23/08/2026
☬ ਵਾਹਿਗੁਰੂ ਜੀ ਕੀ ਫਤਹਿ ☬
TODAY AMRIT VELE DA HUKAMNAMA HISTORICAL GURDWARA SRI GURU GOBIND SINGH JI MANDI HP
PAWAN ANG 683 SUN 23 AUG 2026
☬☬ ਅਮ੍ਰਿਤ ਵੇਲੇ ਦਾ ਅੱਜ ਦਾ ਮੁੱਖ ਵਾਕ ☬
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥
ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧।
धनासरी महला ५ घरु १२ ੴ सतिगुर प्रसादि ॥ बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥
अर्थ: हे भाई! परमात्मा को हमेशा नमस्कार किया करो, प्रभू पातशाह के गुण गाते रहो। रहाउ।
हे भाई! जिस मनुष्य को खुश-किस्मती से गुरू मिल जाता है, (गुरू के द्वारा) परमात्मा की सेवा-भक्ति करने से उसके करोड़ों पाप मिट जाते हैं।1।
☬☬☬☬☬
ਵਾਹਿਗੁਰੂ ਜੀ ਕੀ ਫਤਹਿ
☬☬☬☬☬