Gurdwara Sri Chola Sahib, Dera Baba Nanak

Gurdwara Sri Chola Sahib, Dera Baba Nanak Contact information, map and directions, contact form, opening hours, services, ratings, photos, videos and announcements from Gurdwara Sri Chola Sahib, Dera Baba Nanak, Religious organisation, Gurdwara Sri Chola Sahib, Dera Baba Nanak.

Gurdwara Sri Chola Sahib is Located in Dera Baba Nanak Town in Punjab India Here is the Garment of Guru Nanak's Body People's Desire is Fulfilled from this Place Pakistan's Border is 2 Kilometers away From this Place you can see Gurdwara Sri Kartarpur.

Mukhwak 25-02-2022 Gurdwara Sri Chola Sahib, Dera Baba Nanak.ਤਿਲੰਗ ਘਰੁ ੨ ਮਹਲਾ ੫ ॥ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹ...
25/02/2022

Mukhwak 25-02-2022 Gurdwara Sri Chola Sahib, Dera Baba Nanak.
ਤਿਲੰਗ ਘਰੁ ੨ ਮਹਲਾ ੫ ॥

ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ (ਅੰਗ: ੭੨੩)

ਅਰਥ :
ਤਿਲੰਗ ਘਰੁ ੨ ਮਹਲਾ ੫ ॥

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖ—ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੪।੨।

TILANG, SECOND HOUSE, FIFTH MEHL:
There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 || (Page: 723)

Mukhwak 24-02-2022 Gurdwara Sri Chola Sahib, Dera Baba Nanak.ਧਨਾਸਰੀ ਮਹਲਾ ੫ ॥ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾ...
24/02/2022

Mukhwak 24-02-2022 Gurdwara Sri Chola Sahib, Dera Baba Nanak.
ਧਨਾਸਰੀ ਮਹਲਾ ੫ ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ (ਅੰਗ : ੬੭੧)
ਅਰਥ :
ਧਨਾਸਰੀ ਮਹਲਾ ੫ ॥
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ । ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ।੧। ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ । (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ।੨। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ । (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ।੩। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ । ਹੇ ਨਾਨਕ! ਆਖ—ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ।੪।੫।

DHANAASAREE, FIFTH MEHL:
Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 || (Page: 671)

Mukhwak 23-02-2022 Gurdwara Sri Chola Sahib, Dera Baba Nanak.ਰਾਗੁ ਸੂਹੀ ਮਹਲਾ ੪ ਛੰਤ ਘਰੁ ੧ੴ ਸਤਿਗੁਰ ਪ੍ਰਸਾਦਿ ॥ਸਤਿਗੁਰੁ ਪੁਰਖੁ ਮ...
23/02/2022

Mukhwak 23-02-2022 Gurdwara Sri Chola Sahib, Dera Baba Nanak.
ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥(ਅੰਗ: ੭੭੩)
ਅਰਥ :
ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ । ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ) । ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ । ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ, ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ । ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ।੧। ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ । (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਵਿਚੋਲਾ-ਗੁਰੂ ਆ ਕੇ ਮਿਲ ਪਿਆ (ਉਸ ਦੇ ਹਿਰਦੇ ਵਿਚ) ਸੇਵਾ ਸੰਤੋਖ ਪ੍ਰੇਮ ਆਦਿਕ ਗੁਣ ਪੈਦਾ ਕਰ ਕੇ, ਸਾਧਸੰਗਤਿ ਦਾ (ਉਸ ਨਾਲ) ਮੇਲ ਕਰ ਕੇ ਗੁਰੂ ਨੇ (ਉਸ ਨੂੰ) ਸਿਫ਼ਤਿ-ਸਾਲਾਹ ਦੀ ਬਾਣੀ ਗਾਵਣ ਦੀ ਪ੍ਰੇਰਨਾ ਕੀਤੀ । ਜਦੋਂ ਜੀਵ-ਇਸਤ੍ਰੀ ਨੇ ਗੁਰੂ ਦੀ ਉਚਾਰੀ ਹੋਈ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗਾਣੀ ਸ਼ੁਰੂ ਕੀਤੀ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ, ਉਸ ਦੇ ਗਿਆਨ-ਇੰਦ੍ਰੇ (ਵਿਕਾਰਾਂ ਵਲ ਦੌੜਨ ਦੇ ਥਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਿਚ) ਮਿਲ ਬੈਠੇ, ਤੇ ਸੋਹਣੇ ਲੱਗਣ ਲੱਗ ਪਏ । ਉਸ ਦੇ ਅੰਦਰੋਂ ਕ੍ਰੋਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵੱਸਦੀ ਮਮਤਾ ਨੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ । (ਉਸ ਦੇ ਅੰਦਰੋਂ) ਹਉਮੈ ਦੀ ਪੀੜ ਚਲੀ ਗਈ, ਉਸ ਦਾ ਸਾਰਾ ਸਰੀਰ ਨਿਰੋਆ ਹੋ ਗਿਆ, ਤੇ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ ।੨। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲੋਂ ਵਿਛੁੜੀ ਰਹਿੰਦੀ ਹੈ, (ਉਸ ਦੇ ਚਰਨਾਂ ਤੋਂ) ਦੂਰ ਰਹਿੰਦੀ ਹੈ, ਉਸ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦੀ, (ਤ੍ਰਿਸ਼ਨਾ ਦੀ ਅੱਗ ਵਿਚ) ਸੜੀ ਰਹਿੰਦੀ ਹੈ । ਉਸ ਦੇ ਅੰਦਰ ਝੂਠੀ ਮਮਤਾ ਬਣੀ ਰਹਿੰਦੀ ਹੈ, ਉਹ ਸਦਾ ਨਾਸਵੰਤ ਮਾਇਆ ਹੀ ਇਕੱਠੀ ਕਰਦੀ ਹੈ, ਮਾਇਆ ਉਸ ਨੂੰ ਸਦਾ ਗ੍ਰਸੀ ਰੱਖਦੀ ਹੈ । ਉਹ ਜੀਵ-ਇਸਤ੍ਰੀ (ਮਾਇਆ ਦੀ ਖ਼ਾਤਰ ਸਦਾ) ਝੂਠ ਠੱਗੀ (ਆਦਿਕ ਦੀ) ਕਾਰ ਕਰਦੀ ਹੈ, ਬੜਾ ਦੁੱਖ ਸਹਾਰਦੀ ਰਹਿੰਦੀ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਨਹੀਂ ਲੱਭਦਾ । ਉਹ ਮੂਰਖ ਜੀਵ-ਇਸਤ੍ਰੀ ਉਜਾੜ ਦੇ ਰਸਤੇ ਵਿਚ (ਜਿਥੇ ਕਾਮਾਦਿਕ ਲੁਟੇਰੇ ਲੁੱਟ ਲੈਂਦੇ ਹਨ) ਭਟਕਦੀ ਫਿਰਦੀ ਹੈ, ਤੇ ਹਰ ਵੇਲੇ ਧੱਕੇ ਖਾਂਦੀ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਉਤੇ ਦਾਤਾਰ ਪ੍ਰਭੂ ਆਪ ਹੀ ਦਇਆ ਕਰਦਾ ਹੈ, ਉਹਨਾਂ ਨੂੰ ਸਮਰੱਥ ਗੁਰੂ ਮਿਲਾ ਦੇਂਦਾ ਹੈ, ਗੁਰੂ ਉਹਨਾਂ ਅਨੇਕਾਂ ਜਨਮਾਂ ਦੇ ਵਿਛੁੜੇ ਹੋਇਆਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ ।੩। (ਜਿਵੇਂ ਜਦੋਂ ਲਾੜਾ) ਮੁਹੂਰਤ ਕਢਾ ਕੇ (ਜੰਞ ਲੈ ਕੇ) ਆਉਂਦਾ ਹੈ (ਤਾਂ,) ਇਸਤ੍ਰੀ ਆਪਣੇ ਹਿਰਦੇ ਵਿਚ ਖ਼ੁਸ਼ ਹੁੰਦੀ ਹੈ, ਪਾਂਧੇ ਪੰਡਿਤ ਪੱਤ੍ਰੀ ਲਿਆ ਕੇ ਬੈਠ ਕੇ (ਫੇਰੇ ਦੇਣ ਦਾ ਵੇਲਾ) ਵਿਚਾਰਦੇ ਹਨ । (ਪਾਂਧੇ ਪੰਡਿਤ) ਪੱਤ੍ਰੀ ਵਿਚਾਰਦੇ ਹਨ (ਉਧਰ) ਜਦੋਂ (ਵਿਆਹ ਵਾਲੀ ਕੰਨਿਆ) ਸੱਜਣ ਘਰ ਵਿਚ ਆਏ ਸੁਣਦੀ ਹੈ, ਤਾਂ ਉਸ ਦੇ ਮਨ ਵਿਚ ਖ਼ੁਸ਼ੀ ਦੀ ਲਹਿਰ ਚੱਲ ਪੈਂਦੀ ਹੈ, ਗੁਣਵਾਨ ਬੈਠ ਕੇ ਫ਼ੈਸਲਾ ਕਰਦੇ ਹਨ, ਤੇ, ਤੁਰਤ ਫੇਰੇ ਦੇ ਦੇਂਦੇ ਹਨ (ਤਿਵੇਂ, ਗੁਰੂ ਦੀ ਕਿਰਪਾ ਨਾਲ ਪ੍ਰਭੂ ਜੀਵ-ਇਸਤ੍ਰੀ ਦੇ ਅੰਦਰ ਪਰਗਟ ਹੁੰਦਾ ਹੈ, ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਤਮਕ ਆਨੰਦ ਦੀ ਲਹਿਰ ਚੱਲ ਪੈਂਦੀ ਹੈ । ਗੁਰਮੁਖ ਬਾਣੀ ਦੇ ਰਸੀਏ ਸਾਧ ਸੰਗਤਿ ਵਿਚ ਮਿਲ ਕੇ ਗੁਰੂ ਦੀ ਬਾਣੀ ਪੜ੍ਹਦੇ ਵਿਚਾਰਦੇ ਹਨ । ਜਿਉਂ ​​ਜਿਉਂ ਗੁਰਬਾਣੀ ਵਿਚਾਰਦੇ ਹਨ, ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਦਾ ਪਰਕਾਸ਼ ਹੁੰਦਾ ਹੈ, ਉਸ ਦੇ ਮਨ ਵਿਚ ਆਨੰਦ ਦੇ, ਮਾਨੋ, ਵਾਜੇ ਵੱਜਦੇ ਹਨ । ਗੁਰਮੁਖ ਸਤਸੰਗੀ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਕਰਾ ਦੇਂਦੇ ਹਨ) । ਹੇ ਨਾਨਕ! ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਮਿਲ ਪੈਂਦਾ ਹੈ ਜੋ (ਸਾਧਾਰਨ ਉੱਦਮ ਨਾਲ) ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਜੋ ਸਦਾ ਨਵੇਂ ਪਿਆਰ ਵਾਲਾ ਹੈ, ਜੋ ਬਚਪਨ ਤੋਂ ਹੀ ਮਿੱਤਰ ਚਲਾ ਆਉਂਦਾ ਹੈ । ਜਿਸ ਜੀਵ-ਇਸਤ੍ਰੀ ਨੂੰ ਉਹ ਪ੍ਰਭੂ ਕਿਰਪਾ ਕਰ ਕੇ ਆਪਣੇ ਨਾਲ ਮਿਲਾਂਦਾ ਹੈ, ਉਹ ਮੁੜ ਕਦੇ ਉਸ ਤੋਂ ਨਹੀਂ ਵਿਛੁੜਦੀ ।੪।੧।

RAAG SOOHEE, FOURTH MEHL, CHHANT, FIRST HOUSE:
ONE UNIVERSAL CREATOR GOD. BY THE GRACE OF THE TRUE GURU:
If only I could meet the True Guru, the Primal Being. Discarding my faults and sins, I would chant the Lord’s Glorious Praises. I meditate on the Naam, the Name of the Lord, Har, Har. Continuously, continually, I chant the Word of the Guru’s Bani. Gurbani always seems so sweet; I have eradicated the sinful residues from within. The disease of egotism is gone, fear has left, and I am absorbed in celestial peace. Through the Word of the Guru’s Shabad, the bed of my body has become cozy and beautiful, and I enjoy the essence of spiritual wisdom. Night and day, I continually enjoy peace and pleasure. O Nanak, this is my pre-ordained destiny. || 1 || The soul-bride is lovingly embellished with truth and contentment; her Father, the Guru, has come to engage her in marriage to her Husband Lord. Joining with the humble Saints, I sing Gurbani. Singing the Guru’s Bani, I have obtained the supreme status; meeting with the Saints, the self-elect, I am blessed and adorned. Anger and attachment have left my body and run away; I have eradicated hypocrisy and doubt. The pain of egotism is gone, and I have found peace; my body has become healthy and free of disease. By Guru’s Grace, O Nanak, I have realized God, the ocean of virtue. || 2 || The self-willed manmukh is separated, far away from God; she does not obtain the Mansion of His Presence, and she burns. Egotism and falsehood are deep within her; deluded by falsehood, she deals only in falsehood. Practicing fraud and falsehood, she suffers terrible pain; without the True Guru, she does not find the way. The foolish soul-bride wanders along dismal pathways; each and every moment, she is bumped and pushed. God, the Great Giver, shows His Mercy, and leads her to meet the True Guru, the Primal Being. Those beings who have been separated for countless incarnations, O Nanak, are reunited with the Lord, with intuitive ease. || 3 || Calculating the most auspicious moment, the Lord comes into the bride’s home; her heart is filled with ecstasy. The Pandits and astrologers have come, to sit and consult the almanacs. They have consulted the almanacs, and the bride’s mind vibrates with bliss, when she hears that her Friend is coming into the home of her heart. The virtuous and wise men sat down and decided to perform the marriage immediately. She has found her Husband, the Inaccessible, Unfathomable Primal Lord, who is forever young; He is her Best Friend from her earliest childhood. O Nanak, he has mercifully united the bride with Himself. She shall never be separated again. || 4 || 1 |(Page: 773)

Mukhwak 21-02-2022 Gurdwara Sri Chola Sahib, Dera Baba Nanak.                                       ਧਨਾਸਰੀ ਮਹਲਾ ੫ ॥ਜਿਸ ਕ...
21/02/2022

Mukhwak 21-02-2022 Gurdwara Sri Chola Sahib, Dera Baba Nanak. ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ (ਅੰਗ: ੬੮੨)

ਅਰਥ :
ਧਨਾਸਰੀ ਮਹਲਾ ੫ ॥
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 || (Page: 682)

Mukhwak 20-02-2022 Gurdwara Sri Chola Sahib, Dera Baba Nanak.ਬਿਲਾਵਲੁ ਮਹਲਾ ੫ ॥ਮਾਤ ਪਿਤਾ ਸੁਤ ਬੰਧਪ ਭਾਈ ॥ ਨਾਨਕ ਹੋਆ ਪਾਰਬ੍ਰਹਮੁ ...
20/02/2022

Mukhwak 20-02-2022 Gurdwara Sri Chola Sahib, Dera Baba Nanak.

ਬਿਲਾਵਲੁ ਮਹਲਾ ੫ ॥
ਮਾਤ ਪਿਤਾ ਸੁਤ ਬੰਧਪ ਭਾਈ ॥ ਨਾਨਕ ਹੋਆ ਪਾਰਬ੍ਰਹਮੁ ਸਹਾਈ ॥੧॥ ਸੂਖ ਸਹਜ ਆਨੰਦ ਘਣੇ ॥ ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥੧॥ ਰਹਾਉ ॥ ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥ ਭਏ ਮਨੋਰਥ ਸੋ ਪ੍ਰਭੁ ਜਾਪੇ ॥੨॥ ਅਰਥ ਧਰਮ ਕਾਮ ਮੋਖ ਕਾ ਦਾਤਾ ॥ ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥੩॥ ਸਾਧ ਸੰਗਿ ਨਾਨਕਿ ਰੰਗੁ ਮਾਣਿਆ ॥ ਘਰਿ ਆਇਆ ਪੂਰੈ ਗੁਰਿ ਆਣਿਆ ॥੪॥੧੨॥੧੭॥ (ਅੰਗ: ੮੦੫)

ਅਰਥ :
ਬਿਲਾਵਲੁ ਮਹਲਾ ੫ ॥
ਹੇ ਭਾਈ! ਮਾਂ, ਪਿਉ, ਪੁੱਤਰ, ਰਿਸ਼ਤੇਦਾਰ, ਭਰਾ (ਇਹਨਾਂ ਸਭਨਾਂ ਵਾਂਗ) ਪਰਮਾਤਮਾ ਹੀ ਨਾਨਕ ਦਾ ਮਦਦਗਾਰ ਬਣਿਆ ਹੋਇਆ ਹੈ ।੧।ਹੇ ਭਾਈ! ਜੇਹੜਾ ਗੁਰੂ (ਸਭ ਗੁਣਾਂ ਨਾਲ) ਭਰਪੂਰ ਹੈ, ਜਿਸ ਗੁਰੂ ਦੀ ਬਾਣੀ (ਆਤਮਕ ਆਨੰਦ ਨਾਲ) ਭਰਪੂਰ ਹੈ, ਜਿਸ ਗੁਰੂ ਦੇ ਅਨੇਕਾਂ ਹੀ ਗੁਣ ਹਨ ਜੋ ਗਿਣਨ-ਗੋਚਰੇ ਨਹੀਂ, (ਉਸ ਗੁਰੂ ਦੀ ਸਰਨ ਪਿਆਂ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਮਿਲ ਜਾਂਦੇ ਹਨ ।੧।ਰਹਾਉ।ਹੇ ਭਾਈ! ਪ੍ਰਭੂ ਆਪ ਹੀ (ਸਰਨ ਪਏ ਮਨੁੱਖ ਦੇ) ਸਾਰੇ ਕੰਮ ਸਿਰੇ ਚਾੜ੍ਹਨ ਦੇ ਪ੍ਰਬੰਧ ਕਰਦਾ ਹੈ, ਉਸ ਪ੍ਰਭੂ ਦਾ ਨਾਮ ਜਪਿਆਂ ਮਨ ਦੀਆਂ ਸਾਰੀਆਂ ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ ।੨।ਹੇ ਭਾਈ! (ਦੁਨੀਆ ਦੇ ਪ੍ਰਸਿੱਧ ਮੰਨੇ ਹੋਏ ਚਾਰ ਪਦਾਰਥਾਂ) ਧਰਮ ਅਰਥ ਕਾਮ ਮੋਖ ਦਾ ਦੇਣ ਵਾਲਾ ਪਰਮਾਤਮਾ ਆਪ ਹੀ ਹੈ । ਉਸ ਸਿਰਜਣਹਾਰ ਪ੍ਰਭੂ ਦਾ ਨਾਮ ਸਿਮਰ ਸਿਮਰ ਕੇ (ਸਿਮਰਨ ਦੀ) ਘਾਲ-ਕਮਾਈ ਸਫਲ ਹੋ ਜਾਂਦੀ ਹੈ ।੩।ਹੇ ਭਾਈ! ਨਾਨਕ ਨੇ (ਤਾਂ) ਗੁਰੂ ਦੀ ਸੰਗਤਿ ਵਿਚ ਰਹਿ ਕੇ ਆਤਮਕ ਆਨੰਦ ਮਾਣਿਆ ਹੈ, (ਗੁਰੂ ਦੀ ਕਿਰਪਾ ਨਾਲ) ਪਰਮਾਤਮਾ (ਨਾਨਕ ਦੇ) ਹਿਰਦੇ ਵਿਚ ਆ ਵੱਸਿਆ ਹੈ, ਪੂਰੇ ਗੁਰੂ ਨੇ ਲਿਆ ਕੇ ਵਸਾ ਦਿੱਤਾ ਹੈ ।੪।੧੨।੧੭।

BILAAVAL, FIFTH MEHL:
Mother, father, children, relatives and siblings — O Nanak, the Supreme Lord is our help and support. || 1 || He blesses us with peace, and abundant celestial bliss. Perfect is the Bani, the Word of the Perfect Guru. His Virtues are so many, they cannot be counted. || 1 || Pause || God Himself makes all arrangements. Meditating on God, desires are fulfilled. || 2 || He is the Giver of wealth, Dharmic faith, pleasure and liberation. Meditating, meditating in remembrance on the Creator Lord, the Architect of Destiny, I am fulfilled. || 3 || In the Saadh Sangat, the Company of the Holy, Nanak enjoys the Lord’s Love. He has returned home, with the Perfect Guru. || 4 || 12 || 17|| (Page: 805)

Mukhwak 19-02-2022 Gurdwara Sri Chola Sahib, Dera Baba Nanak.ਸਲੋਕ ਮ; ੩ ॥ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇ...
19/02/2022

Mukhwak 19-02-2022 Gurdwara Sri Chola Sahib, Dera Baba Nanak.
ਸਲੋਕ ਮ; ੩ ॥

ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ ਮ; ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥(ਅੰਗ: ੮੫੪)

ਅਰਥ :

ਸਲੋਕ ਮ; ੩ ॥

(ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ, ਉਸ ਨੂੰ ਗੁਰੂ ਦੀ ਦੱਸੀ ਕਾਰ (ਸਦਾ) ਭੁੱਲੀ ਰਹਿੰਦੀ ਹੈ, (ਇਸ ਵਾਸਤੇ ਉਸ ਦਾ) ਮਨ (ਪਰਮਾਤਮਾ ਦੀ) ਹਜ਼ੂਰੀ ਵਿਚ (ਕਦੇ) ਨਹੀਂ ਟਿਕਦਾ । ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿਚ (ਲੱਗ ਕੇ) ਮਾਇਆ ਦੇ ਮੋਹ ਵਿਚ (ਫਸ ਕੇ ਹੀ ਆਪਣਾ) ਜੀਵਨ ਗਵਾ ਲਿਆ ਹੁੰਦਾ ਹੈ । ਜਿਹੜੇ ਮਨੁੱਖ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਹਜ਼ੂਰੀ ਟਿਕੇ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਨੇ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ ।੧। ਹੇ ਭਾਈ! ਹਰੀ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੀ) ਸਿਫ਼ਤਿ-ਸਾਲਾਹ ਦਾ ਗੀਤ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ (ਮਿਲਦਾ ਹੈ) । (ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ) ਹਰ ਵੇਲੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪਰਮਾਤਮਾ ਦਾ ਨਾਮ ਸਿਮਰਦਿਆਂ (ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ । ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ । ਹੇ ਨਾਨਕ! (ਆਖ—ਜਿਨ੍ਹਾਂ) ਦਾਸਾਂ ਨੇ (ਪਰਮਾਤਮਾ ਦਾ) ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਮੁੜ ਕਦੇ (ਪਰਮਾਤਮਾ ਨਾਲੋਂ) ਵਿੱਥ ਨਹੀਂ ਬਣਦੀ ।੨। (ਜੇ) ਕੋਈ ਮਨੁੱਖ (ਪਹਿਲਾਂ) ਗੁਰੂ ਦੀ ਨਿੰਦਾ ਕਰਨ ਵਾਲਾ ਹੋਵੇ (ਪਰ) ਫਿਰ ਗੁਰੂ ਦੀ ਸਰਨ ਆ ਜਾਏ, ਤਾਂ ਸਤਿਗੁਰੂ (ਉਸ ਦੇ) ਪਿਛਲੇ ਔਗੁਣ ਬਖ਼ਸ਼ ਲੈਂਦਾ ਹੈ (ਤੇ ਉਸ ਨੂੰ) ਸਾਧ ਸੰਗਤਿ ਵਿਚ ਰਲਾ ਦੇਂਦਾ ਹੈ । ਹੇ ਭਾਈ! ਜਿਵੇਂ ਮੀਂਹ ਪਿਆਂ ਗਲੀਆਂ ਨਾਲਿਆਂ ਟੋਭਿਆਂ ਦਾ ਪਾਣੀ (ਜਦੋਂ) ਗੰਗਾ ਵਿਚ ਜਾ ਪੈਂਦਾ ਹੈ (ਤਾਂ) ਗੰਗਾ ਵਿਚ ਮਿਲਦਿਆਂ (ਹੀ ਉਹ ਪਾਣੀ) ਪੂਰਨ ਤੌਰ ਤੇ ਪਵਿੱਤਰ ਹੋ ਜਾਂਦਾ ਹੈ, (ਤਿਵੇਂ) ਨਿਰਵੈਰ ਸਤਿਗੁਰੂ ਵਿਚ (ਭੀ) ਇਹ ਗੁਣ ਹੈ ਕਿ ਉਸ (ਗੁਰੂ) ਨੂੰ ਮਿਲਿਆਂ (ਮਨੁੱਖ ਦੀ ਮਾਇਆ ਦੀ) ਤ੍ਰਿਹ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ (ਤੇ ਉਸ ਦੇ ਅੰਦਰ) ਪਰਮਾਤਮਾ (ਦੇ ਮਿਲਾਪ) ਦੀ ਠੰਢ ਤੁਰਤ ਪੈ ਜਾਂਦੀ ਹੈ ।ਹੇ ਨਾਨਕ! (ਆਖ—ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਸ਼ਾਹ ਪਰਮਾਤਮਾ ਦਾ ਇਹ ਅਚਰਜ ਤਮਾਸ਼ਾ ਵੇਖੋ ਕਿ ਜਿਹੜਾ ਮਨੁੱਖ ਗੁਰੂ ਉਤੇ ਸਰਧਾ ਲਿਆਉਂਦਾ ਹੈ ਉਹ ਮਨੁੱਖ ਸਭਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ।੧੩।੧।ਸੁਧੁ।
SHALOK, THIRD MEHL:
He does not understand himself; he believes the Lord God to be far away. He forgets to serve the Guru; how can his mind remain in the Lord’s Presence? The self-willed manmukh wastes away his life in worthless greed and falsehood. O Nanak, the Lord forgives, and blends them with Himself; through the True Word of the Shabad, He is ever-present. || 1 || THIRD MEHL: True is the Praise of the Lord God; the Gurmukh chants the Name of the Lord of the Universe. Praising the Naam night and day, and meditating on the Lord, the mind becomes blissful. By great good fortune, I have found the Lord, the perfect embodiment of supreme bliss. Servant Nanak praises the Naam; his mind and body shall never again be shattered. || 2 || PAUREE: If someone slanders the True Guru, and then comes seeking the Guru’s Protection, the True Guru forgives him for his past sins, and unites him with the Saints’ Congregation. When the rain falls, the water in the streams, rivers and ponds flows into the Ganges; flowing into the Ganges, it is made sacred and pure. Such is the glorious greatness of the True Guru, who has no vengeance; meeting with Him, thirst and hunger are quenched, and instantly, one attains celestial peace. O Nanak, behold this wonder of the Lord, my True King! Everyone is pleased with one who obeys and believes in the True Guru. || 13 || 1 || SUDH || (Page: 854)

Mukhwak 18-02-2022 Gurdwara Sri Chola Sahib, Dera Baba Nanak.ਵਡਹੰਸੁ ਮਹਲਾ ੪ ॥ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ ਜ...
18/02/2022

Mukhwak 18-02-2022 Gurdwara Sri Chola Sahib, Dera Baba Nanak.
ਵਡਹੰਸੁ ਮਹਲਾ ੪ ॥

ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥ ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥ ਏਕ ਦ੍ਰਿਸਿ† ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥ ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥ ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥ ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧ੍ਯ੍ਯਾਇਆ ॥ ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥ ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥ ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥ ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥ ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥ ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥ ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥ ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥ ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥ ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥ (ਅੰਗ: ੫੭੨-੫੭੩)

WADAHANS, FOURTH MEHL:
Without the Guru, I am — without the Guru, I am totally dishonored. The Life of the world, the Life of the world, the Great Giver has led me to meet and merge with the Guru. Meeting the True Guru, I have merged into the Naam, the Name of the Lord. I chant the Name of the Lord, Har, Har, and meditate on it. I was seeking and searching for Him, for the Lord, my best friend; I found Him within the home of my own being. I see the One Lord, and I know the One Lord; I realize the Lord within my soul. Without the Guru, I am — without the Guru, I am totally dishonored. || 1 || Those who have found the True Guru, the True Guru — the Lord God unites them in His Union. Their feet, their feet, I adore; I fall at their feet. O Lord, Har, Har, I adore the feet of those who meditate on the True Guru, and the Almighty Lord God. You are the Great Giver, the Inner-knower, the Searcher of hearts; please, reward my faith, O Lord King. Meeting the Gursikhs, my faith is rewarded; night and day, I sing the Glorious Praises of the Lord. Those who have found the True Guru, the True Guru — the Lord God unites them in His Union. || 2 || I am a sacrifice, I am a sacrifice to the Gursikhs, my dear friends. They chant the Lord’s Name, the Lord’s Name; the Beloved Naam, the Name of the Lord, is my only Support. The Name of the Lord, Har, Har, is the companion of my breath of life; without it, I cannot live for an instant or a moment. The Lord, Har, Har, the Giver of peace, grants His Grace, and the Gurmukhs drink in the Ambrosial Nectar. The Lord blesses them with faith, and unites them in His Union; the Lord Himself adorns them. I am a sacrifice, I am a sacrifice to the Gursikhs, my dear friends. || 3 || The Lord Himself, the Lord Himself — He is the Immaculate Almighty Lord God. The Lord Himself, the Lord Himself, unites us with Himself; that which He does, comes to pass. Whatever is pleasing to the Lord God, that alone comes to pass; nothing else can be done. Even by all sorts of clever tricks, He cannot be obtained; all have grown weary of practicing cleverness. By Guru’s Grace, servant Nanak beholds Him; without the Lord, I have no other at all. The Lord Himself, the Lord Himself — He is the Immaculate Almighty Lord God. || 4 || 2 || (Page: 572-573)

Mukhwak 17-02-2022 Gurdwara Sri Chola Sahib, Dera Baba Nanak.   ਸਲੋਕ ਮ; ੪ ॥ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ...
17/02/2022

Mukhwak 17-02-2022 Gurdwara Sri Chola Sahib, Dera Baba Nanak.

ਸਲੋਕ ਮ; ੪ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮ; ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥ (ਅੰਗ: ੫੫੨)

ਅਰਥ :
ਸਲੋਕ ਮ; ੪ ॥
ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਹੋਰ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫ਼ਸਾਉਂਦੇ ਹਨ ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ ਤੇ ਇਸ ਕਰ ਕੇ ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ ਮਾਨੋ ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ ਤੁਰਨ ਵੇਲੇ ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧। ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨। ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।

SHALOK, FOURTH MEHL:
Without serving the True Guru, the deeds which are done are only chains binding the soul. Without serving the True Guru, they find no place of rest. They die, only to be born again — they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. || 1 || THIRD MEHL: Some wait upon and serve the True Guru; they embrace love for the Lord’s Name. O Nanak, they reform their lives, and save their generations as well. || 2 || PAUREE: He Himself is the school, He Himself is the teacher, and He Himself brings the students to be taught. He Himself is the father, He Himself is the mother, and He Himself makes the children wise. In one place, He teaches them to read and understand everything, while in another place, He Himself makes them ignorant. Some, You summon to the Mansion of Your Presence within, when they become pleasing to Your Mind, O True Lord. That Gurmukh, whom You have blessed with greatness — that humble being is known and respected in Your True Court. || 11 || (Page: 552)

Share Post
16/02/2022

Share Post

#ਗੁ_ਸ਼੍ਰੀ_ਚੋਲਾ_ਸਾਹਿਬ_ਜੀ_ਦਾ_ਇਤਿਹਾਸ

ਸ਼੍ਰੀ ਗੁਰੂ ਨਾਨਕ ਦੇਵ ਜੀ ਸਿੱਖਾ ਦੇ ਪਹਿਲੇ ਗੁਰੂ ਜੀ ਨੇ ਜਦੋ ਚੌਥੀ ਉਦਾਸੀ ਸਮੇ ੧੫੧੯ ਈਸਵੀ ਵਿਚ ਅਰਬ ਦੇਸ਼ ਚ ਗਏ ਉਥੋ ਦੇ ਅਰਬ ਦੇਸ਼ ਦੇ ਲਾਜਵਰਦ ਬਾਦਸ਼ਾਹ ਨੂੰ ਖਬਰ ਹੋਈ ਤਾਂ ਗੁਰੂ ਸਾਹਿਬ ਨੂੰ ਆਪਣੇ ਦਰਬਾਰ ਚ ਬੁਲਾਇਆ ਗਿਆ । ਤੇ ਗੁਰੂ ਸਾਹਿਬ ਜੀ ਦੀ ਵਿਚਾਰ ਸੁਣ ਕੇ ਉਸ ਲਾਜਵਰਦ ਬਾਦਸ਼ਾਹ ਨੇ ਸੋਚਿਆ ਕਿ ਇਹ ਕਰਾਮਾਤੀ ਚੋਲਾ ਇਹਨਾਂ ਨੂੰ ਪਹਿਣਾ ਦਿੱਤਾ ਜਾਵੇ ਤਾਂ ਹਿੰਦੂ ਫਕੀਰ ਸਾਡੇ ਲਈ ਕਾਫੀ ਲਾਹੇਵੰਦ ਹੋਵੇਗਾ ਇਹ ਚੋਲਾ ਗੁਰੂ ਨਾਨਕ ਸਾਹਿਬ ਜੀ ਨੂੰ ਭੇਂਟ ਕੀਤਾ ਗਿਆ ਗੁਰੂ ਸਾਹਿਬ ਜੀ ਨੇ ਕਿਹਾ ਅਗਰ ਤੁਸੀ ਦੇਣਾ ਚਹੁੰਦੇ ਹੋ ਤਾਂ ਤੁਸੀਂ ਆਪ ਪਹਿਣਾ ਦੇਵੋ ਤੇ ਇਹ ਚੋਲਾ ਗੁਰੂ ਸਾਹਿਬ ਜੀ ਨੂੰ ਉਹਨਾ ਨੇ ਪਹਿਣਾ ਦਿੱਤਾ ਅਤੇ ਬਾਬਾ ਜੀ ਉਪਰ ਚੋਲੇ ਦਾ ਕੋਈ ਵੀ ਕਿਸੇ ਤਰਾਂ ਦਾ ਬੁਰਾ ਅਸਰ ( ਧਰਮ-ਪਰਿਵਰਤਨ) ਨਹੀ ਹੋਇਆ ਫਿਰ ਕੁਝ ਸਮੇਂ ਬਾਅਦ ਲਾਜਵਰਦ ਬਾਦਸ਼ਾਹ ਨੇ ਕਿਹਾ ਕਿ ਤੁਸੀ ਚੋਲਾ ਉਤਾਰ ਦੇਵੋ ਫਿਰ ਗੁਰੂ ਸਾਹਿਬ ਜੀ ਕਹਿਣ ਲਗੇ ਤੁਸੀ ਪਹਿਣਾਇਆ ਏ ਤੁਸੀ ਹੀ ਉਤਾਰ ਲਵੋ । ਜਦੋ ਚੋਲਾ ਸਾਹਿਬ ਉਤਾਰਣ ਲਗੇ ਤਾ ਸਰੀਰ ਇਹ ਚੋਲਾ ਗੁਰੂ ਜੀ ਦਾ ਹਿੱਸਾ ਬਣ ਗਿਆ ਤੇ ਸਰੀਰ ਨਾਲ ਚਿਪਕ ਗਿਆ ਬਾਦਸ਼ਾਹ ਹੈਰਾਨ ਹੋ ਗਿਆ ਤੇ ਵਜ਼ੀਰ ਨੂੰ ਹੁਕਮ ਕੀਤਾ ਕਿ ਇਸ ਨੂੰ ਕੁਝ ਤਕਲੀਫ ਦੇਵੋ ਆਪ ਹੀ ਉਤਾਰ ਦੇਵੇਗਾ ਗੁਰੂ ਸਾਹਿਬ ਜੀ ਨੂੰ ਤਸੀਹੇ ਦਿਤੇ ਗਏ ਪਰ ਗੁਰੂ ਸਾਹਿਬ ਜੀ ਨੂੰ ਕੋਈ ਨੁਕਸਾਨ ਨਾ ਪੁੱਜਾ ਆਖਿਰ ਕਾਰ ਗੁਰੂ ਜੀ ਦੇ ਕੋਤਕ ਵੇਖ ਕੇ ਬਾਦਸ਼ਾਹ ਨੂੰ ਗੁਰੂ ਜੀ ਦੇ ਚਰਨੀ ਡਿਗਣਾ ਪਿਆ ਫਿਰ ਗੁਰੂ ਜੀ ਚੌਥੀ ਉਦਾਸੀ ਸਮਾਪਤ ਕਰਕੇ ਕਰਤਾਰ ਸਾਹਿਬ ਡੇਰਾ ਬਾਬਾ ਨਾਨਕ ਪੁੱਜੇ ਅਤੇ ਉਦਾਸੀ ਬਾਣਾ ਉਤਾਰ ਕੇ ਸੰਸਾਰੀ ਕਪੜੇ ਪਹਿਣ ਲਏ ਫਿਰ ਗੁਰੂ ਅੰਗਦ ਦੇਵ ਜੀ ਨੂੰ ਗੁਰਿਆਈ ਦਿਤੀ ਤੇ ਉਦਾਸੀ ਲਿਬਾਸ ਗੁਰੂ ਗੱਦੀ ਸਮੇ ਭੇਂਟ ਕਰ ਦਿਤਾ ਗਿਆ ਇਸੇ ਤਰਾਂ ਪੰਜ ਪਾਤਸ਼ਾਹੀਆ ਤਕ ਚੋਲਾ ਸਾਹਿਬ ਗੁਰੂ ਗੱਦੀ ਸਮੇ ਭੇਟ ਕੀਤਾ ਗਿਆ ਗੁਰੂ ਅਰਜਨ ਦੇਵ ਜੀ ਸ਼੍ਰੀ ਹਰਮੰਦਰ ਸਾਹਿਬ ਜੀ ਦੇ ਸਰੋਵਰ ਦੀ ਸੇਵਾ ਕਰਵਾ ਰਹੇ ਸਨ ਇਕ ਸਿੱਖ ਭਾਈ ਤੋਤਾ ਰਾਮ ਜੀ ਬੱਲਖ ਬੁਖਾਰੇ ਦਾ ਰਹਿਣ ਵਾਲਾ ਸੀ ਤੋਤਾ ਰਾਮ ਦੇ ਸੇਵਾ ਕਰਦਿਆਂ ਪੈਰ ਤੇ ਕਹੀ ਲੱਗ ਗਈ ਪਰ ਸੇਵਾ ਤੋ ਨਾ ਹਟਿਆ ਕਿਸੇ ਹੋਰ ਸਿੱਖ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਨੂੰ ਬੇਨਤੀ ਕੀਤੀ ਕਿ ਇਕ ਸਿੱਖ ਦੇ ਪੈਰ ਤੇ ਕਹੀ ਲੱਗੀ ਹੈ ਪਰ ਸੇਵਾ ਤੋ ਨਹੀ ਹੱਟ ਰਿਹਾ ਗੁਰੂ ਸਾਹਿਬ ਜੀ ਨੇ ਤੋਤਾ ਰਾਮ ਨੂੰ ਬੁਲਾਇਆ ਤੇ ਕਿਹਾ ਤੇਰੀ ਸੇਵਾ ਕਬੂਲ ਹੋਈ ਸਿੱਖਾ ਗੁਰੂ ਘਰ ਤੋ ਕੁਝ ਮੰਗ ਲੋ ਭਾਈ ਤੋਤਾ ਰਾਮ ਨੇ ਕਿਹਾ ਤੁਹਾਡੀ ਬਹੁਤ ਕ੍ਰਿਪਾ ਹੈ ਧੀਆਂ ਪੁਤਰ ਸੁਖ ਸ਼ਾਤੀ ਧੰਨ ਦੌਲਤ ਹੈ ਪਰ ਮੇਰਾ ਇਲਾਕਾ ਤੁਹਾਡੀ ਸਿੱਖੀ ਤੋ ਰਹਿਤ ਹੈ ਬਖਸ਼ਿਸ਼ ਕਰੋ ਗੁਰੂ ਸਾਹਿਬ ਜੀ ਨੇ ਸ੍ਰੀ ਚੋਲਾ ਸਾਹਿਬ ਭਾਈ ਤੋਤਾ ਰਾਮ ਜੀ ਨੂੰ ਦਿੱਤਾ ਤੇ ਤੋਤਾ ਰਾਮ ਆਪਣੇ ਸ਼ਹਿਰ ਲੈ ਗਏ ਜਿਨਾ ਚਿਰ ਸਮਾਂ ਰਿਹਾ ਉਹ ਸੇਵਾ ਕਰਦੇ ਰਹੇ ਤੋਤਾ ਰਾਮ ਜੀ ਨੇ ਆਪਣੇ ਆਖੀਰਲੇ ਸਮੇ ਉਹਨਾ ਨੇ ਇਹ ਚੋਲਾ ਇਕ ਗੁਫਾ ਵਿਚ ਰੱਖ ਦਿੱਤਾ ਅਤੇ ਅਰਦਾਸ ਬੇਨਤੀ ਕੀਤੀ ਮਹਾਰਾਜ ਤੁਸੀ ਜਿਸ ਨੂੰ ਹੁਕਮ ਕਰੋਗੇ ਉਹੀ ਚੋਲਾ ਇਥੋਂ ਲੈ ਕੇ ਜਾਏਗਾ ਫਿਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 9 ਵੀ: ਪੀੜੀ ਵਿਚੋ ਅੰਸ਼ ਬੰਸ ਬਾਬਾ ਕਾਬਲੀ ਮੱਲ ਜੀ ਨੂੰ ਭਾਖਿਆ (ਸੁਪਨਾ) ਆਇਆ ਤੇ ਫਿਰ ਬਾਬਾ ਕਾਬਲੀ ਮੱਲ ਜੀ ਉਸ ਅਸਥਾਨ ਤੇ ਗਏ ਤੇ ਚੋਲਾ ਸਾਹਿਬ ਲੈ ਕੇ ਆਏ ਅਤੇ ਅੱਜ ਦੇ ਸਮੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ੧੭ ਵੰਸ਼ਜ ਬਾਬਾ ਜਗਦੀਪ ਸਿੰਘ ਜੀ ਬੇਦੀ ਸਾਹਿਬ ਸੇਵਾ ਨਿਭਾ ਰਹੇ ਹਨ ਇਹ ਗੁ: ਸ਼੍ਰੀ ਚੋਲਾ ਸਾਹਿਬ #ਡੇਰਾ_ਬਾਬਾ_ਨਾਨਕ ਜ਼ਿਲਾ ਗੁਰਦਾਸਪੁਰ ਪੰਜਾਬ ਵਿਚ ਹੈ ਜਿਥੇ ਲੱਖਾ ਦੀ ਤਾਦਾਤ ਵਿਚ ਹਰ ਸਾਲ ਮਾਰਚ ਵਿਚ ਮੇਲੇ ਵਜੋ ਮਨਾਇਆ ਜਾਦਾ ਹੈ ਤੇ #ਸ਼੍ਰੀ_ਅਖੰਡ_ਪਾਠ_ਸਾਹਿਬ ਕਰਵਾਏ ਜਾਦੇ ਹਨ ।

Mukhwak 16-02-2022 Gurdwara Sri Chola Sahib, Dera Baba Nanak.ਟੋਡੀ ਮਹਲਾ ੫ ॥ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥...
16/02/2022

Mukhwak 16-02-2022 Gurdwara Sri Chola Sahib, Dera Baba Nanak.
ਟੋਡੀ ਮਹਲਾ ੫ ॥

ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ (ਅੰਗ: ੭੧੫)

ਅਰਥ :
ਟੋਡੀ ਮਹਲਾ ੫ ॥

ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ, ਜਿਵੇਂ ਮੱਛੀ ਨੂੰ ਕੁੰਡੀ ਵਿਚ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ ਸਦਾ ਬਹੁਤ ਬਹੁਤ ਮਾਇਆ ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ ਦਿੱਤਾ ਹੋਇਆ ਇਹ ਸਰੀਰ ਹੈ, ਇਸੇ ਨਾਲ ਮੂਰਖ ਜੀਵ ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ ਆਪਣੇ ਮਨ ਨੂੰ ਤ੍ਰਿਸ਼ਨਾ ਦੀ ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, ਇਸ ਦੀ ਬਰਕਤਿ ਨਾਲ ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! (ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

TODEE, FIFTH MEHL:
My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 || (Page: 715)

Address

Gurdwara Sri Chola Sahib
Dera Baba Nanak
143604

Opening Hours

Monday 4:30am - 8:30pm
Tuesday 4:30am - 8:30pm
Wednesday 4:30am - 8:30pm
Thursday 4:30am - 8:30pm
Friday 4:30am - 8:30pm
Saturday 4:30am - 8:30pm
Sunday 4:30am - 8:30pm

Telephone

+919316194771

Website

Alerts

Be the first to know and let us send you an email when Gurdwara Sri Chola Sahib, Dera Baba Nanak posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Gurdwara Sri Chola Sahib, Dera Baba Nanak:

Share