18/06/2026
ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ 'ਤੇ ਅਸੀਂ ਉਨ੍ਹਾਂ ਦੀ ਅਦੁੱਤੀ ਕੁਰਬਾਨੀ, ਸਹਿਣਸ਼ੀਲਤਾ ਅਤੇ ਮਨੁੱਖਤਾ ਦੀ ਸੇਵਾ ਨੂੰ ਨਮਨ ਕਰਦੇ ਹਾਂ। ਗੁਰੂ ਸਾਹਿਬ ਨੇ ਸੱਚ, ਧਰਮ ਅਤੇ ਸਰਬੱਤ ਦੇ ਭਲੇ ਲਈ ਆਪਣੇ ਪ੍ਰਾਣ ਨਿਛਾਵਰ ਕਰ ਦਿੱਤੇ ਅਤੇ ਸਾਨੂੰ ਹਰ ਹਾਲਤ ਵਿੱਚ ਪ੍ਰਭੂ ਦੀ ਰਜ਼ਾ ਵਿੱਚ ਰਹਿਣ ਦਾ ਸੰਦੇਸ਼ ਦਿੱਤਾ।
"ਤੇਰਾ ਕੀਆ ਮੀਠਾ ਲਾਗੈ, ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ।"
ਆਓ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸੇਵਾ, ਨਿਮਰਤਾ, ਸਹਿਣਸ਼ੀਲਤਾ ਅਤੇ ਮਨੁੱਖਤਾ ਦੇ ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ।