Baba Darshan Singh Ji Cervical Wale

Baba Darshan Singh Ji Cervical Wale Baba Darshan Singh Ji Cervical Pain Relief (Neck Pain) Ludhiana.

11/07/2026
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱ...
01/07/2026

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬ...
10/06/2026

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ...
30/05/2026

ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

ਰਾਗ ਸੂਹੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਮੇਰਾ ਮਾਲਕ...
29/05/2026

ਰਾਗ ਸੂਹੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ। ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ। ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ। ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ। ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧।

ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀ...
28/05/2026

ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧॥ ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ਰਹਾਉ ॥ ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ॥੨॥ ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ ॥੩॥ ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀਂ ਜੀਵ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ ਜੀ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ ॥੪॥੮॥

Address

PVG7+MQ Nangal
Nangal

Alerts

Be the first to know and let us send you an email when Baba Darshan Singh Ji Cervical Wale posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Baba Darshan Singh Ji Cervical Wale:

Shortcuts

Share