Kirtan The Beat Of My Life

Website

Kirtan The Beat Of My Life Follow For More Kirtan Videos

22/09/2026
22-09-26.....ਸੰਧਿਆਂ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਧਨਾਸਰੀ ਮਹਲਾ ੫ ਘਰੁ ੧੨ੴ ਸਤਿਗੁਰ ਪ੍ਰਸਾਦਿ ॥ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ...
22/09/2026

22-09-26.....ਸੰਧਿਆਂ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਧਨਾਸਰੀ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ ॥
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਪੰਜਾਬੀ ਵਿਆਖਿਆ :-
ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ।

ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।

ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨।

ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩।

ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪।

ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।
683hukamnama

Giani Pinderpal Singh Ji , Giani Sarabjit Singh Ji Alamgir
22/09/2026

Giani Pinderpal Singh Ji , Giani Sarabjit Singh Ji Alamgir

ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ਭਾਈ ਸਾਹਿਬ ਜੀ ਭਾਈ ਗੁਰਸੇਵਕ ਸਿੰਘ ਜੀ ਹਜ਼ੂਰੀ ਰਾਗੀ ਦਰਬਾਰ ਸਾਹਿਬਗੁਰੂ ਮਹਾਰਾਜ ਸਦਾ ਚੜ੍ਹਦੀ ਕਲਾ ਵਿਚ ਰੱ...
22/09/2026

ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ਭਾਈ ਸਾਹਿਬ ਜੀ
ਭਾਈ ਗੁਰਸੇਵਕ ਸਿੰਘ ਜੀ ਹਜ਼ੂਰੀ ਰਾਗੀ ਦਰਬਾਰ ਸਾਹਿਬ
ਗੁਰੂ ਮਹਾਰਾਜ ਸਦਾ ਚੜ੍ਹਦੀ ਕਲਾ ਵਿਚ ਰੱਖਣ ਆਪ ਜੀ ਨੂੰ ਭਾਈ ਸਾਹਿਬ ਜੀ ।

22/09/2026

ਇਕ ਵਾਰ ਵਾਹਿਗੁਰੂ ਜੀ ਜਰੂਰ ਲਿੱਖੋ ਜੀ 🙏🏻

ਸੱਚਖੰਡ ਪਿਆਨਾ ਦਿਵਸ ਧੰਨ ਧੰਨ ਬਾਬਾ ਅਟੱਲ ਰਾਏ ਜੀ
ਬਾਬਾ ਜੀ ਦੇ ਪਾਵਨ ਸੱਚਖੰਡ ਪਿਆਨਾ ਦਿਵਸ ਤੇ ਬਾਬਾ ਜੀ ਦੇ ਚਰਨਾਂ ਵਿੱਚ ਕੋਟਿ ਕੋਟਿ ਨਮਨ

22-09-26.....ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਸਲੋਕ ਮਃ ੫ ॥ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ...
22/09/2026

22-09-26.....ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਸਲੋਕ ਮਃ ੫ ॥
ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥

ਮੰਗਲਵਾਰ , ੬ ਅੱਸੂ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੯੫੭)

ਪੰਜਾਬੀ ਵਿਆਖਿਆ:--
(ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ, ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ । ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ । ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ ।੧।ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤਿ੍ਰਸ਼ਨਾ ਮੁੱਕ ਜਾਏ ।ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ? ।੨।ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ, (ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ । ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ ।ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ । ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ । ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ । (ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ ।ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ ।੩।
957hukamnama

21/09/2026

Bhai Gurbachan Singh Ji Laali Ji
Bhai Jaskaran Singh Ji Bhai Fateh Singh Ji

Bhai Harjinder Singh Ji Sri Nagar WaleBhai Ravinder Singh Ji Hazoori Ragi Darbar Sahib
21/09/2026

Bhai Harjinder Singh Ji Sri Nagar Wale
Bhai Ravinder Singh Ji Hazoori Ragi Darbar Sahib


Address

Dehra Dun

Alerts

Be the first to know and let us send you an email when Kirtan The Beat Of My Life posts news and promotions. Your email address will not be used for any other purpose, and you can unsubscribe at any time.

Shortcuts

Share