Gurdwara Sahib Langar Mata Khivi Ji

Gurdwara Sahib Langar Mata Khivi Ji Contact information, map and directions, contact form, opening hours, services, ratings, photos, videos and announcements from Gurdwara Sahib Langar Mata Khivi Ji, Religious organisation, Faridkot.

17/08/2026

ਗੁਰਦੁਆਰਾ ਸਾਹਿਬ ਲੰਗਰ ਮਾਤਾ ਖੀਵੀ ਜੀ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਮਨਾਈ ਗਈ

17/07/2026

ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਗੁਰਦੁਆਰਾ ਲੰਗਰ ਮਾਤਾ ਖੀਵੀ ਜੀ ਵਿਖੇ ਹੋਏ ਨਤਮਸਤਕ
​ਫ਼ਰੀਦਕੋਟ:17 ਜੁਲਾਈ ()ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਰਾਹੁਲ ਚਾਬਾ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਲੰਗਰ ਮਾਤਾ ਖੀਵੀ ਜੀ ਵਿਖੇ ਨਤਮਸਤਕ ਹੋਏ। ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ਗਿੱਲ ਵੱਲੋਂ ਡਿਪਟੀ ਕਮਿਸ਼ਨਰ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ।
​ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਵੱਲੋਂ ਸਰਬੱਤ ਦੇ ਭਲੇ ਅਤੇ ਡੀ.ਸੀ. ਸਾਹਿਬ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਅਰਦਾਸ ਕੀਤੀ ਗਈ।

​ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ਗਿੱਲ ਵੱਲੋਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀਆਂ ਵੱਖ-ਵੱਖ ਧਾਰਮਿਕ ਅਤੇ ਲੋਕ-ਭਲਾਈ ਦੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਨਿਸ਼ਕਾਮ ਸੇਵਾਵਾਂ ਦੀ ਕਾਫੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਮਾਨਵਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ। ਉਨ੍ਹਾਂ ਕੈਪਟਨ ਗਿੱਲ ਅਤੇ ਸਮੁੱਚੀ ਟੀਮ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਬੇਹੱਦ ਪ੍ਰਭਾਵਸ਼ਾਲੀ ਦੱਸਿਆ।

​ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਗੁਰੂ ਘਰ ਦੀ ਬਖਸ਼ਿਸ਼ 'ਸਿਰੋਪਾਓ' ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਹੋਰ ਪਤਵੰਤੇ ਸੱਜਣ ਅਤੇ ਸੇਵਾਦਾਰ ਵੀ ਹਾਜ਼ਰ ਸਨ।

16/07/2026

ਗੁਰਦੁਆਰਾ ਸਾਹਿਬ ਲੰਗਰ ਮਾਤਾ ਖੀਵੀ ਜੀ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਸੰਗਤਾਂ ਹੋਈਆਂ ਨਤਮਸਤਕ

12/07/2026

ਗੁਰਦੁਆਰਾ ਲੰਗਰ ਮਾਤਾ ਖੀਵੀ ਜੀ ਫਰੀਦਕੋਟ

Address

Faridkot

Website

Alerts

Be the first to know and let us send you an email when Gurdwara Sahib Langar Mata Khivi Ji posts news and promotions. Your email address will not be used for any other purpose, and you can unsubscribe at any time.

Shortcuts

Share