Indian Sikh Temple Gurdwara Singh Sabha Cebu.inc ਗੁਰਦਵਾਰਾ ਸਿੰਘ ਸਭਾ ਸੀਬੂ

  • Home
  • Philippines
  • Cebu City
  • Indian Sikh Temple Gurdwara Singh Sabha Cebu.inc ਗੁਰਦਵਾਰਾ ਸਿੰਘ ਸਭਾ ਸੀਬੂ

Indian Sikh Temple Gurdwara Singh Sabha Cebu.inc ਗੁਰਦਵਾਰਾ ਸਿੰਘ ਸਭਾ ਸੀਬੂ Indian Sikh Temple. is a Sikh Religion Place, This Temple Starting in January 19, 2012. in Cebu City Philippines.

09/08/2019
Pic by
05/08/2019

Pic by

01/08/2019
 #ਛਬੀਲ_ਕਿਉ_ਲੱਗਦੀ_ਹੈ? ਧਿਆਨ ਨਾਲ ਪੜੋੑ : ਸੀ੍ ਗੁਰੂ ਅਰਜਨ ਦੇਵ ਜੀ ਨੂੰ ਜਿਸ ਦਿਨ ਤੱਤੀ ਤਵੀ ਤੇ ਬਿਠਾਇਆ ਗਿਆ ਤਾਂ ਉਸ ਸ਼ਾਮ ਨੂੰ ਗੁਰੂ ਜੀ ਨੂੰ...
06/06/2019

#ਛਬੀਲ_ਕਿਉ_ਲੱਗਦੀ_ਹੈ? ਧਿਆਨ ਨਾਲ ਪੜੋੑ :

ਸੀ੍ ਗੁਰੂ ਅਰਜਨ ਦੇਵ ਜੀ ਨੂੰ ਜਿਸ ਦਿਨ ਤੱਤੀ ਤਵੀ ਤੇ ਬਿਠਾਇਆ ਗਿਆ ਤਾਂ ਉਸ ਸ਼ਾਮ ਨੂੰ ਗੁਰੂ ਜੀ ਨੂੰ ਵਾਪਸ ਜੇਲ ਵਿੱਚ ਪਾ ਦਿੱਤਾ ਬਹੁਤ ਸਖ਼ਤ ਪਹਿਰਾ ਲਗਾ ਦਿੱਤਾ ਕਿ ਕੋਈ ਵੀ ਗੁਰੂ ਜੀ ਨੂੰ ਨਾ ਮਿਲ ਸਕੇ ,ਉਸ ਸਮੇਂ ਚੰਦੂ ਲਾਹੌਰ ਦਾ ਨਵਾਬ ਸੀ । ਜਿਸ ਦੇ ਹੁਕਮ ਨਾਲ ਇਹ ਸਭ ਕੁੱਝ ਹੋਇਆ ਸੀ। ਉਸੇ ਰਾਤ ਨੂੰ ਚੰਦੂ ਦੀ ਘਰਵਾਲੀ ਚੰਦੂ ਦਾ ਪੁੱਤਰ ਕਰਮ ਚੰਦ ਅਤੇ ਚੰਦੂ ਦੀ ਨੂੰਹ ਸੀ੍ ਗੁਰੂ ਅਰਜਨ ਦੇਵ ਜੀ ਨੂੰ ਮਿਲਣ ਜੇਲ ਵਿੱਚ ਗਏ ਤਾਂ ਸਿਪਾਹੀ ਨੇ ਅੱਗੇ ਨਾ ਜਾਣ ਦਿੱਤਾ ਤਾਂ ਚੰਦੂ ਦੀ ਘਰਵਾਲੀ ਅਤੇ ਨੂੰਹ ਨੇ ਅਾਪਣੇ ਸਾਰੇ ਗਹਿਣੇ ਉਤਾਰ ਕੇ ਸਿਪਾਹੀਆਂ ਨੂੰ ਦੇ ਦਿੱਤੇ ਅਤੇ ਉਸ ਸੈਲ ਤੱਕ ਪਹੁੰਚ ਗਏ ਜਿਥੇ ਗੁਰੂ ਜੀ ਕੈਦ ਸੀ।
ਜਦ ਚੰਦੂ ਦੇ ਪਰਿਵਾਰ ਨੇ ਗੁਰੂ ਜੀ ਦੀ ਹਾਲਤ ਦੇਖੀ ਤਾਂ ਸਾਰੇ ਰੋਣ ਲੱਗ ਪਏ ਕਿ ਅੈਂਡੇ ਵੱਡੇ ਮਹਾਂਪੁਰਸ਼ ਨਾਲ ਇਹੋ ਜਿਹਾ ਸਲੂਕ ?
ਤਦ ਚੰਦੂ ਦੀ ਘਰਵਾਲੀ ਨੇ ਕਿਹਾ ਕਿ ਗੁਰੂ ਜੀ ਮੈਂ ਤੁਹਾਡੇ ਲਈ ਠੰਡੇ ਮਿੱਠਾ ਜਲ (ਸ਼ਰਬਤ) ਲੈਕੇ ਅਾਈ ਹਾਂ ਕਿ੍ਪਾ ਕਰਕੇ ਛਕੋ, ਇਹ ਕਹਿ ਕੇ ਉਸਨੇ ਸ਼ਰਬਤ ਵਾਲਾ ਗਲਾਸ ਗੁਰੂ ਜੀ ਅੱਗੇ ਕਰ ਦਿੱਤਾ , ਤਾਂ ਗੁਰੂ ਜੀ ਨੇ ਮਨਾਂ ਕਰ ਦਿੱਤਾ ਅਤੇ ਕਿਹਾ ਕਿ ਅਸੀਂ ਪਰਣ ਕਰ ਚੁੱਕੇ ਹਾਂ ਕਿ ਚੰਦੂ ਦੇ ਘਰ ਦਾ ਪਾਣੀ ਵੀ ਨਹੀਂ ਪੀਣਾ । ਇਹ ਸੁਣ ਕੇ ਚੰਦੂ ਦੀ ਘਰਵਾਲੀ ਦੀਆਂ ਅੱਖਾਂ ਭਰ ਅਾਈਆਂ ਤੇ ਕਹਿਣ ਲੱਗੀ ਕਿ ਮੈਂ ਤਾਂ ਸੁਣਿਆ ਸੀ ਕਿ ਸੀ੍ ਗੁਰੂ ਨਾਨਕ ਦੇਵ ਜੀ ਦੇ ਘਰ ਤੋਂ ਕੋਈ ਖਾਲੀ ਹੱਥ ਨਹੀਂ ਜਾਂਦਾ ਪਰ ?
ਤਦ ਗੁਰੂ ਜੀ ਨੇ ਬਚਨ ਕੀਤਾ ਕਿ ਮਾਤਾ ਜੀ ਇਸ ਮੂੰਹ ਨਾਲ ਤਾਂ ਮੈਂ ਤੇਰਾ ਸ਼ਰਬਤ ਨਹੀ ਛੱਕਾਂਗਾਂ ਪਰ ਹਾਂ ਇੱਕ ਵਕਤ ਇਹੋ ਜਿਹਾ ਜਰੂਰ ਅਾਵੇਗਾ ਜਦੋਂ ਇਹ ਸ਼ਰਬਤ ਜੋ ਤੁਸੀ ਲੈਕੇ ਅਾਏ ਹੋ ਤੁਹਾਡੇ ਨਾਮ ਦਾ ਇਹ ਸ਼ਰਬਤ ਹਜ਼ਾਰਾਂ ਲੋਕ ਛਕਾਉਣਗੇ ਅਤੇ ਲੱਖਾਂ ਲੋਕੀ ਛੱਕਣਗੇ । ਤੁਹਾਡੀ ਸੇਵਾ ਸਫ਼ਲ ਹੋਵੇਗੀ । ਇਹ ਜੋ ਅੱਜ ਛਬੀਲ ਲਗਾਈ ਤੇ ਛਕਾਈ ਜਾਂਦੀ ਹੈ ਇਹ ਗੁਰੂ ਅਰਜਨ ਦੇਵ ਜੀ ਦਾ ਬਚਨ ਹੈ । ਇਹ ਹੈ ਛਬੀਲ ਦਾ ਇਤਿਹਾਸ ਜੋ ਅੱਜ ਪੰਜਾਬ ਦੇ ਹਰੇਕ ਪਿੰਡ ਅਤੇ ਸ਼ਹਿਰ ਵਿੱਚ ਲਗਾਈ ਅਤੇ ਛਕਾਈ ਜਾਂਦੀ ਹੈ।
ਚੰਦੂ ਦੀ ਨੂੰਹ ਨੇ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਮਹਾਰਾਜ ਕੱਲ ਨੂੰ ਤੁਹਾਡੀ ਸ਼ਹੀਦੀ ਹੋਣੀ ਹੈ ਮੇਰੀ ਤੁਹਾਡੇ ਕੋਲੋਂ ਇਕੋਂ ਮੰਗ ਹੈ ਕੱਲ ਨੂੰ ਜਦੋਂ ਤੁਸੀ ਸਰੀਰ ਰੂਪੀ ਚੋਲਾ ਛੱਡੋਂ ਤਾਂ ਮੈਂ ਵੀ ਅਾਪਣਾ ਸਰੀਰ ਛੱਡ ਦੇਵਾਂ ਮੈਂ ਲੋਕਾਂ ਕੋਲੋਂ ਇਹ ਤਾਂਅਨੇਂ ਨਹੀਂ ਸੁਣ ਸਕਦੀ ਕਿ ਉਹ ਦੇਖੋ ਚੰਦੂ ਦੀ ਨੂੰਹ ਜਾ ਰਹੀ ਹੈ ਜਿਸ ਦੇ ਸਹੁਰੇ ਨੇ ਸੀ੍ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕੀਤਾ ਸੀ। ਅਗਲੇ ਦਿਨ ਜਦ ਗੁਰੂ ਜੀ ਦੀ ਸ਼ਹੀਦੀ ਹੋਈ ਤਾਂ ਚੰਦੂ ਦੀ ਨੂੰਹ ਵੀ ਸਰੀਰ ਤਿਅਾਗ ਗਈ । ਇਹ ਹੁੰਦਾ ਹੈ ਅਾਪਣੇ ਗੁਰੂ ਨਾਲ ਸੱਚਾ ਪਿਆਰ , ਗੱਲਾਂ ਨਾਲ ਕਦੇ ਰੱਬ ਨੀ ਮਿਲਦਾ । ਪਰ ਧੰਨ ਹੈ ਚੰਦੂ ਦੀ ਨੂੰਹ 🙏
ਇਸ ਚੀਜ ਬਾਰੇ ਬਹੁਤ ਘੱਟ ਲੋਕਾਂ ਨੂੰ ਪਤਾ ਇਸ ਲਈ ਆਪ ਜੀ ਨੂੰ 🙏 ਬੇਨਤੀ ਹੈ ਕਿ ਅੱਗੇ ਜਰੂਰ ਸੈਂਡ ਕਰੋ ਤਾਂ ਕਿ ਅੱਜ ਦੇ ਨੌਜਵਾਨ ਵੀ ਜਾਣ ਸਕਣ ਗੁਰੂ ਇਤਿਹਾਸ ।ਜੇ ਚੰਗਾ ਲੱਗਾ ਤਾਂ ਇੱਕ ਵਾਰੀ ਵਾਹਿਗੁਰੂ ਜਰੂਰ ਬੋਲੋਂ ਜੀ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

04/06/2019

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ
ਗੁਰੂ ਪਿਆਰੀ ਸਾਧ ਸੰਗਤ ਜੀਓ,
ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮੱਰਪਿਤ
ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ
ਪ੍ਰੋਗਰਾਮ
* 5 ਜੂਨ ਦਿਨ ਬੁੱਧਵਾਰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ
* ਪਾਠ ਦੇ ਭੋਗ 7 ਜੂਨ ਦਿਨ ਸ਼ੁੱਕਰਵਾਰ ਸਵੇਰੇ ਪਾਏ ਜਾਣਗੇ

ਸਭ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਆਪ ਸਭ ਤਿੰਨੋਂ ਦਿਨ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰਨ ਦੀ ਕ੍ਰਿਪਾਲਤਾ ਕਰਨੀ ਜੀ

Address

V. Rama Street Barangay Calamba
Cebu City
6000

Telephone

0063324203483

Website

Alerts

Be the first to know and let us send you an email when Indian Sikh Temple Gurdwara Singh Sabha Cebu.inc ਗੁਰਦਵਾਰਾ ਸਿੰਘ ਸਭਾ ਸੀਬੂ posts news and promotions. Your email address will not be used for any other purpose, and you can unsubscribe at any time.

Contact The Place Of Worship

Send a message to Indian Sikh Temple Gurdwara Singh Sabha Cebu.inc ਗੁਰਦਵਾਰਾ ਸਿੰਘ ਸਭਾ ਸੀਬੂ:

Share

Category