28/08/2023
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈਡ ਗ੍ਰੰਥੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਜੀ ਦੇ ਅਕਾਲ ਚਲਾਣਾ ਕਰਨ ਨਾਲ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ , ਵਿਛੜੀ ਰੂਹ ਨਮਿਤ ਅੱਜ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਕੁਰੂਕਸ਼ੇਤਰ ਵਿਖੇ ਵਾਹਿਗੁਰੂ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕਰਕੇ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ।ਇਸ ਮੌਕੇ ਬੀਬੀ ਰਵਿੰਦਰ ਕੌਰ ਜੀ ਅਜਰਾਣਾ ਅੰਤ੍ਰਿੰਗ ਮੈਂਬਰ ਵਿਸ਼ੇਸ਼ ਤੋਰ ਤੇ ਪੁੱਜੇ ਅਤੇ ਉਹਨਾਂ ਨਾਲ ਸਮੂੰਹ ਸਟਾਫ ਹੈਡ ਆਫਿਸ ਅਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਹੋਈਆਂ।