02/04/2025
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਤੇ ਸਦੇ ਤੇ ਨੌਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਨਾਲ ਸ਼ਹੀਦ ਹੋਏ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਇਕੱਤਰਤਾ , ਕਾਨਫਰੰਸ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸ਼ਮੂਲੀਅਤ ਕੀਤੀ। ਜਿਸ ਵਿੱਚ ਪੂਰੇ ਦੇਸ਼ ਵਿੱਚੋਂ ਵੱਖ-ਵੱਖ ਸੰਸਥਾਵਾਂ, ਕਮੇਟੀਆਂ ਦੇ ਨੁਮਾਇੰਦਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ ।
ਇਸ ਵਿਚ ਸ਼ਾਮਿਲ ਹੋ ਕੇ ਭਰੋਸਾ ਦਿੱਤਾ ਗਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੋ ਸੇਵਾ ਹਰਿਆਣਾ ਕਮੇਟੀ ਨੂੰ ਸੌਂਪੀ ਜਾਵੇਗੀ, ਹਰਿਆਣਾ ਕਮੇਟੀ ਉਸ ਸੇਵਾ ਨੂੰ ਚੜਦੀ ਕਲਾ ਦੇ ਨਾਲ ਕੀਤਾ ਜਾਵੇਗਾ।
ਇਸ ਮੌਕੇ ਸਰਦਾਰ ਹਰਮੀਤ ਸਿੰਘ ਜੀ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ , ਹਰਦੀਪ ਸਿੰਘ ਕਾਲ੍ਹੋ ਜਰਨਲ ਸਕੱਤਰ DSGMC, ਗੁਰਚਰਨ ਸਿੰਘ ਗਰੇਵਾਲ ਸਾਬਕਾ ਜਰਨਲ ਸਕੱਤਰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ਼੍ਰੀ ਹਜੂਰ ਸਾਹਿਬ , ਤਖ਼ਤ ਸ੍ਰੀ ਪਟਨਾ ਸਾਹਿਬ , ਆਗਰਾ ਅਤੇ ਹੋਰ ਸਿੱਖ ਆਗੂਆ ਨੇ ਹਾਜਰੀ ਭਰੀ।