਇਕ ਅਸਾਧਾਰਣ ਸਖ਼ਸ਼ੀਅਤ ਦਾ ਮਾਲਕ ਹੋਣ ਕਰਕੇ, ਉਹ ਆਪਣੇ ਸਮੇਂ ਵਿਚ ਕੁਸਤੁਨਤੁਨੀਆਂ ਤੋਂ ਲੈ ਕਿ ਪੀਕਿੰਗ ਤਕ ਬੇਮਿਸਾਲ ਯੋਗਤਾ ਦੇ ਕਾਰਨ ਪ੍ਰਸਿੱਧ ਸੀ ।"(ਜਾਨ ਮਾਰਸ਼ਮੈਨ)

3." ਉਹ ਆਪਣੇ ਰਾਜ ਸਿੰਘਾਸਣ ਤੇ ਬੈਠੇ ਹੋਏ ਬਹੁਤੇ ਬਾਰੋਅਬ ਨਹੀ ਸਨ ਜਾਪਦੇ, ਜਿਨ੍ਹੇ ਘੋੜੇ ਦੀ ਪਿੱਠ ਤੇ ਬੈਠੇ ਹੋਏ ਰ੍ਹੋਬੀਲੇ ਜਵਾਨ ਲਗਦੇ ਸਨ ।"(ਐਮਲੀ ਈਡਨ)

4."ਸਰਕਾਰ ਦੀ ਇਕੋ ਅੱਖ ਹੈ, ਜਿਹੜੀ ਕਾਫ਼ੀ ਵਿਸ਼ਾਲ ਹੈ ।ਲਗਦਾ ਹੈ ਓਸ ਵਿਚ ਮਸ਼ਾਲਾਂ ਦੀ ਜੋਤ ਭੜਕ ਰਹੀ ਹੈ ।ਓਸ ਵਿਚ ਚਮਕ ਵੀ ਹੈ ਤੇ ਅੱਗ ਵੀ ।ਜਦੋਂ ਉਹ ਖੁਸ਼ ਹੁੰਦੇ ਹਨ ਤਾਂ ਉਹਨ੍ਹਾਂ ਦੀ ਅੱਖ ਮਿਸ਼ਾਲ ਵਾਂਗ ਚਮਕਦੀ ਹੈ, ਜਦੋਂ ਉਹ ਕਿਸੇ ਗਲੋਂ ਗ਼ੁੱਸੇ ਹੋ ਜਾਂਦੇ ਹਨ ਤਾਂ ਉਨ੍ਹਾਂ ਦੀ ਇਕੋ ਅੱਖ ਸ਼ੋਹਲਾ ਬਣ ਜਾਂਦੀ ਹੈ ।ਮਹਾਰਾਜਾ ਗ਼ੁੱਸੇ ਹਨ ਜਾਂ ਖੁਸ਼ ਇਹ ਉਹਨ੍ਹਾਂ ਦੀ ਅੱਖ ਹੀ ਦਰਸਾ ਦਿੰਦੀ ਹੈ ।ਓਹਨਾ ਦਾ ਗੱਲ ਕਰਨ ਦਾ ਢੰਗ ਸਾਦਾ ਪਰ ਦਿਲ ਖਿੱਚਵਾਂ ਹੈ ।ਓਹਨ੍ਹਾਂ ਦੀ ਬੋਲਚਾਲ ਚ ਕਦੇ ਵੀ ਕਾਹਲੀ ਜਾਂ ਘਬਰਾਹਟ ਪਰਤੀਤ ਨਹੀ ਹੁੰਦੀ ।ਓਹ ਬਾਹਰਲੇ ਦੇਸ਼ਾਂ ਤੋਂ ਆਏ ਯਾਤਰੀਆਂ, ਏਲਚੀਆਂ ਤੇ ਸਫ਼ੀਰਾਂ ਨਾਲ ਖ਼ੁਦ ਗੱਲ ਕਰਦੇ ਹਨ ।ਓਹ ਗੱਲ ਦੀ ਤਹਿ ਤੇ ਛੇਤੀ ਪਹੁੰਚ ਜਾਂਦੇ ਹਨ ।" (ਮੈਕਰੈਗਰ)

5." ਮੈ ਕਦੀ ਵੀ ਉਹਨ੍ਹਾਂ ਨੂੰ ਜ਼ਰੀ ਵਾਲੇ ਬਸਤਰ ਪਾਇਆਂ ਜਾਂ ਜੇਵਰ ਸਜਾਇਆਂ ਨਹੀ ਵੇਖਿਆ । ਕੋਹੇਨੂਰ ਵਾਲਾ ਬਾਜ਼ੂਬੰਦ ਵੀ ਖ਼ਾਸ ਖ਼ਾਸ ਮੌਕਿਆਂ ਤੇ ਪਾਉਂਦੇ ਸਨ। ਨਹੀਂ ਤਾਂ ਰਣਜੀਤ ਸਿੰਘ ਦੀ ਰਹਿਣੀ ਬਹਿਣੀ ਬਹੁਤ ਕਰਕੇ ਆਮ ਲੋਕਾਂ ਵਰਗੀ ਸੀ ।"(ਹਿਊਗਲ)

6." ਰਣਜੀਤ ਸਿੰਘ ਲੋਕਾਂ ਦੇ ਤਸੱਵਰ ਵਿਚ ਅੱਜ ਵੀ ਉਵੇਂ ਹੀ ਜਿਉਂਦੇ ਹਨ ਜਿਵੇਂ ਉਹ ਆਪਣੇ ਪੰਜ ਭੌਤਿਕ ਸਰੀਰ ਵੇਲੇ ਜਿਊਂਦੇ ਸਨ ।ਅਜ ਓਹ ਸਿਰਫ਼ ਉਥੇ ਹੀ ਨਹੀ ਜਿਉਂਦੇ ਜਿੱਥੇ ਅੱਜ ਕੱਲ ਸਿੱਖਾਂ ਦੀ ਵੱਸੋਂ ਹੈ (ਭਾਰਤ) ,ਬਲਕਿ ਉਥੇ ਵੀ, ਜਿਥੇ ਉਹ ਪਾਕਿਸਤਾਨ ਬਣਨ ਤੋਂ ਪਹਿਲਾਂ ਵਸ ਰਹੇ ਸਨ। ਉਹ ਸਿੱਖਾਂ ਅਤੇ ਮੁਸਲਮਾਨਾਂ ਦੀ ਸਾਂਝੀ ਸਖ਼ਸ਼ੀਅਤਾਂ ਸਨ ਜਿਸ ਨੇ ਦੇਵ ਮਾਲਾਈ ਸਥਾਨ ਗ੍ਰਹਿਣ ਕਰ ਲਿਆ ਸੀ।ਇਸੇ ਲਈ ਪਾਕਿਸਤਾਨ ਬਣਨ ਸਮੇਂ ਜਦੋਂ ਸਿੱਖ ਉਸ ਦੇਸ਼ ਵਿਚੋਂ ਨਿਕਲ ਰਹੇ ਸਨ ਤਾਂ ਮੁਸਲਮਾਨਾਂ ਨੇ ਸਿੱਖਾਂ ਦੇ ਨਾਲ ਸਰਕਾਰ ਰਣਜੀਤ ਸਿੰਘ ਨੂੰ ਪਾਕਿਸਤਾਨ ਤੋਂ ਨਿਕਲਣ ਨਹੀ ਦਿਤਾ ।ਓਹਨਾ ਦੀ ਹਰਮਨ ਪਿਆਰੀ ਤਸਵੀਰ ਲੋਕਾਂ ਦਿਆਂ ਮਨਾਂ ਚ ਹੁਣ ਵੀ ਅੰਕਿਤ ਹੈ ।ਓਹ ਤਸਵੀਰ ਇਕ ਜੇਤੂ ਨਾਇਕ ਦੀ ਨਹੀ,ਸਗੋਂ ਇਕ ਦਿਆਲੂ ਬਾਪ ਦੀ ਹੈ ।"(ਸੱਯਦ ਵਹੀਦ -ਉਦ -ਦੀਨ)

‘‘ਮਹਾਂਬਲੀ ਰਣਜੀਤ ਸਿੰਘ ਹੋਇਆ ਪੈਦਾ,
ਨਾਲ ਜ਼ੋਰ ਦੇ ਮੁਲਕ ਹਿਲਾਇ ਗਿਆ।
ਮੁਲਤਾਨ, ਕਸ਼ਮੀਰ, ਪਸ਼ੌਰ, ਚੰਬਾ,
ਜੰਮੂ, ਕਾਂਗੜਾ ਕੋਟ ਨਿਵਾਇ ਗਿਆ।
ਹੋਰ ਦੇਸ਼ ਲੱਦਾਖ ਤੇ

09/10/2025
ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜਨਮ ਦਿਵਸ ਸਮਾਗਮ
15/05/2022

ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜਨਮ ਦਿਵਸ ਸਮਾਗਮ

langar
11/04/2022

langar

Address

49 C Chandigarh Near Manav Mangal School Phase 10 Mohali, 49 ਸੀ ਚੰਡੀਗੜ੍ਹ ਨੇੜੇ ਮਾਨਵ ਮੰਗਲ ਸਕੂਲ ਫੇਸ 10 ਮੋਹਾਲੀ
Chandigarh

Website

Alerts

Be the first to know and let us send you an email when Dashmesh Darbar posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Dashmesh Darbar:

Share