Shiromani Panth Akali BUDHA DAL Panjwan Takhat 96 Carori Chakarwarti

Shiromani Panth Akali BUDHA DAL Panjwan Takhat 96 Carori Chakarwarti Shiromani Panth Akali Budha Dal Panjwan Takhat 96 Carori Chalda Vaheer Chakarwarti Punjab Hindustan

Following is list of Jathedars of Buddha Dal:
Sari Guru Gobind Singh Ji
1 Jathedar Baba Binod Singh Ji
2 Jathedar Baba Darbara Singh Ji
3 Jathedar Nawab Kapoor Singh Ji
4 Jathedar Jassa Singh Ji Ahluwalia
5 Jathedar Baba Naina Singh Ji
6 Jathedar Akali Phula Singh Ji
7 Jathedar Baba Hanuman Singh Ji
8 Jathedar Baba Prahlad Singh Ji
9 Jathedar Baba Giyan Singh ji
10 Jathedar Baba Teja Singh Ji
11 J

athedar Baba Sahib Ji Kaladhari
12 Jathedar Baba Chet Singh Ji
13 Jathedar Baba Santa Singh Ji Akali 96 Carori
14 Jathedar Baba Balbeer Singh Ji

23 ਅਕਤੂਬਰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।ਲਿਖਤ ਪੂਰੀ ਪੜਿਉ ਬਹੁਤ ਕੁਝ ਸਿਖਣ...
23/10/2021

23 ਅਕਤੂਬਰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।

ਲਿਖਤ ਪੂਰੀ ਪੜਿਉ ਬਹੁਤ ਕੁਝ ਸਿਖਣ ਲਈ ਮਿਲੇਗਾ ਜੀ ।

ਬਾਬਾ ਬੁੱਢਾ ਸਾਹਿਬ ਜੀ ਦਾ ਇਕ ਅਹਿਮ ਪੱਖ ਅੱਜ ਸੰਗਤ ਨਾਲ ਸਾਝਾਂ ਕਰਨ ਲੱਗਾ ਜੋ ਹਮੇਸ਼ਾ ਤੋ ਹੀ ਸੰਗਤ ਨੂੰ ਇਸ ਬਾਰੇ ਬਹੁਤ ਘੱਟ ਜਾਣਕਾਰੀ ਦਿੱਤੀ ਗਈ ਹੈ । ਬਾਬਾ ਬੁੱਢਾ ਸਾਹਿਬ ਜੀ ਨੂੰ ਹਮੇਸ਼ਾ ਤਸਵੀਰਾਂ ਜਾ ਇਤਿਹਾਸ ਵਿੱਚ ਗੰਡੇ ਭੰਨਦੇ ਜਾ ਪੁੱਤਰਾ ਦੇ ਵਰ ਦੇਦੇ ਹੀ ਦਿਖਾਇਆ ਗਿਆ ਹੈ । ਠੀਕ ਹੈ ਗੁਰੂ ਘਰ ਵਿੱਚ ਦੁੱਧ ਪੁੱਤ ਸਭ ਕੁਝ ਮਿਲਦਾ ਹੈ ਪਰ ਬਾਬਾ ਬੁੱਢਾ ਸਾਹਿਬ ਜੀ ਦਾ ਇਕ ਹੀ ਪੱਖ ਸਾਹਮਣੇ ਰੱਖਣਾ ਵੀ ਠੀਕ ਨਹੀ ਹੈ । ਬਾਬਾ ਬੁੱਢਾ ਸਾਹਿਬ ਜੀ ਜਿਥੇ ਸੇਵਾ ਸਿਮਰਨ ਦੀ ਮੂਰਤ ਸਨ ਉਥੇ ਉਹ ਮਹਾਨ ਯੋਧੇ ਤਲਵਾਰ ਦੇ ਧਨੀ , ਤੇ ਘੋੜ ਸਵਾਰ ਏਹੋ ਜਹੇ ਕਿ ਕੋਈ ਕੀ ਮੁਕਾਬਲਾ ਕਰ ਸਕਦਾ ਸੀ ਉਹਨਾ ਦਾ । ਤੀਰ ਅੰਦਾਜ ਏਹੋ ਜਹੇ ਸਨ ਕਿ ਪਾਂਡਵ ਅਰਜਨ ਵਰਗੇ ਵੀ ਉਹਨਾ ਦਾ ਸਾਹਮਣੇ ਨਾ ਟਿਕ ਸਕਦੇ । ਬਾਬਾ ਬੁੱਢਾ ਸਾਹਿਬ ਜੀ ਨੇ ਆਪਣੇ ਜੀਵਨ ਕਾਲ ਵਿੱਚ ਤਿੰਨ ਗੁਰੂ ਸਾਹਿਬਾਨ ਤੇ ਹੋਰ ਕਈ ਸਿੱਖਾ ਨੂੰ ਘੋੜ ਸਵਾਰੀ ਤੇ ਸ਼ਸਤਰ ਵਿੱਦਿਆ ਸਿਖਾਈ । ਬਾਬਾ ਬੁੱਢਾ ਸਾਹਿਬ ਜੀ ਏਨੇ ਬਹਾਦਰ ਤੇ ਤੇਗ ਦੇ ਧਨੀ ਸਨ ਕਿ ਅੱਖ ਦੇ ਫੜਕੇ ਨਾਲ ਹੀ ਕਿਸੇ ਨੂੰ ਵੀ ਸ਼ਸਤਰ ਹੀਨ ਕਰ ਦੇਦੇ ਸਨ । ਗੁਰੂ ਰਾਮਦਾਸ ਸਾਹਿਬ ਜੀ ਦੇ ਕਹਿਣ ਉਤੇ ਬਾਬਾ ਬੁੱਢਾ ਸਾਹਿਬ ਜੀ ਨੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਜੀ ਨੂੰ ਘੋੜ ਸਵਾਰੀ ਤੇ ਸ਼ਸਤਰ ਵਿਦਿਆ ਸਿਖਾਈ ਗੁਰੂ ਅਰਜਨ ਸਾਹਿਬ ਜੀ ਤੇ ਮਾਤਾ ਗੰਗਾ ਜੀ ਦੇ ਵਿਆਹ ਵੇਲੇ ਗੁਰੂ ਅਰਜਨ ਦੇਵ ਜੀ ਨੂੰ ਪਿੰਡ ਦੇ ਲੋਕਾ ਦੇ ਕਹਿਣ ਤੇ ਜਦ ਕਿਲਾ ਪੁੱਟਣ ਆਏ ਤਾ ਕੁਝ ਸਰਾਰਤੀ ਮੁੰਡਿਆ ਨੇ ਕਿਲੇ ਦੀ ਥਾ ਤੇ ਇਕ ਰੁੱਖ ਉਤੋ ਵੱਢ ਕੇ ਉਸ ਨੂੰ ਕਿੱਲੇ ਦੇ ਵਰਗਾ ਅਕਾਰ ਦੇ ਕੇ ਗੁਰੂ ਜੀ ਨੂੰ ਪੁੱਟਣ ਵਾਸਤੇ ਆਖਿਆ ਜਦੋ ਅੰਤਰਯਾਮੀ ਸਤਿਗੁਰੂ ਅਰਜਨ ਸਾਹਿਬ ਜੀ ਘੋੜੇ ਤੇ ਚੜ ਕੇ ਹੱਥ ਵਿਚ ਨੇਜਾ ਫੜਕੇ ਕਿੱਲਾ ਪੁਟਣ ਲਈ ਆਏ ਤਾ ਉਸ ਰੁੱਖ ਨੂੰ ਜੜੋ ਪੁਟ ਸੁਟਿਆ ਇਹ ਕੰਮ ਏਨਾ ਔਖਾ ਸੀ ਕਿ ਬਹੁਤਾ ਜੋਰ ਲੱਗਣ ਕਾਰਨ ਗੁਰੂ ਸਾਹਿਬ ਜੀ ਦਾ ਘੋੜਾ ਆਪਣਾ ਸਰੀਰ ਛੱਡ ਗਿਆ। ਪਰ ਗੁਰੂ ਸਾਹਿਬ ਦੀ ਸ਼ਸਤਰ ਵਿਦਿਆ ਦੇਖ ਕੇ ਸਾਰਾ ਇਲਾਕਾ ਹੈਰਾਨ ਰਹਿ ਗਿਆ ਤੇ ਗੁਰੂ ਮਹਾਰਾਜ ਜੀ ਕੋਲੋ ਸਾਰਿਆ ਨੇ ਭੁੱਲ ਬਖਸ਼ਾਈ । ਫੇਰ ਜਦੋ ਛੇਵੇ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਕੁਝ ਜਵਾਨ ਹੋਏ ਤਾ ਗੁਰੂ ਅਰਜਨ ਸਾਹਿਬ ਜੀ ਨੇ ਹਰਿਗੋਬਿੰਦ ਸਾਹਿਬ ਜੀ ਨੂੰ ਬਾਬਾ ਬੁੱਢਾ ਸਾਹਿਬ ਜੀ ਕੋਲ ਸ਼ਸਤਰ ਵਿਦਿਆ ਘੋੜ ਸਵਾਰੀ ਤੇ ਸੰਸਾਰੀ ਵਿਦਿਆ ਲੈਣ ਲਈ ਭੇਜਿਆ ਸੀ। ਜਦੋ ਗੁਰੂ ਹਰਿਗੋਬਿੰਦ ਸਾਹਿਬ ਜੀ ਸ਼ਸਤਰ ਵਿਦਿਆ ਬਾਬਾ ਜੀ ਪਾਸੋ ਲੈ ਕੇ ਆਏ ਤਾ ਕੋਈ ਵੀ ਦੁਸ਼ਮਨ ਗੁਰੂ ਸਾਹਿਬ ਜੀ ਦਾ ਮੁਕਾਬਲਾ ਨਾ ਕਰ ਸਕਿਆ । ਜਦੋ ਮੀਰੀ ਪੀਰੀ ਦੀਆ ਦੋ ਤਲਵਾਰਾ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਧਾਰਨ ਕਰਵਾਉਣ ਦਾ ਸਮਾ ਆਇਆ ਤਾ ਬਾਬਾ ਬੁੱਢਾ ਸਾਹਿਬ ਜੀ ਨੇ ਆਪਣੇ ਹੱਥੀ ਹੀ ਦੋਵੇ ਤਲਵਾਰਾਂ ਗੁਰੂ ਸਾਹਿਬ ਜੀ ਨੂੰ ਪਵਾਈਆਂ ਸਨ । ਫੇਰ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਛੋਟੇ ਪੁੱਤਰ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਵੀ ਬਾਬਾ ਬੁੱਢਾ ਜੀ ਕੋਲੋ ਛੇ ਸਾਲ ਸ਼ਸਤਰ ਵਿਦਿਆ ਤੇ ਘੋੜ ਸਵਾਰੀ ਦੀ ਸਿਖਿਆ ਕਰਵਾਈ ਸੀ । ਤੇ ਫੇਰ ਗੁਰੂ ਤੇਗ ਬਹਾਦਰ ਜੀ ਮਹਾਰਾਜ ਨੇ ਕਰਤਾਰਪੁਰ ਦੀ ਜੰਗ ਵਿਚ ਐਸੇ ਜੌਹਰ ਦਿਖਾਏ ਕਿ ਗੁਰੂ ਹਰਿਗੋਬਿੰਦ ਜੀ ਨੇ ਤੇਗ ਬਹਾਦਰ ਜੀ ਨੂੰ ਬਹਾਦਰ ਦਾ ਖਿਤਾਬ ਦਿੱਤਾ ਸੀ । ਹੋਰ ਵੀ ਗੁਰੂ ਪੁੱਤਰਾ ਤੇ ਸਿੱਖਾ ਨੂੰ ਬਹਾਦਰ ਬਾਬਾ ਬੁੱਢਾ ਸਾਹਿਬ ਜੀ ਨੇ ਘੋੜ ਸਵਾਰੀ ਤੇ ਸ਼ਸਤਰ ਵਿਦਿਆ ਦਿੱਤੀ ਐਸੇ ਸਨ ਬਾਬਾ ਬੁੱਢਾ ਸਾਹਿਬ ਜੀ ।
ਛੇ ਪਾਤਸ਼ਾਹੀਆਂ ਵੱਲੋਂ ਬਾਬਾ ਬੁੱਢਾ ਸਾਹਿਬ ਜੀ ਪ੍ਰਤੀ ਬਚਨ
ਤੈਥੋਂ ਓਹਲੇ ਨਾ ਹੋਸਾਂ ॥ ( ਪਹਿਲੀ ਪਾਤਸ਼ਾਹੀ )
ਤਿਨ ਕਉ ਕਿਆ ਉਪਦੇਸੀਐ ਜਿਨ ਗੁਰੂ ਨਾਨਕ ਦੇਉ ॥ ( ਦੂਜੀ ਪਾਤਸ਼ਾਹੀ )
ਤੁਸੀਂ ਤਾਂ ਸਿੱਖੀ ਦਾ ਥੰਮ੍ਹ ਹੋ ॥ ( ਤੀਜੀ ਪਾਤਸ਼ਾਹੀ )
ਆਪ ਜੈਸਾ ਪਰਮ ਸੰਤ ਸੰਸਾਰ ਵਿੱਚ ਮਿਲਣਾ ਕਠਨ ਹੈ ॥ ( ਚੌਥੀ ਪਾਤਸ਼ਾਹੀ )
ਤੈਂ ਤਾਂ ਸਕਲ ਜਗਤ ਕੋ ਰਾਖਾ ॥ ( ਪੰਜਵੀਂ ਪਾਤਸ਼ਾਹੀ )
ਇਨ੍ਹਾਂ ਵਰਗੇ ਇਹੋ ਹੀ ਨੇ ॥ ( ਛੇਵੀਂ ਪਾਤਸ਼ਾਹੀ )

ਆਉ ਅੱਜ ਬ੍ਰਹਮ-ਗਿਆਨੀ ਬਾਬਾ ਬੱਢਾ ਸਾਹਿਬ ਜੀ ਦੇ ਪਰਿਵਾਰ ਬਾਰੇ ਜਾਣਕਾਰੀ ਪਰਾਪਤ ਕਰੀਏ ਜੀ ।
ਬਾਬਾ ਬੁੱਢਾ ਜੀ ਦਾ ਜਨਮ ਪਿੰਡ ਕਥੂਨੰਗਲ ਜਿਲਾ ਅਮ੍ਰਿਤਸਰ ਸਾਹਿਬ ਵਿਖੇ ਪਿਤਾ ਭਾਈ ਸੁੱਘਾ ਜੀ ਦੇ ਘਰ ਤੇ ਮਾਤਾ ਗੌਰਾਂ ਜੀ ਦੀ ਪਵਿੱਤਰ ਕੁਖ ਤੋ ਹੋਇਆ ਸੀ । ਬਾਬਾ ਜੀ ਦਾ ਬਚਪਨ ਦਾ ਨਾਮ ਬੂੜਾ ਸੀ ਪਰ ਗੁਰੂ ਨਾਨਕ ਸਾਹਿਬ ਜੀ ਨੇ ਜਦ ਬੂੜੇ ਦੀਆ ਬਹੁਤ ਸਿਆਣੀਆ ਗੱਲਾ ਸੁਣੀਆ ਤਾ ਗੁਰੂ ਜੀ ਕਹਿਣ ਲਗੇ ਤੁਹਾਡੀ ਤੇ ਮਤ ਬੁੱਢਿਆਂ ਵਾਗ ਸਿਆਣੀ ਹੈ । ਇਸ ਤੋ ਹੀ ਬਾਬਾ ਬੁੱਢਾ ਜੀ ਕਰਕੇ ਨਾਮ ਮਸਹੂਰ ਹੋਇਆ । ਬਾਬਾ ਜੀ ਦਾ ਵਿਆਹ ਅੱਚਲ ਪਿੰਡ ਦੇ ਜਿੰਮੀਦਾਰ ਦੀ ਧੀ ਬੀਬੀ ਮਿਰੋਆ ਜੀ ਨਾਲ ਹੋਇਆ ਬਾਬਾ ਬੁੱਢਾ ਸਾਹਿਬ ਜੀ ਦੇ ਘਰ ਚਾਰ ਪੁੱਤਰਾਂ ਨੇ ਜਨਮ ਲਿਆ ਭਾਈ ਸੁਧਾਰੀ ਜੀ , ਭਾਈ ਭਿਖਾਰੀ ਜੀ , ਭਾਈ ਮਹਿਮੂ ਜੀ ਤੇ ਭਾਈ ਭਾਨਾ ਜੀ । ਵੱਡੇ ਤਿੰਨ ਪੁੱਤਰ ਕੰਮਾਂ ਕਾਰਾ ਵਿੱਚ ਵਿਅਸਤ ਹੋ ਗਏ ਪਰ ਛੋਟੇ ਪੁੱਤਰ ਭਾਈ ਭਾਨਾ ਜੀ ਗੁਰੂ ਘਰ ਵਿੱਚ ਬਾਬਾ ਬੁੱਢਾ ਸਾਹਿਬ ਜੀ ਤੋ ਬਾਅਦ ਵੀ ਗੁਰਤਾਗੱਦੀ ਦੀ ਸੇਵਾ ਨਿਭਾਉਦੇ ਰਹੇ । ਭਾਈ ਭਾਨਾ ਜੀ ਨੇ ਗੁਰੂ ਹਰਿਰਾਇ ਸਾਹਿਬ ਜੀ ਨੂੰ ਗੁਰਤਾਗੱਦੀ ਦਾ ਤਿਲਕ ਲਾਇਆ ਇੰਝ ਇਹਨਾ ਨੇ ਆਪਣੀ ਖਾਨਦਾਨੀ ਡਿਉਟੀ ਨਿਭਾਹੀ । ਭਾਈ ਭਾਨਾ ਜੀ ਤੇ ਇਹਨਾ ਦੇ ਵੱਡੇ ਪੁੱਤਰ ਭਾਈ ਜਲਾਲ ਜੀ ਪ੍ਰਲੋਕ ਸਿਧਾਰ ਗਏ। ਤੇ ਇਹਨਾ ਮਗਰੋ ਇਹ ਗੁਰੂ ਘਰ ਦੀ ਸੇਵਾ ਭਾਈ ਭਾਨਾ ਜੀ ਦੇ ਛੋਟੇ ਪੁੱਤਰ ਭਾਈ ਸਰਵਨ ਜੀ ਵੱਧ ਚੜ ਕੇ ਨਿਭਾਉਣ ਲਗੇ 7-8 ਸਾਲ ਗੁਰੂ ਹਰਿਰਾਇ ਸਾਹਿਬ ਜੀ ਦੇ ਚਰਨਾਂ ਵਿੱਚ ਸੇਵਾ ਕਰਦਿਆ ਸੰਮਤ 1702 ਵਿੱਚ ਪ੍ਰਲੋਕ ਸਿਧਾਰ ਗਏ। ਇਹਨਾ ਤੋ ਬਾਅਦ ਆਪਣੀ ਪ੍ਪੰਰਾਗਤ ਡਿਊਟੀ ਨੂੰ ਸੰਭਾਲਣ ਲਈ ਬਾਬਾ ਬੁੱਢਾ ਜੀ ਦੇ ਪੜਪੋਤੇ ਅਤੇ ਭਾਈ ਸਰਵਨ ਜੀ ਦੇ ਸਪੁੱਤਰ ਭਾਈ ਝੰਡਾ ਜੀ ਮੈਦਾਨ ਵਿੱਚ ਆਣ ਨਿਤਰੇ ਅਤੇ ਸੇਵਾ ਦਾ ਝੰਡਾ ਬੁਲੰਦ ਰਖਣ ਲਈ ਦਿਨ ਰਾਤ ਇਕ ਕਰਨ ਲਗੇ । ਬਾਬਾ ਬੁੱਢਾ ਜੀ ਨੇ ਇਸ ਪੜਪੋਤੇ ਦਾ ਅਨੰਦ ਕਾਰਜ ਆਪਣੇ ਹੱਥੀ ਕੀਤਾ ਸੀ ਭਾਈ ਝੰਡਾ ਜੀ ਦੇ ਜਨਮ ਵੇਲੇ ਗੁਰੂ ਰਾਮਦਾਸ ਜੀ ਬਾਬਾ ਬੁੱਢਾ ਜੀ ਕੋਲ ਰਮਦਾਸ ਗਏ ਸੀ ਇਸ ਭਾਈ ਝੰਡੇ ਦੇ ਨਾ ਉਤੇ ਹੀ ਗੁਰੂ ਰਾਮਦਾਸ ਸਾਹਿਬ ਜੀ ਨੇ ਰਮਦਾਸ ਦਾ ਨਾ ਝੰਡਾ ਨਗਰ ਰਖਿਆ ਸੀ । ਪਰ ਬਾਬਾ ਬੁੱਢਾ ਜੀ ਦੇ ਕਹਿਣ ਤੇ ਹੀ ਗੁਰੂ ਰਾਮਦਾਸ ਜੀ ਦੇ ਨਾ ਉਤੇ ਰਮਦਾਸ ਝੰਡਾ ਕਰਕੇ ਨਗਰ ਦਾ ਨਾਮ ਰਖਿਆ ਗਿਆ। ਜਦੋ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਗੁਰਗੱਦੀ ਉਤੇ ਬਿਰਾਜਮਾਨ ਹੋਏ ਤਾ ਭਾਈ ਝੰਡਾ ਜੀ ਨੇ ਹੀ ਗੁਰਗੱਦੀ ਤਿਲਕ ਦੀ ਰਸਮ ਪੂਰੀ ਕੀਤੀ ਸੀ । ਭਾਈ ਝੰਡਾ ਜੀ ਗੁਰੂ ਹਰਗੋਬਿੰਦ ਸਾਹਿਬ ਨਾਲ ਵੀ ਜੰਗਾਂ ਵਿੱਚ ਹਿਸਾ ਲੈਦੇ ਰਹੇ ਸਨ । ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਗੁਰਗੱਦੀ ਤਿਲਕ ਦੀ ਰਸਮ ਤੋ ਕੁਝ ਸਮੇ ਬਾਅਦ ਭਾਈ ਝੰਡਾ ਜੀ ਵੀ ਪ੍ਰਲੋਕ ਸਿਧਾਰ ਗਏ। ਬਾਅਦ ਵਿੱਚ ਬਾਬਾ ਬੱਢਾ ਜੀ ਦੇ ਖਾਨਦਾਨ ਵਿੱਚੋ ਪੰਜਵੇ ਅਸਥਾਨ ਤੇ ਭਾਈ ਗੁਰਦਿੱਤਾ ਜੀ ਗੁਰੂ ਘਰ ਦੀ ਸੇਵਾ ਵਿੱਚ ਲਗ ਗਏ । ਭਾਈ ਗੁਰਦਿੱਤਾ ਜੀ ਦਾ ਸਮਾਂ ਬੜਾ ਪ੍ਖਿਆ ਵਾਲਾ ਸੀ ਉਸ ਸਮੇ 22 ਮੰਜੀਆਂ ਹੋ ਗਈਆ ਸਨ ਬਕਾਲੇ ਨਗਰ ਵਿੱਚ ਬਾਈ ਦੇ ਬਾਈ ਹੀ ਤਿਲਕ ਦੀ ਰਸਮ ਭਾਈ ਗੁਰਦਿੱਤਾ ਜੀ ਪਾਸੋ ਕਰਵਾਉਣਾ ਚਹੁੰਦੇ ਸਨ । ਪਰ ਭਾਈ ਗੁਰਦਿੱਤਾ ਜੀ ਆਪਣੇ ਆਪ ਵਿੱਚ ਕਾਇਮ ਰਹੇ ਤੇ ਕਿਸੇ ਵੱਲ ਨਹੀ ਗਏ ਫੇਰ ਜਦੋ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਗਟ ਹੋਏ ਤਾ ਭਾਈ ਗੁਰਦਿੱਤਾ ਜੀ ਵਲੋ ਗੁਰਗੱਦੀ ਦਾ ਤਿਲਕ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਤਾ ਗਿਆ । ਫਿਰ ਭਾਈ ਗੁਰਦਿੱਤਾ ਜੀ ਨੇ ਗੁਰੂ ਤੇਗ ਬਹਾਦਰ ਸਾਹਿਬ ਕੋਲ ਰਹਿਣ ਦਾ ਫੈਸਲਾ ਕੀਤਾ ਬਹੁਤ ਸਮਾ ਗੁਰੂ ਜੀ ਦੀ ਸੰਗਤ ਕੀਤੀ ਜਦੋ ਗੁਰੂ ਤੇਗ ਬਹਾਦਰ ਜੀ ਕੀਰਤਪੁਰ ਤੋ ਅਗਾਹ ਚਲੇ ਗਏ ਤਾ ਭਾਈ ਗੁਰਦਿੱਤਾ ਜੀ ਵਾਪਸ ਰਮਦਾਸ ਆ ਗਏ। ਪਰ ਫੇਰ ਮਨ ਨੇ ੳਛਾਲਾ ਖਾਦਾ ਤਾ ਆਪ ਅਨੰਦਪੁਰ ਸਾਹਿਬ ਫੇਰ ਗੁਰੂ ਤੇਗ ਬਹਾਦਰ ਸਾਹਿਬ ਜੀ ਕੋਲ ਆ ਗਏ। ਜਦੋ ਔਰੰਗਜ਼ੇਬ ਨੇ ਗੁਰੂ ਜੀ ਨੂੰ ਦਿੱਲੀ ਗ੍ਰਿਫਤਾਰ ਕਰ ਲਿਆ ਤਾ ਭਾਈ ਗੁਰਦਿੱਤਾ ਜੀ ਵੀ ਨਾਲ ਸਨ । ਭਾਈ ਮਤੀ ਦਾਸ ਤੇ ਭਾਈ ਸਤੀ ਦਾਸ ਨੂੰ ਜਦੋ ਸ਼ਹੀਦ ਕੀਤਾ ਗਿਆ ਤਾ ਗੁਰੂ ਤੇਗ ਬਹਾਦਰ ਸਾਹਿਬ ਦੀ ਆਗਿਆ ਮੰਨ ਕੇ ਆਪ ਅਨੰਦਪੁਰ ਸਾਹਿਬ ਵਾਪਸ ਆ ਗਏ। ਆਪ ਦਰਿਆ ਜਮਨਾਂ ਦੇ ਕੰਢੇ ਪੁਜੇ ਅਤੇ ਉਥੇ ਸਮਾਧੀ ਲੀਨ ਹੋ ਕੇ ਬਿਕ੍ਰਮੀ 1732 ਵਿੱਚ ਸਰੀਰ ਤਿਆਗ ਗਏ।
ਬਾਬਾ ਬੁੱਢਾ ਸਾਹਿਬ ਤੋ ਬਾਅਦ ਛੇਵੀ ਥਾਂ ਐਸੇ ਮਹਾਂਪੁਰਸ ਪੈਦਾ ਹੋਏ ਜਿਨਾ ਦਾ ਜਸ ਸਭ ਪਾਸੇ ਦੂਰ ਦੂਰ ਤਕ ਫੈਲ ਗਿਆ ਜਿਨਾ ਦਾ ਹਿੰਦੂ ਮੁਸਲਮਾਨ ਸਭ ਆਦਰ ਸਤਿਕਾਰ ਕਰਦੇ ਸਨ। ਇਹਨਾ ਦਾ ਨਾਮ ਭਾਈ ਰਾਮ ਕੋਇਰ ਜੀ ਸੀ ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਜੀ ਪਾਸੋ ਅੰਮ੍ਰਿਤ ਛਕ ਕੇ ਨਾਮ ਭਾਈ ਗੁਰਬਖਸ਼ ਸਿੰਘ ਜੀ ਰਖਿਆ ਗਿਆ। ਇਹ ਗੁਰੂ ਗੋਬਿੰਦ ਸਿੰਘ ਜੀ ਤੋ ਲਗਭਗ 6 ਸਾਲ ਛੋਟੇ ਸਨ । ਬਾਬਾ ਬੱਢਾ ਸਾਹਿਬ ਦੇ ਵੰਸ ਵਿੱਚੋ ਹੋਣ ਕਰਕੇ ਪੌਣੇ ਤਿੰਨ ਸਾਲ ਦੀ ਉਮਰ ਵਿੱਚ ਹੀ ਗੁਰੂ ਗੋਬਿੰਦ ਸਿੰਘ ਜੀ ਦੀ ਗੁਰਤਾਗੱਦੀ ਦਾ ਤਿਲਕ ਆਪ ਜੀ ਦੇ ਹੀ ਹੱਥੋ ਕਰਵਾਇਆ ਗਿਆ ਸੀ ।ਇਕ ਵਾਰ ਮਾਤਾ ਗੁਜਰ ਕੌਰ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਪੂਰਨ ਬ੍ਰਹਮ-ਗਿਆਨੀ ਦੇ ਦਰਸ਼ਨ ਕਰਵਾਉਣ ਵਾਸਤੇ ਬੇਨਤੀ ਕੀਤੀ ਤਾ ਗੁਰੂ ਗੋਬਿੰਦ ਸਿੰਘ ਜੀ ਰਾਮ ਕੋਇਰ ਜੀ ਨੂੰ ਮਾਤਾ ਜੀ ਕੋਲ ਲੈ ਕੇ ਆ ਗਏ। ਤੇ ਆਖਿਆ ਇਸ ਸਮੇ ਇਹਨਾ ਤੋ ਵੱਡਾ ਹੋਰ ਕੋਈ ਬ੍ਰਹਮ-ਗਿਆਨੀ ਨਹੀ ਹੈ ।
ਭਾਈ ਰਾਮ ਕੋਇਰ ਜੀ ਨਾਲ ਹੋਰ ਵੀ ਬਹੁਤ ਸਾਖੀਆ ਜੁੜੀਆ ਹਨ 300 ਸਾਖੀ ਵੀ ਭਾਈ ਰਾਮ ਕੋਇਰ ਜੀ ਨੇ ਹੀ ਲਿਖੀ ਸੀ ਜੋ ਭਵਿਖਤ ਬਚਨ ਸਨ । ਕਹਿਦੇ ਹਨ ਜਦੋ ਗੁਰੂ ਗੋਬਿੰਦ ਸਿੰਘ ਜੀ ਨੰਦੇੜ ਸਾਹਿਬ ਨੂੰ ਚਾਲੇ ਪਾਉਣ ਲਗੇ ਤਾ ਭਾਈ ਰਾਮ ਕੋਇਰ ਜੀ ਨੂੰ ਵਾਪਸ ਰਮਦਾਸ ਭੇਜ ਦਿਤਾ । ਤੇ ਗੁਰੂ ਗੋਬਿੰਦ ਸਿੰਘ ਜੀ ਨੇ ਦੋ ਵਰ ਦਿਤੇ ਕਿ ਜਦੋ ਤੁਸੀ ਕਥਾ ਕਰਿਆ ਕਰੋਗੇ ਤੁਹਾਡੀ ਜਬਾਨ ਤੇ ਅਸੀ ਬਿਰਾਜਮਾਨ ਹੋ ਕੇ ਕਥਾ ਕਰਵਾਇਆ ਕਰਾਗੇ । ਦੂਸਰਾ ਜਦੋ ਸਾਡੇ ਦਰਸ਼ਨ ਕਰਨ ਨੂੰ ਦਿਲ ਕਰੇ ਸ਼ਸਤਰ ਧਾਰਨ ਕਰਕੇ ਸਿਕਾਰ ਨੂੰ ਨਿਕਲਿਆ ਕਰਿਉ ਸਾਡੇ ਦਰਸ਼ਨ ਹੋਇਆ ਕਰਨਗੇ । ਭਾਈ ਸੰਤੋਖ ਸਿੰਘ ਜੀ ਭਾਈ ਰਾਮ ਕੋਇਰ ਜੀ ਦੇ ਸੇਵਕ ਸਨ ਆਪ ਜੀ ਪਾਸੋ ਹੀ ਗੁਰੂ ਘਰ ਦਾ ਇਤਿਹਾਸ ਸੁਣ ਕੇ ਭਾਈ ਸੰਤੋਖ ਸਿੰਘ ਜੀ ਨੇ ਸਾਰਾ ਇਤਿਹਾਸ ਕਲਮਬੰਦ ਕੀਤਾ ਸੀ । ਭਾਈ ਰਾਮ ਕੋਇਰ ਦੇ ਚਲਾਣੇ ਤੋ ਬਾਅਦ ਰਮਦਾਸ ਡੇਰੇ ਦੀ ਜਇਆਦਾਦ ਦਾ ਵਾਰਸ ਉਹਨਾ ਦਾ ਪੁੱਤਰ ਭਾਈ ਮੇਹਰ ਸਿੰਘ ਜੀ ਬਣੇ ਜਿਨਾ ਡੇਰੇ ਦੀ ਸੰਭਾਲ ਬਿਕ੍ਰਮੀ 1820 ਤਕ ਕੀਤੀ । ਉਪਰੰਤ ਉਹਨਾ ਦਾ ਸਪੁੱਤਰ ਭਾਈ ਸ਼ਾਮ ਸਿੰਘ ਜੀ ਵਾਰਿਸ ਬਣ ਗਏ ਭਾਈ ਸ਼ਾਮ ਸਿੰਘ ਜੀ ਚਲਾਣਾ ਕਰ ਜਾਣ ਬਾਅਦ ਉਹਨਾ ਦੇ ਜਵਾਨ ਪੁੱਤਰ ਭਾਈ ਕਾਹਨ ਸਿੰਘ ਜਵਾਨ ਉਮਰੇ ਉਸੇ ਸਾਲ ਹੀ ਚਲਾਣਾ ਕਰ ਗਏ। ਅਗੋ ਉਹਨਾ ਦੇ ਪੁੱਤਰ ਭਾਈ ਸੁਜਾਨ ਸਿੰਘ ਅਜੇ ਬਾਲ ਹੀ ਸਨ ਜਇਆਦਾਦ ਤੇ ਪ੍ਬੰਧ ਸੰਭਾਲਣ ਜੋਗੇ ਨਹੀ ਸਨ ਹੋਏ । ਜਦ ਤਕ ਬਣ ਚੁਕੀਆਂ ਸਿੱਖ ਮਿਸਲਾਂ ਦੀ ਆਪਸੀ ਲੜਾਈ ਸੁਰੂ ਹੋ ਗਈ ਉਹਨਾ ਨੇ ਡੇਰੇ ਤੇ ਕਬਜਾ ਕਰ ਲਿਆ ਪਰ ਛੇਤੀ ਹੀ ਗਲਤੀ ਦਾ ਅਹਿਸਾਸ ਹੋ ਗਿਆ । ਬਾਬਾ ਬੁੱਢਾ ਸਾਹਿਬ ਦੀ ਨਿਸ਼ਨੀ ਨੂੰ ਕਾਇਮ ਰੱਖਣ ਲਈ ਡੇਰੇ ਦਾ ਪ੍ਰਬੰਧ ਚਰਨ ਦਾਸ ਨਾਮ ਦੇ ਮਹੰਤ ਦੇ ਸਪੁਰਦ ਕਰ ਦਿਤਾ ।ਮਹੰਤ ਚਰਨ ਦਾਸ ਤੋ ਬਾਅਦ ਤਰਤੀਬਵਾਰ ਮਹੰਤ ਬ੍ਰਹਮ ਪ੍ਕਾਸ, ਮਹੰਤ ਰਾਮ ਪ੍ਸਾਦ , ਮਹੰਤ ਠਾਕੁਰ ਦਾਸ , ਅਤੇ ਅਖੀਰ ਵਿੱਚ ਰਘਬੀਰ ਦਾਸ ਉਸ ਸਮੇ ਤਕ ਬਾਬਾ ਬੁੱਢਾ ਸਾਹਿਬ ਜੀ ਦੀ ਲੱਖਾ ਰੁਪਇਆ ਦੀ ਜਇਆਦਾਦ ਦੀ ਸੰਭਾਲ ਕਰਦੇ ਰਹੇ ਅਤੇ ਡੇਰੇ ਦੀ ਸੰਭਾਲ ਬੜੇ ਸੁਚੱਜੇ ਢੰਗ ਨਾਲ ਨਿਭਾਉਦੇ ਰਹੇ । ਜਦੋ ਅਕਾਲੀ ਲਹਿਰ ਚਲੀ ਤਾ ਮਹੰਤ ਰਘੁਬੀਰ ਦਾਸ ਨੇ ਗੁਰਦੁਵਾਰੇ ਦਾ ਸਾਰਾ ਪ੍ਰਬੰਧ ਅਕਾਲੀਆ ਅਥਵਾ ਸਰੋਮਣੀ ਗੁਰਦੁਵਾਰਾ ਪਰਬੰਧਕ ਕਮੇਟੀ ਨੂੰ ਸੌਂਪ ਦਿੱਤਾ । ਬਾਅਦ ਵਿੱਚ ਬਾਬਾ ਖੜਕ ਸਿੰਘ ਜੀ ਨੇ ਰਾਤ ਦਿਨ ਇਕ ਕਰਕੇ ਬਾਬਾ ਬੁੱਢਾ ਸਾਹਿਬ ਜੀ ਦਾ ਇਹ ਰਮਦਾਸ ਵਾਲਾ ਅਸਥਾਨ , ਸਰੋਵਰ ਤੇ ਲੰਗਰ ਹਾਲ ਸੰਗਤਾ ਲਈ ਬਣਾ ਕੇ ਤਿਆਰ ਕਰ ਦਿੱਤਾ ਸੀ ।
ਭੁੱਲ ਚੁੱਕ ਦੀ ਮੁਆਫੀ ਦਾਸ ਜੋਰਾਵਰ ਸਿੰਘ ਤਰਸਿੱਕਾ ।

31/08/2021

ਕੌਮ ਦੀ 'ਤਰਾਸਦੀ'
ਗੁਲਾਮੀ ਦੀਆਂ ਜੰਜ਼ੀਰਾਂ ਵਿੱਚ ਜਕੜੀ ਹੋਈ ਕੌਮ ਨੂੰ ਅੱਜ ਆਪਣਾ ਇਤਿਹਾਸ ਤਾਂ ਕੀ ਆਪਣੇ ਆਪ ਨੂੰ ਭੁੱਲੇ ਹੋਏ ਹਨ,ਆਪਣੇ ਧਰਮ ਬਾਰੇ ਪੂਰੀ ਜਾਣਕਾਰੀ ਤਾਂ ਨਹੀਂ ਹੈ ਪਰ ਦੂਸਰਿਆਂ ਦੇ ਧਰਮ ਨੂੰ ਬੜੀ ਸੂਝ-ਬੂਝ ਨਾਲ ਮਨਾਉਂਦੇ ਹਨ।ਹਰੇਕ ਧਰਮ ਸਤਿਕਾਰਯੋਗ ਹੈ ਕੋਈ ਵੀ ਧਰਮ ਮਾੜਾ ਨਹੀਂ ਪਰ ਸਭ ਨੂੰ ਆਪਣੇ ਆਪਣੇ ਧਰਮ ਵਿੱਚ ਪਰਪੱਕ ਰਹਿਣ ਦੀ ਲੋੜ ਹੈ ਅਤੇ ਆਪਣੇ ਇਤਿਹਾਸ ਨੂੰ ਪੜਨ ਦੀ ਲੋੜ ਹੈ।ਸਿੱਖ ਧਰਮ ਵਿੱਚ ਜਨਮ ਲੈਣ ਵਾਲਿਆਂ ਨੇ ਜੇਕਰ ਅੱਜ ਸਿੱਖ ਇਤਿਹਾਸ ਪੜਿਆ ਹੁੰਦਾ,ਆਪਣੇ ਬੱਚਿਆਂ ਨੂੰ ਸਿੱਖ ਸ਼ਹੀਦਾਂ ਬਾਰੇ ਦੱਸਿਆ ਹੁੰਦਾ,ਛੋਟੇ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਬਾਰੇ ਦੱਸਿਆ ਹੁੰਦਾ ਤਾਂ ਅੱਜ ਦੇ ਦਿਨ ਕ੍ਰਿਸ਼ਨ ਜਨਮ ਅਸ਼ਟਮੀ ਤੇ ਬਹੁਤ ਸਾਰੇ ਸਿੱਖ ਪਰਿਵਾਰ ਆਪਣੇ ਬੱਚਿਆਂ ਨੂੰ ਕ੍ਰਿਸ਼ਨ ਬਣਾ ਕੇ ਆਪਣੇ ਬੱਚਿਆਂ ਦੇ ਹੱਥਾਂ ਵਿੱਚ ਬਾਸ਼ੁਰੀ ਨਾ ਫੜਾਉਂਦੇ।ਸਿੱਖ ਧਰਮ ਅੰਦਰ ਜਨਮ ਲੈਣ ਵਾਲੇ ਬਹੁਤ ਸਾਰੇ ਪਰਿਵਾਰਾਂ ਦੀ ਅੱਜ ਬਹੁਤ ਵੱਡੀ 'ਤਰਾਸਦੀ' ਹੈ ਕਿ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਦੀ ਬਜਾਏ,ਉਹਨਾਂ ਨੂੰ ਛੋਟੇ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਅਤੇ ਵੱਡੇ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਬਾਰੇ ਦੱਸਣ ਦੀ ਬਜਾਏ ਅਤੇ ਉਹਨਾਂ ਨੂੰ ਕ੍ਰਿਸ਼ਨ ਬਣਾ ਕੇ ਪੇਸ਼ ਕੀਤਾ ਜਾਂਦਾ ਅਤੇ ਮੀਰੀ ਪੀਰੀ ਦੇ ਸਿਧਾਂਤ ਨੂੰ ਸਮਝਣਾ,ਗਤਕਾ ਸਿਖਾਉਣ ਦੀ ਬਜਾਏ,ਬੱਚਿਆਂ ਦੇ ਹੱਥਾਂ ਵਿੱਚ ਤਲਵਾਰ,ਨੇਜ਼ੇ ਦੀ ਜਗਾ ਅੱਜ ਬਾਸ਼ੁਰੀ ਫੜਾ ਕੇ ਪੇਸ਼ ਕੀਤਾ ਗਿਆ।ਇਸ ਵਿੱਚ ਸਾਡੇ ਲੋਕਾਂ ਦੀ ਬਹੁਤ ਵੱਡੀ ਤਰਾਸ਼ਦੀ ਹੈ ਕਿਉਂਕਿ ਸਾਡੇ ਲੋਕ ਖ਼ੁਦ ਇਤਿਹਾਸ ਤੋਂ ਜਾਣੂੰ ਨਹੀਂ ਹਨ ਤਾਂ ਆਪਣੇ ਬੱਚਿਆਂ ਨੂੰ ਕੀ ਸਿੱਖਿਆ ਦੇਣਗੇ।ਰੱਬ ਨਾ ਕਰੇ ਬੱਚਿਆਂ ਦੇ ਵੱਡੇ ਹੋਣ ਤੇ ਜਦੋੰ ਵੀ ਕਦੇ ਕੌਮ ਤੇ ਜਾਂ ਪਰਿਵਾਰਾਂ ਤੇ ਕਦੇ ਵੀ ਭੀੜ ਬਣੇ ਤਾਂ ਸ਼ਸ਼ਤਰਾਂ ਦੀ ਜਗਾ ਹੱਥ ਵਿੱਚ ਬਾਸ਼ੁਰੀ ਫੜਾ ਦਿਉ ,ਫਿਰ ਬਾਸ਼ੁਰੀ ਵਜਾ ਕੇ ਦੁਸ਼ਮਣ ਨਾਲ ਟਾਕਰਾ ਕਰਨਗੇ।
ਬੇਨਤੀ ਹੈ ਕੇ ਅੱਜ ਵੀ ਆਪਣੇ ਘਰ ਨੂੰ ਮੁੜ ਆਈਏ ਆਪਣੇ ਅਸਲ ਇਤਿਹਾਸ ਤੋੰ ਜਾਣੂ ਹੋਈਏ ਅਤੇ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਸ਼ਹੀਦ ਸਿੰਘਾਂ,ਸਿੰਘਣੀਆਂ,ਭੁਝੰਗੀਆਂ,ਸਾਹਿਬਜ਼ਾਦਿਆਂ ਦੇ ਇਤਿਹਾਸ ਬਾਰੇ ਆਪਣੇ ਬੱਚਿਆਂ ਨੂੰ ਦੱਸੀਏ ਤਾਂ ਕੇ ਬੱਚੇ ਵੀ ਵਧਦੀ ਉਮਰ ਵਿੱਚ ਸਿੱਖ ਇਤਿਹਾਸ ਨਾਲ ਅਤੇ ਸਿੱਖੀ ਨਾਲ ਜੁੜਨ।
ਧੰਨਵਾਦ।
#ਅਕਾਲੀ_ਫ਼ੌਜ
#ਗੁਰਪ੍ਰੀਤ_ਸਿੰਘ_ਜੰਡਿਆਲਾ

06/02/2021
14/12/2020
29/11/2020

ਦਿੱਲੀ ਧਰਨੇ 'ਚ ਸਾਮਿਲ ਕਿਸਾਨਾਂ ਨੂੰ ਬੇਨਤੀ ਹੈ ਕਿ ਪਹਿਲੀ ਗੱਲ ਤਾਂ ਗੋਦੀ ਮੀਡੀਆ ਦਾ ਬਾਈਕਾਟ ਕਰੋ.... ਫਿਰ ਵੀ ਜੇ ਗੱਲ ਕਰਨੀ ਹੈ ਤਾਂ ਹਰ ਇੱਕ ਨੂੰ ਇਹਨਾਂ ਗੋਦੀ ਚੈਨਲਾਂ ਨਾਲ ਗੱਲਬਾਤ ਨਹੀਂ ਕਰਨੀ ਚਾਹੀਦੀ .. ਜੇ ਗੱਲਬਾਤ ਕਰਨੀ ਹੈ ਤਾਂ ਓਹੀ ਕਰਨ ਜਿਨ੍ਹਾਂ ਕੋਲ ਇਹਨਾਂ ਦੇ ਸਵਾਲਾਂ ਦੇ ਜਵਾਬ ਪੰਜਾਬੀ ਦੇ ਨਾਲ ਨਾਲ ਹਿੰਦੀ ਜਾਂ ਅੰਗਰੇਜ਼ੀ ਭਾਸ਼ਾਵਾਂ ਵਿੱਚ ਦਲੀਲਾਂ ਨਾਲ ਦੇਣ ਦਾ ਹੁਨਰ ਹੋਵੇ .. ਜਿਵੇਂ ਕਿ ਜੇ ਪ੍ਰਧਾਨ ਮੰਤਰੀ ਕਹਿੰਦੇ ਹਨ MSP ਜਾਰੀ ਰਹੂਗੀ ਤਾਂ ਅੱਗੋ ਸਵਾਲ ਕਰੋ ਕਹਿਣ ਨਾਲ ਕੁੱਝ ਨਹੀਂ ਹੁੰਦਾ .. ਓਹਨੇ ਤਾਂ ਇਹ ਕਿਹਾ ਸੀ ਕਿ ਸਵਾਮੀਨਾਥਨ ਰਿਪੋਰਟ ਲਾਗੂ ਹੋਵੇਗੀ .. ਇਹ ਵੀ ਨੋਟਬੰਦੀ ਨਾਲ ਕਾਲਾ ਧਨ ਵਾਪਿਸ ਆਵੇਗਾ ਅਤੇ ਅੱਤਵਾਦ ਦਾ ਲੱਕ ਟੁਟੇਗਾ ... GST ਦਾ ਦੇਸ਼ ਨੂੰ ਫਾਇਦਾ ਹੋਵੇਗਾ ... ਓਹਦੇ ਕਹਿਣ ਨਾਲ ਕੀ ਹੁੰਦਾ ...
ਐਵੇੰ ਚੱਕ ਦਿਆਂਗੇ.. ਨੱਪ ਦਿਆਂਗੇ.. ਯੇ ਕਰ ਦੇਵਾਂਗੇ ਵੋ ਕਰ ਦੇਵਾਂਗੇ... ਇਹ ਗੱਲਾਂ ਸਾਨੂੰ ਜਿੱਤੀ ਹੋਈ ਬਾਜੀ ਹਰਾ ਸਕਦੀਆਂ ਹਨ.. ਦੁਸ਼ਮਣ ਬਹੁਤ ਸ਼ਾਤਿਰ ਹੈ.. ਓਹਨਾਂ ਨੇ ਆਮ ਜਨਤਾਂ ਨੂੰ ਓਹੋ ਗੱਲਾਂ ਦੀ ਦਿਖਾਉਣੀਆਂ ਹਨ ਜੋ ਤੁਹਾਡੇ ਖਿਲਾਫ਼ ਜਾਦੀਆਂ ਹੋਣ.. ਸਫਾਈ ਕਰਮਚਾਰੀ ਅਤੇ ਆਮ ਲੋਕਾਂ ਦੀ ਇੱਜਤ ਕੀਤੀ ਜਾਵੇ... ਆਮ ਲੋਕਾਂ ਨਾਲ ਕਿਸਾਨਾਂ ਦਾ ਕੋਈ ਝਗੜਾ ਨਹੀਂ ਹੈ... ਐਂਬੂਲੈੰਸ ਅਤੇ ਮਰੀਜਾਂ ਦੇ ਲਈ ਅੱਗੇ ਲੱਗਕੇ ਰਾਹ ਤਿਆਰ ਕਰਾਓ... ਆਮ ਲੋਕਾਂ ਦੀ ਜ਼ੁਬਾਨ 'ਚੋਂ ਕਿਸਾਨਾਂ ਲਈ ਨਿਕਲਦੀਆਂ ਦੁਆਵਾਂ ਹੀ ਦੁਸ਼ਮਣ ਹੀ ਹਾਰ ਦਾ ਕਾਰਨ ਬਣ ਸਕਦੀਆਂ ਹਨ...

ਦਿੱਲੀ ਦੀ ਘੇਰਾਬੰਦੀ ਕਰਕੇ ਆਪਣੇ ਹੀ ਜਾਲ ਵਿੱਚ ਆਪ ਹੀ ਘਿਰੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਸਾਨਾਂ ਨੂੰ ਸਾਰੇ ਲਾਂਘੇ ਖੋਹਲਣ ਤੇ ਰਾਮਲੀਲਾ ਮੈਦਾਨ ਵਿੱਚ ਇਕੱਠੇ ਹੋਣ ਦੇਣ ਦੀ ਪੇਸ਼ਕਸ਼ ਕੀਤੀ ਹੈ।
ਅੰਦੋਲਨਕਾਰੀ ਕਿਸਾਨ ਨੇਤਾਵਾਂ ਦੇ ਇਕ ਆਗੂ ਨੇ ਇਸ ਪੇਸ਼ਕਸ਼ ਦੀ ਪੁਸ਼ਟੀ ਕੀਤੀ ਹੈ।
ਇਸ ਨਾਲ ਦਿੱਲੀ ਦੀ ਘੇਰਾਬੰਦੀ ਖਤਮ ਹੋ ਜਾਵੇਗੀ ਤੇ ਕਿਸਾਨ ਇਕ ਥਾਂ ਇਕੱਠੇ ਹੋ ਜਾਣਗੇ। ਪੁਲਿਸ ਫੋਰਸ ਵੀ ਇਕ ਥਾਂ ਕੇਂਦਰਤ ਹੋ ਜਾਵੇਗੀ ਤੇ ਫਿਰ ਸੁਪਰੀਮ ਕੋਰਟ ਤੋਂ ਹੁਕਮ ਲੈਕੇ ਕਿਸਾਨਾ ਨੂੰ ਖਿੰਡਾਉਣਾ ਸੌਖਾ ਹੋ ਜਾਵੇਗਾ..
ਬੱਚਕੇ ਮੋੜ ਤੋਂ .. ਬਰਾਹਮਨਵਾਦੀ ਹਾਕਮ ਬਹੁਤ ਸ਼ਾਤਰ ਨੇ !!

ਕਿਸਾਨ ਵੀਰੋ ਹੁਣ ਬਰੂਹਾਂ ਤੇ ਪੁੱਜ ਗਏ ਹੋ। ਦਿੱਲੀ ਦੇ ਅੰਦਰ ਨਾ ਜਾਓ ਪਰ ਪੂਰੀ ਦਿੱਲੀ ਘੇਰ ਕੇ ਇਸ ਦੀ ਨਾਕਾਬੰਦੀ ਕਰ ਦਿਓ। ਪੰਜਾਬ ਦੀ ਆਰਥਿਕ ਨਾਕਾਬੰਦੀ ਦਾ ਜਵਾਬ ਇਓਂ ਦਿਓ। ਤੁਹਾਡੀ ਪਿੱਠ ਤੇ ਲੋਕ ਰਹਿਣਗੇ ਤੇ ਤੁਹਾਡੀ ਸਪਲਾਈ ਲਾਈਨ ਜਾਰੀ ਰਹੇਗੀ

ਜੇ ਕੋਈ ਪੋਸਟ ਪੜ ਕੇ ਕਿਸਾਨਾਂ ਤੇ ਅੰਦੋਲਨ ਕਾਰੀਆਂ ਤੱਕ ਪੁਚਾ ਸਕੇ ਧੰਨਵਾਦੀ ਹੋਵਾਂਗਾ।


27/11/2020
19/11/2020

ਪੰਥ ਪਾਤਸ਼ਾਹ ਜੀ

ਕੋਈ ਕਮੇਟੀ ਸ਼ਮੇਟੀ ਵਾਲਾ ਐਵੇਂ ਨਾ ਫੀਲਿੰਗ ਲੈਂਦਾ ਰਹੇ ਕਿ ਅਸੀਂ ਮਾਲਕ ਆ ਪੰਥ ਦੇ ਜਾਂ ਅਕਾਲ ਬੁੰਗੇ ਦੇ। ਮਾਲਕ ਆਹ ਬੈਠੇ ਨੇ,,ਝੰਡੇ ਬੁੰਗੇ ਵਾਲੇ,...
17/09/2020

ਕੋਈ ਕਮੇਟੀ ਸ਼ਮੇਟੀ ਵਾਲਾ ਐਵੇਂ ਨਾ ਫੀਲਿੰਗ ਲੈਂਦਾ ਰਹੇ ਕਿ ਅਸੀਂ ਮਾਲਕ ਆ ਪੰਥ ਦੇ ਜਾਂ ਅਕਾਲ ਬੁੰਗੇ ਦੇ। ਮਾਲਕ ਆਹ ਬੈਠੇ ਨੇ,,ਝੰਡੇ ਬੁੰਗੇ ਵਾਲੇ,ਨਿਸ਼ਾਨ ਨਗਾਰਿਆਂ ਵਾਲੇ।
ਅਕਾਲੀ ਬਾਬਾ ਫੂਲਾ ਸਿੰਘ ਜੀ ਦੇ Under ਹੀ ਸਾਰੇ ਤਖਤ ਥਾਪੇ ਗਏ ਆ ਇਹ ਸੱਭ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦਾ ਹੈ।
ਧੁਪਾਂ ਇਹ ਹੰਢੋਂਦੇ ਰਹੇ,ਅਬਦਾਲੀ ਨਾਲ ਜੰਗਾਂ ਇਹ ਲੜਦੇ ਰਹੇ,ਗੁਰਮਤਿ ਦਾ ਪ੍ਰਚਾਰ ਇਹ ਕਰਦੇ ਰਹੇ ਚੱਕਰਵਰਤੀ ਰਹਿ ਕੇ, ਕੜਕਦੇ ਸਿਆਲਾਂ ਚ ਇਹ ਬਿਨਾਂ ਰਸਦਾਂ ਦੇ ਜੰਗਲ ਚ ਰਾਤਾਂ ਕਟਦੇ ਰਹੇ ਘੋੜਿਆਂ ਦਾ ਕਾਠੀਆਂ ਤੇ,ਵੱਡੇ ਛੋਟੇ ਘੱਲੂਘਾਰੇ ਏਹਨਾਂ ਦੁਮਾਲੇ ਵਾਲਿਆਂ ਨੇ ਪਿੰਡੇ ਤੇ ਹੰਡਾਇਆ। ਕਮੇਟੀਆਂ ਨੇ ਕਿੰਨਾ ਕੁ ਕੁਝ ਹੰਢਾਇਆ ਪੰਥ ਲਈ?? ਕੀ ਯੋਗਦਾਨ ਇਤਿਹਾਸ ਚ ਏਹਨਾ ਦਾ??

ਸਾਰਾ ਇਤਿਹਾਸ ਫਰੋਲ ਲਓ ਨਿਹੰਗ ਸਿੰਘਾਂ ਤੋਂ ਇਲਾਵਾ ਹੋਰ ਦਿਸਨਾ ਹੀ ਕੋਈ ਨੀ।
ਫੌਜਾਂ ਨੂੰ ਆਵਦੀ ਮਲਕੀਅਤ ਪਛਾਨਣੀ ਚਾਹੀਦੀ ਆ ਕਿ ਅਸੀਂ ਕੌਣ ਆ। ਚੋਲੇ ਪਾ ਲਏ,ਸੋਹਣੇ ਦੁਮਾਲੇ ਸਜਾ ਲਏ,ਫੋਟਮਾਂ ਖਿੱਚ ਲਈਆਂ ,ਨਿਹੰਗ ਸਿੰਘ ਕਹਾ ਲਿਆ ਆਵਦੇ ਆਪ ਨੂੰ,ਜੀ ਸਦਕੇ ਕਹਾਓ ਪਰ ਆਵਦੇ ਫਰਜ਼ ਵੀ ਪਹਿਚਾਣੋ,ਦਸਵੇਂ ਪਾਤਸ਼ਾਹ ਵਾਲਾ ਪ੍ਰਚਾਰ ਸ਼ੁਰੂ ਕਰੋ ਜੋ ਚੱਕਰਵਰਤੀ ਫੌਜ ਕਰਦੀ ਸੀ। ਅਗਰ ਤੁਸੀਂ ਇਹ ਫਰਜ਼ ਨਹੀਂ ਨਿਭਾਅ ਰਹੇ ਤਾਂ ਭੇਖੀ ਤੋਂ ਵੱਧ ਤੁਸੀਂ ਕੁਝ ਨੀ।

Address

Gurudwara Bersar Degsar Sahib
Talwandi Sabo
151302

Alerts

Be the first to know and let us send you an email when Shiromani Panth Akali BUDHA DAL Panjwan Takhat 96 Carori Chakarwarti posts news and promotions. Your email address will not be used for any other purpose, and you can unsubscribe at any time.

Share