Gurdwara Singh Sabha Dhaipai

Gurdwara Singh Sabha Dhaipai Waheguru ji ka khalsa
Waheguru ji ki fateh

             ,    ,   :613, 23/08/2026ਸੋਰਠਿ ਮਹਲਾ ੫ ॥   ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥   ਲੋਭਨ ਮਹਿ ਲੋਭੀ ਲੋਭਾਇਓ ਤਿ...
22/08/2026

, , :613, 23/08/2026

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

सोरठि महला ५ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥ बिदिआ महि बिदुअंसी रचिआ नैन देखि सुखु पावहि ॥ जैसे रसना सादि लुभानी तिउ हरि जन हरि गुण गावहि ॥३॥ जैसी भूख तैसी का पूरकु सगल घटा का सुआमी ॥ नानक पिआस लगी दरसन की प्रभु मिलिआ अंतरजामी ॥४॥५॥१६॥

Sorat'h, Fifth Mehl: As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. ||1|| This is what befits the Lord's servant. Beholding the Lord near at hand, he serves the True Guru, and he is satisfied through the Kirtan of the Lord's Praises. ||Pause|| The addict is addicted to his drug, and the landlord is in love with his land. As the baby is attached to his milk, so the Saint is in love with God. ||2|| The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. ||3|| As is the hunger, so is the fulfiller; He is the Lord and Master of all hearts. Nanak Ji thirsts for the Blessed Vision of the Lord's Darshan; he has met God, the Inner-knower, the Searcher of hearts. ||4||5||16||

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨। ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ॥੩॥ ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ ਜੀ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ॥੪॥੫॥੧੬॥

(हे भाई!) जैसे राज के कामों में राजा मगन रहता है, जैसे मान बढ़ाने वाले कामों में आदर-मान का भूखा मनुख मस्त रहता है, जैसे लालची मनुख लालच बढ़ाने वाले कर्मों में फँसा रहता है, उसी प्रकार जीवन के सूझ वाला मनुख प्रेम-रंग में मस्त रहता है।१। परमात्मा के भागर को यही कर्म अच्छा लगता है। (भक्त परमात्मा को) अंग-संग देख कर, और, गुरु की सेवा करके परमात्मा की सिफत सलाह में प्रसन रहता है।रहाउ। हे भाई! नशे करने का प्रेमी मनुख नशों के साथ जुड़ा रहता है, जमीं के मालिकों को जमीन प्यारी लगती हैं, बच्चा दूध के साथ ही पचरता रहता है। इसी प्रकार संत जन परमात्मा के साथ प्यार करते हैं।२। हे भाई! विद्वान मनुष्य विद्या (पढ़ने पढ़ाने) मे ख़ुश रहता है, आँखें (पदार्थ) देख देख के सुख मानती हैं। हे भाई! जिस तरह जीभ (स्वादिष्ट पदार्थों के) स्वाद (चख्खन) में ख़ुश रहती है, वैसे ही प्रभू के भगत प्रभू की सिफ़त-सलाह के गीत गाते हैं ॥३॥ हे भाई! सभी शरीरों का मालिक प्रभू जिस तरह किसे जीव की लालसा हो वैसी ही पूरी करने वाला है। हे नानक जी! (जिस मनुष्य को) परमातमा के दर्शन की प्यास लगती है, उस मनुष्य को दिल की जानने वाला परमातमा (आप) आ मिलता है ॥४॥५॥१६॥




ਗੱਜ-ਵੱਜ ਕੇ ਫਤਹਿ ਬੁਲਾਓ ਜੀ

#ਵਾਹਿਗੁਰੂ #ਜੀ #ਕਾ #ਖਾਲਸਾ
#ਵਾਹਿਗੁਰੂ #ਜੀ #ਕੀ #ਫ਼ਤਹਿ

             ,    ,   :594, 22/08/2026ਸਲੋਕੁ ਮ: ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤ...
22/08/2026

, , :594, 22/08/2026

ਸਲੋਕੁ ਮ: ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥

सलोकु मः १ ॥ घर ही मुंधि विदेसि पिरु नित झूरे सम्हाले ॥ मिलदिआ ढिल न होवई जे नीअति रासि करे ॥१॥ मः १ ॥ नानक गाली कूड़ीआ बाझु परीति करेइ ॥ तिचरु जाणै भला करि जिचरु लेवै देइ ॥२॥ पूउड़ी ॥ जिनि उपाए जीअ तिनि हरि राखिआ ॥ अम्रितु सचा नाउ भोजनु चाखिआ ॥ तिपति रहे आघाइ मिटी भभाखिआ ॥ सभ अंदरि इकु वरतै किनै विरलै लाखिआ ॥ जन नानक भए निहालु प्रभ की पाखिआ ॥२०॥

Shalok, First Mehl: The soul-bride is at home, while the Husband Lord is away; she cherishes His memory, and mourns His absence. She shall meet Him without delay, if she rids herself of duality. ||1|| First Mehl: O Nanak, false is the speech of one who acts without loving the Lord. He judges things to be good, only as long as the Lord gives and he receives. ||2|| Pauree:The Lord, who created the creatures, also protects them. I have tasted the food of Ambrosial Nectar, the True Name. I am satisfied and satiated, and my hunger is appeased. The One Lord is pervading in all, but rare are those who realize this Servant Nanak is enraptured, in the Protection of God. ||20||

ਮੁੰਧਿ = ਇਸਤ੍ਰੀ। ਜਿਨਿ = ਜਿਸ ਨੇ। ਤਿਨਿ = ਉਸੇ ਨੇ। ਭਭਾਖਿਆ = ਖਾਣ ਦੀ ਇੱਛਾ।

ਪ੍ਰਭੂ-ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, ਪਰ, (ਜੀਵ-ਇਸਤ੍ਰੀ) ਉਸ ਨੂੰ ਪਰਦੇਸ ਵਿਚ (ਸਮਝਦੀ ਹੋਈ) ਸਦਾ ਝੂਰਦੀ ਤੇ ਯਾਦ ਕਰਦੀ ਹੈ, ਜੇ ਨੀਯਤ ਸਾਫ਼ ਕਰੇ ਤਾਂ (ਪ੍ਰਭੂ ਨੂੰ) ਮਿਲਦਿਆਂ ਢਿੱਲ ਨਹੀਂ ਲੱਗਦੀ ॥੧॥ ਹੇ ਨਾਨਕ! ਉਹ ਗਲ-ਬਾਤ ਸਭ ਝੂਠੀ ਹੈ ਜੋ (ਹਰੀ ਨਾਲ) ਪਿਆਰ ਕਰਨ ਤੋਂ ਦੂਰ ਕਰਦੀ ਹੈ। ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ॥੨॥ ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ। ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ, ਤੇ (ਇਸ ਨਾਮ-ਰੂਪ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ। ਸਾਰੇ ਜੀਵਾਂ ਵਿਚ ਇਕ ਪ੍ਰਭੂ ਆਪ ਵਿਆਪਕ ਹੈ, ਪਰ ਕਿਸੇ ਵਿਰਲੇ ਨੇ ਇਹ ਸਮਝਿਆ ਹੈ; ਤੇ ਹੇ ਨਾਨਕ! (ਉਹ ਵਿਰਲਾ) ਦਾਸ ਪ੍ਰਭੂ ਦੇ ਪੱਖ ਕਰ ਕੇ ਖਿੜਿਆ ਰਹਿੰਦਾ ਹੈ ॥੨੦॥

प्रभु-पति तो घर (भाव, हृदय) में ही है, पर, (जीव-स्त्री ) उस को परदेस में ( समझते हुए) सदा दूर से ही याद करती है, अगर नियत साफ़ करे तो ( प्रभु को ) मिलने में देर नहीं लगती ॥੧॥ हे नानक! वह बात-चित सब झूठी है जो (हरी से ) प्यार करने से दूर करती है। जब तक (हरी) देता है और (जीव) लेता है (भाव, जब तक जीव को कुछ मिलता रहता है) तब तक (हरी को जीव) अच्छा समझता हैं॥२॥ जिस हरी ने जीव पैदा किये हैं, उस ने उनकी रक्षा की है। जो जीव उस हरी का आत्मिक जीवन देने वाला सच्चा नाम (रूप) भोजन चखते हैं, और (इस नाम-रूप भोजन से) वह तृप्त हो जाते हैं उनकी और खाने की इच्छा मिट जाती है। सारे जीवों में एक प्रभु आप व्यापक है, परन्तु किसी विरले ने यह जाना है; और है नानक! (वह एक) दास प्रभु का पक्ष कर के खड़ा रहता है॥२०॥




ਗੱਜ-ਵੱਜ ਕੇ ਫਤਹਿ ਬੁਲਾਓ ਜੀ

#ਵਾਹਿਗੁਰੂ #ਜੀ #ਕਾ #ਖਾਲਸਾ
#ਵਾਹਿਗੁਰੂ #ਜੀ #ਕੀ #ਫ਼ਤਹਿ

             ,    ,   : 788, 21/08/2026ਸਲੋਕ ਮ: ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰ...
21/08/2026

, , : 788, 21/08/2026

ਸਲੋਕ ਮ: ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥

सलोक मः ३ ॥ कामणि तउ सीगारु करि जा पहिलां कंतु मनाइ ॥ मतु सेजै कंतु न आवई एवै बिरथा जाइ ॥ कामणि पिर मनु मानिआ तउ बणिआ सीगारु ॥ कीआ तउ परवाणु है जा सहु धरे पिआरु ॥ भउ सीगारु तबोल रसु भोजनु भाउ करेइ ॥ तनु मनु सउपे कंत कउ तउ नानक भोगु करेइ ॥१॥

Shalok, Third Mehl: O bride, decorate yourself, after you surrender and accept your Husband Lord. Otherwise, your Husband Lord will not come to your bed, and your ornaments will be useless. O bride, your decorations will adorn you, only when your Husband Lord's Mind is pleased. Your ornaments will be acceptable and approved, only when your Husband Lord loves you. So make the Fear of God your ornaments, joy your betel nuts to chew, and love your food. Surrender your body and mind to your Husband Lord, and then, O Nanak, He will enjoy you. ||1||

ਕਾਮਣਿ = ਹੇ ਇਸਤ੍ਰੀ! ਤਉ = ਤਦੋਂ । ਮਤੁ = ਮਤਾ। ਬਿਰਥਾ = ਵਿਅਰਥ। ਪਿਰ ਮਨੁ = ਖਸਮ ਦਾ ਮਨ। ਕੀਆ = (ਸਿੰਗਾਰ) ਕੀਤਾ ਹੋਇਆ। ਤਬੋਲ = ਪਾਨ। ਭਾਉ = ਪਿਆਰ।

ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ। ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ। ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਤਾਂ ਹੇ ਨਾਨਕ! ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ ॥੧॥

हे स्त्री! तब सिंगार बना जब पहले तो अपने खसम को प्रसन्न कर ले , (नहीं तो) शायद खसम आये ही न और सिंगार व्यर्थ ही चल जाए। हे स्त्री! जो शास्म का मन मान जात तो ही सिंगार बना समझ। स्त्री का सिंगार किया हुआ तो ही कबूल है अगर खसम उस को प्यार करे। जो जीव स्त्री प्रभु के डर (में रहने) को सिंगार और पहनने का रस बनाती है, प्रभु के प्यार को भोजन (भावार्थ, जिन्दगी का आधार) बनाती है, तो अपना तन मन खसम-प्रभु के हवाले कर देती है (भावार्थ, पूर्ण रूप से प्रभु की रजा में चलती है) तो हे नानक! उस को खसम प्रभु मिलता है॥




ਗੱਜ-ਵੱਜ ਕੇ ਫਤਹਿ ਬੁਲਾਓ ਜੀ

#ਵਾਹਿਗੁਰੂ #ਜੀ #ਕਾ #ਖਾਲਸਾ
#ਵਾਹਿਗੁਰੂ #ਜੀ #ਕੀ #ਫ਼ਤਹਿ

             ,    ,   :737, 20/08/2026ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ...
20/08/2026

, , :737, 20/08/2026

ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

सूही महला ५ ॥ धनु सोहागनि जो प्रभू पछानै ॥ मानै हुकमु तजै अभिमानै ॥ प्रिअ सिउ राती रलीआ मानै ॥१॥ सुनि सखीए प्रभ मिलण नीसानी ॥ मनु तनु अरपि तजि लाज लोकानी ॥१॥ रहाउ ॥ सखी सहेली कउ समझावै ॥ सोई कमावै जो प्रभ भावै ॥ सा सोहागणि अंकि समावै ॥२॥ गरबि गहेली महलु न पावै ॥ फिरि पछुतावै जब रैणि बिहावै ॥ करमहीणि मनमुखि दुखु पावै ॥३॥ बिनउ करी जे जाणा दूरि ॥ प्रभु अबिनासी रहिआ भरपूरि ॥ जनु नानकु गावै देखि हदूरि ॥४॥३॥

Soohee, Fifth Mehl: Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. ||1|| Listen, O my companions - these are the signs on the Path to meet God. Dedicate your mind and body to Him; stop living to please others. ||1||Pause|| One soul-bride counsels another, to do only that which pleases God. Such a soul-bride merges into the Being of God. ||2|| One who is in the grip of pride does not obtain the Mansion of the Lord's Presence. She regrets and repents, when her life-night passes away. The unfortunate self-willed manmukhs suffer in pain. ||3|| I pray to God, but I think that He is far away. God is imperishable and eternal; He is pervading and permeating everywhere. Servant Nanak sings of Him; I see Him Ever-present everywhere. ||4||3||

ਪਦਅਰਥ: ਧਨੁ = ਧਨੁ {धन्य} ਭਾਗਾਂ ਵਾਲੀ, ਸਲਾਹੁਣ = ਜੋਗ। ਸੋਹਾਗਨਿ = {सौभागिनी} ਸੁਹਾਗ = ਭਾਗ ਵਾਲੀ। ਪਛਾਨੈ = ਸਾਂਝ ਪਾਂਦੀ ਹੈ। ਮਾਨੈ = ਮੰਨਦੀ ਹੈ। ਪ੍ਰਿਅ ਸਿਉ = ਪਿਆਰੇ ਨਾਲ। ਰਾਤੀ = ਮਗਨ, ਰੰਗੀ ਹੋਈ। ਰਲੀਆ = ਆਤਮਕ ਆਨੰਦ। ਮਾਨੈ = ਮਾਣਦੀ ਹੈ।੧।ਸਖੀਏ = ਹੇ ਸਹੇਲੀ! ਅਰਪਿ = ਭੇਟਾ ਕਰ ਦੇ। ਤਜਿ = ਤਿਆਗ ਕੇ। ਲਾਜ ਲੋਕਾਨੀ = ਲੋਕ ਦੀ ਲਾਜ, ਲੋਕ = ਲਾਜ ਦੀ ਖ਼ਾਤਰ ਕੰਮ ਕਰਨੇ।੧।ਰਹਾਉ।ਕਉ = ਨੂੰ। ਪ੍ਰਭ ਭਾਵੈ = ਪ੍ਰਭੂ ਨੂੰ ਚੰਗਾ ਲੱਗੇ। ਸਾ = ਉਹ {ਇਸਤ੍ਰੀ ਲਿੰਗ}। ਅੰਕਿ = ਗੋਦ ਵਿਚ।੨।ਗਰਬਿ = ਅਹੰਕਾਰ ਵਿਚ। ਗਹੇਲੀ = ਫਸੀ ਹੋਈ। ਮਹਲੁ = ਟਿਕਾਣਾ। ਰੈਣਿ = (ਜ਼ਿੰਦਗੀ ਦੀ) ਰਾਤ। ਕਰਮ = ਹੀਣਿ = ਮੰਦ = ਭਾਗਣ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ।੩ ਬਿਨਉ {विनय}ਬੇਨਤੀ। ਕਰੀ = ਕਰੀਂ, ਮੈਂ ਕਰਦਾ ਹਾਂ। ਜਾਣਾ = ਜਾਣਾਂ, ਮੈਂ ਸਮਝਾਂ। ਰਹਿਆ ਭਰਪੂਰਿ = ਹਰ ਥਾਂ ਮੌਜੂਦ। ਦੇਖਿ = ਵੇਖ ਕੇ। ਹਜੂਰਿ = ਅੰਗ = ਸੰਗ, ਹਾਜ਼ਰ = ਨਾਜ਼ਰ।੪।

ਅਰਥ: ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ।ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧।(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।੨।(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩।ਹੇ ਭਾਈ! ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।

अर्थ: हे सखिए! परमात्मा को मिलने की निशानी (मुझसे) सुन ले। (वह निशानी वह तरीका ये है कि) लोक-लाज की खातिर काम करने छोड़ के अपना मन अपना शरीर परमात्मा के हवाले कर दे।1। रहाउ।हे सखिए! वह जीव-स्त्री सराहनीय है, सोहाग भाग वाली है, जो प्रभू-पति के साथ सांझ बनाती है, जो अहंकार छोड़ के प्रभू-पति का हुकम मानती रहती है। वह जीव-स्त्री प्रभू पति (के प्यार-रंग) में रंगी हुई उसके मिलाप का आत्मिक आनन्द लेती रहती है।1।(एक सत्संगी) सहेली (दूसरी सत्संगी) सहेली को (प्रभू-पति के मिलाप के तरीके के बारे में) समझाती है (और कहती है कि) जो जीव-स्त्री वही कुछ करती है जो प्रभू-पति को पसंद आ जाता है, वह सोहाग-भाग वाली जीव-स्त्री उस प्रभू के चरणों में लीन रहती है।2।(पर) जो जीव-स्त्री अहंकार में फसी रहती है, वह प्रभू-पति के चरणों में जगह प्राप्त नहीं कर सकती। जब (जिंदगी की) रात बीत जाती है, तब वह पछताती है। अपने मन के पीछे चलने वाली वह दुर्भाग्यपूर्ण जीव-स्त्री सदा दुख पाती रहती है।3।हे भाई! (लोक-लाज की खातिर मैं तब ही परमात्मा के दर पर) अरदास करूँ, अगर मैं उसको कहीं दूर बसता समझूँ। वह नाश-रहित परमात्मा तो हर जगह व्यापक है। दास नानक (तो उसको अपने) अंग-संग (बसता) देख के उसकी सिफत सालाह करता है।4।3।




ਗੱਜ-ਵੱਜ ਕੇ ਫਤਹਿ ਬੁਲਾਓ ਜੀ

#ਵਾਹਿਗੁਰੂ #ਜੀ #ਕਾ #ਖਾਲਸਾ
#ਵਾਹਿਗੁਰੂ #ਜੀ #ਕੀ #ਫ਼ਤਹਿ

             ,    ,   :598, 19/08/2026ਸੋਰਠਿ ਮਹਲਾ ੧ ॥ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ...
19/08/2026

, , :598, 19/08/2026

ਸੋਰਠਿ ਮਹਲਾ ੧ ॥
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

सोरठि महला १ ॥
जिसु जल निधि कारणि तुम जगि आए सो अंम्रितु गुर पाही जीउ ॥ छोडहु वेसु भेख चतुराई दुबिधा इहु फलु नाही जीउ ॥१॥ मन रे थिरु रहु मतु कत जाही जीउ ॥ बाहरि ढूढत बहुतु दुखु पावहि घरि अंम्रितु घट माही जीउ ॥ रहाउ ॥ अवगुण छोडि गुणा कउ धावहु करि अवगुण पछुताही जीउ ॥ सर अपसर की सार न जाणहि फिरि फिरि कीच बुडाही जीउ ॥२॥ अंतरि मैलु लोभ बहु झूठे बाहरि नावहु काही जीउ ॥ निरमल नामु जपहु सद गुरमुखि अंतर की गति ताही जीउ ॥३॥ परहरि लोभु निंदा कूड़ु तिआगहु सचु गुर बचनी फलु पाही जीउ ॥ जिउ भावै तिउ राखहु हरि जीउ जन नानक सबदि सलाही जीउ ॥४॥९॥

Sorat'h, First Mehl:
The treasure of the Name, for which you have come into the world - that Ambrosial Nectar is with the Guru. Renounce costumes, disguises and clever tricks; this fruit is not obtained by duplicity. ||1|| O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. ||Pause|| Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. ||2|| Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru's Instruction; only then will your innermost being be emancipated. ||3|| Let greed and slander be far away from you, and renounce falsehood; through the True Word of the Guru's Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. ||4||9||

ਅਰਥ: (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ।੧। ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ ।ਰਹਾਉ। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ । (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ । ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ—) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੪।੯।

अर्थ: (हे भाई!) जिस अमृत के खजाने की खातिर तुम जगत में आए हो वह अमृत गुरु की ओर से मिलता है; पर धार्मिक भेस का पहरावा छोड़, मन की चालाकी भी छोड़ दे (बाहर की सूरति धर्मियों वाली और अंदर से दुनिया को ठगने वाली चालाकी) इस दुविधा भरी चाल में उलझे रह के ये अमृत फल की प्राप्ति नहीं हो सकती।1।हे मेरे मन! (अंदर ही प्रभु चरणों में) टिका रह, (देखना, नाम-अमृत की तलाश में) कहीं बाहर ना भटकते फिरना। अगर तू बाहर ढूँढने निकल पड़ा, तो बहुत दुख पाएगा। अटल आत्मिक जीवन देने वाला रस तेरे घर में ही है, हृदय में ही है। रहाउ।(हे भाई!) अवगुण छोड़ के गुण हासिल करने का प्रयत्न करो। अगर अवगुण ही करते रहोगे तो पछताना पड़ेगा। (हे मन!) तू बार-बार मोह के कीचड़ में डूब रहा है, तू अच्छे-बुरे की परख करनी नहीं जानता।2। (हे भाई!) अगर अंदर (मन में) लोभ की मैल है (और लोभ के अधीन हो के) कई ठगी के काम करते हो, तो बाहर (तीर्थ आदि पर) स्नान करने के क्या लाभ? अंदर की ऊँची अवस्था तभी बनेगी जब गुरु के बताए हुए रास्ते पर चल के सदा प्रभु का पवित्र नाम जपोगे।3।(हे मन!) लोभ त्याग, निंदा और झूठ त्याग। गुरु के वचन में चलने से ही सदा स्थिर रहने वाला अमृत-फल मिलेगा। हे दास नानक! (प्रभु दर पर अरदास कर और कह:) हे हरि! जैसे तेरी रजा हो वैसे ही मुझे रख (पर ये मेहर कर कि गुरु के) शब्द में जुड़ के मैं तेरी महिमा करता रहूँ।4।9।




ਗੱਜ-ਵੱਜ ਕੇ ਫਤਹਿ ਬੁਲਾਓ ਜੀ

#ਵਾਹਿਗੁਰੂ #ਜੀ #ਕਾ #ਖਾਲਸਾ
#ਵਾਹਿਗੁਰੂ #ਜੀ #ਕੀ #ਫ਼ਤਹਿ

             ,    ,   : 704, 18:08/2026ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕੁ ॥  ਊਚਾ ਅਗਮ ਅਪਾਰ ਪ੍ਰਭੁ ਕਥਨੁ ਨ...
18/08/2026

, , : 704, 18:08/2026

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

जैतसरी महला ५ घरु २ छंत ੴ सतिगुर प्रसादि ॥ सलोकु ॥ ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूलीऐ ॥ लूक करत बिकार बिखड़े प्रभ नेर हू ते नेरिआ ॥ बिनवंति नानक दइआ धारहु काढि भवजल फेरिआ ॥१॥

Jaitsree, Fifth Mehl, Second House, Chhant: One Universal Creator God. By The Grace Of The True Guru: Shalok: God is lofty, unapproachable and infinite. He is indescribable - He cannot be described. Nanak seeks the Sanctuary of God, who is all-powerful to save us. ||1|| Chhant: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. ||1||

ਅਗਮ = ਅਪਹੁੰਚ। ਕਥਨੁ ਨ ਜਾਇ = ਬਿਆਨ ਨਹੀਂ ਹੋ ਸਕਦਾ। ਅਕਥੁ = ਬਿਆਨ ਤੋਂ ਪਰੇ। ਪ੍ਰਭ = ਹੇ ਪ੍ਰਭੂ! ਰਾਖਨ ਕਉ = ਰੱਖਿਆ ਕਰਨ ਲਈ। ਸਮਰਥੁ = ਤਾਕਤ ਵਾਲਾ।੧। ਪ੍ਰਭ = ਹੇ ਪ੍ਰਭੂ! ਗਨਉ = ਮੈਂ ਗਿਣਾਂ, ਗਨਉਂ। ਅਸੰਖ = ਗਿਣਤੀ ਤੋਂ ਪਰੇ, ਅਣਗਿਣਤ। ਖਤੇ = ਪਾਪ। ਫੇਰੇ = ਗੇੜੇ। ਨਿਤ ਪ੍ਰਤਿ = ਸਦਾ ਹੀ। ਸਦ = ਸਦਾ। ਬਿਕਰਾਲ = ਭਿਆਨਕ। ਤਉ ਪ੍ਰਸਾਦੀ = ਤੇਰੀ ਕਿਰਪਾ ਨਾਲ। ਘੂਲੀਐ = ਬਚ ਸਕੀਦਾ ਹੈ। ਲੂਕ ਕਰਤ = ਲੁਕਾਉ ਕਰਦਿਆਂ। ਬਿਖੜੇ = ਔਖੇ। ਨੇਰ ਹੂ ਤੇ ਨੇਰਿਆ = ਨੇੜੇ ਤੋਂ ਨੇੜੇ। ਭਵਜਲ = ਸੰਸਾਰ-ਸਮੁੰਦਰ। ਫੇਰਿਆ = ਗੇੜਾਂ ਵਿਚੋਂ ॥੧॥

ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਗੁਰੂ ਨਾਨਕ ਜੀ ਬੇਨਤੀ ਕਰਦੇ ਹਨ, ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

राग जैतसरी, घर २ में गुरु अर्जनदेव जी की बानी 'छंद' ।अकाल पुरख एक है और सतगुरु की कृपा द्वारा प्राप्त होता है। सलोकु। गुरू नानक जी कहते हैं, हे नानक! (कह) हे प्रभु! में तेरी सरन आया हूँ, तुम (सरन आए की) रक्षा करने की ताकत रखते हो। हे सब से ऊचे! हे अपहुच! हे बयंत! तू सब का मालिक है, तेरा सरूप बयां नहीं किया जा सकता, बयां से परे है।१। छंत। हे हरी! हे प्रभु! मैं तेरा हूँ, जैसे जानो वेसे (माया के मोह से) मेरी रक्षा करो। मैं (अपने) कितने अवगुण गिनू? मेरे अंदर अनगिनत अवगुण हैं। हे प्रभु! मेरे अनगिनत ही अवगुण हैं, पापों के घेरे में फसा रहता हूँ, रोज ही उकाई खा जाते हैं। भयानक माया के मोह में मस्त रहते हैं, तेरी कृपा से ही बच पाते हैं। हम जीव दुखदाई विकार (अपने तरफ से) परदे में करते हैं, परन्तु, हे प्रभु! तुम हमारे पास से भी पास बसते हो। गुरू नानक जी विनती करते हैं, हे प्रभु! हमारे ऊपर कृपार कर, हम जीवों को संसार-सागर के (माया के) घेर से निकल ले॥१॥




ਗੱਜ-ਵੱਜ ਕੇ ਫਤਹਿ ਬੁਲਾਓ ਜੀ

#ਵਾਹਿਗੁਰੂ #ਜੀ #ਕਾ #ਖਾਲਸਾ
#ਵਾਹਿਗੁਰੂ #ਜੀ #ਕੀ #ਫ਼ਤਹਿ

             ,    ,   :586, 17/08/2026ਸਲੋਕੁ ਮ: ੩ ॥   ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥   ਐਥੈ ਮਿਲਨਿ ਵਡਿਆਈਆ ਦਰਗਹ ਮੋ...
17/08/2026

, , :586, 17/08/2026

ਸਲੋਕੁ ਮ: ੩ ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥

सलोकु मः ३ ॥ सतिगुर की सेवा चाकरी सुखी हूं सुख सारु ॥ ऐथै मिलनि वडिआईआ दरगह मोख दुआरु ॥ सची कार कमावणी सचु पैनणु सचु नामु अधारु ॥ सची संगति सचि मिलै सचै नाइ पिआरु ॥ सचै सबदि हरखु सदा दरि सचै सचिआरु ॥ नानक सतिगुर की सेवा सो करै जिस नो नदरि करै करतारु ॥१॥

Shalok, Third Mehl: Service to, and obedience to the True Guru, is the essence of comfort and peace. Doing so, one obtains honor here, and the door of salvation in the Court of the Lord. In this way, perform the tasks of Truth, wear Truth, and take the Support of the True Name. Associating with Truth, obtain Truth, and love the True Name. Through the True Word of the Shabad, be always happy, and you shall be acclaimed as True in the True Court. O Nanak, he alone serves the True Guru, whom the Creator has blessed with His Glance of Grace. ||1||

ਸਾਰੁ = ਤੱਤ, ਨਿਚੋੜ। ਸੁਖੀ ਹੂੰ ਸੁਖ = ਚੰਗੇ ਤੋਂ ਚੰਗੇ ਸੁਖ ਦਾ। ਐਥੈ = ਜਗਤ ਵਿਚ।੧।

ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ (ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ। (ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ, ਸੱਚਾ ਨਾਮ-ਰੂਪ ਆਸਰਾ ਮਿਲ ਜਾਂਦਾ ਹੈ, ਸੱਚੀ ਸੰਗਤਿ ਦੀ ਪ੍ਰਾਪਤੀ ਹੁੰਦੀ ਹੈ, ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ। (ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼-ਰੂ ਹੋ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਪਰ, ਹੇ ਨਾਨਕ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ।੧।

गुरु की बताई सेवा चाकरी करना अच्छे से अच्छे सुख का तत्व है (गुरु की बताई सेवा करने से) जगेअत में आदर मिलता है, और प्रभु की हजूरी में सुर्खरुई का दरवाजा। (गुरु-सेवा की यही) सच्ची कार कमाने-योग्य है, (इस से) मनुख को (परदे ढकने के लिए) सच्चा नाम-रूप पोशाक मिल जाता है, सच्चा नाम-रूप सहारा मिल जाता है, सच्ची संगत की प्राप्ति होती है, सच्चे नाम में प्यार पैदा होता है और सच्चे प्रभु से मिलाप होता है। (गुरु के)सच्चे शब्द की बरकत से (मनुख के मन में) सदा ख़ुशी बनी रहती है, और प्रभु की हजूरी में मनुख सुर्खरू हो जाता है। गुरू नानक जी कहते हैं, परन्तु, हे नानक ! सतगुरु की बताई हुई कार वोही मनुख करता है, जिस के ऊपर प्रभु संवय कृपा की नज़र करता है।१।




ਗੱਜ-ਵੱਜ ਕੇ ਫਤਹਿ ਬੁਲਾਓ ਜੀ

#ਵਾਹਿਗੁਰੂ #ਜੀ #ਕਾ #ਖਾਲਸਾ
#ਵਾਹਿਗੁਰੂ #ਜੀ #ਕੀ #ਫ਼ਤਹਿ

             ,    ,   : 723, 16/08/2026ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ...
16/08/2026

, , : 723, 16/08/2026

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਪਦਅਰਥ: ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧। ਆਧਾਰੁ = ਸਹਾਰਾ।ਰਹਾਉ। ਤੂ ਹੈ– ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨। ਦੀਸੈ = ਦਿੱਸਦਾ ਹੈ। ਗੁਣ ਨਿਧਾਨ = ਹੇ ਗੁਣਾਂ ਦੇ ਖ਼ਜ਼ਾਨੇ! ਅਨੂਪ = ਹੇ ਸੁੰਦਰ! ਜਨ = ਹੇ ਜਨ! ਸੋਇ = ਉਸ ਪਰਮਾਤਮਾ ਨੂੰ ਹੀ। ਕਰਮਿ = ਮੇਹਰ ਨਾਲ।੩। ਜਿਨਿ = ਜਿਸ (ਮਨੁੱਖ) ਨੇ। ਤਿਸ ਕਉ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}। ਬਲਿਹਾਰ = ਸਦਕੇ। ਤਿਸ ਕੈ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕੈ’ ਦੇ ਕਾਰਨ ਉੱਡਿਆ ਹੈ}। ਕੈ ਸੰਗਿ = ਦੇ ਨਾਲ। ਲੋਚਾ = ਤਾਂਘ। ਪੂਰਿ = ਪੂਰੀ ਕਰ। ਬਾਛਉ = ਬਾਛਉਂ, ਮੈਂ ਚਾਹੁੰਦਾ ਹਾਂ। ਧੂਰਿ = ਚਰਨ = ਧੂੜ।੪।

ਅਰਥ: ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ॥ ਰਹਾਉ ॥ ਹੇ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ ਜੀ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ॥੨॥ ਹੇ ਪ੍ਰਭੂ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ, ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਇਹ ਜਗਤ ਤੇਰਾ ਹੀ ਰੂਪ ਹੈ) ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ ਜੀ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ॥੩॥ ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਨਾਨਕ ਜੀ ਆਖਦੇ ਹਨ – ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰੋ ਜੀ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ॥੪॥੨॥ तिलंग घरु २ महला ५ ॥ तुधु बिनु दूजा नाही कोइ ॥ तू करतारु करहि सो होइ ॥ तेरा जोरु तेरी मनि टेक ॥ सदा सदा जपि नानक एक ॥१॥ सभ ऊपरि पारब्रहमु दातारु ॥ तेरी टेक तेरा आधारु ॥ रहाउ ॥ है तूहै तू होवनहार ॥ अगम अगाधि ऊच आपार ॥ जो तुधु सेवहि तिन भउ दुखु नाहि ॥ गुर परसादि नानक गुण गाहि ॥२॥ जो दीसै सो तेरा रूपु ॥ गुण निधान गोविंद अनूप ॥ सिमरि सिमरि सिमरि जन सोइ ॥ नानक करमि परापति होइ ॥३॥ जिनि जपिआ तिस कउ बलिहार ॥ तिस कै संगि तरै संसार ॥ कहु नानक प्रभ लोचा पूरि ॥ संत जना की बाछउ धूरि ॥४॥२॥

अर्थ: हे प्रभू! तेरे बिना और कोई दूसरा कुछ कर सकने वाला नहीं है। तूँ सारे जगत को पैदा करने वाला हैं, जो कुछ तूँ करता हैं, वही होता है, (हम जीवों को) तेरी ही शक्ति है, (हमारे) मन में तेरा ही सहारा है। हे नानक जी! सदा ही उस एक परमात्मा का नाम जपते रहो ॥१॥ हे भाई! सब जीवों को दाताँ देने वाला परमात्मा सब जीवों के सिर ऊपर राखा है। हे प्रभू! (हम जीवों को) तेरा ही आसरा है, तेरा ही सहारा है ॥ रहाउ ॥ हे प्रभू! हर जगह हर समय तूँ ही तूँ मौजूद हैं, तूँ ही सदा कायम रहने वाला हैं। हे अपहुँच प्रभू! हे अथाह प्रभू! हे सब से ऊँचे और बेअंत प्रभू! जो मनुष्य तुम्हें याद करते हैं, उनको कोई डर कोई दुःख परेशान नहीं कर सकता। हे नानक जी! गुरू की कृपा से ही (मनुष्य परमात्मा के) गुण गा सकते हैं ॥२॥ हे प्रभू! (जगत में) जो कुछ दिखता है तेरा ही स्वरूप है, हे गुणों के ख़ज़ाने! हे सुंदर गोबिंद! (यह जगत तेरा ही रूप है) हे मनुष्य! सदा उस परमात्मा का सिमरन करते रहो। हे नानक जी! (परमात्मा का सिमरन) परमात्मा की कृपा से ही मिलता है ॥३॥ हे भाई! जिस मनुष्य ने परमात्मा का नाम जपा है, उस से कुर्बान होना चाहिए। उस मनुष्य की संगत में (रह कर) सारा जगत संसार-समुँद्र से पार निकल जाता है। नानक जी कहते हैं – हे प्रभू! मेरी इच्छा पूरी करो जी, मैं (तेरे दर से) तेरे संत जनों के चरणों की धूल माँगता हूँ ॥४॥२॥

Tilang Ghar 2 Mahalaa 5 || Tudhh Bin Doojaa Naahee Koe || Too Kartaar Kareh So Hoe || Teraa Jor Teree Man Ttek || Sadaa Sadaa J*p Naanak Ek ||1|| Sabh Oopar Paarbreham Daataar || Teree Ttek Teraa Aadhhaar || Rahaau || Hai Toohai Too Hovanhaar || Agam Agaadhh Ooch Aapaar || Jo Tudhh Seveh Tin Bhau Dukh Naahe || Gur Parsaad Naanak Gun Gaahe ||2|| Jo Deesai So Teraa Roop || Gun Nidhhaan Govind Anoop || Simar Simar Simar Jan Soe || Naanak Karam Paraapat Hoe ||3|| Jin J*peaa Tis Kau Balehaar || Tis Kai Sang Tarai Sansaar || Kahu Naanak Prabh Lochaa Poor || Sant Janaa Kee Baashhau Dhhoor ||4||2||

Meaning: There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak Ji, on the One. ||1|| The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak Ji, sing the Glorious Praises of the Lord. ||2|| Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak Ji, by His Grace, we obtain Him. ||3|| I am a sacrifice to those who meditate on the Lord. Associating with them, the whole world is saved. Says Nanak Ji, God fulfills our hopes and aspirations. I long for the dust of the feet of the Saints. ||4||2||




ਵਾਹਿਗੁਰੂ ਜੀ ਕਾ ਖ਼ਾਲਸਾ
ਵਾਹਿਗੁਰੂ ਜੀ ਕੀ ਫ਼ਤਹਿ।

Address

Vpo Dhaipai
Kot Kapura
151204

Telephone

9041825005

Website

Alerts

Be the first to know and let us send you an email when Gurdwara Singh Sabha Dhaipai posts news and promotions. Your email address will not be used for any other purpose, and you can unsubscribe at any time.

Shortcuts

Share

Category