Tera Aasra Tv

Tera Aasra Tv This page is specially for religious activities.

Gurbani kirtan, katha vicharan, Live gurmat smagams, Gurbani Path, Dharmic songs gayan, dharmic kavita gayan etc.

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀਸੱਚਖੰਡ ਸ੍ਰੀ ਹਰਿਮੰਦਰ ਸਾਹਿਬ 19.03.26 ਵੀਰਵਾਰ 6 ਚੇਤ ਨਾਨਕਸ਼ਾਹੀ ਸੰਮਤ 558ਆਸਾ ਸ੍ਰੀ ਕਬੀਰ ਜੀਉ ਕੇ ਦ...
16/04/2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
19.03.26 ਵੀਰਵਾਰ 6 ਚੇਤ ਨਾਨਕਸ਼ਾਹੀ ਸੰਮਤ 558

ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥
ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥
ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥
ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥
ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥

(ਅੰਗ: ੪੮੩)

ਪੰਜਾਬੀ ਵਿਆਖਿਆ
ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ ।੧।ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ) ।੧।ਰਹਾਉ।ਕਬੀਰ ਆਖਦਾ ਹੈ ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚ ਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖ ਹੋ ਗਿਆ ।੨।੧।੩੧।

16/04/2026

ਸੁਭਾਅ ਦਾ ਫਰਕ | ਗਿਆਨੀ ਗਗਨਦੀਪ ਸਿੰਘ ਜੀ | ਪਟਨਾ ਸਾਹਿਬ |

🙏Please Follow this page 🙏

16/04/2026

Waheguru

ਐਤਵਾਰ, ੯ ਚੇਤ (ਸੰਮਤ ੫੫੮ ਨਾਨਕਸ਼ਾਹੀ)22 MARCH 2026, SUNDAY ਸੂਹੀ ਮਹਲਾ ੫ ॥ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧...
04/04/2026

ਐਤਵਾਰ, ੯ ਚੇਤ (ਸੰਮਤ ੫੫੮ ਨਾਨਕਸ਼ਾਹੀ)
22 MARCH 2026, SUNDAY

ਸੂਹੀ ਮਹਲਾ ੫ ॥
ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧੁ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

(ਅੰਗ : ੭੪੦)

ਪੰਜਾਬੀ ਵਿਆਖਿਆ
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ । ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ।੨। ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ । ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ।੩। ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।੪।੧੨।੧੮।

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਬੁੱਧਵਾਰ, ੧੨ ਚੇਤ (ਸੰਮਤ ੫੫੮ ਨਾਨਕਸ਼ਾਹੀ)25 March  2026, Wednesday ਜੈਤਸਰੀ ਮਹਲਾ ੪ ਘਰੁ ੧ ਚਉਪਦੇ...
04/04/2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ

ਬੁੱਧਵਾਰ, ੧੨ ਚੇਤ (ਸੰਮਤ ੫੫੮ ਨਾਨਕਸ਼ਾਹੀ)
25 March 2026, Wednesday

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

(ਅੰਗ: ੬੯੬)

ਪੰਜਾਬੀ ਵਿਆਖਿਆ
ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧।

ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੀਰਵਾਰ, ੧੩ ਚੇਤ (ਸੰਮਤ ੫੫੮ ਨਾਨਕਸ਼ਾਹੀ)26 March 2026 Tuesday ਤਿਲੰਗ...
04/04/2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
ਵੀਰਵਾਰ, ੧੩ ਚੇਤ (ਸੰਮਤ ੫੫੮ ਨਾਨਕਸ਼ਾਹੀ)
26 March 2026 Tuesday

ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

(ਅੰਗ: ੭੨੩)

ਪੰਜਾਬੀ ਵਿਆਖਿਆ
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖ—ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੪।੨।

ਸ਼ਨਿੱਚਰਵਾਰ, ੮ ਚੇਤ (ਸੰਮਤ ੫੫੮ ਨਾਨਕਸ਼ਾਹੀ)21 March 2026, Saturday ਆਸਾ ॥ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨ...
04/04/2026

ਸ਼ਨਿੱਚਰਵਾਰ, ੮ ਚੇਤ (ਸੰਮਤ ੫੫੮ ਨਾਨਕਸ਼ਾਹੀ)
21 March 2026, Saturday

ਆਸਾ ॥
ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥
ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥
ਅਹਿਰਖ ਵਾਦੁ ਨ ਕੀਜੈ ਰੇ ਮਨ ॥
ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥
ਕੁਮੑਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥
ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥
ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥
ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥
ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥
ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥
ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥
ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥

(ਅੰਗ: ੪੭੯)

ਪੰਜਾਬੀ ਵਿਆਖਿਆ
(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ।੧। (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ।੧।ਰਹਾਉ। ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ) । ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ।੨। ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ—ਇਹ ਧਨ ਮੇਰਾ ਹੈ । (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ) ।੩। ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ), ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ ।੪। ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ”—ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ); (ਜਿਵੇਂ, ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੱਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ) ।੫।੩।੧੬।

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 20.03.26  ਸ਼ੁੱਕਰਵਾਰ, ੭ ਚੇਤ (ਸੰਮਤ ੫੫੮ ਨਾਨਕਸ਼ਾਹੀ)ਸਲੋਕ ॥ਸੰਤ ਉਧਰਣ ...
20/03/2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
20.03.26 ਸ਼ੁੱਕਰਵਾਰ, ੭ ਚੇਤ (ਸੰਮਤ ੫੫੮ ਨਾਨਕਸ਼ਾਹੀ)
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥
ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥
ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥
ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥
ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥
ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥
ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥
ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

(ਅੰਗ: ੭੦੯)

ਪੰਜਾਬੀ ਵਿਆਖਿਆ
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

ਅੱਜ ਦਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 18.03.26 ਬੁੱਧਵਾਰ ਸਲੋਕੁ ਮਃ ੩ ॥ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ...
19/03/2026

ਅੱਜ ਦਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 18.03.26 ਬੁੱਧਵਾਰ
ਸਲੋਕੁ ਮਃ ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥
ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥
ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥
ਮਃ ੩ ॥
ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥
ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥
ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥
ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥
ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥
ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥
ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥
ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥
ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥
ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥
ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

ਬੁੱਧਵਾਰ, ੫ ਚੇਤ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੪੭)

ਪੰਜਾਬੀ ਵਿਆਖਿਆ
ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ । ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ । ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ । ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ । ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ।੧੨।

ਪੰਥ ਦੇ ਸੇਵਾਦਾਰ ਅਤੇ ਧੰਨ ਸਾਹਿਬ ਗੂਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਕਲਗੀਆਂ ਵਾਲੇ ਪਾਤਸ਼ਾਹ ਦੇ ਘਰ ਦੇ ਕੂਕਰ ਹੋਣ ਨਾਤੇ ਗੁਰੂ ਸਾਹਿਬ ਦੀ ਬੜੀ ਮ...
19/03/2026

ਪੰਥ ਦੇ ਸੇਵਾਦਾਰ ਅਤੇ ਧੰਨ ਸਾਹਿਬ ਗੂਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਕਲਗੀਆਂ ਵਾਲੇ ਪਾਤਸ਼ਾਹ ਦੇ ਘਰ ਦੇ ਕੂਕਰ ਹੋਣ ਨਾਤੇ ਗੁਰੂ ਸਾਹਿਬ ਦੀ ਬੜੀ ਮਹਾਨ ਕਿਰਪਾ ਹੈ ਕਿ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਬੁਹਤ ਪਿਆਰ ਸਤਿਕਾਰ ਬਖਸ਼ਦੀਆਂ ਹਨ |
ਗੁਰੂ ਸਾਹਿਬ ਦੀ ਕਿਰਪਾ ਨਾਲ ਸਮੇ ਸਮੇਂ ਤੇ ਗੁਰੂ ਰਾਮਦਾਸ ਜੀ ਦੇ ਘਰ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਗੁਰੂ ਪਾਤਸ਼ਾਹ ਜੀ ਦੇ ਹੁਕਮਨਾਮਾ ਸਾਹਿਬ ਦੀ ਕਥਾ ਸੇਵਾ ਝੋਲੀ ਪੈਂਦੀ ਰਹਿੰਦੀ ਹੈ. ਜਦ ਵੀ ਬਾਹਰ ਅੰਦਰ ਗੁਰਮਤਿ ਸਮਾਗਮਾਂ ਚ ਕਥਾ ਦੀ ਹਾਜ਼ਰੀ ਭਰਨ ਜਾਂਦੇ ਹਾਂ ਤਾਂ ਗੁਰੂ ਪਿਆਰ ਵਾਲੇ ਪ੍ਰਾਣੀ ਮਿਲ ਕੇ ਅਸੀਸਾਂ ਨਾਲ ਨਿਵਾਜਦੇ ਹਨ. ਕਈ ਬੰਦਗੀ ਵਾਲੀਆਂ ਰੂਹਾਂ ਨਾਲ ਮੇਲ ਮਿਲਾਪ ਹੁੰਦਾ ਹੈ ਤੇ ਬੁਹਤ ਕੁਛ ਸਿੱਖਣ ਨੂੰ ਵੀ ਮਿਲਦਾ ਹੈ , ਪਰ ਅੱਜ ਮੈਂ ਜੋ ਘਟਨਾ ਆਪ ਸੰਗਤ ਨਾਲ ਸਾਂਝੀ ਕਰ ਰਿਹਾ ਹਾਂ ਉਹ ਬੁਹਤ ਘੱਟ ਸਾਡੇ ਨਾਲ ਵਾਪਰਦੀ ਹੈ। ਬੀਬੀਆਂ ਮਾਈਆਂ ਬਜ਼ੁਰਗ ਬਾਪੂ ਤੇ ਨੌਜਵਾਨ ਤਾਂ ਆਮ ਹੀ ਮਿਲਦੇ ਹਨ ਤੇ ਸਭ ਨਾਲ ਗੁਰੂ, ਗੁਰਬਾਣੀ ਤੇ ਗੁਰ ਇਤਿਹਾਸ ਦੀਆਂ ਬਾਤਾਂ ਦੀ ਸਾਂਝ ਤਾਂ ਅਕਸਰ ਹੁੰਦੀ ਰਹਿੰਦੀ ਹੈ, ਪਰ ਬੱਚੇ ਸਾਨੂੰ ਬੁਹਤ ਘੱਟ ਮਿਲਦੇ ਹਨ, ਮਾਤਾ ਪਿਤਾ ਤਾਂ ਬੱਚਿਆਂ ਨੂੰ ਸਾਡੇ ਨਾਲ ਮਿਲਾਉਂਦੇ ਹਨ ਪਰ ਬੱਚੇ ਜਾਂ ਬੱਚੀਆਂ ਆਪਣੇ ਆਪ ਸਿੱਖ ਪ੍ਰਚਾਰਕਾਂ ਨੂੰ ਜਾਂ ਸਾਨੂੰ ਅੱਜ ਦੇ ਸਮੇਂ ਵਿੱਚ ਰੀਝ ਨਾਲ ਮਿਲਦੇ ਹੋਣ ਜਾਂ ਉਚੇਚਾ ਮਿਲਣ ਲਈ ਆਉਂਦੇ ਹੋਣ, ਇਹ ਬੁਹਤ ਘੱਟ ਹੁੰਦਾ ਹੈ , ਅਜੋਕੀ ਭਾਸ਼ਾ ਵਿਚ ਕਹੀਏ ਤਾਂ ਬੱਚੇ ਸਿੱਖ ਪ੍ਰਚਾਰਕਾਂ ਦੇ ਬੁਹਤ ਘੱਟ ਫੈਨ ਹਨ.
ਪਰ , ਬੁਹਤ ਜ਼ਿਆਦਾ ਖੁਸ਼ੀ ਹੁੰਦੀ ਹੈ ਜਦੋਂ ਕੋਈ ਬੱਚਾ ਐਨੇ ਪਿਆਰ ਨਾਲ ਉਚੇਚਾ ਚੱਲ ਕੇ ਮਿਲਣ ਵੀ ਆਉਂਦਾ ਹੈ ਤੇ ਪਿਛਲੀ ਮੁਲਾਕਾਤ ਸਮੇਂ ਦਿਤੀ ਸਿੱਖਿਆ ਨੂੰ ਜੀਵਨ ਵਿਚ ਅਪਣਾਉਂਦਾ ਵੀ ਹੈ ਤੇ ਫਿਰ ਬੜੇ ਚਾਅ ਨਾਲ ਮਿਲਕੇ ਦੱਸਦਾ ਵੀ ਹੈ।
ਫੋਟੋ ਵਾਲੀ ਪਿਆਰੀ ਜਿਹੀ ਬੱਚੀ ਪੰਜਾਬ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਹੈ , ਜਦ ਵੀ ਇਸ ਇਲਾਕੇ ਵਿਚ ਜਾਂ ਸ਼੍ਰੀ ਦਰਬਾਰ ਸਾਹਿਬ ਕਥਾ ਹਾਜਰੀ ਵਾਸਤੇ ਆਉਂਦੇ ਹਨ ਤਾਂ ਇਹ ਬੱਚੀ ਆਪਣੀ ਦਾਦੀ ਦੇ ਨਾਲ ਉਚੇਚਾ ਚੱਲ ਕੇ ਆਉਂਦੀ ਹੈ ਤੇ ਕਥਾ ਵੀ ਜ਼ਰੂਰ ਸੁਣਦੀ ਹੈ। ਕੁਛ ਦਿਨ ਪਹਿਲਾਂ ਮੰਜੀ ਸਾਹਿਬ ਵਿਖੇ ਲੱਗੀ ਹਾਜਰੀ ਵਿਚ ਵੀ ਇਹ ਬੱਚੀ ਆਪਣੀ ਦਾਦੀ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਤੋਂ ਬੱਸ ਰਾਹੀਂ ਲੰਮਾ ਸਫ਼ਰ ਕਰਕੇ ਸਾਡੇ ਪੁਹੰਚਣ ਤੋਂ ਵੀ ਪਹਿਲਾਂ ਸ਼੍ਰੀ ਦਰਬਾਰ ਸਾਹਿਬ ਵਿਖੇ ਆਪਣੀ ਦਾਦੀ ਜੀ ਨਾਲ ਪਹੁੰਚ ਗਈ ਸੀ, ਕਮਰੇ ਵਿਚ ਆਕੇ ਮਿਲੇ ਬੁਹਤ ਸਮਾਂ ਬੈਠ ਕੇ ਗੱਲਾਂ ਬਾਤਾਂ ਕੀਤੀਆਂ, ਦਾਦੀ ਨੇ ਦੱਸਿਆ ਕੇ ਜਾਪੁ ਸਾਹਿਬ ਦਾ ਪਾਠ ਬੁਹਤ ਸੋਹਣਾ ਕਰਦੀ ਹੈ, ਮਨ ਨੇ ਕਿਹਾ ਕੇ ਬੱਚੀ ਤੋਂ ਪਾਠ ਸੁਣ ਲਿਆ ਜਾਵੇ ਜੇ ਕਿਤੇ ਕੋਈ ਗ਼ਲਤੀ ਹੋਈ ਤਾਂ ਸਮਝਾ ਵੀ ਦਵਾਂਗੇ ਤੇ ਬੱਚੀ ਦੇ ਨਾਲ ਇਕ ਪਾਠ ਵੀ ਹੋ ਜਾਵੇਗਾ।
ਮਨ ਬੁਹਤ ਪ੍ਰਸੰਨ ਹੋਇਆ ਜਦ ਬੱਚੀ ਤੋਂ ਪਾਠ ਸੁਣਿਆ, ਬੁਹਤ ਹੀ ਸ਼ੁੱਧ ਪਾਠ , ਬੁਹਤ ਪਿਆਰੀ ਲੈਅ ਦੇ ਵਿਚ ਇਸ ਬੱਚੀ ਨੇ ਸੁਣਾਇਆ, ਪਾਠ ਐਨਾ ਚਲੰਤ ਸੀ ਕਿ 12 ਤੋਂ 13 ਮਿੰਟ ਵਿੱਚ ਸੰਪੂਰਨ ਕਰ ਦਿੱਤਾ ਜਿਵੇੰ ਕੋਈ ਸਿਆਣਾ ਪਾਠੀ ਸਿੰਘ ਕਰਦਾ ਹੋਵੇ |
ਹੋਰ ਵੀ ਹੈਰਾਨੀ ਹੋਈ ਜਦੋਂ ਦਸਿਆ ਕੇ ਅਸੀਂ ਕੋਈ ਕਮਰਾ ਨਹੀਂ ਲਿਆ ਹੁਣ ਲੰਗਰ ਵਿੱਚ ਸੇਵਾ ਕਰਾਂਗੇ ਫਿਰ ਕੁਝ ਸਮਾਂ ਪਰਿਕਰਮਾਂ ਵਿੱਚ ਅਰਾਮ ਕਰਨਾਂ, ਰਾਤ 1 ਵਜੇ ਇਸ਼ਨਾਨ ਦਰਸ਼ਨੀ ਡਿਊੜੀ ਤੇ ਸੁਖਮਨੀ ਸਾਹਿਬ ਦੇ ਪਾਠ ਵਿੱਚ ਹਾਜਰੀ ਭਰ ਕੇ ਪਰਿਕਰਮਾਂ ਵਿਚ ਹੀ ਪਾਠ ਕਰਾਂਗੇ ਅਤੇ ਬਾਅਦ ਵਿੱਚ ਤੁਹਾਡੀ ਕਥਾ ਸਰਵਣ ਕਰਕੇ ਚਲੇ ਜਾਵਾਂਗੇ ਆਰਾਮ ਬੱਸ ਵਿੱਚ ਕਰਾਂਗੇ | ਸੁਣ ਕੇ ਸਿਰ ਝੁਕ ਗਿਆ ਧੰਨ ਕਮਾਈ ਗੁਰੂ ਦੀਆਂ ਲਾਡਲੀਆਂ ਧੀਆਂ ਦੀ | ਅਸੀਂ ਤਾਂ ਬੱਚੀ ਨੂੰ ਗੁਰਬਾਣੀ ਨਾਲ ਜੁੜਣ ਲਈ ਪ੍ਰੇਰਿਆ ਸੀ ਪਰ ਅਸਲ ਵਿਚ ਧੰਨ ਹਨ ਦਾਦੀ ਦਾਦਾ ਜਿਨ੍ਹਾਂ ਨੇ ਬੱਚੀ ਨੂੰ ਗੁਰਬਾਣੀ ਨਾਲ ਵੀ ਜੋੜਿਆ, ਗੁਰੂ ਲੜ ਵੀ ਲਾਇਆ ਤੇ ਧਿਆਨ ਨਾਲ ਗੁਰਬਾਣੀ ਪੜ੍ਹਨ ਦੀ ਸੋਝੀ ਵੀ ਦਿਤੀ।
ਅੱਜ ਲੋੜ ਹੈ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਣ ਦੀ ਤੇ ਇਹ ਕੰਮ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕੇ ਵੱਧ ਤੋਂ ਵੱਧ ਬੱਚਿਆਂ ਤੇ ਧਿਆਨ ਦਿੱਤਾ ਜਾਵੇ।

ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕਿ ਫਤਿਹ

08/10/2025

Address

Ludhiana
141012

Alerts

Be the first to know and let us send you an email when Tera Aasra Tv posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Tera Aasra Tv:

Share