Gurbani Quotes & Wallpapers

Gurbani Quotes & Wallpapers Wallpapers of all Baanis

24/08/2026

SACHKHAND SRI DARBAR SAHIB (AMRITSAR) TON SANDYA DA WAK

SORATH MEHLA-9
MANN RE PARABH KI SARAN BICHARO !! JIH SIMRAT GANKA SI UDHRI TA KO JAS UR DHARO !!1!! RAHAO !! ANG-632

ਸੋਰਠਿ ਮਹਲਾ ੯ ॥
सोरठि महला ९ ॥
Sorat'h, Ninth Mehl:

ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥

मन रे प्रभ की सरनि बिचारो ॥ जिह सिमरत गनका सी उधरी ता को जसु उर धारो ॥१॥ रहाउ ॥ अटल भइओ ध्रूअ जा कै सिमरनि अरु निरभै पदु पाइआ ॥ दुख हरता इह बिधि को सुआमी तै काहे बिसराइआ ॥१॥ जब ही सरनि गही किरपा निधि गज गराह ते छूटा ॥ महमा नाम कहा लउ बरनउ राम कहत बंधन तिह तूटा ॥२॥

O mind, contemplate the Sanctuary of God. Meditating on Him in remembrance, Ganika the pr******te was saved; enshrine His Praises within your heart. ||1||Pause|| Meditating on Him in remembrance, Dhroo became immortal, and obtained the state of fearlessness. The Lord and Master removes suffering in this way - why have you forgotten Him? ||1|| As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord's Name, his bonds are broken. ||2||

ਬਿਚਾਰੋ = (ਪਰਮਾਤਮਾ ਦੇ ਨਾਮ ਦਾ) ਧਿਆਨ ਕਰ। ਜਿਹ ਸਿਮਰਤ = ਜਿਸ ਨੂੰ ਸਿਮਰਦਿਆਂ। ਗਨਕਾ = ਵੇਸਵਾ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਕਿਸੇ ਸੰਤ ਨੇ ਇਸ ਨੂੰ ਇਕ ਤੋਤਾ ਦਿੱਤਾ ਸੀ ਜੋ 'ਰਾਮ ਰਾਮ' ਉਚਾਰਦਾ ਸੀ। ਉਸ ਤੋਂ ਰਾਮ-ਨਾਮ ਸਿਮਰਨ ਦੀ ਲਗਨ ਇਸ ਵੇਸਵਾ ਨੂੰ ਭੀ ਲੱਗ ਗਈ ਸੀ। ਉਰ = ਹਿਰਦੇ ਵਿਚ ॥੧॥ ਧ੍ਰੂਅ = ਧ੍ਰੁਵ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਰਾਜਾ ਉੱਤਾਪਾਦ ਦਾ ਪੁੱਤਰ। ਮਤੇਈ ਮਾਂ ਦੇ ਨਿਰਾਦਰ ਤੋਂ ਉਪਰਾਮ ਹੋ ਕੇ ਜੰਗਲ ਵਿਚ ਭਗਤੀ ਕਰਨ ਜਾ ਲੱਗਾ, ਤੇ ਸਦਾ ਲਈ ਅਟੱਲ ਸੋਭਾ ਖੱਟ ਗਿਆ। ਸਿਮਰਨਿ = ਸਿਮਰਨ ਨਾਲ। ਨਿਰਭੈ ਪਦੁ = ਨਿਰਭੈਤਾ ਦਾ ਆਤਮਕ ਦਰਜਾ।ਇਹ ਬਿਧਿ ਕੋ = ਇਸ ਤਰ੍ਹਾਂ ਦਾ। ਹਰਤਾ = ਦੂਰ ਕਰਨ ਵਾਲਾ। ਕਾਹੇ = ਕਿਉਂ? ॥੧॥ ਗਹੀ = ਫੜੀ। ਗਜ = ਹਾਥੀ {ਵੇਖੋ ਭਾਈ ਗੁਰਦਾਸ ਜੀ ਦੀ ਵਾਰ ਦਸਵੀਂ} ਇਕ ਗੰਧਰਬ ਸਰਾਪ ਦੇ ਕਾਰਨ ਹਾਥੀ ਦੀ ਜੂਨੇ ਜਾ ਪਿਆ ਸੀ। ਜਦੋਂ ਇਹ ਵਰੁਣ ਦੇ ਤਲਾਬ ਵਿਚ ਵੜਿਆ, ਤਾਂ ਇਕ ਤੰਦੂਏ ਨੇ ਇਸ ਨੂੰ ਫੜ ਲਿਆ। ਰਾਮ-ਨਾਮ ਦੀ ਬਰਕਤਿ ਨਾਲ ਤੰਦੂਏ ਦੇ ਪੰਜੇ ਤੋਂ ਬਚਿਆ।

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥

हे मन! परमात्मा की सरन आ कर उस के नाम का ध्यान धरा करो। जिस परमात्मा का सुमिरन करते हुए गणिका (विकारों में डूबने) से बच गयी थी तू भी, (हे बही!) उस की सिफत-सलाह अपने हृदय में बसी रख॥१॥रहाउ॥ हे भाई ! जिस परमात्मा के सुमिरन के द्वारा ध्रुव् सदा के लिए अटल हो गया और उस ने निर्भयता से आत्मिक दर्जा हासिल कर लिया था, तूँ ने उस परमात्मा को क्यों भुलाया हुआ है, वह तो इस तरह के दुखों का नास करने वाला है॥१॥ हे भाई! जिस समय ही (गज ने) कृपा के सागर परमात्मा का सहारा लिया वह गज (हठी) तेंदुए के फाँस से निकल गया था। मैं कब तक परमात्मा के नाम की बधाई बतायुं ? परमात्मा का नाम उच्चार कर उस (हाथी) के बंधन टूट गए थे॥२

WAHEGURU JI KA KHALSA JI !!
WAHEGURU JI KI FATEH JI !!
🙏🙏🙏🙏🙏

21/08/2026

SACHKHAND SHRI
DARBAR SAHIB (AMRITSAR) TON SANDYA DA WAK

JAITSARI MEHLA-5 !!
AAYE ANIK JANAM BHARAM SARNI !! UDHAR DEH ANDH KOOP TE LAAVOH APUNI CHARNI !!1!! RAHAO !! ANG-702

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

जैतसरी महला ५ ॥ आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम रंग आभरणी ॥२॥८॥१२॥

Jaitsree, Fifth Mehl: After wandering through so many incarnations, I have come to Your Sanctuary. Save me - lift my body up out of the deep, dark pit of the world, and attach me to Your feet. ||1||Pause|| I do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. ||1|| Comforts, riches and the sweet pleasures of Maya - do not implant these within your mind. Slave Nanak is satisfied and satiated by the Blessed Vision of the Lord's Darshan; his only ornamentation is the love of the Lord's Name. ||2||8||12||

ਭ੍ਰਮਿ = ਭਟਕ ਕੇ, ਭੌਂ ਕੇ। ਉਧਰੁ = ਬਚਾ ਲੈ। ਦੇਹ = ਸਰੀਰ, ਗਿਆਨ-ਇੰਦ੍ਰੇ। ਅੰਧ = ਅੰਨ੍ਹਾ, ਘੁੱਪ ਹਨੇਰਾ। ਕੂਪ = ਖੂਹ। ਤੇ = ਤੋਂ।੧।ਰਹਾਉ। ਗਿਆਨੁ = ਆਤਮਕ ਜੀਵਨ ਦੀ ਸੂਝ। ਧਿਆਨੁ = ਜੁੜੀ ਸੁਰਤਿ। ਕਰਮੁ = ਧਰਮ ਦਾ ਕੰਮ। ਨ ਜਾਨਾ = ਨ ਜਾਨਾਂ, ਮੈਂ ਨਹੀਂ ਜਾਣਦਾ। ਕਰਣੀ = ਕਰਤੱਬ, ਆਚਰਣ। ਕੈ ਅੰਚਲਿ = ਦੇ ਪੱਲੇ ਨਾਲ। ਬਿਖਮ = ਔਖੀ। ਜਾਇ ਤਰਣੀ = ਤਰੀ ਜਾ ਸਕੇ।੧। ਸੰਪਤਿ = ਧਨ। ਮਹਿ = ਵਿਚ। ਤ੍ਰਿਪਤਿ = ਰੱਜ, ਸੰਤੋਖ। ਆਭਰਣੀ = ਗਹਣੇ ॥੨॥੮॥੧੨॥

ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥

हे प्रभु! हम जीव कई जन्मो से गुज़र कर अब तेरी सरन में आये हैं। हमारे सरीर को (माया के मोह के) घोर अँधेरे कुँए से बचा ले, आपने चरणों में जोड़े रख।१।रहाउ। हे प्रभु! मुझे आत्मिक जीवन की कोई समझ नहीं है, मेरी सुरत तेरे चरणों में जुडी नहीं रहती, मुझे कोई अच्छा काम करना नहीं आता, मेरा आचरण भी पवित्र नहीं है। हे प्रभु! हे प्रभु मुझे साध सांगत के चरणों मे लगा दे, ताकि यह मुश्किल (संसार) नदी पार की जा सके।१। दुनिया के सुख, धन, माया के मीठे स्वाद-परमात्मा के दास इन पदार्थों को (अपने) मन में नहीं बसाते। हे नानक! परमात्मा के दर्शन से ही वह संतोख साहिल करते हैं, परमात्मा के नाम का प्यार ही उनके जीवन का गहना है॥२॥८॥१२॥

WAHEGURU JI KA KHALSA !!
WAHEGURU JI KI FATEH !!
🙏🙏🙏🙏🙏

20/08/2026

SACHKHAND SRI DARBAR SAHIB (AMRITSAR) TON SANDYA DA WAK

SORATH MEHLA-5
SUKH MANGAL KALIAN SAHJ DHUN PARABH KE CHARAN NIHARIA !!
RAKHANHARAI RAKHIO BARIK SATGUR TAP UTARIA !!1!! ANG-619

ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥

सोरठि महला ५ ॥ सूख मंगल कलिआण सहज धुनि प्रभ के चरण निहारिआ ॥ राखनहारै राखिओ बारिकु सतिगुरि तापु उतारिआ ॥१॥ उबरे सतिगुर की सरणाई ॥ जा की सेव न बिरथी जाई ॥ रहाउ ॥ घर महि सूख बाहरि फुनि सूखा प्रभ अपुने भए दइआला ॥ नानक बिघनु न लागै कोऊ मेरा प्रभु होआ किरपाला ॥२॥१२॥४०॥

Sorat'h, Fifth Mehl: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. ||1|| I have been saved, in the True Guru's Sanctuary; service to Him does not go in vain. ||1||Pause|| There is peace within the home of one's heart, and there is peace outside as well, when God becomes kind and compassionate. O Nanak, no obstacles block my way; my God has become gracious and merciful to me. ||2||12||40||

ਮੰਗਲ = ਖ਼ੁਸ਼ੀਆਂ। ਕਲਿਆਣ = ਸੁਖ। ਸਹਜ ਧੁਨਿ = ਆਤਮਕ ਅਡੋਲਤਾ ਦੀ ਰੌ। ਨਿਹਾਰਿਆ = ਵੇਖੇ। ਰਾਖਨਹਾਰੈ = ਰੱਖਿਆ ਕਰਨ ਦੀ ਸਮਰਥਾ ਵਾਲੇ ਨੇ। ਸਤਿਗੁਰਿ = ਸਤਿਗੁਰੂ ਨੇ ॥੧॥ ਉਬਰੇ = ਬਚ ਗਏ। ਜਾ ਕੀ = ਜਿਸ (ਗੁਰੂ) ਦੀ। ਬਿਰਥੀ = ਖ਼ਾਲੀ ॥ ਘਰ ਮਹਿ = ਹਿਰਦੇ ਵਿਚ। ਫੁਨਿ = ਭੀ। ਬਿਘਨੁ = ਰੁਕਾਵਟ ॥੨॥੧੨॥੪੦॥

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥

( हे भाई! गुरु की शरण आ कर जिस मनुष ने) परमात्मा के चरणों का दर्शन कर लिया, उस के अंदर सुख खुशी आनंद और आत्मक अडोलता की लहर चल पड़ी। ( जो भी मनुष गुरु की शरण आ पड़ा) गुरु ने उस का ताप (दुःख-कलेश) खत्म कर दिया, रक्षा करने का समर्थय रखने वाले गुरु ने उस बालक को (विघ्नों से) बचा लिया (उस को इस प्रकार बचाया जैसे पिता अपने पुत्र की रक्षा करता है) ॥१॥ हे भाई! उस गुरु की शरण जो मनुख आते हैं (आत्मिक जीवन के रास्तेमें आने वाली रुकावटों से ) बच जाते हैं जिस गुरु कि की हुई सेवा खाली नहीं जाती (उस की शरण प्राप्त कर।)॥रहाउ॥ (हे भाई! जो मनुख गुरु की शरण आते हैं उन के) हृदय में आत्मिक आनंद बना रहता है, उस ऊपर प्रभू सदा दयावान रहता है। बाहर (दुनिया से बरत-विहार करते) भी उस को आत्मिक सुख मिलता रहता है, उस ऊपर परभू सदा दयावान रहता है। हे नानक! उस मनुख की जिंदगी के रास्ते में कोई रुकावट नहीं आती, उस ऊपर परमात्मा किरपाल हुआ रहता है॥२॥१२॥४०॥

WAHEGURU JI KA KHALSA JI !!
WAHEGURU JI KI FATEH JI !!
🙏🙏🙏🙏🙏

19/08/2026

SACHKHAND SRI DARBAR SAHIB (AMRITSAR) TON SANDYA DA WAK

SALOK MEHLA-4
ANTAR AGIAN BHA-E MAT MADHIM SATGUR KI PARTIT NAHI !! ANDAR KAPAT SABH KAPTO KAR JANAI KAPTE KHAPEH KHAPAHI !! ANG-652

ਸਲੋਕੁ ਮ: ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥

सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥

Shalok, Fourth Mehl: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru's Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. ||1||

ਮਧਿਮ = ਨਿੰਮੀ, ਭੈੜੀ। ਕਪਟੁ = ਧੋਖਾ। ਸੁਆਇ = ਸੁਆਰਥ ਲਈ।੧।

(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

(मनमुख के) हिरदय में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वेह सारा धोखा ही धोखा समझता है। (मनमुख मनुख खुद) दुःख होते हैं ( व् औरों को) दुखी करते हैं; सतगुरु का हुकम उनके मन में नहीं आता (भाव, रजा नहीं मानते) और अपनी गरज के पीछे भटकते रहते हैं; हे नानक! अगर हरी अपनी मेहर करे, तो ही वेह गुरु के शब्द में लीं होते हैं।१।

WAHEGURU JI KA KHALSA !!
WAHEGURU JI KI FATEH !!
🙏🙏🙏🙏🙏

17/08/2026

SACHKHAND SRI DARBAR SAHIB TON SANDYA DA WAK

SORATH MEHLA-5 !!
AITHAI OTHAI RAKHVALA !!
PARABH SATGUR DIN DAIALA !! DAS APNE AAP RAKHE !! GHAT GHAT SABAD SUBHAKHE !!1!! ANG-628

*ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥*

ਅਰਥ: ਹੇ ਭਾਈ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ। (ਹੇ ਭਾਈ! ਪ੍ਰਭੂ) ਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ (ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ।੧। ਹੇ ਭਾਈ! ਮੈਂ (ਆਪਣੇ) ਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ ਹੀ) ਮੈਂ (ਆਪਣੇ) ਹਰੇਕ ਸਾਹ ਦੇ ਨਾਲ ਦਿਨ ਰਾਤ (ਉਸ ਪਰਮਾਤਮਾ ਨੂੰ) ਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ।ਰਹਾਉ। (ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ ਹੈ (ਗੁਰੂ ਦੀ ਮੇਹਰ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ। ਹੇ ਨਾਨਕ! ਆਖ-) ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ ਤੇਰੀ ਭਗਤੀ ਤੇਰੀ ਸਿਫ਼ਤਿ-ਸਾਲਾਹ ਪ੍ਰਾਪਤ ਹੁੰਦੀ ਹੈ।੨।੧੪।੭੮।

*सोरठि महला ५ ॥ ऐथै ओथै रखवाला ॥ प्रभ सतिगुर दीन दइआला ॥ दास अपने आपि राखे ॥ घटि घटि सबदु सुभाखे ॥१॥ गुर के चरण ऊपरि बलि जाई ॥ दिनसु रैनि सासि सासि समाली पूरनु सभनी थाई ॥ रहाउ ॥ आपि सहाई होआ ॥ सचे दा सचा ढोआ ॥ तेरी भगति वडिआई ॥ पाई नानक प्रभ सरणाई ॥२॥१४॥७८॥*

अर्थ: हे भाई! गुरू प्रभू गरीबों पर दया करने वाला है, (शरण आए की) इस लोक और परलोक में रक्षा करने वाला है। (हे भाई! प्रभू) अपने सेवकों की स्वयं रक्षा करता है (सेवकों को ये भरोसा रहता है कि) प्रभू हरेक शरीर में (स्वयं ही) बचन बिलास कर रहा है।1 हे भाई! मैं (अपने) गुरू के चरणों से सदके जाता हूँ, (गुरू की कृपा से ही) मैं (अपने) हरेक सांस के साथ दिन रात (उस परमात्मा को) याद करता रहता हूँ जो सब जगहों में भरपूर है। रहाउ। (हे भाई! गुरू की कृपा से) परमात्मा स्वयं मददगार बनता है (गुरू की मेहर से) सदा स्थिर रहने वाले प्रभू की सदा स्थिर रहने वाली सिफत सालाह की दाति मिलती है। हे नानक! (कह–) हे प्रभू! (गुरू की कृपा से) तेरी शरण में आने से, तेरी भक्ति, तेरी सिफत सालाह प्राप्त होती है।2।14।78।

WAHEGURU JI KA KHALSA !!
WAHEGURU JI KI FATEH JI !!
🙏🙏🙏🙏🙏

15/08/2026

SACHKHAND SRI DARBAR SAHIB (AMRITSAR) TON SANDYA DA WAK

TODI MEHLA-9 !!
IKOA'NKAR SATGUR PARSAD !!
KAHAO KAHA APNI ADHMAI !! URJHIO KANAK KAMNI KE RAS NAH KIRAT PARABH GAAE !!1!!RAHAO !!
ANG-718

ਟੋਡੀ ਮਹਲਾ ੯ ੴ ਸਤਿਗੁਰ ਪ੍ਰਸਾਦਿ ॥ ਕਹਉ ਕਹਾ ਅਪਨੀ ਅਧਮਾਈ ॥ ਉਰਝਿਓ ਕਨਕ ਕਾਮਨੀ ਕੇ ਰਸ ਨਹ ਕੀਰਤਿ ਪ੍ਰਭ ਗਾਈ ॥੧॥ ਰਹਾਉ ॥ ਜਗ ਝੂਠੇ ਕਉ ਸਾਚੁ ਜਾਨਿ ਕੈ ਤਾ ਸਿਉ ਰੁਚ ਉਪਜਾਈ ॥ ਦੀਨ ਬੰਧ ਸਿਮਰਿਓ ਨਹੀ ਕਬਹੂ ਹੋਤ ਜੁ ਸੰਗਿ ਸਹਾਈ ॥੧॥ ਮਗਨ ਰਹਿਓ ਮਾਇਆ ਮੈ ਨਿਸ ਦਿਨਿ ਛੁਟੀ ਨ ਮਨ ਕੀ ਕਾਈ ॥ ਕਹਿ ਨਾਨਕ ਅਬ ਨਾਹਿ ਅਨਤ ਗਤਿ ਬਿਨੁ ਹਰਿ ਕੀ ਸਰਨਾਈ ॥੨॥੧॥੩੧॥ {ਪੰਨਾ 718}

ਪਦਅਰਥ: ਕਹਉ = ਕਹਉਂ, ਮੈਂ ਆਖਾਂ। ਕਹਾ = ਕਹਾਂ ਤਕ, ਕਿਥੋਂ ਤਕ, ਕਿਤਨੀ ਕੁ? ਅਧਮਾਈ = ਨੀਚਤਾ। ਉਰਝਿਓ = ਫਸਿਆ ਹੋਇਆ ਹੈ। ਕਨਕ = ਸੋਨਾ। ਕਾਮਨੀ = ਇਸਤ੍ਰੀ। ਰਸ = ਸੁਆਦਾਂ ਵਿਚ। ਕੀਰਤਿ = ਸਿਫ਼ਤਿ-ਸਾਲਾਹ।੧।ਰਹਾਉ।
ਕਉ = ਨੂੰ। ਸਾਚੁ = ਸਦਾ ਕਾਇਮ ਰਹਿਣ ਵਾਲਾ। ਜਾਨਿ ਕੈ = ਸਮਝ ਕੇ। ਤਾ ਸਿਉ = ਉਸ (ਜਗਤ ਨਾਲ) । ਰੁਚਿ = ਲਗਨ। ਉਪਜਾਈ = ਪੈਦਾ ਕੀਤੀ ਹੋਈ ਹੈ। ਦੀਨ ਬੰਧੁ = ਨਿਮਾਣਿਆਂ ਦਾ ਰਿਸ਼ਤੇਦਾਰ। ਜੁ = ਜੋ, ਜੇਹੜਾ। ਸੰਗਿ = ਨਾਲ। ਸਹਾਈ = ਮਦਦਗਾਰ।੧।
ਮਗਨ = ਮਸਤ। ਮਹਿ = ਵਿਚ। ਨਿਸਿ = ਰਾਤ। ਕਾਈ = ਪਾਣੀ ਦਾ ਜਾਲਾ। ਅਬ = ਹੁਣ (ਜਦੋਂ ਮੈਂ ਗੁਰੂ ਦੀ ਸਰਨ ਪਿਆ ਹਾਂ) । ਅਨਤ = {अन्यत्र} ਕਿਸੇ ਹੋਰ ਥਾਂ। ਗਤਿ = ਉੱਚੀ ਆਤਮਕ ਅਵਸਥਾ।੨।

ਅਰਥ: ਹੇ ਭਾਈ! ਮੈਂ ਆਪਣੀ ਨੀਚਤਾ ਕਿਤਨੀ ਕੁ ਬਿਆਨ ਕਰਾਂ? ਮੈਂ (ਕਦੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਹੀਂ ਕੀਤੀ, (ਮੇਰਾ ਮਨ) ਧਨ-ਪਦਾਰਥ ਅਤੇ ਇਸਤ੍ਰੀ ਦੇ ਰਸਾਂ ਵਿਚ ਹੀ ਫਸਿਆ ਰਹਿੰਦਾ ਹੈ।੧।ਰਹਾਉ।
ਹੇ ਭਾਈ! ਇਸ ਨਾਸਵੰਤ ਸੰਸਾਰ ਨੂੰ ਸਦਾ ਕਾਇਮ ਰਹਿਣ ਵਾਲਾ ਸਮਝ ਕੇ ਮੈਂ ਇਸ ਸੰਸਾਰ ਨਾਲ ਹੀ ਪ੍ਰੀਤਿ ਬਣਾਈ ਹੋਈ ਹੈ। ਮੈਂ ਉਸ ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਿਆ ਜੋ ਨਿਮਾਣਿਆਂ ਦਾ ਰਿਸ਼ਤੇਦਾਰ ਹੈ, ਅਤੇ ਜੇਹੜਾ (ਸਦਾ ਸਾਡੇ) ਨਾਲ ਮਦਦਗਾਰ ਹੈ।੧।
ਹੇ ਭਾਈ! ਮੈਂ ਰਾਤ ਦਿਨ ਮਾਇਆ (ਦੇ ਮੋਹ) ਵਿਚ ਮਸਤ ਰਿਹਾ ਹਾਂ, (ਇਸ ਤਰ੍ਹਾਂ ਮੇਰੇ) ਮਨ ਦੀ ਮੈਲ ਦੂਰ ਨਹੀਂ ਹੋ ਸਕੀ। ਹੇ ਨਾਨਕ! ਆਖ-ਹੁਣ (ਜਦੋਂ ਮੈਂ ਗੁਰੂ ਦੀ ਸਰਨ ਪਿਆ ਹਾਂ, ਤਾਂ ਮੈਨੂੰ ਸਮਝ ਆਈ ਹੈ ਕਿ) ਪ੍ਰਭੂ ਦੀ ਸਰਣ ਪੈਣ ਤੋਂ ਬਿਨਾ ਕਿਸੇ ਭੀ ਹੋਰ ਥਾਂ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ।੨।੧।੩੧।

टोडी महला ९ ੴ सतिगुर प्रसादि ॥
कहउ कहा अपनी अधमाई ॥ उरझिओ कनक कामनी के रस नह कीरति प्रभ गाई ॥१॥ रहाउ॥

पद्अर्थ: कहउ = कहूँ, मैं कहूँ। कहा = कहाँ तक? अधमाई = नीचता। उरझिओ = उलझा हुआ है, फसा हुआ है। कनक = सोना। कामनी = स्त्री। रस = स्वादों में। कीरति = महिमा।1। रहाउ।
अर्थ: हे भाई! मैं अपनी नीचता कितनी बयान करूँ? मैंने (कभी) परमात्मा की महिमा नहीं की। (मेरा मन) धन-पदार्थ और स्त्री के रसों में फसा रहता है।1। रहाउ।

जग झूठे कउ साचु जानि कै ता सिउ रुच उपजाई ॥ दीन बंध सिमरिओ नही कबहू होत जु संगि सहाई ॥१॥

पद्अर्थ: कउ = को। साचु = सदा कायम रहने वाला। जानि कै = समझ के। ता सिउ = उस (जगत से)। रुचि = लगन। उपजाई = पैदा की हुई है। दीन बंधु = दीनों का रिश्तेदार। जु = जो। संगि = साथ। सहाई = मददगार।1।
अर्थ: हे भाई! इस नाशवान संसार को सदा कायम रहने वाला समझ के मैंने इस संसार से ही प्रीति बनाई हुई है। मैंने उस परमात्मा का नाम कभी नहीं स्मरण किया जो दीन-बँधु है और जो (सदा हमारे) साथ मददगार है।1।

मगन रहिओ माइआ मै निस दिनि छुटी न मन की काई ॥ कहि नानक अब नाहि अनत गति बिनु हरि की सरनाई ॥२॥१॥३१॥
पद्अर्थ: मगन = मस्त। महि = में। निसि = रात। काई = पानी का जाला। अब = अब (जब मैं गुरु की शरण पड़ा हूँ)। अनत = (अन्यत्र), किसी और जगह। गति = ऊँची आत्मिक अवस्था।2।
अर्थ: हे भाई! मैं रात-दिन माया (के मोह) में मस्त रहा हूँ, (इस तरह मेरे) मन की मैल दूर नहीं हो सकी। हे नानक! कह: अब (जब मैं गुरु की शरण पड़ा हूँ, तब मुझे समझ आई है कि) प्रभु की शरण पड़े बिना किसी भी और जगह उच्च आत्मिक अवस्था प्राप्त नहीं हो सकती।2।1।31।

WAHEGURU JI KA KHALSA !!
WAHEGURU JI KI FATEH !!
🙏🙏🙏🙏🙏

13/08/2026

SACHKHAND SRI DARBAR SAHIB TON SANDYA DA WAK

SORATH MEHLA-5 !!
KHOJAT KHOJAT KHOJ BICHARIO RAM NAAM TAT SARA !! KILBIKH KATE NIMAKH ARADHIA GURMUKH PAAR UTAARA !! ANG-611

ਸੋਰਠਿ ਮਹਲਾ ੫ ॥
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਅੈ ਹਿਰਦੈ ਧਿਆਈਅੈ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੁੋਪਾਲਾ ॥੪॥੧੦॥

ਸੋਰਠਿ ਮਹਲਾ ੫ ॥
ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ । ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੧। ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ । (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ।ਰਹਾਉ। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀੳੂਣ ਦਾ ਸੁਚੱਜਾ ਢੰਗ । ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ।੨। ਹੇ ਭਾਈ! ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ।੪।੧੦।

सोरठि महला ५ ॥
खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अंम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन पुरखु बिधाता ॥२॥ स्रवणी सुणीऐ रसना गाईऐ हिरदै धिआईऐ सोई ॥ करण कारण समरथ सुआमी जा ते ब्रिथा न कोई ॥३॥ वडै भागि रतन जनमु पाइआ करहु क्रिपा किरपाला ॥ साधसंगि नानकु गुण गावै सिमरै सदा गुोपाला ॥४॥१०॥

Sorat'h, Fifth Mehl:
I have searched and searched and searched, and found that the Lord's Name is the most sublime reality. Contemplating it for even an instant, sins are erased; the Gurmukh is carried across and saved. ||1|| Drink in the sublime essence of the Lord's Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. ||Pause|| Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. ||2|| Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. ||3|| By great good fortune, I have obtained the jewel of human life; have mercy on me, O Merciful Lord. In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10||

WAHEGURU JI KA KHALSA !!
WAHEGURU JI KI FATEH !!
🙏🙏🙏🙏🙏

06/08/2026

_SACHKHAND SRI DARBAR SAHIB (AMRITSAR) TON SANDYA DA WAK, ANG-682, 06-08-2026_

DHANASRI MEHLA-5 !!
AUKHI GHARI NA DEKHAN DEI APNA BIRAD SAMALE !!
HATH DEE RAKHAI APNE KAO SAS SAS PARTIPALE !!1!

ਧਨਾਸਰੀ ਮਹਲਾ ੫ ॥
धनासरी महला ५ ॥
Dhanaasaree, Fifth Mehl:
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥

अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥१॥ प्रभ सिउ लागि रहिओ मेरा चीतु ॥ आदि अंति प्रभु सदा सहाई धंनु हमारा मीतु ॥ रहाउ ॥ मनि बिलास भए साहिब के अचरज देखि बडाई ॥ हरि सिमरि सिमरि आनद करि नानक प्रभि पूरन पैज रखाई ॥२॥१५॥४६॥

He does not let His devotees see the difficult times; this is His innate nature. Giving His hand, He protects His devotee; with each and every breath, He cherishes him. ||1|| My consciousness remains attached to God. In the beginning, and in the end, God is always my helper and companion; blessed is my friend. ||Pause|| My mind is delighted, gazing upon the marvelous, glorious greatness of the Lord and Master. Remembering, remembering the Lord in meditation, Nanak is in ecstasy; God, in His perfection, has protected and preserved his honor. ||2||15||46||

ਅਉਖੀ = ਦੁੱਖ ਦੇਣ ਵਾਲੀ। ਦੇਈ = ਦੇਂਦਾ। ਬਿਰਦੁ = ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਸਮਾਲੇ = ਚੇਤੇ ਰੱਖਦਾ ਹੈ।ਦੇਇ = ਦੇ ਕੇ। ਰਾਖੈ = ਰੱਖਿਆ ਕਰਦਾ ਹੈ। ਕਉ = ਨੂੰ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ ॥੧॥ ਸਿਉ = ਨਾਲ। ਆਦਿ ਅੰਤਿ = ਸ਼ੁਰੂ ਤੋਂ ਅਖ਼ੀਰ ਤਕ, ਸਦਾ ਹੀ। ਸਹਾਈ = ਮਦਦਗਾਰ। ਧੰਨੁ = ਸਲਾਹੁਣ ਜੋਗ ॥ ਮਨਿ = ਮਨ ਵਿਚ। ਬਿਲਾਸ = ਖ਼ੁਸ਼ੀਆਂ। ਦੇਖਿ = ਵੇਖ ਕੇ। ਸਿਮਰਿ = ਸਿਮਰ ਕੇ। ਕਰਿ = ਮਾਣ। ਪ੍ਰਭਿ = ਪ੍ਰਭੂ ਨੇ। ਪੈਜ = ਇੱਜ਼ਤ ॥੨॥੧੫॥੪੬॥

ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ॥੧॥ ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤ ਕਰਨੀ ਚਾਹੀਦੀ ਹੈ) ॥ ਰਹਾਉ॥ ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ॥੨॥੧੫॥੪੬॥

हे भाई! (वह प्रभु अपने सेवक को) कोई दुःख दुःख देने वाला समय देखने नहीं देता, वह अपना मूढ़-कदीमा का (प्यार वाला) सवभाव सदा याद रखता है। प्रभु अपना हाथ दे के अपने सेवक की राखी करता है, (सेवक को उसकी ) हरेक साँस के साथ पलता है॥१॥ हे भाई! मेरा मन (भी) उस प्रभु से जुदा रहता है, जो शुरु से आखिर तक सदा ही मददगार बना रहता है। हमारा वह मित्र प्रभु धन्य है (उस की सदा सिफत-सलाह करनी चाहिये)॥रहाउ॥ हे भाई! मालिक-प्रभु के हैरान करने वाले कोटक देख के, उस की बढाई देख के, (सेवक के) मन में (भी) खुशियाँ बनी रहती है। हे नानक! तू भी परमात्मा का नाम सुमिरन कर कर के आत्मिक आनंद मना। (जिस भी मनुख ने सिमरन किया) प्रभु ने पूरे तौर पर उस की इज्जत रख ली॥२॥१५॥४६॥

WAHEGURU JI KA KHALSA !!
WAHEGURU JI KI FATEH !!
🙏🙏🙏🙏🙏

06/08/2026

Address

Delhi

Website

Alerts

Be the first to know and let us send you an email when Gurbani Quotes & Wallpapers posts news and promotions. Your email address will not be used for any other purpose, and you can unsubscribe at any time.

Shortcuts

Share